ਨਵਾਂਸ਼ਹਿਰ, 22 ਜਨਵਰੀ : - ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੋਵਿਡ ਸੁਰੱਖਿਅਤ ਚੋਣ ਮਾਹੌਲ ਸਿਰਜਣ ਲਈ ਚੋਣ ਸਟਾਫ਼, ਆਮ ਲੋਕਾਂ ਅਤੇ ਰਾਜਨੀਤਿਕ ਸਮਰਥਕਾਂ ਨੂੰ ਕੋਵਿਡ ਤੋਂ ਬਚਾਅ ਲਈ ਆਪਣਾ ਟੀਕਾਕਰਣ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਕੋਵਿਡ ਦੇ ਇਸ ਅਸੁਰੱਖਿਅਤ ਵਿਵਹਾਰ ਨੂੰ ਦੇਖਦੇ ਹੋਏ ਜਿੱਥੇ ਵੋਟਰਾਂ ਲਈ ਮਤਦਾਨ ਦੌਰਾਨ ਠੋਸ ਪ੍ਰਬੰਧ ਕੀਤੇ ਹਨ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਮੁੱਚੇ ਚੋਣ ਸਟਾਫ਼ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਸੁਰੱਖਿਆ ਲਈ ਜ਼ਿਲ੍ਹੇ ਵਿੱਚ ਟੀਕਾਕਰਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਵਿੱਚ ਟੀਕਾਕਰਣ ਦੇ ਟੀਚੇ ਨੂੰ ਵਧਾਉਣ ਦੇ ਨਾਲ ਨਾਲ ਸੈਂਪਲਿੰਗ ਨੂੰ ਵੀ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ 15 ਤੋਂ 18 ਸਾਲ ਵਰਗ ਅਤੇ 18 ਸਾਲ ਤੋਂ ਉੱਪਰ ਉਮਰ ਵਰਗ ਦੇ ਸਾਰੇ ਲੋਕਾਂ ਨੂੰ ਟੀਕਾਕਰਣ ਦੀ ਦੀ ਸੁਰੱਖਿਆ ਛੱਤਰੀ ਦੇ ਘੇਰੇ ਚ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੀ ਇਸ ਸਬੰਧੀ ਟੀਕਾਕਰਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਪ੍ਰਮੁੱਖ ਸਕੱਤਰ (ਸਿਹਤ) ਪੰਜਾਬ ਵੱਲੋਂ ਵੀ ਇਸ ਸਬੰਧੀ ਕਲ੍ਹ ਅਤੇ ਅੱਜ ਸ਼ਾਮ ਵੀਡਿਓ ਕਾਨਫਰੰਸਿੰਗ ਕਰਕੇ ਕੋਵਿਡ ਟੀਕਾਕਰਣ ਸਬੰਧੀ ਰੋਜ਼ਾਨਾ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਫ਼ੋਟੋ ਕੈਪਸ਼ਨ: ਕੋਵਿਡ ਟੀਕਾਕਰਣ ਦੀ ਪ੍ਰਗਤੀ ਲਈ ਵੀਡਿਓ ਕਾਨਫਰੰਸਿੰਗ ਵਿਚ ਸ਼ਾਮਿਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਸਿਹਤ ਅਧਿਕਾਰੀ।
ਫ਼ੋਟੋ ਕੈਪਸ਼ਨ: ਕੋਵਿਡ ਟੀਕਾਕਰਣ ਦੀ ਪ੍ਰਗਤੀ ਲਈ ਵੀਡਿਓ ਕਾਨਫਰੰਸਿੰਗ ਵਿਚ ਸ਼ਾਮਿਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਸਿਹਤ ਅਧਿਕਾਰੀ।