ਡੀ ਸੀ ਵੱਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ
ਨਵਾਂਸ਼ਹਿਰ, 10 ਜਨਵਰੀ : - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦੇਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਕਰੇ, ਜਿਸ 'ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ 'ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ ਅਤੇ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ ਰਿਟਰਨਿੰਗ ਅਫਸਰ ਨੂੰ ਜ਼ਰੂਰ ਦੱਸਿਆ ਜਾਵੇ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।