ਨਵਾਂਸ਼ਹਿਰ, 30 ਜਨਵਰੀ :- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਹੋਣ ਕਰਕੇ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਾਰਤੀ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ। ਡੀ ਸੀ ਸਾਰੰਗਲ ਨੇ ਕਿਹਾ ਕਿ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾਂ ਸ਼ੁਕਰਗੁਜ਼ਾਰ ਰਹਾਂਗੇ ਜਿਨ੍ਹਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਾਡੇ ਆਜ਼ਾਦੀ ਘੁਲਾਟੀਆਂ ਦੀ ਮਹਾਨ ਵਿਰਾਸਤ ਹੈ, ਇਸ ਲਈ ਸਾਨੂੰ ਉਨ੍ਹਾਂ 'ਤੇ ਹਮੇਸ਼ਾ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ, ਗਾਂਧੀ ਜੀ ਅਤੇ ਦੇਸ਼ ਦੇ ਹੋਰ ਅਜ਼ਾਦੀ ਘੋਲ ਦੇ ਮਹਾਨ ਨੇਤਾਵਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਦਾ ਜੀਵਨ ਅਤੇ ਯੋਗਦਾਨ ਲੋਕਾਂ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਯਾਦ ਕੀਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਦੋ ਮਿੰਟ ਦਾ ਮੌਨ ਧਾਰਿਆ
ਨਵਾਂਸ਼ਹਿਰ, 30 ਜਨਵਰੀ :- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਹੋਣ ਕਰਕੇ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਾਰਤੀ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ। ਡੀ ਸੀ ਸਾਰੰਗਲ ਨੇ ਕਿਹਾ ਕਿ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾਂ ਸ਼ੁਕਰਗੁਜ਼ਾਰ ਰਹਾਂਗੇ ਜਿਨ੍ਹਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਾਡੇ ਆਜ਼ਾਦੀ ਘੁਲਾਟੀਆਂ ਦੀ ਮਹਾਨ ਵਿਰਾਸਤ ਹੈ, ਇਸ ਲਈ ਸਾਨੂੰ ਉਨ੍ਹਾਂ 'ਤੇ ਹਮੇਸ਼ਾ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ, ਗਾਂਧੀ ਜੀ ਅਤੇ ਦੇਸ਼ ਦੇ ਹੋਰ ਅਜ਼ਾਦੀ ਘੋਲ ਦੇ ਮਹਾਨ ਨੇਤਾਵਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਦਾ ਜੀਵਨ ਅਤੇ ਯੋਗਦਾਨ ਲੋਕਾਂ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ।
Posted by
NawanshahrTimes.Com