ਕਿਸਾਨਾਂ ਨੂੰ ਖਾਦ ਦੇ ਨਾਲ ਹੋਰ ਸਮਾਨ ਜਬਰੀ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਈ ਕਿਰਤੀ ਕਿਸਾਨ ਯੂਨੀਅਨ ਡੀ ਸੀ ਨੂੰ ਮਿਲੀ

ਡੀ ਸੀ ਵਲੋਂ ਕਾਰਵਾਈ ਦਾ ਭਰੋਸਾ
ਨਵਾਂਸ਼ਹਿਰ 21 ਦਸੰਬਰ : - ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਸ਼ੇਸ਼ ਸਰੰਗਲ ਨੂੰ ਮੰਗ ਪੱਤਰ ਦੇਕੇ ਕਿਸਾਨਾਂ ਨੂੰ ਖਾਦ ਖ੍ਰੀਦਣ ਸਮੇਂ ਖਾਦ ਦੇ ਨਾਲ ਜਬਰੀ ਹੋਰ ਸਮਾਨ ਦੇਣ ਵਾਲੀਆਂ ਸਹਿਕਾਰੀ ਸਭਾਵਾਂ, ਖਾਦ ਏਜੰਸੀਆਂ ਅਤੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਯੂਨੀਅਨ ਆਗੂਆਂ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਕਿਹਾ ਹੈ ਕਿ ਖਾਦ ਦੇ ਨਾਲ ਕਿਸਾਨਾਂ ਨੂੰ ਹੋਰ ਸਮਾਨ ਧੱਕੇ ਨਾਲ ਦੇਣਾਂ ਅਤੇ ਕੀਮਤ ਵੀ ਕਾਫੀ ਵੱਧ ਲਾਉਣਾ ਕਿਸਾਨਾਂ ਨਾਲ ਧੱਕਾ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ। ਜੇਕਰ ਇਹ ਕੁਝ ਬੰਦ ਨਾ ਹੋਇਆ ਤਾਂ ਯੂਨੀਅਨ ਵਲੋਂ ਸੰਘਰਸ਼ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਆਗੂਆਂ ਨੂੰ ਇਨਸਾਫ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।ਇਸ ਮੌਕੇ ਪਰਮਜੀਤ ਸਿੰਘ ਸ਼ਹਾਬਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਗੁਰਚਰਨ ਸਿੰਘ, ਰਾਣਾ ਰਾਮਜੀ ਦਾਸ, ਮੇਜਰ ਸਿੰਘ ਉਸਮਾਨ ਪੁਰ, ਬਿੱਕਰ ਸਿੰਘ ਸ਼ੇਖੂਪੁਰ, ਰਵਿੰਦਰ ਸਿੰਘ, ਸੁੱਚਾ ਸਿੰਘ ਬੈਂਸ, ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ਚਾਹੜ ਮਜਾਰਾ ਆਗੂ ਵੀ ਮੌਜੂਦ ਸਨ।
ਕੈਪਸ਼ਨ :ਕਿਰਤੀ ਕਿਸਾਨ ਯੂਨੀਅਨ ਦੇ ਆਗੂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ।