ਨਵਾਂਸ਼ਹਿਰ, 20 ਜਨਵਰੀ :- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਆਂ ਤਹਿਤ ਦਫ਼ਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਸਵੀਪ ਟੀਮ ਦੇ ਸਹਾਇਕ ਨੋਡਲ ਅਫਸਰ ਸਤਨਾਮ ਸਿੰਘ ਅਤੇ ਟੀਮ ਮੈਂਬਰ ਸ਼੍ਰੀ ਵਿਪਨ ਕੁਮਾਰ ਨੇ ਵੋਟ ਪਾਉਣ ਦਾ ਮਹੱਤਰਾ ਬਾਰੇ ਪੰਜਾਬ ਰੋਡਵੇਜ਼ ਦੇ ਇਕੱਤਰ ਹੋਏ ਅਧਿਕਾਰੀ /ਕਰਮਚਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮੇਂ ਇਕੱਤਰ ਹਰ ਵੋਟਰ ਨੂੰ ਉਨ੍ਹਾਂ ਵੱਲੋਂ ਵੋਟ ਪਾਉਣ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਸਵੀਪ ਟੀਮ ਵਲੋਂ ਅਧਿਕਾਰੀਆਂ / ਕਰਮਚਾਰੀਆਂ ਨੂੰ ਨਿੱਜੀ ਮੁਫ਼ਾਦਾਂ ਤੋਂ ਉਪਰ ਉਠ ਕੇ ਬਿਨ੍ਹਾਂ ਕਿਸੇ ਭੈਅ ਅਤੇ ਲੋਕ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ। ਸਵੀਪ ਟੀਮ ਵੱਲੋਂ ਅਧਿਕਾਰੀਆਂ ਕਰਮਚਾਰੀਆਂ ਨੂੰ ਇਹ ਪ੍ਰਣ ਦਿਵਾਇਆ ਗਿਆ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਿ੍ਰਕ ਪ੍ਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿੱਡਰ ਹੋ ਕੇ ਧਰਮ, ਵਰਗ, ਜਾਤ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।
ਇਸ ਮੌਕੇ ਸਵੀਪ ਟੀਮ ਤੋਂ ਇਲਾਵਾ ਸ੍ਰੀ ਜਸਬੀਰ ਸਿੰਘ ਕੋਟਲਾ, ਜਨਰਲ ਮੈਨੇਜਰ, ਸ੍ਰੀ ਮਨਜੀਤ ਸਿੰਘ ਸੁਪਰਡੰਟ, ਮੋਹਨ ਸਿੰਘ ਸੀਨੀਅਰ ਸਹਾਇਕ, ਸਤਪਾਲ ਸਿੰਘ ਸੀਨੀਅਰ ਸਹਾਇਕ, ਇੰਦੂ ਸ਼ੇਖਰ ਸੀਨੀਅਰ ਸਹਾਇਕ, ਬਲਜੀਤ ਸਿੰਘ ਸਟੈਨੋਗ੍ਰਾਫਰ, ਦਵਿੰਦਰ ਕੁਮਾਰ ਇੰਸਪੈਕਟਰ, ਸੁਖਦੇਵ ਸਿੰਘ ਇੰਸਪੈਕਟਰ, ਤਿਲਕ ਰਾਜ ਸਬ ਇੰਸਪੈਕਟਰ, ਸ਼ਮਸ਼ੇਰ ਸਿੰਘ ਕਲਰਕ, ਸਿਮਰਨਜੀਤ ਸਿੰਘ ਕਲਰਕ, ਰਾਜਪਾਲ ਸੇਵਾਦਾਰ ਆਦਿ ਵੀ ਹਾਜਰ ਸਨ। ਅਖੀਰ ਵਿਚ ਜਸਬੀਰ ਸਿੰਘ ਕੋਟਲਾ ਜਰਨਲ ਮੈਨੇਜਰ ਨੇ ਸਮੂਹ ਮੁਲਾਜ਼ਮਾਂ ਅਤੇ ਸਵੀਪ ਟੀਮ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।