ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ
ਬੰਗਾ : 22 ਜਨਵਰੀ : () ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 40ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ ਅਤੇ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼ਰੋਮਣੀ ਗੁ: ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪੁੱਜੇ । ਉਹਨਾਂ ਨੇ ਸੰਗਤਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਦੱਸਿਆ ਕਿ ਮਾਨਵਤਾ ਦੀ ਸੇਵਾ ਲਈ ਹਰ ਇੱਕ ਤੰਦਰੁਸਤ ਮਨੁੱਖ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਚਾਹੀਦਾ ਹੈ । ਉਹਨਾਂ ਦੱਸਿਆ ਕਿ ਦਾਨ ਵਿਚ ਦਿੱਤਾ ਹੋਇਆ ਇਹ ਖੂਨ ਅਨੇਕਾਂ ਕੀਮਤੀ ਜਾਨਾਂ ਦਾ ਬਚਾਉਣ ਦੇ ਕੰਮ ਆਉਂਦਾ ਹੈ। ਇਸ ਮੌਕੇ ਸਿੰਘ ਸਾਹਿਬ ਅਤੇ ਸੰਤ ਜੀ ਨੇ ਖੂਨਦਾਨੀਆਂ ਨੂੰ ਯਾਦਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗਿਆਨੀ ਆਸਾ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਗਿਆਨੀ ਨਿਰਮਲ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਜਰਨੈਲ ਸਿੰਘ, ਧਨਵੰਤ ਸਿੰਘ, ਸੁਖਜਿੰਦਰ ਸਿੰਘ , ਸਤਵਿੰਦਰ ਸਿੰਘ ਰਾਜੂ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ ਜੀ), ਅਜੀਤ ਸਿੰਘ ਹਲਵਾਈ, ਭੁਪਿੰਦਰ ਸਿੰਘ ਲਧਾਣਾ ਉੱਚਾ, ਸਤਵੰਤ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਮਿੱਤ ਸਿੰਘ ਨੰਬਰਦਾਰ, ਸੁਖਦੇਵ ਸਿੰਘ ਉੜਾਪੜ, ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਤਸਵੀਰ : ਪਿੰਡ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨਾਲ ਹਨ ਹੋਰ ਪਤਵੰਤੇ ਸੱਜਣ