ਇੱਕ ਫ਼ਰਵਰੀ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ
ਨਵਾਂਸ਼ਹਿਰ, 31 ਜਨਵਰੀ: ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 17 ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ-2022 ਲਈ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੰਗਾ ਵਿਧਾਨ ਸਭਾ ਹਲਕੇ ਵਿੱਚ ਅੱਜ ਪੰਜ, ਨਵਾਂਸ਼ਹਿਰ ਵਿਧਾਨ ਸਭਾ ਹਲਕੇ ਵਿੱਚ ਸੱਤ ਅਤੇ ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਪੰਜ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਬੰਗਾ ਵਿਧਾਨ ਸਭਾ ਹਲਕੇ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ ਅਨੁਸਾਰ ਬੰਗਾ-046 ਹਲਕੇ ਤੋਂ ਅੱਜ ਜਿਨ੍ਹਾਂ ਪੰਜ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਉਨ੍ਹਾਂ ਵਿੱਚ ਸੁਖਵਿੰਦਰ ਕੁਮਾਰ ਪੁੱਤਰ ਰਾਮ ਕਿਸ਼ਨ ਅਤੇ ਰਮਨ ਕੁਮਾਰ ਪੁੱਤਰ ਸਰਨ ਦਾਸ ਨੇ ਸ੍ਰੋਮਣੀ ਅਕਾਲੀ ਦਲ, ਕੁਲਜੀਤ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਗੁਰਵਿੰਦਰ ਕੌਰ ਪਤਨੀ ਕੁਲਜੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਅਤੇ ਕਿ੍ਰਸ਼ਨ ਲਾਲ ਪੁੱਤਰ ਕਰਮ ਚੰਦ ਨੇ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖਲ ਕੀਤੀਆਂ।
ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਡਾ. ਬਲਜਿੰਦਰ ਸਿੰਘ ਢਿੱਲੋਂ ਅਨੁਸਾਰ ਨਵਾਂਸ਼ਹਿਰ-047 ਹਲਕੇ ਤੋਂ ਅੱਜ ਜਿਨ੍ਹਾਂ ਸੱਤ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਉਨ੍ਹਾਂ ਵਿੱਚ ਅੰਗਦ ਸਿੰਘ ਪੁੱਤਰ ਪ੍ਰਕਾਸ਼ ਸਿੰਘ, ਗੁਰਇਕਬਾਲ ਕੌਰ ਪਤਨੀ ਪ੍ਰਕਾਸ਼ ਸਿੰਘ, ਕੁਲਦੀਪ ਸਿੰਘ ਪੁੱਤਰ ਮਹਾਂ ਸਿੰਘ, ਜਸਕਰਨ ਸਿੰਘ ਧਮੜੈਤ ਪੁੱਤਰ ਬਲਦੇਵ ਸਿੰਘ ਨੇ ਆਜ਼ਾਦ ਉਮੀਦਵਾਰਾਂ ਵਜੋਂ, ਲਲਿਤ ਮੋਹਨ ਪੁੱਤਰ ਜੋਗੇਸ਼ਵਰ ਦੱਤ ਅਤੇ ਰਾਮ ਤੀਰਥ ਬਾਲਾ ਪਤਨੀ ਲਲਿਤ ਮੋਹਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਜੋਂ ਅਤੇ ਪਰਮਜੀਤ ਸਿੰਘ ਪੁੱਤਰ ਕਿਸ਼ਨ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਭਰੀਆਂ।
ਬਲਾਚੌਰ ਵਿਧਾਨ ਸਭਾ ਹਲਕੇ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਦੀਪਕ ਰੋਹੇਲਾ ਅਨੁਸਾਰ ਬਲਾਚੌਰ-048 ਵਿਧਾਨ ਸਭਾ ਹਲਕੇ ਤੋਂ ਅੱਜ ਜਿਨ੍ਹਾਂ ਪੰਜ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਉਨ੍ਹਾਂ ਵਿੱਚ ਸੁਨੀਤਾ ਰਾਣੀ ਪਤਨੀ ਰਾਮਪਾਲ ਅਤੇ ਮੰਜੂ ਦੇਵੀ ਪਤਨੀ ਅਸ਼ੋਕ ਕੁਮਾਰ ਨੇ ਸ੍ਰੋਮਣੀ ਅਕਾਲੀ ਦਲ, ਸੰਤੋਸ਼ ਕੁਮਾਰੀ ਕਟਾਰੀਆ ਪਤਨੀ ਅਸ਼ੋਕ ਕੁਮਾਰ ਕਟਾਰੀਆ ਅਤੇ ਕਰਨਵੀਰ ਕਟਾਰੀਆ ਪੁੱਤਰ ਅਸ਼ੋਕ ਕੁਮਾਰ ਕਟਾਰੀਆ ਨੇ ਆਮ ਆਦਮੀ ਪਾਰਟੀ ਵੱਲੋਂ ਅਤੇ ਸਤਪਾਲ ਪੁੱਤਰ ਪ੍ਰਕਾਸ਼ ਰਾਮ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਵਾਏ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਰੰਗਲ ਅਨੁਸਾਰ ਇੱਕ ਫ਼ਰਵਰੀ ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੋਵੇਗਾ।