ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਲੋਕਾਂ ਨੂੰ ਡਾ. ਅੰਬੇਡਕਰ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ
ਨਵਾਂਸ਼ਹਿਰ, 26 ਜਨਵਰੀ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਮਤਦਾਨ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਮਤਦਾਨ ਦੇ ਨਵੇਂ ਰਿਕਾਰਡ ਕਾਇਮ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਵੋਟਾਂ ਵਾਲੇ ਦਿਨ (20 ਫਰਵਰੀ ਨੂੰ) ਉਨ੍ਹਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਭਾਰਤ ਵਿੱਚ ਲੋਕਤੰਤਰ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗੀ।
ਅੱਜ ਇੱਥੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਵਿੱਚ ਵੋਟਰਾਂ ਦੀ ਇਤਿਹਾਸਕ ਸ਼ਮੂਲੀਅਤ ਨਵੇਂ ਮੀਲ ਪੱਥਰ ਕਾਇਮ ਕਰੇਗੀ ਅਤੇ ਭਾਰਤ ਨੂੰ ਵਿਸ਼ਵ ਵਿੱਚ ਹੋਰ ਮਜ਼ਬੂਤ ਲੋਕਤੰਤਰੀ ਦੇਸ਼ ਬਣਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਵੋਟਰ ਬਣਨਾ ਮਾਣ ਵਾਲੀ ਗੱਲ ਹੈ ਅਤੇ ਵੋਟਰਾਂ ਨੂੰ ਆਪਣੇ ਵੋਟ ਦੇ ਮੌਲਿਕ ਅਧਿਕਾਰ ਦੀ ਵਰਤੋਂ ਲਈ ਯਾਦ ਦਿਵਾਇਆ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ ਅਤੇ ਦੇਸ਼ ਨੂੰ ਹੋਰ ਉਚਾਈਆਂ ਅਤੇ ਅੱਗੇ ਲੈ ਕੇ ਜਾਣ ਵਾਲੀ ਮਜ਼ਬੂਤ ਪ੍ਰਣਾਲੀ ਦੀ ਸਿਰਜਣਾ ਕਰਨਗੇ।
ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਡਾਕਟਰਾਂ, ਸਿਹਤ ਅਤੇ ਹੋਰ ਫਰੰਟ ਲਾਈਨ ਵਰਕਰਾਂ ਦੇ ਬੇਮਿਸਾਲ ਯੋਗਦਾਨ ਨੂੰ ਸਲਾਮ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ ਅਤੇ ਸਮਰਪਿਤ ਕੋਸ਼ਿਸ਼ਾਂ ਸਦਕਾ, ਪੰਜਾਬ ਇੱਕ ਅਦਿੱਖ ਦੁਸ਼ਮਣ ਵਿਰੁੱਧ ਇਸ ਜੰਗ ਵਿੱਚ ਜੇਤੂ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਜੋ ਇਸ ਮਾਰੂ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਬੀ ਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੀ ਸਾਰੰਗਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਦਾ ਮੌਜੂਦਾ ਸਰੂਪ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਸਮਾਨਤਾ ਦੀ ਪ੍ਰਾਪਤੀ ਲਈ ਸਮਰਪਿਤ ਅਤੇ ਸਾਂਝੇ ਯਤਨ ਕਰਨ ਦਾ ਸੱਦਾ ਵੀ ਦਿੱਤਾ।
ਉਨ੍ਹਾਂ ਲੋਕਾਂ ਨੂੰ ਇਸ ਇਤਿਹਾਸਕ ਦਿਹਾੜੇ 'ਤੇ ਪੰਜਾਬ ਨੂੰ ਅਗਾਂਹਵਧੂ ਸੂਬਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੀ ਮਾਤ ਭੂਮੀ ਨੂੰ ਦਮਨਕਾਰੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਖਾਹਿਸ਼ਾਂ 'ਤੇ ਪਹਿਰਾ ਦੇਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਹ ਸ਼ੁਭ ਦਿਹਾੜਾ ਭਾਰਤ ਦੇ ਇੱਕ ਪ੍ਰਭੂਸੱਤਾ ਸੰਪੰਨ ਅਤੇ ਲੋਕਤੰਤਰੀ ਰਾਸ਼ਟਰ ਬਣਨ ਦੀ ਯਾਦ ਵਿੱਚ ਹਰ ਸਾਲ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਡੀ ਐਸ ਪੀ ਸ਼ਾਹਬਾਜ਼ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲੀਸ (ਮਹਿਲਾ ਅਤੇ ਪੁਰਸ਼), ਐਨ ਸੀ ਸੀ ਅਤੇ ਸਕੂਲ ਬੈਂਡ ਦੀਆਂ ਟੁਕੜੀਆਂ ਪਾਸੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਦੌਰਾਨ ਸਲਾਮੀ ਲਈ।
ਉਨ੍ਹਾਂ ਨੇ ਸਮਾਜਿਕ ਅਤੇ ਕੋਵਿਡ-19 ਪ੍ਰਤੀ ਵੱਖ ਵੱਖ ਸਖਸ਼ੀਅਤਾਂ ਦੇ ਜ਼ਿਕਰਯੋਗ ਯੋਗਦਾਨ ਲਈ ਲਗਭਗ 24 ਪ੍ਰਮੁੱਖ ਅਧਿਕਾਰੀਆਂ, ਡਾਕਟਰਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਵੱਖ-ਵੱਖ ਖੇਤਰਾਂ 'ਚ ਵਿਚਰਦੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਰਦੀਪ ਸਿੰਘ ਬੈਂਸ ਤੇ ਮੇਜਰ ਅਮਿਤ ਸਰੀਨ, ਐਸ ਪੀ ਮਨਵਿੰਦਰਬੀਰ ਸਿੰਘ, ਐਸ.ਡੀ.ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ ਤੇ ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਆਈ ਟੀ ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਬੱਸ ਸਟੈਂਡ ਨੇੜੇ ਡਾ.ਬੀ.ਆਰ.ਅੰਬੇਦਕਰ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।