ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ

ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ
ਬੰਗਾ : 1 ਜਨਵਰੀ : (     ) ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ  ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ ਅਤੇ ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਦੇਸ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਨਵੇਂ ਸਾਲ 2022 ਦੀਆਂ ਸ਼ੁੱਭਕਾਮਨਾਵਾਂ ਵਧਾਈਆਂ ਦਿੱਤੀਆਂ। ਸ. ਕਾਹਮਾ ਨੇ ਸੰਗਤਾਂ ਨੂੰ ਆਪਣਾ ਅਤੇ ਆਪਣਿਆਂ ਦਾ ਬਚਾਅ ਰੱਖਣ ਲਈ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵੀ ਸਨਿਮਰ ਅਪੀਲ ਕੀਤੀ ।
         ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਡਾ. ਸ਼ਵਿੰਦਰ ਸਿੰਘ ਡਾਇਰੈਕਟਰ ਹੈਲਥ ਐਂਡ ਮੈਡੀਕਲ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ, ਡਾ. ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ (ਸਿਰ ਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਮੁਕਲ ਬੇਦੀ (ਸਰੀਰਕ ਬਿਮਾਰੀਆਂ ਦੇ ਮਾਹਿਰ), ਡਾ. ਨਵਜੋਤ ਸਿੰਘ ਸਹੋਤਾ ( ਕੈਂਸਰ ਰੋਗਾਂ, ਦੂਰਬੀਨੀ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ), ਡਾ. ਮਹਿਕ ਅਰੋੜਾ (ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਚਾਂਦਨੀ ਬੱਗਾ (ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਗੁਰਸਵਰੀਨ ਕੌਰ ਕਾਹਲੋਂ(ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਰਾਹੁਲ ਗੋਇਲ (ਲੈਬ ਟੈਸਟ ਦੇ ਮਾਹਿਰ ਪੈਥੋਲਜਿਸਟ),   ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਮਾਹਿਰ), ਡਾ. ਹਰਜੋਤਵੀਰ ਸਿੰਘ ਰੰਧਾਵਾ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ), ਡਾ. ਕਿਰਨਜੀਤ ਕੌਰ ਅਟਵਾਲ (ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ),  ਡਾ. ਰਵੀਨਾ (ਫਿਜ਼ੀਉਥੈਰਾਪੀ ਦੇ ਮਾਹਿਰ), ਡੀ. ਟੀ. ਰੋਨਿਕਾ ਕਾਹਲੋਂ (ਡਾਈਟੀਸ਼ੀਅਨ), ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮੈਡਮ ਦਲਜੀਤ ਕੌਰ ਉਪਟਰੋਮੀਟਰਸ, ਭਾਈ ਨਰਿੰਦਰ ਸਿੰਘ ਢਾਹਾਂ, ਢਾਡੀ ਨੱਛਤਰ ਸਿੰਘ ਕਲੇਰਾਂ, ਇੰਜੀ: ਕਮਲਜੀਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਟਰੱਸਟ, ਹਸਪਤਾਲ, ਨਰਸਿੰਗ ਕਾਲਜ ਅਧੀਨ ਚੱਲਦੇ ਸਮੂਹ ਅਦਾਰਿਆਂ ਦੇ ਵਿਭਾਗਾਂ ਦੇ ਮੁੱਖੀ  ਅਤੇ ਸਮੂਹ ਸਟਾਫ਼ ਕਰਮਚਾਰੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਚਾਹ ਪਕੌੜਿਆ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਸਾਲ 2022 ਦੀ ਆਮਦ ਦੀ ਖੁਸ਼ੀ ਵਿਚ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਦੀਆਂ ਝਲਕੀਆਂ