24 ਘੰਟਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ
ਨਵਾਂਸ਼ਹਿਰ/ਬੰਗਾ, 11 ਜਨਵਰੀ :- ਵਿਧਾਨ ਸਭਾ ਹਲਕਾ ਬੰਗਾ ਦੇ ਰਿਟਰਨਿੰਗ ਅਫ਼ਸਰ (ਆਰ.ਓ.)-ਕਮ-ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਨਵਨੀਤ ਕੌਰ ਬੱਲ ਨੇ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਨੂੰ ਪਾਰਟੀ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਜਾਰੀ ਨੋਟਿਸ ਵਿੱਚ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਪਾਰਟੀ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ 9 ਜਨਵਰੀ ਨੂੰ ਪਿੰਡ ਘੁੰਮਣ ਵਿੱਚ ਪਬਲਿਕ ਇਨਡੋਰ ਮੀਟਿੰਗ ਕਰਕੇ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਮੀਟਿੰਗ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਫਲਾਇੰਗ ਸਕੁਐਡ ਦੀ ਟੀਮ ਨੇ ਜਾਂਚ ਕੀਤੀ ਅਤੇ ਸ਼ਿਕਾਇਤ ਸਹੀ ਪਾਈ। ਸ੍ਰੀਮਤੀ ਬੱਲ ਨੇ ਕਿਹਾ ਕਿ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਇਸ ਸਬੰਧੀ 24 ਘੰਟਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਦੀ ਕਾਪੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੀ ਜਨਤਕ ਮੀਟਿੰਗ, ਰੈਲੀ ਜਾਂ ਰੋਡ ਸ਼ੋਅ ਕਰਨ 'ਤੇ ਮਨਾਹੀ ਕੀਤੀ ਹੋਈ ਹੈ।