15 ਜਨਵਰੀ ਤੱਕ ਰੈਲੀਆਂ/ਨੁੱਕੜ ਮੀਟਿੰਗਾਂ/ਰੋਡ ਸ਼ੋਆਂ 'ਤੇ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਨਹੀਂ ਤਾਂ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ
50000 ਰੁਪਏ ਤੋਂ ਵੱਧ ਨਕਦੀ ਲੈ ਕੇ ਜਾਣ 'ਤੇ ਲੋੜੀਂਦੇ ਦਸਤਾਵੇਜ਼ ਨਾਲ ਹੋਣ
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ
ਡੀ ਏ ਸੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਨਵਾਂਸ਼ਹਿਰ, 10 ਜਨਵਰੀ : - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਮੀਡੀਆ, ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰ ਚਲਾਉਣ ਲਈ ਮੀਡੀਆ ਸਰਟੀਫ਼ਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਮਨਜ਼ੂਰੀ ਲਾਜ਼ਮੀ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਉਮੀਦਵਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਦੇ ਵੇਰਵੇ ਦੇਣ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਸਿਰਫ਼ ਪਹਿਲਾਂ ਤੋਂ ਪ੍ਰਮਾਣਿਤ ਇਸ਼ਤਿਹਾਰ ਹੀ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਦੇ ਖਾਤੇ 'ਚ ਪਾਇਆ ਜਾਵੇਗਾ। ਇਸੇ ਤਰ੍ਹਾਂ ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ 'ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਦਰਜ ਹੋਣੀ ਚਾਹੀਦੀ ਹੈ ਅਤੇ ਪ੍ਰਕਾਸ਼ਕ (ਛਪਵਾਉਣ ਵਾਲੇ) ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਸਮੱਗਰੀ ਦੇ ਨਾਲ ਆਰ.ਓ. ਕੋਲ ਜਮਾਂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ 'ਤੇ ਲੱਗੇ ਸਿਆਸੀ ਹੋਰਡਿੰਗਜ਼/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਤੋਂ ਸਹਿਮਤੀ ਦੀ ਲੋੜ ਹੋਵੇਗੀ ਅਤੇ ਇਨ੍ਹਾਂ ਦੀਆਂ ਸੂਚੀਆਂ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਸੌਂਪੀਆਂ ਜਾਣੀਆਂ ਜ਼ਰੂਰੀ ਹਨ। ਉਨ੍ਹਾਂ ਸਰਕਾਰੀ ਅਦਾਰਿਆਂ 'ਤੇ ਕੋਈ ਵੀ ਇਸ਼ਤਿਹਾਰ ਨਾ ਚਿਪਕਾਉਣ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਲੋਕਾਂ ਨੂੰ ਇਹ ਵੀ ਸੁਚੇਤ ਕੀਤਾ ਕਿ ਜੇਕਰ ਉਹ ਚੋਣਾਂ ਦੌਰਾਨ 50,000 ਰੁਪਏ ਤੋਂ ਵੱਧ ਦੀ ਨਗਦੀ ਲੈ ਕੇ ਜਾ ਰਹੇ ਹਨ ਤਾਂ ਇਸ ਸਬੰਧੀ ਨਾਲ ਲੋੜੀਂਦੇ ਦਸਤਾਵੇਜ਼ ਜ਼ਰੂਰ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਦਿਨਾਂ ਦੌਰਾਨ ਇੱਕ ਲੱਖ ਰੁਪਏ ਤੋਂ ਵੱਧ ਦੇ ਲੈਣ-ਦੇਣ 'ਤੇ ਵਿਸ਼ੇਸ਼ ਨਿਗ੍ਹਾ ਰਾਖੀ ਜਾਵੇਗੀ। ਉਮੀਦਵਾਰ ਕੋਈ ਵੀ ਨਗਦ ਲੈਣ ਦੇਣ 10 ਹਜ਼ਾਰ ਤੋਂ ਵੱਧ ਨਹੀਂ ਕਰ ਸਕੇਗਾ। ਸ਼੍ਰੀ ਸਾਰੰਗਲ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ, ਜਿਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤਾ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਨ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਪ੍ਰਚਾਰ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਨਾ ਹੀ ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਵਰਤੋਂ ਕੀਤੀ ਜਾਵੇ। ਅਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ 15 ਜਨਵਰੀ ਤੱਕ ਰੈਲੀਆਂ/ਮੀਟਿੰਗਾਂ/ਜਲੂਸਾਂ 'ਤੇ ਪਾਬੰਦੀ ਸਮੇਤ ਕੋਵਿਡ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਸ਼੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਐਸ.ਬੀ.ਐਸ.ਨਗਰ ਵਿਖੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਨਿਰਧਾਰਤ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ ਦੀਆਂ ਹੋਰ ਪਾਬੰਦੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਨਹੀਂ ਤਾਂ ਨਿਯਮਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਧਿਰ ਪ੍ਰਤੀ ਜ਼ੀਰੋ ਟੋਲਰੈਂਸ ਅਪਣਾਈ ਜਾਵੇਗੀ। ਭਾਰਤੀ ਚੋਣ ਕਮਿਸ਼ਨ ਦੁਆਰਾ ਪੇਸ਼ ਕੀਤੇ ਗਏ ਵੱਖ-ਵੱਖ ਆਈ ਟੀ ਐਪਲੀਕੇਸ਼ਨਾਂ ਦੇ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਜਾਂ ਕਿਸੇ ਵੀ ਭ੍ਰਿਸ਼ਟ ਕਾਰਵਾਈ ਦੀ ਉਲੰਘਣਾ ਕਰਨ ਦੇ ਵਿਰੁੱਧ ਸ਼ਿਕਾਇਤ ਕਰਨ ਦੇ ਯੋਗ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਸੀ-ਵਿਜਿਲ ਐਪ ਲਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਂਡਰੌਇਡ ਐਪ 'ਤੇ ਦਰਜ ਸਾਰੀਆਂ ਸ਼ਿਕਾਇਤਾਂ ਦਾ 100 ਮਿੰਟਾਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਇਕ ਹੋਰ ਆਈ.ਟੀ. ਐਪ ਪਹਿਲਕਦਮੀ ਸੁਵਿਧਾ ਵਿਕਸਿਤ ਕੀਤੀ ਗਈ ਹੈ, ਜੋ ਕਿ ਚੋਣਾਂ ਦੌਰਾਨ ਲੋੜੀਂਦੀਆਂ ਵੱਖ-ਵੱਖ ਇਜਾਜ਼ਤਾਂ ਲਈ ਸਿੰਗਲ ਵਿੰਡੋ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਸੇ ਦੀ ਦੁਰਵਰਤੋਂ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਕਰੀਨਿੰਗ ਕਮੇਟੀ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਾਹਨ ਪ੍ਰਬੰਧਨ ਟੀਮਾਂ, ਖਰਚਾ ਨਿਗਰਾਨ ਕਮੇਟੀ, ਆਦਰਸ਼ ਚੋਣ ਜ਼ਾਬਤਾ ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਦੀਪਾਂਕਰ ਭਾਟੀਆ, ਡੀਆਰਓ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।