24 ਘੰਟਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਹਦਾਇਤ
ਨਵਾਂਸ਼ਹਿਰ/ਬਲਾਚੌਰ 11 ਜਨਵਰੀ :- ਬਲਾਚੌਰ ਦੇ ਰਿਟਰਨਿੰਗ ਅਫਸਰ (ਆਰ.ਓ.)-ਕਮ-ਉਪ ਮੰਡਲ ਮੈਜਿਸਟਰੇਟ (ਐਸ ਡੀ ਐਮ) ਦੀਪਕ ਰੋਹੇਲਾ ਨੇ ਮੰਗਲਵਾਰ ਨੂੰ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ। ਜਾਰੀ ਨੋਟਿਸ ਵਿੱਚ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਰੱਤੋਵਾਲ ਵਿੱਚ 25 ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਕੇ, ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਸ਼ਿਕਾਇਤਕਰਤਾ ਵੱਲੋਂ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਸਨ ਅਤੇ ਸੋਸ਼ਲ ਮੀਡੀਆ ਗਰੁੱਪਾਂ 'ਤੇ ਵੀ ਅਪਲੋਡ ਕੀਤੀਆਂ ਗਈਆਂ ਸਨ, ਜਿਸ ਵਿੱਚ 46 ਵਿਅਕਤੀ ਮੀਟਿੰਗ ਵਿੱਚ ਹਿੱਸਾ ਲੈਂਦੇ ਪਾਏ ਗਏ ਸਨ ਅਤੇ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਇਕ ਨੂੰ 24 ਘੰਟਿਆਂ ਵਿੱਚ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਦੀ ਕਾਪੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੀ ਜਨਤਕ ਮੀਟਿੰਗ, ਰੈਲੀ ਜਾਂ ਰੋਡ ਸ਼ੋਅ ਦੀ ਮਨਾਹੀ ਕੀਤੀ ਹੋਈ ਹੈ।