ਨਵਾਂਸ਼ਹਿਰ, 29 ਜਨਵਰੀ:- ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੇ ਚੌਥੇ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਵਿਧਾਨ ਸਭਾ ਹਲਕੇ ਲਈ ਇੱਕ ਅਤੇ ਬਲਾਚੌਰ ਲਈ ਦੋ ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ 046-ਬੰਗਾ ਸ਼੍ਰੀਮਤੀ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਬੰਗਾ-046 ਤੋਂ ਭਾਜਪਾ ਦੇ ਮੋਹਨ ਲਾਲ ਪੁੱਤਰ ਸਵਰਨਾ ਰਾਮ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਕਿਹਾ ਕਿ ਬੰਗਾ ਹਲਕੇ ਤੋਂ ਅੱਜ ਤੱਕ ਸਿਰਫ਼ ਇੱਕ ਹੀ ਨਾਮਜ਼ਦਗੀ ਪ੍ਰਾਪਤ ਹੋਈ ਹੈ। ਭਲਕੇ ਨਾਮਜ਼ਦਗੀ ਪ੍ਰਕਿਰਿਆ ਲਈ ਛੁੱਟੀ ਹੋਵੇਗੀ ਅਤੇ ਮੰਗਲਵਾਰ, 1 ਫਰਵਰੀ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੋਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਹਲਕਾ 048-ਬਲਾਚੌਰ ਦੇ ਐਸ.ਡੀ.ਐਮ ਕਮ ਰਿਟਰਨਿੰਗ ਅਫਸਰ ਦੀਪਕ ਰੋਹੇਲਾ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਦਰਸ਼ਨ ਲਾਲ ਪੁੱਤਰ ਰਾਮ ਚੰਦ ਨੇ ਅੱਜ ਬਲਾਚੌਰ ਹਲਕੇ ਤੋਂ ਇੱਕ ਕਵਰਿੰਗ ਉਮੀਦਵਾਰ ਅਜੈ ਕੁਮਾਰ ਪੁੱਤਰ ਦਰਸ਼ਨ ਲਾਲ ਸਮੇਤ ਆਪਣੀ ਉਮੀਦਵਾਰੀ ਦਾਖਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਲਾਚੌਰ ਆਰ.ਓ.ਦਫ਼ਤਰ ਨੂੰ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚ ਇੱਕ ਭਾਜਪਾ ਉਮੀਦਵਾਰ ਅਤੇ ਦੂਜਾ ਆਜ਼ਾਦ ਉਮੀਦਵਾਰ ਸੀ।
ਐਸ.ਡੀ.ਐਮ ਨਵਾਂਸ਼ਹਿਰ ਕਮ ਰਿਟਰਨਿੰਗ ਅਫ਼ਸਰ, 047-ਨਵਾਂਸ਼ਹਿਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਨਵਾਂਸ਼ਹਿਰ ਹਲਕੇ ਲਈ ਕੋਈ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਬਸਪਾ ਦੇ ਇੱਕ ਉਮੀਦਵਾਰ ਨੇ ਆਪਣੇ ਕਵਰਿੰਗ ਉਮੀਦਵਾਰ ਨਾਲ ਬੀਤੇ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਚੋਣ ਪ੍ਰਚਾਰ ਲਈ ਜਾਣ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਉਨ੍ਹਾਂ ਨੇ ਉਨ੍ਹਾਂ ਨੂੰ ਕੋਵਿਡ-19 ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਬੰਦੀਆਂ ਦੀ ਉਲੰਘਣਾ ਨਾ ਕਰਨ ਦੀ ਵੀ ਅਪੀਲ ਕੀਤੀ।
ਉਨ੍ਹਾਂ ਨੇ ਉਮੀਦਵਾਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਦੁਆਰਾ ਮੁਹਈਆ ਕਰਵਾਏ ਗਏ ਔਨਲਾਈਨ ਪਲੇਟਫਾਰਮਾਂ ਦੀ ਜਾਣਕਾਰੀ ਦਿੰਦੇ ਹੋਏ, ਉਹਨਾਂ ਨੂੰ ਲਾਜ਼ਮੀ ਮੰਨਜ਼ੂਰੀਆਂ ਪ੍ਰਾਪਤ ਕਰਨ ਲਈ ਇਹਨਾਂ ਆਈ ਟੀ ਐਪਲੀਕੇਸ਼ਨਾਂ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ https://suvidha.eci.gov.in/ 'ਤੇ ਲੌਗਇਨ ਕਰਕੇ, ਉਮੀਦਵਾਰ ਜਾਂ ਉਨ੍ਹਾਂ ਦੇ ਪੋਲਿੰਗ ਏਜੰਟ ਆਨਲਾਈਨ ਪਰਮਿਸ਼ਨ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਇਲੈਕਟ੍ਰਾਨਿਕ ਮੀਡੀਆ ਅਤੇ ਮੋਬਾਈਲ ਐਸ ਐਮ ਐਸ/ਵੋਆਇਸ ਮੈਸੇਜ 'ਤੇ ਕੋਈ ਵੀ ਰਾਜਸੀ ਇਸ਼ਤਿਹਾਰ ਜਾਂ ਵੋਟਰਾਂ ਨੂੰ ਕੀਤੀ ਅਪੀਲ ਉਮੀਦਵਾਰ ਦੇ ਖਰਚੇ ਵਿੱਚ ਜੋੜ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਜਾਗਰੂਕ ਕਰਦੇ ਹੋਏ, ਸਭਨਾਂ ਨੂੰ ਅਪੀਲ ਕੀਤੀ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਇਸ਼ਤਿਹਾਰਾਂ ਨੂੰ ਪ੍ਰਸਾਰਿਤ/ਪੋਸਟ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ ਸੀ ਦਫ਼ਤਰ) ਦੇ ਕਮਰਾ ਨੰਬਰ 414 ਵਿਖੇ ਸਥਾਪਿਤ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪ੍ਰੀ-ਸਰਟੀਫਿਕੇਟ ਜ਼ਰੂਰ ਕਰਵਾਉਣ।