ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 28 ਫ਼ਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ 'ਤੇ ਮਨਾਹੀ ਦੇ ਹੁਕਮ ਕੀਤੇ ਹਨ।
ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਹ ਹੁਕਮ 28 ਫ਼ਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ।

ਪੋਲੀਓ ਵੈਕਸੀਨ ਬੱਚੇ ਨੂੰ ਦਿੰਦੀ ਹੈ ਜੀਵਨ ਭਰ ਸੁਰੱਖਿਆ: ਡਾ. ਬਲਵਿੰਦਰ ਕੁਮਾਰ


ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 14591 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ

- ਉੱਚ ਸਿਹਤ ਅਧਿਕਾਰੀਆਂ ਨੇ ਹਾਈ ਰਿਸਕ ਖੇਤਰਾਂ ਵਿਚ ਕੀਤੀ ਚੈਕਿੰਗ

ਨਵਾਂਸ਼ਹਿਰ, 28 ਫਰਵਰੀ 2022 : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਚੱਲ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਉੱਚ ਸਿਹਤ ਅਧਿਕਾਰੀਆਂ ਨੇ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ ਅਤੇ ਨਿਰਮਾਣ ਸਥਾਨਾਂ ਸਮੇਤ ਵੱਖ-ਵੱਖ ਉੱਚ ਜ਼ੋਖਮ ਵਾਲੇ ਖੇਤਰਾਂ ਦੀ ਚੈਕਿੰਗ ਕੀਤੀ। 

ਉੱਚ ਸਿਹਤ ਅਧਿਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਮੁਜ਼ੱਫਰਪੁਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਗੁਣਾਚੌਰ ਦੀਆਂ ਝੱਗੀਆਂ-ਝੌਂਪੜੀਆ ਅਤੇ ਨਿਰਮਾਣ ਅਧੀਨ ਖੇਤਰ ਵਿਚ ਜਾ ਕੇ ਪਲਸ ਪੋਲੀਓ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਪੋਲੀਓ ਰੋਕੂ ਬੂੰਦਾਂ ਪੀ ਚੁੱਕੇ ਬੱਚਿਆਂ ਦੀਆਂ ਉਂਗਲਾਂ ਉੱਤੇ ਸਿਆਹੀ ਦੇ ਨਿਸ਼ਾਨ ਚੈੱਕ ਕੀਤੇ। ਉਨ੍ਹਾਂ ਪਲਸ ਪੋਲੀਓ ਮੁੁਹਿੰਮ ਵਿਚ ਤਾਇਨਾਤ ਸਿਹਤ ਵਿਭਾਗ ਦੀਆਂ ਟੀਮਾਂ ਦੇ ਕੰਮ ਉੱਤੇ ਤਸੱਲੀ ਪ੍ਰਗਟ ਕੀਤੀ।

ਇਸੇ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਵਿੱਚ ਕੁੱਲ 14591 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 53,044 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿਚੋਂ ਹੁਣ ਤੱਕ 44067 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾ ਕੇ ਕਰੀਬ 83.07 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੋ ਬੂੰਦਾਂ ਬੱਚਿਆਂ ਦੀ ਜ਼ਿੰਦਗੀ ਲਈ ਬੇਹੱਦ ਅਹਿਮ ਅਤੇ ਜ਼ਰੂਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪੋਲੀਓ ਮੁਕਤ ਐਲਾਨਿਆ ਹੋਇਆ ਹੈ ਅਤੇ ਭਾਰਤ ਵਿੱਚ ਸਾਲ 2011 ਤੋਂ ਬਾਅਦ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। ਦੇਸ਼ ਦੇ ਪੋਲੀਓ ਮੁਕਤ ਰੁਤਬੇ ਨੂੰ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣੀਆਂ ਜ਼ਰੂਰੀ ਹਨ ਤਾਂ ਕਿ ਇਹ ਬਿਮਾਰੀ ਦੁਬਾਰਾ ਸਿਰ ਨਾ ਚੁੱਕ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੋਲੀਓ ਵੈਕਸੀਨ ਬੱਚੇ ਨੂੰ ਜੀਵਨ ਭਰ ਸੁਰੱਖਿਆ ਦਿੰਦੀ ਹੈ।

10 ਮਾਰਚ ਨੂੰ ਮਤਦਾਨ ਗਿਣਤੀ ਕੇਂਦਰਾਂ ’ਤੇ 300 ਦੇ ਕਰੀਬ ਕਰਮਚਾਰੀ ਤੇ ਅਧਿਕਾਰੀ ਕੀਤੇ ਜਾਣਗੇ ਤਾਇਨਾਤ


ਗਿਣਤੀ ਕੇਂਦਰਾਂ 'ਚ ਮੋਬਾਇਲ ਲਿਜਾਣ 'ਤੇ ਰਹੇਗੀ ਪਾਬੰਦੀ

ਏ ਡੀ ਸੀ ਜਸਬੀਰ ਸਿੰਘ ਵੱਲੋਂ ਤਿੰਨਾਂ ਹਲਕਿਆਂ ਦੇ ਐਸ ਡੀ ਐਮਜ਼ ਨਾਲ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਨਵਾਂਸ਼ਹਿਰ, 28 ਫ਼ਰਵਰੀ- ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ 20 ਫ਼ਰਵਰੀ ਨੂੰ ਹੋਏ ਮਤਦਾਨ ਤੋਂ ਬਾਅਦ ਆਉਂਦੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਰੂਪ 'ਚ ਨੇਪਰੇ ਚਾੜ੍ਹਨ ਲਈ 300 ਦੇ ਕਰੀਬ ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਜਾਣਗੇ।
ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਨ੍ਹਾਂ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨਾਲ ਰੱਖੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ ਬੰਗਾ ਹਲਕੇ ਦੀ ਗਿਣਤੀ ਗੁਰੂ ਨਾਨਕ ਕਾਲਜ ਫ਼ਾਰ ਵਿਮੈਨ ਬੰਗਾ, ਨਵਾਂਸ਼ਹਿਰ ਹਲਕੇ ਦੀ ਗਿਣਤੀ ਦੋਆਬਾ ਗਰੁੱਪ ਆਫ਼ ਕਾਲਜਿਜ਼, ਛੋਕਰਾਂ, ਰਾਹੋਂ, ਬਲਾਚੌਰ ਹਲਕੇ ਦੀ ਗਿਣਤੀ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਂਟ ਕਾਲਜ, ਬਲਾਚੌਰ ਵਿਖੇ ਸਬੰਧਤ ਹਲਕੇ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਹੋਵੇਗੀ।  
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ 'ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਦਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ 'ਤੇ ਦੋ-ਦੋ ਹਾਲ ਬਣਾਏ ਜਾਣਗੇ, ਜਿੱਥੇ 7-7 ਗਿਣਤੀ ਮੇਜ਼ ਲਾਏ ਜਾਣਗੇ। ਇਨ੍ਹਾਂ ਗਿਣਤੀ ਕੇਂਦਰਾਂ 'ਤੇ ਇੱਕ-ਇੱਕ ਗਣਨਾ ਸਹਾਇਕ, ਇੱਕ-ਇੱਕ ਗਣਨਾ ਸੁਪਰਵਾਈਜ਼ਰ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ ਤੋਂ ਇਲਾਵਾ ਇੱਕ-ਇੱਕ ਅਟੈਂਡੇਂਟ ਈ ਵੀ ਐਮਜ਼ ਲਿਆਉਣ ਲਈ ਤਾਇਨਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਦੌਰ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਨਾਲੋ-ਨਾਲ ਅਪਲੋਡ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ 'ਤੇ ਲਾਏ ਜਾਣ ਵਾਲੇ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਕਰਨ ਉਪਰੰਤ ਇਨ੍ਹਾਂ ਦੀ ਸਿਖਲਾਈ ਕਰਵਾਈ ਜਾਵੇਗੀ ਅਤੇ ਇਨ੍ਹਾਂ ਨੂੰ ਆਪੋ-ਆਪਣੇ ਗਿਣਤੀ ਮੇਜ਼ ਦਾ ਨੰਬਰ 10 ਮਾਰਚ ਦੀ ਸਵੇਰ ਨੂੰ ਸਬੰਧਤ ਗਿਣਤੀ ਕੇਂਦਰ 'ਤੇ ਹੀ ਦੱਸਿਆ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ, ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਨਵਨੀਤ ਕੌਰ ਬੱਲ ਬੰਗਾ, ਡਾ. ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ ਅਤੇ ਦੀਪਕ ਰੋਹੇਲਾ ਬਲਾਚੌਰ ਮੌਜੂਦ ਸਨ।


ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ


ਨਵਾਂਸ਼ਹਿਰ, 28 ਫ਼ਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ 'ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ 'ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ 'ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
           ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ 'ਤੇ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ 'ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
           ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ 'ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ 'ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ 'ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ 'ਤੇ ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ 'ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
            ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ 'ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
            ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪੋ੍ਰਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੰੁਦਾ ਹੈ। ਇਹ ਹੁਕਮ 28 ਫ਼ਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ

ਰੂਸ-ਯੂਕਰੇਨ ਯੁੱਧ ਐਤਵਾਰ ਸ਼ਾਮ ਤੱਕ ਐਸ ਬੀ ਐਸ ਨਗਰ ਪ੍ਰਸ਼ਾਸਨ ਦੀ ਹੈਲਪ ਲਾਈਨ 'ਤੇ ਕੁੱਲ 22 ਪਰਿਵਾਰਾਂ ਨੇ ਕੀਤਾ ਸੰਪਰਕ

 ਨਵਾਂਸ਼ਹਿਰ, 27 ਫ਼ਰਵਰੀ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਯੂਕਰੇਨ ਵਿੱਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਭਾਰਤੀਆਂ ਦੀ ਸੂਚੀ ਲਈ ਸਥਾਪਿਤ ਹੈਲਪ ਲਾਈਨ 'ਤੇ ਐਤਵਾਰ ਸ਼ਾਮ ਤੱਕ ਸੰਪਰਕ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ 22 ਤੇ ਪੁੱਜ ਗਈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਲ੍ਹ ਪੰਜਾਬ ਸਰਕਾਰ ਨੂੰ ਭੇਜੀ ਗਈ 10 ਵਿਅਕਤੀਆਂ ਦੀ ਸੂਚੀ ਬਾਅਦ ਅੱਜ 12 ਹੋਰ ਵਿਅਕਤੀਆਂ ਦੀ ਯੂਕਰੇਨ ਚ ਫ਼ਸੇ ਹੋਣ ਬਾਰੇ ਸੂਚੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈਆਂ ਦੋਵਾਂ ਹੈਲਪ ਲਾਈਨਾਂ 'ਤੇ, ਯੂਕਰੇਨ ਵਿੱਚ ਫ਼ਸੇ ਆਪਣੇ ਬੱਚਿਆਂ/ਪਰਿਵਾਰਿਕ ਮੈਂਬਰਾਂ ਦੀ ਸਲਾਮਤੀ ਨੂੰ ਲੈ ਕੇ ਚਿੰਤਤ ਮਾਪਿਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਨੂੰ ਨਾਲੋ ਨਾਲ ਰਾਜ ਦੇ ਗ੍ਰਹਿ ਵਿਭਾਗ ਨੂੰ ਭੇਜਿਆ ਜਾ ਰਿਹਾ ਹੈ। ਉਥੋਂ ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਭੇਜੀ ਜਾ ਰਹੀ ਜਾਣਕਾਰੀ ਵਿੱਚ ਸਬੰਧਤ ਵਿਅਕਤੀ ਦਾ ਨਾਮ, ਪਾਸਪੋਰਟ ਨੰਬਰ ਅਤੇ ਉਸ ਦੀ ਮੌਜੂਦਾ ਰਹਿਣ ਦੀ ਸਥਿਤੀ ਦਾ ਵੇਰਵਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ 22 ਵਿਅਕਤੀਆਂ ਦੀ ਇਸ ਸੂਚੀ ਵਿੱਚ 21 ਜ਼ਿਲ੍ਹੇ ਬਲ ਸਬੰਧਤ ਹਨ ਜਦਕਿ ਇੱਕ ਦਾ ਸਬੰਧ ਚੰਡੀਗੜ੍ਹ ਨਾਲ ਹੈ ਪ੍ਰੰਤੂ ਉਸਦੇ ਪਿਤਾ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਅਧਿਆਪਕ ਵਜੋਂ ਤਾਇਨਾਤ ਹਨ। ਡਿਪਟੀ ਕਮਿਸ਼ਨਰ ਅਨੁਸਾਰ ਹੁਣ ਤੱਕ ਸਰਕਾਰ ਨੂੰ ਭੇਜੀ ਗਈ ਸੂਚੀ ਵਿੱਚ 17 ਵਸਨੀਕ ਨਵਾਂਸ਼ਹਿਰ ਸਬ ਡਵੀਜ਼ਨ ਨਾਲ ਸਬੰਧਤ ਹਨ ਜਦਕਿ ਤਿੰਨ ਬਲਾਚੌਰ ਨਾਲ ਅਤੇ ਇੱਕ ਬੰਗਾ ਸਬ ਡਵੀਜ਼ਨ ਨਾਲ ਸਬੰਧਤ ਹੈ ਜਦਕਿ 22ਵੇਂ ਦਾ ਸਬੰਧ ਚੰਡੀਗੜ੍ਹ ਨਾਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਚਾਰ ਵਰਕ ਪਰਮਿਟ 'ਤੇ, ਤਿੰਨ ਵਿਜ਼ਿਟਰ ਵੀਜ਼ੇ 'ਤੇ ਅਤੇ ਬਾਕੀ ਸਟੱਡੀ ਵੀਜੇ 'ਤੇ ਉੱਥੇ ਗਏ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਯੂਕਰੇਨ 'ਚ ਫ਼ਸੇ ਜ਼ਿਲ੍ਹੇ ਦੇ ਇਨ੍ਹਾਂ ਵਸਨੀਕਾਂ ਦੀ ਸੁਰੱਖਿਆ ਪ੍ਰਤੀ ਚਿੰਤਤ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਸਰਕਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ, ਯੂਕਰੇਨ ਵਿੱਚ ਫ਼ਸੇ ਆਪਣੇ ਜੀਆਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਸ਼ਾਸਨ ਵੱਲੋਂ ਜਾਰੀ ਹੈਲਪ ਲਾਈਨ ਮੋਬਾਇਲ ਨੰ. 90417-62008 ਅਤੇ 84370-03918 'ਤੇ ਜਾਂ ਈ ਮੇਲ ਆਈ ਡੀ dc.nsr@punjab.gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰਾਂ ਜ਼ਿਲ੍ਹਾ ਪੁਲਿਸ ਵੱਲੋਂ ਜਾਰੀ ਹੈਲਪ ਲਾਈਨ ਦਾ ਨੰਬਰ 01823-223524 ਅਤੇ ਈ -ਮੇਲ ਆਈ ਡੀ dpo.nsr.police@punjab.gov.in ਹੈ।

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿਚ ਸੀ ਪੀ ਆਈ ਮਾਲੇ ਨਿਊਡੈਮੋਕ੍ਰੇਸੀ ਵਲੋਂ ਨਵਾਂਸ਼ਹਿਰ ਵਿਚ ਮੁਜਾਹਰਾ ਕੱਲ

ਨਵਾਂਸ਼ਹਿਰ 26 ਫਰਵਰੀ :- ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਜਿਲਾ ਨਵਾਂਸ਼ਹਿਰ ਵਲੋਂ  ਯੂਕਰੇਨ ਉੱਪਰ ਰੂਸ ਦੇ ਫੌਜੀ ਹਮਲੇ ਵਿਰੁੱਧ 28 ਫਰਵਰੀ ਨੂੰ ਨਵਾਂਸ਼ਹਿਰ ਵਿਖੇ ਮੁਜਾਹਰਾ ਕੀਤਾ ਜਾ ਰਿਹਾ।ਜਾਣਕਾਰੀ ਦਿੰਦਿਆਂ ਪਾਰਟੀ ਦੇ ਜਿਲਾ ਆਗੂਆਂ ਦਲਜੀਤ ਸਿੰਘ ਐਡਵੋਕੇਟ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਮੁਜਾਹਰੇ ਤੋਂ ਪਹਿਲਾਂ 11 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਕੱਠ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਯੂਕਰੇਨ ਉੱਪਰ ਫੌਜੀ ਹਮਲਾ ਤੁਰੰਤ ਰੋਕੇ ਜਾਣ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਆਵਾਜ਼ ਬੁਲੰਦ ਕਰਨ ਲਈ ਉਹਨਾਂ ਦੀ ਪਾਰਟੀ ਵਲੋਂ 28 ਫ਼ਰਵਰੀ ਨੂੰ ਪੰਜਾਬ ਭਰ ਵਿੱਚ ਮੁਜ਼ਾਹਰੇ ਕਰ ਰਹੀ ਹੈ। ਉਹਨਾਂ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਇਸ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਜੰਗ ਦੱਸਦਿਆਂ ਕਿਹਾ ਕਿ ਸਾਮਰਾਜੀ ਸ਼ਕਤੀਆਂ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ-ਖਸੁੱਟ ਕਰਨ ਅਤੇ ਕਰੋੜਾਂ-ਅਰਬਾਂ ਮਿਹਨਤਕਸ਼ ਲੋਕਾਂ ਵਿਰੁੱਧ ਜਾਰੀ ਆਪਣੀਆਂ ਸਾਜਿਸ਼ਾਂ ਦਾ ਨਵਾਂ ਖਾਜਾ ਯੂਕਰੇਨ ਬਣਾਇਆ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਤਾਕਤ ਦੇ ਸਮਤੋਲ ਨੂੰ ਮੁੜ ਤੋਂ ਪਰਿਭਾਸ਼ਤ ਕਰਨ ਲਈ ਛੇੜੀ ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ-ਅਸਿੱਧੇ ਢੰਗ ਨਾਲ ਪ੍ਰਭਾਵਿਤ ਹੋਣਗੇ।ਜੰਗ ਲੋਕਾਂ ਦੀ ਤਬਾਹੀ ਦਾ ਦੂਜਾ ਨਾਂਅ ਹੈ।ਉਹਨਾਂ ਨੇ ਜਿੱਥੇ ਰੂਸ ਨੂੰ ਇਸ ਹਮਲੇ ਲਈ ਜ਼ਿੰਮੇਵਾਰ ਠਹਿਰਾਇਆ ਹੈ ਉਥੇ ਅਮਰੀਕਾ ਦੇ ਨਾਟੋ ਸੰਗਠਨ ਸਮੇਤ ਜਰਮਨੀ-ਫਰਾਂਸ ਵਰਗੀਆਂ ਸਾਮਰਾਜੀ ਤਾਕਤਾਂ ਨੂੰ ਵੀ ਇਸ ਹਮਲੇ ਲਈ ਬਰਾਬਰ ਦੇ ਦੋਸ਼ੀ ਗਰਦਾਨਿਆ ਹੈ। ਉਨਾਂ ਕਿਹਾ ਕਿ ਅਮਰੀਕਾ ਵੱਲੋਂ ਨਾਟੋ ਦੇ ਵਿਸਥਾਰ ਦੀ ਧੁੱਸ, ਜਰਮਨੀ-ਫਰਾਂਸ ਦੀ ਅਗਵਾਈ ਵਾਲੀ ਯੂਰਪੀ-ਯੂਨੀਅਨ ਵੱਲੋਂ ਯੂਕਰੇਨ 'ਤੇ ਆਪਣਾ ਕੰਟਰੋਲ ਵਧਾਉਣ ਦੇ ਯਤਨ ਅਤੇ ਰੂਸ ਵੱਲੋਂ ਯੂਕਰੇਨ ਸਮੇਤ ਪੂਰਬੀ ਯੂਰਪ ਉੱਪਰ ਆਰਥਿਕ-ਸਿਆਸੀ ਸਰਦਾਰੀ ਸਥਾਪਤ ਕਰਨ ਦੇ ਸਾਮਰਾਜੀ ਹਿੱਤਾਂ ਨੂੰ 'ਜਮਹੂਰੀਅਤ' ਦੇ ਪਰਦੇ ਹੇਠ ਢੱਕਣ ਦਾ ਪਾਖੰਡ ਕੀਤਾ ਜਾ ਰਿਹਾ ਹੈ।  ਆਗੂਆਂ ਨੇ ਯੂਕਰੇਨ ਦੇ ਹੁਕਮਰਾਨਾਂ ਵੱਲੋਂ ਆਪਣੇ ਦੇਸ਼ ਨੂੰ ਸਾਮਰਾਜੀ ਤਾਕਤਾਂ ਦੀ ਖਹਿ ਦਾ ਨਿਸ਼ਾਨਾ ਬਣ ਜਾਣ ਵਿੱਚ ਨਿਭਾਈ ਭੂਮਿਕਾ ਦੀ ਨਿਖੇਧੀ ਕਰਨ ਦੇ ਨਾਲ-ਨਾਲ ਭਾਰਤ  ਦੀ ਕੇਂਦਰ ਸਰਕਾਰ ਦੀ ਇਸ ਮਸਲੇ 'ਤੇ ਸਾਮਰਾਜੀ ਤਾਕਤਾਂ ਦੀ ਸੇਵਾ ਵਿੱਚ ਭੁਗਤ ਰਹੀ ਕਮਜ਼ੋਰ ਅਤੇ ਅਸਪੱਸ਼ਟ ਵਿਦੇਸ਼ ਨੀਤੀ ਦੀ ਜੋਰਦਾਰ ਨਿਖੇਧੀ ਕੀਤੀ ਹੈ।
ਉਹਨਾਂ ਨੇ ਯੂਕਰੇਨ ਉੱਪਰ ਰੂਸੀ ਫੌਜੀ ਹਮਲੇ ਨੂੰ ਤੁਰੰਤ ਰੋਕੇ ਜਾਣ, ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜਾਂ ਨੂੰ ਤੁਰੰਤ ਭੰਗ ਕੀਤੇ ਜਾਣ ਦੀ ਮੰਗ ਦੇ ਹੱਕ ਵਿੱਚ ਲੋਕਾਂ ਨੂੰ ਜ਼ੋਰਦਾਰ ਆਵਾਜ਼ ਉਠਾਉਣ ਲਈ ਕਿਹਾ ਹੈ।
 ਕੈਪਸ਼ਨ:ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਐਡਵੋਕੇਟ ਅਤੇ ਕੁਲਵਿੰਦਰ ਸਿੰਘ ਵੜੈਚ।

ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ

ਜਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਕੰਟਰੋਲ ਰੂਮ ਸ਼ੁਰੂ
ਅੰਮ੍ਰਿਤਸਰ 26 ਫਰਵਰੀ :-  ਯੁਕਰੇਨ ਵਿੱਚ ਫੱਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ Email id: ukrainehelplineasr@gmail.com ਉਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ 10 ਵਸਨੀਕਾਂ ਦੇ ਯੂਕਰੇਨ ਤੇ ਨੇੜਲੇ ਦੇਸ਼ਾਂ ਦੇ ਬਾਰਡਰ 'ਤੇ ਹੋਣ ਦੀ ਸੂਚੀ ਸਰਕਾਰ ਨੂੰ ਭੇਜੀ

ਸੂਬਾਈ ਗ੍ਰਹਿ ਵਿਭਾਗ ਰਾਹੀਂ ਵਿਦੇਸ਼ ਮੰਤਰਾਲੇ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਸਮੁੱਚੀ ਜਾਣਕਾਰੀ
ਡੀ ਸੀ ਵਿਸ਼ੇਸ਼ ਸਾਰੰਗਲ ਵੱਲੋਂ ਪਰਿਵਾਰਾਂ ਨੂੰ ਉਨ੍ਹਾਂ ਦੇ ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ
ਨਵਾਂਸ਼ਹਿਰ, 26 ਫ਼ਰਵਰੀ : ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਅਜਿਹੇ 10 ਵਸਨੀਕਾਂ ਦੀ ਸ਼ਨਾਖ਼ਤ ਕੀਤੀ ਹੈ ਜੋ ਕਿ ਯੂਕਰੇਨ ਅਤੇ ਨੇੜਲੇ ਦੇਸ਼ਾਂ ਦੀਆਂ ਸਰਹੱਦਾਂ 'ਤੇ, ਰੂਸ - ਯੂਕਰੇਨ ਲੜਾਈ ਦੇ ਕਾਰਣ ਫ਼ਸ ਗਏ ਹਨ।  ਵਧੇਰੇ ਜਾਣਕਾਰੀ ਦਿੰਦਿਆਂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਨੌਂ ਵਿਦਿਆਰਥੀ ਵੀਜੇ ਤੇ ਅਤੇ ਇੱਕ ਵਰਕ ਵੀਜ਼ੇ ਤੇ ਉੱਥੇ ਗਏ ਸਨ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਨੰਬਰ ਜਾਰੀ ਕਰਨ ਤੋਂ ਬਾਅਦ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ 10 ਪਰਿਵਾਰਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਉੱਥੇ ਫ਼ਸੇ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ, " ਅਸੀਂ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਸੁਰੱਖਿਅਤ ਘਰ ਵਾਪਸੀ ਦਾ ਭਰੋਸਾ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਮੁੱਚੀ ਜਾਣਕਾਰੀ, ਸੂਬੇ ਦੇ ਗ੍ਰਹਿ ਵਿਭਾਗ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਗਈ ਹੈ।"  ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਚੋਂ 8 ਵਸਨੀਕ ਨਵਾਂਸ਼ਹਿਰ ਸਬ ਡਵੀਜ਼ਨ ਅਤੇ ਇੱਕ - ਇੱਕ ਬੰਗਾ ਤੇ ਬਲਾਚੌਰ ਸਨ ਡਵੀਜ਼ਨ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਾਂ ਕੋਲ ਆਪਣੇ ਇਨ੍ਹਾਂ ਮੈਂਬਰਾਂ ਦੀ ਉਪਲਬਧ ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ ਤਿੰਨ ਪੋਲੈਂਡ ਦੇ ਬਾਰਡਰ ਅਤੇ ਦੋ ਰੋਮਾਨੀਆ ਦੇ ਬਾਰਡਰ 'ਤੇ ਫ਼ਸੇ ਹੋਏ ਹਨ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਵਸਨੀਕਾਂ ਦੀ ਇਸ ਔਖੀ ਘੜੀ ਵਿੱਚ ਬਾਂਹ ਫੜਨ ਲਈ ਪਹਿਲਾਂ ਹੀ ਹੈਲਪ ਲਾਈਨ ਨੰਬਰ 90417-62008 ਅਤੇ 84370-03918 ਜਾਰੀ ਕਰ ਚੁੱਕਾ ਹੈ। ਇਸ ਤੋਂ ਇਲਾਵਾ ਈ ਮੇਲ ਆਈ ਡੀ dc.nsr@punjab.gov.in ਤੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਹੈਲਪ ਲਾਈਨ ਦਾ ਨੋਡਲ ਅਫ਼ਸਰ ਇੱਕ ਪੀ ਸੀ ਐਸ ਅਧਿਕਾਰੀ, ਸਹਾਇਕ ਕਮਿਸ਼ਨਰ (ਜਨਰਲ) ਨੂੰ ਲਾਇਆ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂਸ਼ਹਿਰ ਲਈ ਹੜ੍ਹ ਰੋਕੂ ਕੰਮਾਂ ਦੀਆਂ 4.5 ਕਰੋੜ ਰੁਪਏ ਦੀਆਂ ਤਜ਼ਵੀਜਾਂ ਭੇਜੀਆਂ- ਵਿਸ਼ੇਸ਼ ਸਾਰੰਗਲ

ਡੀ ਸੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ-ਨਾਲ ਕਮਜ਼ੋਰ ਥਾਵਾਂ ਦਾ ਦੌਰਾ ਕੀਤਾ
ਨਵਾਂਸ਼ਹਿਰ, 25 ਫਰਵਰੀ : -  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਬੰਨ੍ਹ ਦੇ ਕਮਜ਼ੋਰ ਹਿਸਿਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਅਨੁਮਾਨਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ ਅਜੀਤਪਾਲ ਸਿੰਘ ਨੂੰ ਨਾਲ ਲੈ ਕੇ ਪਿੰਡ ਤਾਜੋਵਾਲ, ਧੈਂਗੜਪੁਰ, ਹੁਸੈਨਪੁਰ-ਹਾਦੀਵਾਲ ਆਦਿ ਦਾ ਦੌਰਾ ਕੀਤਾ। ਸ਼੍ਰੀ ਸਾਰੰਗਲ ਨੇ ਬਰਸਾਤ ਦੇ ਮੌਸਮ ਦੇ ਆਗਮਨ ਤੋਂ ਪਹਿਲਾਂ ਹੜ੍ਹ ਨਿਯੰਤਰਣ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਇੱਕ ਵਿਹਾਰਕ ਵਿਧੀ ਨੂੰ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਚੌਕਸੀ ਵਜੋਂ ਹੁਣ ਤੋਂ ਹੀ ਸਾਰੇ ਪ੍ਰਬੰਧ ਦੇਖੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਜ਼ਿਆਦਾ ਪਾਣੀ ਆਉਣ ਦੀ ਸੰਭਾਵਨਾ ਵਿੱਚ ਧੁੱਸੀ ਬੰਨ੍ਹ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਹੜ੍ਹ ਦੀ ਮਾਰ ਹੇਠ ਆਉਣ ਵਾਲੀਆਂ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਪਹਿਲ ਦੇ ਅਧਾਰ 'ਤੇ ਮਜ਼ਬੂਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦਰਿਆ ਦੇ ਨਾਲ-ਨਾਲ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਿਸੇ ਵੀ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੰਮਾਂ ਲਈ 4.5 ਕਰੋੜ ਰੁਪਏ ਦੇ ਪ੍ਰਸਤਾਵਾਂ ਸਬੰਧੀ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਮੌਕਾ ਦੇਖਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਨਾਲ-ਨਾਲ ਦਰਿਆ ਦੀਅਂ ਕਮਜ਼ੋਰ ਥਾਂਵਾਂ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।   ਸ਼੍ਰੀ ਸਾਰੰਗਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਧੁੱਸੀ ਬੰਨ੍ਹ ਦੇ ਕਮਜ਼ੋਰ ਥਾਵਾਂ ਜਾਂ ਢਾਹ ਲਾਉਣ ਵਾਲੀਆਂ ਥਾਵਾਂ ਦੀ ਪਹਿਲ ਦੇ ਅਧਾਰ 'ਤੇ ਮੌਨਸੂਨ ਸੀਜ਼ਨ ਤੋਂ ਪਹਿਲਾਂ ਮੁਰੰਮਤ ਯਕੀਨੀ ਬਣਾਈ ਜਾਵੇ।    ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ ਅਤੇ ਐਸ ਡੀ ਓ ਮਾਈਨਿੰਗ ਅਤੇ ਡਰੇਨੇਜ ਗੁਰਜੀਤ ਸਿੰਘ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨਾਲ ਲੱਗਦੇ ਨਾਜ਼ੁਕ ਹਿੱਸਿਆਂ ਦੀ ਮੁਰੰਮਤ ਲਈ ਅਧਿਕਾਰੀਆਂ ਨਾਲ ਦੌਰਾ ਕਰਦੇ ਹੋਏ।

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ ’ਚ ਫ਼ਸੇ ਨਾਗਰਿਕਾਂ ਬਾਰੇ ਹੈਲਪ ਲਾਈਨ ਜਾਰੀ

ਨਵਾਂਸ਼ਹਿਰ, 25 ਫ਼ਰਵਰੀ : - ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਯੂਕਰੇਨ 'ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ/ਨਾਗਰਿਕਾਂ ਬਾਰੇ ਉਨ੍ਹਾਂ ਦੇ ਸਥਾਨਕ ਸਬੰਧੀਆਂ ਲਈ ਹੈਲਪ ਲਾਈਨ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਨੁਸਾਰ ਮੋਬਾਇਲ ਨੰ. 90417-62008 ਅਤੇ 84370-03918 'ਤੇ ਜਾਂ ਈ ਮੇਲ ਆਈ ਡੀ .0.. 'ਤੇ ਸੰਪਰਕ ਕਰਕੇ ਯੂਕਰੇਨ ਵਿੱਚ ਫ਼ਸੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀ/ਨਾਗਰਿਕ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਵਿੱਚ ਸਬੰਧਤ ਵਿਅਕਤੀ ਦਾ ਨਾਮ, ਪਿਤਾ ਦਾ ਨਾਮ ਤੇ ਸੰਪਰਕ ਨੰਬਰ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਦਾ ਰਿਹਇਸ਼ੀ ਪਤਾ ਅਤੇ ਸਥਾਨਕ ਪਤਾ/ਸੰਪਰਕ ਨੰਬਰ ਲਾਜ਼ਮੀ ਦੱਸੇ ਜਾਣ।

ਯੁਕਰੇਨ 'ਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਜਾਰੀ-ਡਿਪਟੀ ਕਮਿਸ਼ਨਰ

ਜਾਣਕਾਰੀ ਹੈਲਪਲਾਈਨ ਨੰਬਰ 62843-57500 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਸਮੇਤ ਈਮੇਲ 'ਤੇ ਵੀ ਭੇਜੀ ਜਾ ਸਕਦੀ ਹੈ-ਸੰਦੀਪ ਹੰਸ
ਪਟਿਆਲਾ, 25 ਫਰਵਰੀ: ਯੁਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ madcptl118@gmail.com ਜਾਰੀ ਕੀਤੀ ਗਈ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ 'ਚ ਫਸੇ ਨਾਗਰਿਕਾਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ 'ਤੇ ਰਾਜ ਸਰਕਾਰ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਮੁਹਈਆ ਕਰਵਾਉਣ ਸਮੇਤ ਈਮੇਲ ਉਪਰ ਆਪਣੀ ਜਾਣਕਾਰੀ ਭੇਜ ਸਕਦੇ ਹਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਸੂਚਨਾ 'ਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ ਜਾਂ ਕਾਲਜ ਦਾ ਨਾਮ, ਯੁਕਰੇਨ ਵਿੱਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਅਤੇ ਸੰਪਰਕ ਨੰਬਰ ਸਮੇਤ ਪਟਿਆਲਾ ਜ਼ਿਲ੍ਹੇ ਦਾ ਪਤਾ ਅਤੇ ਸੰਪਰਕ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਹੈਲਪਲਾਈਨ ਨੰਬਰ 62843-57500 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਤੋਂ ਇਲਾਵਾ ਈਮੇਲ madcptl118@gmail.com ਉਪਰ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਮੁੱਖ ਚੋਣ ਅਫਸਰ ਐਸ ਕਰੁਣਾ ਰਾਜੂ ਵੱਲੋ ਜ਼ਿਲ੍ਹੇ ਦੇ ਸਟਰਾਂਗ ਰੂਮਜ਼ ਦਾ ਦੌਰਾ, ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ

ਕੇਂਦਰੀ ਹਥਿਆਰਬੰਦ ਸੁਰੱਖਿਆ ਬਲਾਂ, ਪੀ ਏ ਪੀ ਤੇ ਜ਼ਿਲ੍ਹਾ ਪੁਲਿਸ ਦੇ 300 ਸੁਰੱਖਿਆ ਕਰਮਚਾਰੀ  ਕਰ ਰਹੇ ਨੇ ਚੌਵੀ ਘੰਟੇ ਈ.ਵੀ.ਐਮਜ਼ ਦੀ ਪਹਿਰੇਦਾਰੀ
ਨਵਾਂਸ਼ਹਿਰ, 25 ਫਰਵਰੀ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਮਤਦਾਨ ਬਾਅਦ ਸਟਰਾਂਗ ਰੂਮਜ਼ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਜ਼ਿਲ੍ਹਾ ਪੁਲਿਸ ਵੱਲੋਂ 300 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।  ਬਲਾਚੌਰ, ਨਵਾਂਸ਼ਹਿਰ ਅਤੇ ਬੰਗਾ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਪੁੱਜੇ ਮੁੱਖ ਚੋਣ ਅਫ਼ਸਰ ਡਾ: ਐਸ. ਕਰੁਣਾ ਰਾਜੂ, ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਦੇ ਬਾਹਰ ਕੇਂਦਰੀ ਪੈਰਾ ਮਿਲਟਰੀ ਫੋਰਸ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣ ਤੋਂ ਇਲਾਵਾ, ਸੀ ਸੀ ਟੀ ਵੀ ਕੈਮਰਿਆਂ ਰਾਹੀਂ ਪਾਰਦਰਸ਼ੀ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ (ਐੱਸ. ਐੱਸ. ਪੀ.) ਕੰਵਰਦੀਪ ਕੌਰ, ਏ ਡੀ ਸੀ ਜਸਬੀਰ ਸਿੰਘ, ਐਸ ਡੀ ਐਮਜ਼ ਨਵਨੀਤ ਕੌਰ ਬੱਲ, ਦੀਪਕ ਰੋਹੀਲਾ, ਡਾ: ਬਲਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।  ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਦੇ ਦੂਜੇ ਘੇਰੇ ਦੀ ਸੁਰੱਖਿਆ ਪੰਜਾਬ ਆਰਮਡ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਾਂ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਦੀ ਫੀਡ ਦਿਖਾਉਣ ਲਈ ਟੀਵੀ ਸਕਰੀਨਾਂ ਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਉਮੀਦਵਾਰ ਜਾਂ ਉਨ੍ਹਾਂ ਦੇ ਨੁਮਾਇੰਦੇ ਈ ਵੀ ਐਮਜ਼ 'ਤੇ ਲਗਾਤਾਰ ਨਜ਼ਰ ਰੱਖ ਸਕਦੇ ਹਨ।   ਸ਼੍ਰੀ ਰਾਜੂ ਨੇ ਦੱਸਿਆ ਕਿ ਹਰੇਕ ਰਿਟਰਨਿੰਗ ਅਫਸਰ ਦਿਨ ਵਿੱਚ ਦੋ ਵਾਰ (ਸਵੇਰੇ ਅਤੇ ਸ਼ਾਮ) ਸਟਰਾਂਗ ਰੂਮਾਂ (ਸਿਰਫ ਅੰਦਰਲੇ ਘੇਰੇ ਤੱਕ) ਦਾ ਦੌਰਾ ਕਰ ਰਿਹਾ ਹੈ ਅਤੇ ਲੌਗ ਬੁੱਕ ਅਤੇ ਵੀਡੀਓਗ੍ਰਾਫੀ ਦੀ ਜਾਂਚ ਕਰਕੇ ਰਿਪੋਰਟ ਭੇਜ ਰਿਹਾ ਹੈ।  ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਿੰਨ ਸਟਰਾਂਗ ਰੂਮ ਬਣਾਏ ਗਏ ਹਨ ਜਿਨ੍ਹਾਂ ਵਿੱਚ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਬਲਾਚੌਰ, ਗੁਰੂ ਨਾਨਕ ਕਾਲਜ ਫ਼ਾਰ ਵੂਮੈਨ ਬੰਗਾ ਅਤੇ ਦੋਆਬਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਛੋਕਰਾਂ, ਰਾਹੋਂ ਨਵਾਂਸ਼ਹਿਰ ਵਿੱਚ ਬਣਾਏ ਗਏ ਹਨ।  ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਹਰੇਕ ਕਾਉਂਟਿੰਗ ਹਾਲ ਵਿੱਚ 14 ਦੀ ਬਜਾਏ ਸੱਤ ਟੇਬਲ ਰੱਖੇ ਜਾਣਗੇ । ਇਸ ਲਈ ਹਰੇਕ ਹਲਕੇ ਵਿੱਚ ਗਿਣਤੀ ਲਈ ਦੋ ਹਾਲ ਹੋਣਗੇ।  ਇਸ ਤੋਂ ਇਲਾਵਾ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਵੀ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਸ ਪ੍ਰਕਿਰਿਆ ਵਿਚ ਕੋਈ ਦਿੱਕਤ ਨਾ ਆਵੇ।  ਇਸ ਮੌਕੇ ਐਸ ਪੀ  ਮਨਿੰਦਰਬੀਰ ਸਿੰਘ, ਏ ਐਸ ਪੀ ਜਸਰੂਪ ਕੌਰ ਬਾਠ, ਡੀ ਆਰ ਓ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਵੈਟਨਰੀ ਕੌਂਸਲ ਨੇ ਵੈਟਸ ਲਈ ਐਕਸਟੈਂਸ਼ਨ ਟ੍ਰੇਨਿੰਗ ਕਰਵਾਈ

ਪਟਿਆਲਾ: 25 ਫਰਵਰੀ :- ਪੰਜਾਬ ਸਟੇਟ ਵੈਟਨਰੀ  ਕੌਂਸਲ ਵੱਲੋਂ ਨਾਭਾ ਰੋਡ ਤੇ ਸਥਿਤ ਰੋਣੀ ਫਾਰਮ ਵਿੱਖੇ ਸਥਿਤ ਵੈਟਰਨਰੀ ਟ੍ਰੇਨਿੰਗ ਇੰਸਟੀਚਿੂਊਟ, ਵਿੱਖੇ ਪਸ਼ੂ ਪਾਲਣ ਵਿਭਾਗ, ਪੰਜਾਬ ਵਿੱਚ ਨਵ—ਨਿਯੁਕਤ 25 ਵੈਟਨਰੀ ਅਫਸਰਾਂ ਨੂੰ ਤਿੰਨ ਦਿਨਾਂ ਦੀ ਐਕਸਟੈਂਸ਼ਨ ਦੇ ਵਿਸ਼ੇ ਤੇ ਟ੍ਰੇਨਿੰਗ ਆਯੋਜਿਤ ਕੀਤੀ ਗਈ।
ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸ ਯੁਨੀਵਰਸਿਟੀ, ਲੁਧਿਆਣਾ ਦੇ ਪਸਾਰ ਮਾਹਿਰਾਂ ਨੇ ਨਵੇਂ ਅਧਿਕਾਰੀਆਂ ਨੂੰ ਐਕਸਟੈਂਸ਼ਨ ਰੂਲਜ਼ ਨਾਲ ਲੈਸ ਕਰਨ ਲਈ ਵੱਖ—ਵੱਖ ਵਿਸਿ਼ਆਂ ਤੇ ਵਿਚਾਰ ਕੀਤਾ।
ਪੰਜਾਬ ਰਾਜ ਵੈਟਨਰੀ ਕੌਂਸਲ, ਵੈਟਨਰੀ ਡਾਕਟਰਾਂ ਦੀ ਰਜਿਸਟੇ੍ਰਸ਼ਨ ਅਤੇ ਵੈਟਨਰੀ ਸਿੱਖਿਆ ਨੂੰ ਨਿਯਮਤ ਕਰਨ ਲਈ ਭਾਰਤੀ ਵੈਟਨਰੀ ਕੌਂਸਲ ਐਕਟ 1984 ਦੇ ਅਧੀਨ ਗਠਿਤ ਇੱਕ ਰੈਗੁਲੇਟਰੀ ਸੰਸਥਾ ਹੈ।
ਸਿਖਲਾਈ ਦਾ ਰਸਮੀ ਉਦਘਾਟਨ ਡਾ: ਨਰਿੰਦਰ ਪਾਲ ਸਿੰਘ, ਰਜਿਸਟਰਾਰ, ਡਾ: ਭੁਪੇਸ਼ ਗਰਗ, ਮੈਂਬਰ, ਪੰਜਾਬ ਰਾਜ ਵੈਟਰਨਰੀ ਕੋਂਸਲ ਅਤੇ ਡਾ. ਰਾਜੀਵ ਕੁਮਾਰ ਵਰਮਾ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਨੇ ਦੀਵਾ  ਜਗਾ ਕੇ  ਕੀਤਾ । ਡਾ: ਨਰਿੰਦਰ ਪਾਲ ਸਿੰਘ, ਰਜਿਸਟਰਾਰ ਨੇ ਵੈਟਸ ਨੂੰ ਸਮੇਂ ਦੀ ਪਾਬੰਦੀਆਂ ਦੀ ਆਦਤ ਪਾਉਣ ਅਤੇ ਪਸ਼ੂ ਪਾਲਕਾਂ ਨੂੰ ਰਾਜ ਦੇ ਸਰਬੋਤਮ ਹਿੱਤ ਵਿੱਚ ਇਮਾਨਦਾਰੀ ਅਤੇ ਲਗਨ ਨਾਲ ਸੇਵਾ ਪ੍ਰਦਾਨ ਕਰਨ ਦਾ ਸੱਦਾ ਦਿੱਤਾ। ਡਾ: ਭੁਪੇਸ਼ ਗਰਗ, ਮੈਂਬਰ, ਪੰਜਾਬ ਰਾਜ ਵੈਟਰਨਰੀ ਕੋਂਸਲ ਨੇ ਕਿਹਾ ਕਿ ਬਿਮਾਰੀਆਂ ਦੀ ਰੋਕਥਾਮ, ਇਲਾਜ ਅਤੇ ਆਧੁਨਿਕ ਪ੍ਰਬੰਧਨ ਦੇ ਹੁਨਰ ਸਿਖਾਉਣ ਦੁਆਰਾ ਚੰਗੀਆਂ ਨਸਲਾਂ ਚੁਣ ਕੇ ਪਸ਼ੂਆਂ ਦੀ ਨਸਲਾਂ ਸੁਧਾਰਨ ਲਈ ਭਰਪੂਰ ਕੋਸਿ਼ਸ ਕੀਤੀ ਜਾਵੇ ਤਾਂ ਜੋ ਘੱਟ ਖਰਚੇ ਤੇ ਵੱਧ ਮੁਨਾਫਾ ਕਮਾਇਆ ਜਾਵੇ ਜਿਸ ਨਾਲ ਪਸ਼ੂ ਪਾਲਕਾਂ ਦੀ ਅਰਥ ਵਿਵਸਥਾ ਵਿੱਚ ਸੁਧਾਰ ਹੋ ਸਕੇ।
 ਡਾ: ਨਰਿੰਦਰ ਪਾਲ ਸਿੰਘ, ਰਜਿਸਟਰਾਰ ਨੇ ਇਹ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਸਿਖਲਾਈਆਂ ਦਾ ਆਯੋਜਨ ਪਸ਼ੂ ਚਿਕਿਤਸਕਾਂ ਦੇ ਹੁਨਰਾਂ ਨੂੰ ਚਮਕਾਉਣ ਅਤੇ ਅਪਡੇਟ ਕਰਨ ਲਈ ਕੀਤਾ ਜਾਵੇਗਾ ਤਾਂ ਜੋ ਉਹ ਵੈਟਨਰੀ ਦੇ ਖੇਤਰ ਵਿੱਚ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕੀਤੀਆ ਜਾ  ਸਕਣ। ਸ਼ੁਕਰਵਾਰ ਨੂੰ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ ਅਤੇ ਟੇ੍ਰਨਿੰਗ ਵਿੱਚ ਭਾਗ ਲੈਣ ਆਏ ਵੈਟਰਨਰੀ ਅਫਸਰਾਂ ਨੂੰ ਡਾ: ਨਰਿੰਦਰ ਪਾਲ ਸਿੰਘ, ਰਜਿਸਟਰਾਰ ਅਤੇ ਡਾ: ਭੁਪੇਸ਼ ਗਰਗ, ਮੈਂਬਰ, ਪੰਜਾਬ ਰਾਜ ਵੈਟਰਨਰੀ ਕੋਂਸਲ ਦੁਆਰਾ ਸਰਟੀਫਿਕੇਟ ਵੰਡੇ ਗਏ।

ਵਾਤਾਰਵਨ ਸੰਭਾਲ ਲਈ ਕੌਮੀ ਗਰੀਨ ਟ੍ਰਿਬਿਊਨਲ ਸਖ਼ਤ-ਜਸਟਿਸ ਜਸਬੀਰ ਸਿੰਘ

ਕੂੜੇ ਨੂੰ ਖੁੱਲ੍ਹੇ 'ਚ ਸੁੱਟਣਾ ਖ਼ਤਰਨਾਕ, ਆਮ ਲੋਕ ਵੀ ਆਪਣੀ ਜਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ
ਪਟਿਆਲਾ, 24 ਫਰਵਰੀ : ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਗਠਿਤ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ ਜਸਬੀਰ ਸਿੰਘ ਨੇ ਕਿਹਾ ਹੈ ਕਿ ਐਨ.ਜੀ.ਟੀ. ਵਾਤਾਵਰਨ ਸੰਭਾਲ ਲਈ ਸਖ਼ਤ ਹੈ, ਜਿਸ ਲਈ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਤਹਿਤ ਬਣਾਏ ਜ਼ਿਲ੍ਹਾ ਵਾਤਾਵਰਣ ਪਲਾਨ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਲਾਗੂ ਕੀਤਾ ਜਾਵੇ। ਅੱਜ ਇੱਥੇ ਸਰਕਟ ਹਾਊਸ ਵਿਖੇ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਉਨ੍ਹਾਂ ਦੇ ਨਾਲ ਕਮੇਟੀ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਤਕਨੀਕੀ ਮੈਂਬਰ ਇੰਜ. ਬਾਬੂ ਰਾਮ ਵੀ ਮੌਜੂਦ ਸਨ।  ਜਸਟਿਸ ਜਸਬੀਰ ਸਿੰਘ ਨੇ ਹਦਾਇਤ ਕੀਤੀ ਕਿ ਠੋਸ ਤੇ ਤਰਲ ਕੂੜੇ ਸਮੇਤ ਪਿਛਲੇ ਲੰਮੇ ਸਮੇਂ ਤੋਂ ਇਕੱਠੇ ਹੋ ਰਹੇ ਠੋਸ ਕੂੜੇ ਨੂੰ ਨਿਪਟਾਉਣ ਲਈ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਮਿਥੀ ਸਮਾਂ ਸੀਮਾ ਪਹਿਲਾਂ ਹੀ ਲੰਘ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਠੋਸ ਕੂੜਾ ਪ੍ਰਬੰਧਨ ਨਿਯਮ-2016 ਨੂੰ ਪੂਰਨ ਰੂਪ 'ਚ ਲਾਗੂ ਕਰਨ ਲਈ ਨਗਰ ਕੌਂਸਲਾਂ ਸਮੇਤ ਹੋਰ ਅਦਾਰਿਆਂ ਵੱਲੋਂ ਕੂੜੇ ਦੇ ਨਿਪਟਾਰੇ ਸਬੰਧੀ ਜਮੀਨੀ ਪੱਧਰ 'ਤੇ ਕੰਮ ਨਾ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਜੁਰਮਾਨਿਆਂ ਸਮੇਤ ਨਿਜੀ ਜਿੰਮੇਵਾਰੀ ਨਿਰਧਾਰਤ ਕੀਤੀ ਜਾਵੇਗੀ। ਜਸਟਿਸ ਜਸਬੀਰ ਸਿੰਘ ਨੇ ਮਰੇ ਪਸ਼ੂਆਂ ਦੇ ਸਰੀਰਾਂ ਦੇ ਨਿਪਟਾਰੇ ਸਮੇਤ ਕੂੜੇ ਦੇ ਡੰਪ ਦੇ ਆਲੇ-ਦੁਆਲੇ ਚਾਰਦੀਵਾਰੀ, ਡੰਪ ਦੁਆਲੇ ਗਰੀਨ ਬੈਲਟ ਬਣਾਉਣ, ਠੋਸ ਕੂੜਾ ਪ੍ਰਬੰਧਨ ਨਿਯਮਾਂ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ 100 ਫੀਸਦੀ ਲਾਗੂ ਕਰਨ ਤੋਂ ਇਲਾਵਾ ਸਾਰੇ ਪ੍ਰਬੰਧਾਂ ਦਾ ਮੁਲੰਕਣ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਪੰਚਾਇਤੀ ਵਿਭਾਗ ਨੂੰ ਪਿੰਡਾਂ 'ਚ ਵੀ ਮੁਕੰਮਲ ਤੌਰ 'ਤੇ ਤਰਲ ਅਤੇ ਠੋਸ ਕੂੜੇ ਦੇ ਨਿਪਟਾਰੇ ਲਈ ਕਾਰਜ ਯੋਜਨਾ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਕੂੜੇ ਨੂੰ ਖੁੱਲ੍ਹੇ ਵਿੱਚ ਨਾ ਸੁੱਟਣ ਕਿਉਂਕਿ ਅਜਿਹਾ ਕਰਨਾ ਖ਼ਤਰਨਾਕ ਹੈ, ਇਸ ਲਈ ਲੋਕ ਆਪਣੀ ਵੀ ਜਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ ਅਤੇ ਜ਼ਿਲ੍ਹਾ ਵਾਤਾਵਰਨ ਪਲਾਨ ਨੂੰ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਮੋਨੀਟਰਿੰਗ ਕਮੇਟੀ ਨੇ ਪਲਾਸਟਿਕ ਅਤੇ ਇਲੈਕਟ੍ਰੋਨਿਕ ਵੇਸਟ ਨੂੰ ਸੰਭਾਲਣ ਸਮੇਤ ਘੱਗਰ ਤੇ ਡਰੇਨਾਂ 'ਚ ਗੰਦੇ ਪਾਣੀ ਦੀ ਇੱਕ ਵੀ ਬੂੰਦ ਬਿਨ੍ਹਾਂ ਸੋਧੇ ਤੋਂ ਨਾ ਪਾਏ ਜਾਣ 'ਤੇ ਖਾਸ ਜ਼ੋਰ ਦਿੱਤਾ। ਉਨ੍ਹਾਂ ਨੇ ਘਰਾਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਚੁੱਕਣ, ਐਸ.ਟੀ.ਪੀਜ਼, ਖੁੱਲ੍ਹੇ ਵਿੱਚ ਕੂੜਾ ਸੁੱਟਣ, ਕੂੜਾ ਇਕੱਠਾ ਕਰਨ ਵਾਲੇ ਐਮ.ਆਰ.ਐਫੱਜ਼, ਕੰਪੋਸਟ ਪਿੱਟਾਂ ਆਦਿ ਦੀ ਸਮੀਖਿਆ ਕਰਦਿਆਂ ਆਦੇਸ਼ ਦਿੱਤੇ ਕਿ ਕੂੜੇ ਦੀ ਪੈਦਾਵਾਰ ਦੀ ਮਿਕਦਾਰ ਤੇ ਇਸਨੂੰ ਨਿਪਟਾਉਣ ਮੌਕੇ ਐਨ.ਜੀ.ਟੀ. ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਜ਼ਿਲ੍ਹੇ ਅੰਦਰ ਵੱਖ-ਵੱਖ ਨਗਰ ਕੌਂਸਲਾਂ ਦੇ ਇਲਾਕੇ 'ਚ ਲੱਗੇ ਕੂੜੇ ਦੇ ਪੁਰਾਣੇ ਢੇਰਾਂ ਦੇ ਸਮਾਂਬੱਧ ਨਿਪਟਾਰੇ 'ਤੇ ਵੀ ਚਰਚਾ ਕਰਨ ਸਮੇਤ ਧਰਤੀ ਹੇਠਲਾ ਪਾਣੀ ਕੱਢੇ ਜਾਣ ਨੂੰ ਵੀ ਨਿਯਮਤ ਕਰਨ ਸਮੇਤ ਇਸ ਦੀ ਵਰਤੋਂ ਉਸਾਰੀ ਕਾਰਜਾਂ ਸਮੇਤ ਵਪਾਰਕ ਵਰਤੋਂ ਨੂੰ ਮੋਨੀਟਰ ਕਰਨ ਦੇ ਨਿਰਦੇਸ਼ ਦਿੱਤੇ।  ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮੋਨੀਟਰਿੰਗ ਕਮੇਟੀ ਨੂੰ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਕੌਮੀ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਠੋਸ ਕੂੜੇ ਦੇ ਨਿਪਟਾਰੇ ਲਈ ਸਮਾਬੱਧ ਪ੍ਰਬੰਧ ਮੁਕੰਮਲ ਕੀਤੇ ਜਾਣਗੇ। ਸ੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਪਲਾਨ ਦਾ ਮੁੜ ਮੁਲੰਕਣ ਕਰਕੇ ਇਸ ਨੂੰ ਤੁਰੰਤ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਨਗਰ ਨਿਗਮ ਕਮਿਸ਼ਨਰ ਕੇਸ਼ਵ ਹਿੰਗੋਨੀਆ ਅਤੇ ਏ.ਡੀ.ਸੀ. ਗੌਤਮ ਜੈਨ ਨੇ ਵੀ ਕਮੇਟੀ ਨੂੰ ਐਨ.ਜੀ.ਟੀ. ਹਦਾਇਤਾਂ ਦੀ ਪਾਲਣਾ ਦਾ ਭਰੋਸਾ ਦਿੱਤਾ। ਇਸ ਦੌਰਾਨ ਜਸਟਿਸ ਜਸਬੀਰ ਸਿੰਘ ਦੀ ਅਗਵਾਈ ਹੇਠਲੀ ਕਮੇਟੀ ਨੇ 21 ਨੰਬਰ ਫਾਟਕ ਅਤੇ ਫੋਕਲ ਪੁਆਇੰਟ ਵਿਖੇ ਸਥਿਤ ਐਮ.ਆਰ.ਐਫ. ਫੈਸਿਲਟੀ ਅਤੇ ਨਗਰ ਨਿਗਮ ਦੇ ਕੂੜੇ ਦੇ ਡੰਪ ਦਾ ਵੀ ਨਿਰੀਖਣ ਕਰਕੇ ਤਰਲ ਕੂੜੇ ਦੇ ਨਿਪਟਾਰੇ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਮੇਟੀ ਨੇ ਉਦਯੋਗਾਂ 'ਚ ਠੋਸ ਤੇ ਤਰਲ ਕੂੜੇ ਦੇ ਨਿਪਟਾਰੇ 'ਤੇ ਨਜ਼ਰ ਰੱਖਣ ਲਈ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਲਗਾਤਾਰ ਆਨਲਾਈਨ ਮੋਨੀਟਰਿੰਗ ਲਈ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਵਿਖੇ ਬਣਾਏ ਗਏ ਸੈਂਟਰ ਦਾ ਜਾਇਜ਼ਾ ਲੈਣ ਦੌਰਾਨ ਬੋਰਡ ਵੱਲੋਂ ਐਸ.ਟੀ.ਪੀਜ ਚਲਾਉਣ ਲਈ ਤਿਆਰ ਕੀਤਾ ਗਿਆ ਮੈਨੁਅਲ ਵੀ ਜਾਰੀ ਕੀਤਾ।
ਇਸ ਮੌਕੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿੱਗ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਕਮਿਸ਼ਨਰ ਨਗਰ ਨਿਗਮ ਕੇਸ਼ਵ ਹਿੰਗੋਨੀਆ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਸਕੱਤਰ ਇੰਜ. ਕਰੁਣੇਸ਼ ਗਰਗ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ , ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਪੁਡਾ ਤੋਂ ਅਸਟੇਟ ਅਫ਼ਸਰ ਸ੍ਰੀਮਤੀ ਈਸ਼ਾ ਸਿੰਗਲ, ਸੰਯੁਕਤ ਕਮਿਸ਼ਨਰ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਨਵਤੇਸ਼ ਸਿੰਗਲਾ, ਡੀ.ਡੀ.ਪੀ.ਓ. ਰੂਪ ਸਿੰਘ, ਐਕਸੀਐਨ ਪੰਚਾਇਤੀ ਰਾਜ ਜਸਬੀਰ ਸਿੰਘ ਮੁਲਤਾਨੀ, ਸੀਵਰੇਜ ਬੋਰਡ ਦੇ ਅਧਿਕਾਰੀ ਆਦਿ ਵੀ ਮੌਜੂਦ ਸਨ।

Virus-free. www.avast.com

ਸ਼ਹੀਦ ਭਗਤ ਸਿੰਘ ਨਗਰ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਪਲਸ ਪੋਲੀਓ ਮੁਹਿੰਮ

0-5 ਸਾਲ ਦੀ ਉਮਰ ਦੇ 53044 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 641 ਟੀਮਾਂ ਗਠਿਤ
ਨਵਾਂਸ਼ਹਿਰ, 24 ਫਰਵਰੀ  :- ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਦੀ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 641 ਸਿਹਤ ਟੀਮਾਂ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ 53044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ 641 ਸਿਹਤ ਟੀਮਾਂ ਜਿਨ੍ਹਾਂ ਵਿੱਚ 206 ਬੂਥ ਲੈਵਲ, 412 ਘਰ-ਘਰ ਟੀਮਾਂ, 16 ਟਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਸ਼ਾਮਲ ਹਨ, ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਣਾਈਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਦੀਪ ਸਿੰਘ ਬੈਂਸ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ।  ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 43 ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ 1,38,319 ਘਰਾਂ, 17 ਅਨਾਜ ਮੰਡੀਆਂ, 16 ਫੈਕਟਰੀਆਂ, 74 ਇੱਟਾਂ ਦੇ ਭੱਠਿਆਂ ਅਤੇ 77 ਉੱਚ ਜੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ ਦੁਆਲੇ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਨੇ ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪੁਲਿਸ, ਜਨਰਲ ਮੈਨੇਜਰ ਬੱਸ ਸਟੈਂਡ ਅਤੇ ਰੇਲਵੇ ਅਧਿਕਾਰੀਆਂ ਸਮੇਤ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਏ ਡੀ ਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਪਬਲਿਕ ਐਡਰੈਸ ਸਿਸਟਮ, ਸਿਹਤ ਕਾਮਿਆਂ, ਸਰਪੰਚਾਂ, ਕੌਂਸਲਰਾਂ ਅਤੇ ਹੋਰਨਾਂ ਦੇ ਸਹਿਯੋਗ ਨਾਲ ਹਰੇਕ ਯੋਗ ਬੱਚੇ ਨੂੰ ਜ਼ਿਲ੍ਹੇ ਵਿੱਚ ਪੋਲੀਓ ਰੋਧਕ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੀ ਪੱਧਰ 'ਤੇ ਸਫ਼ਲ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਝੁੱਗੀ-ਝੌਂਪੜੀਆਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਰਹਿਣ ਵਾਲੀ ਪਰਵਾਸੀ ਆਬਾਦੀ ਨੂੰ ਵਿਸ਼ੇਸ਼ ਤੌਰ 'ਤੇ ਕਵਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ।  ਉਨ੍ਹਾਂ ਕਿਹਾ ਕਿ ਭਾਰਤ ਨੂੰ ਮਾਰਚ 2014 ਵਿੱਚ ਪੋਲੀਓ ਮੁਕਤ ਘੋਸ਼ਿਤ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੁਣ ਤੱਕ ਕੋਈ ਪੋਲੀਓ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰ ਢਾਂਡਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਵੰਤ ਰਾਏ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਬਲਵਿੰਦਰ ਕੁਮਾਰ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ ਤੋਂ ਇਲਾਵਾ ਐਸ ਐਮ ਓਜ਼ ਤੇ ਹੋਰ ਵਿਭਾਗਾਂ ਦੇ ਪ੍ਰਤੀਨਿਧ ਹਾਜ਼ਰ ਸਨ।

Virus-free. www.avast.com

ਸ੍ਰੀਮਤੀ ਬਲਵਿੰਦਰ ਕੌਰ ਦੀ ਯਾਦ ਵਿੱਚ ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਦੀ ਸੇਵਾ

ਨਵਾਂਸ਼ਹਿਰ : 23 ਫਰਵਰੀ : ਮਨੁੱਖਤਾ ਦੀ ਸੇਵਾ ਸੱਭ ਤੋਂ ਉੱਤਮ ਸੇਵਾ ਹੈ। ਇਨਸਾਨ ਨੂੰ ਹਮੇਸ਼ਾ ਸਮਾਜ਼ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਦੀ ਉਦਾਹਰਣ ਅੱਜ ਪਿੰਡ ਭਘੌਰਾ ਦੇ ਸਰਦਾਰ ਅਮਰੀਕ ਸਿੰਘ ਨੇ ਆਪਣੀ ਸਵਰਗਵਾਸੀ ਪਤਨੀ ਸ੍ਰੀਮਤੀ ਬਲਵਿੰਦਰ ਕੌਰ ਦੀ ਯਾਦ ਵਿੱਚ ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਗਰੀਬ ਮਰੀਜ਼ਾਂ ਦੀ ਜ਼ਰੂਰਤ ਵਾਸਤੇ ਦਵਾਈਆਂ ਦੀ ਸੇਵਾ ਕਰਕੇ ਪੇਸ਼ ਕੀਤੀ । ਅਮਰੀਕ ਸਿੰਘ ਜੀ ਦੇ ਨਾਲ ਉਨ੍ਹਾਂ ਦੇ ਦੋਨੋਂ ਸਪੁੱਤਰਾਂ ਸਰਦਾਰ ਤਜਿੰਦਰ ਸਿੰਘ ਯੂ ਕੇ ਤੋਂ ਅਤੇ ਸਰਦਾਰ ਸੁਖਪਿੰਦਰ ਸਿੰਘ  ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਬਾਕੀ ਲੋਕਾਂ ਨੂੰ ਅਪੀਲ ਕੀਤੀ ਕਿ ਇਨਸਾਨੀਅਤ ਨੂੰ ਕਾਇਮ ਰੱਖਣ ਲਈ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਸ੍ਰੀ ਘਨ ਸ਼ਾਮ, ਸੀ੍ ਗੁਰਪ੍ਰੀਤ ਸਿੰਘ ਸੀ ,ਐਚ,ਓ ਨੇ ਅਮਰੀਕ ਸਿੰਘ ਦੇ ਸਾਰੇ ਪਰਿਵਾਰ ਦਾ ਇਸ ਸ਼ਲਾਘਾਯੋਗ ਕੰਮ ਲਈ ਧੰਨਵਾਦ ਕੀਤਾ। ਇਸ ਸਮੇਂ ਸੀ੍ਮਤੀ ਸੁਰਜੀਤ ਕੌਰ ਏ,ਐਨ,ਐਮ ਸੀ੍ਮਤੀ ਰਾਜ਼ ਰਾਣੀ, ਸੀ੍ਮਤੀ ਪ੍ਰਵੀਨ ਕੁਮਾਰੀ, ਸੀਤਾ ਦੇਵੀ ਅਤੇ ਪਿੰਡ ਭਘੌਰਾ ਦੇ ਵਾਸੀ ਵੀ ਮੌਜੂਦ ਸਨ।

ਬਲਾਕ ਨਵਾਂ ਸ਼ਹਿਰ-1 ਦੇ ਪ੍ਰਾਇਮਰੀ ਅਧਿਆਪਕ ਬਿਨ੍ਹਾ ਤਨਖਾਹ ਫਾਕਾ ਕੱਟਣ ਲਈ ਮਜਬੂਰ

"ਜਨਵਰੀ ਅਤੇ ਫ਼ਰਵਰੀ ਦੀ ਤਨਖਾਹ ਦਾ ਬਜ਼ਟ ਜਲਦੀ ਭੇਜਣ ਦੀ ਮੰਗ ਕੀਤੀ"
ਨਵਾਂਸ਼ਹਿਰ 23 ਫ਼ਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਬਲਾਕ ਨਵਾਂ ਸ਼ਹਿਰ-1 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਆਪਕਾਂ ਦਾ ਇੱਕ ਵਫ਼ਦ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ),ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ। ਵਫ਼ਦ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਦੀ ਮਾਰਫਿਤ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ(ਪ੍ਰਾਇਮਰੀ),ਪੰਜਾਬ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਭੇਜਣ ਸੰਬੰਧੀ ਇੱਕ ਮੰਗ ਪੱਤਰ ਵੀ ਸੌਪਿਆ ਗਿਆ। ਇਸ ਸੰਬੰਧੀ ਪ੍ਰੈਸ ਨੂੰ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਹੰਸ ਰਾਜ ਸੈਂਟਰ ਹੈੱਡ ਟੀਚਰ, ਨਿਰਮਲ ਕੁਮਾਰ,ਗੁਰਦਿਆਲ ਮਾਨ,ਨੀਲ ਕਮਲ ਨੇ ਦੱਸਿਆ ਕਿ ਸਰਕਾਰ ਅਧਿਆਪਕਾਂ ਤੋ ਕੰਮ ਦਾ ਸਾਰੇ ਲੈ ਰਹੀ ਹੈ। ਪਹਿਲਾਂ ਦੋ ਮਹੀਨੇ ਵੋਟਾਂ ਦੇ ਕੰਮਾਂ ਵਿੱਚ ਸਾਰੇ ਅਧਿਆਪਕ ਦਿਨ ਰਾਤ ਝੋਕੀ ਰੱਖੇ। ਇਸ ਤੋਂ ਇਲਾਵਾ ਹੋਰ ਵੀ ਜਿਹੜਾ ਨਾਨ ਟੀਚਿੰਗ ਕੰਮ ਹੁੰਦਾ,ਉਹ ਵੀ ਅਧਿਆਪਕਾਂ ਨੂੰ ਸੌਂਪ ਦਿੱਤਾ ਜਾਂਦਾ ਹੈ। ਜਿਸ ਨੂੰ ਕਿ ਅਧਿਆਪਕ ਵਰਗ ਬਾਖੂਬੀ ਨਾਲ ਆਪਣੀ ਜੁੰਮੇਵਾਰੀ ਸਮਝਕੇ  ਨਿਭਾਉਦਾ ਹੈ। ਪਰ ਜਦੋਂ ਤਨਖਾਹ ਦੀ ਗੱਲ ਆਉਂਦੀ ਹੈ ਤਾਂ ਅਧਿਆਪਕਾਂ ਵਾਰੀ ਬਜਟ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਜਨਵਰੀ ਮਹੀਨੇ ਦੀ ਵੀ ਤਨਖਾਹ ਨਹੀਂ ਮਿਲੀ,ਹੁਣ ਫ਼ਰਵਰੀ ਵੀ ਖ਼ਤਮ ਹੋਣ ਲੱਗਿਆ ਹੈ। ਬਹੁ ਗਿਣਤੀ ਅਧਿਆਪਕਾਂ ਨੇ ਵੱਖ-ਵੱਖ ਬੈਂਕਾਂ ਤੋਂ ਲੋਨ ਲਏ ਹੋਏ ਹਨ। ਇਸ ਤੋਂ ਬਿਨ੍ਹਾਂ ਇਸ ਮਹੀਨੇ ਦੇ ਅਖੀਰ ਵਿੱਚ ਕੁਲਕੂਲੇਸ਼ਨ ਫਾਰਮ ਭਰਕੇ ਟੈਕਸ ਵੀ ਜਮਾਂ ਕਰਵਾਉਣਾ ਹੁੰਦਾ ਹੈ। ਜੇਕਰ ਅਧਿਆਪਕਾਂ ਨੂੰ ਲਗਾਤਾਰ ਦੋ-ਦੋ ਮਹੀਨੇ ਤਨਖਾਹ ਹੀ ਨਾ ਮਿਲੇ,ਫਿਰ ਉਹ ਆਪਣੇ ਘਰਾਂ ਦੇ ਗੁਜਾਰੇ  ਕਿਵੇਂ ਕਰਨਗੇ ? ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ 2-3 ਦਿਨਾਂ ਵਿੱਚ ਬਜਟ ਜਾਰੀ ਨਾ ਕੀਤਾ ਗਿਆ ਤਾਂ ਅਧਿਆਪਕ ਸ਼ੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਮ ਲਾਲ,ਰਮਨ ਕੁਮਾਰ,ਬਲਵੀਰ ਕੁਮਾਰ,ਭੁਪਿੰਦਰ ਲਾਲ,ਪ੍ਰਵੀਨ ਕੁਮਾਰ, ਸਤਪਾਲ, ਰਾਮੇਸ਼ ਚੰਦਰ ਪਵਨਦੀਪ ਕੁਮਾਰ, ਬਲਕਾਰ ਚੰਦ, ਤਜਿੰਦਰ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਪਿੰਕੀ ਦੇਵੀ, ਬਲਵਿੰਦਰ ਕੌਰ, ਗੁਰਜੋਤ ਕੌਰ, ਕਮਲਜੀਤ ਕੌਰ, ਰੋਮਿਲਾ ਕੁਮਾਰੀ, ਹਰਵਿੰਦਰ ਕੌਰ, ਜਸਵੀਰ ਕੌਰ, ਚੱਚਲ ਬਾਲਾ ਅਤੇ ਜਸਵਿੰਦਰ ਕੌਰ ਵੀ ਮੌਜੂਦ ਸਨ।
ਕੈਪਸ਼ਨ: ਬਲਾਕ ਨਵਾਂ ਸ਼ਹਿਰ ਦੇ ਸਮੂਹ ਅਧਿਆਪਕ ਡੀ ਈ ਓ  ਨੂੰ ਤਨਖਾਹ ਸੰਬੰਧੀ ਮੰਗ ਪੱਤਰ ਸੌਪਦੇ ਹੋਏ।

ਇਫਟੂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੜਤਾਲੀ ਬਿਜਲੀ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਕੀਤੀ ਨਿੰਦਾ

ਨਵਾਂਸ਼ਹਿਰ 23 ਫਰਵਰੀ :- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਨੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਦੇ ਹੜਤਾਲੀ ਬਿਜਲੀ ਮੁਲਾਜ਼ਮਾਂ ਉੱਤੇ ਐਸਮਾ ਲਾਉਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅਸਮਾ ਵਾਪਸ ਲੈਣ ਦੀ ਮੰਗ ਕੀਤੀ ਹੈ। ਇਫਟੂ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਕਿਹਾ ਹੈ ਹੜਤਾਲ ਕਰਨਾ ਮੁਲਾਜਮਾਂ ਦਾ ਸੰਵਿਧਾਨਕ ਹੱਕ ਹੈ ਭਾਵੇਂ ਮੁਲਾਜਮ ਜਰੂਰੀ ਸੇਵਾਵਾਂ ਵਿਭਾਗ ਨਾਲ ਹੀ ਸਬੰਧਤ ਕਿਉਂ ਨਾ ਹੋਣ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵਲ ਧਿਆਨ ਦੇਣ ਦੀ ਥਾਂ ਉਹਨਾਂ ਉੱਤੇ ਐਸਮਾ ਲਾਉਣ ਦਾ ਚੁੱਕਿਆ ਗਿਆ ਕਦਮ ਬਿਜਲੀ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਉਹਨਾਂ ਕਿਹਾ ਕਿ ਜਮਹੂਰੀ ਢਾਂਚੇ ਵਿਚ ਆਪਣੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰਨ ਦਾ ਸਭ ਨੂੰ ਹੱਕ ਹੈ ਅਤੇ ਸਰਕਾਰ ਦਾ ਫਰਜ਼ ਹੈ ਕਿ ਉਹ ਉਹਨਾਂ ਦੀ ਆਵਾਜ਼ ਸੁਣੇ ਅਤੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰੇ।ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਜਲੀ ਮੁਲਾਜ਼ਮਾਂ ਪ੍ਰਤੀ ਹਮਲਾਵਰ ਰੁੱਖ ਅਪਣਾਇਆ ਹੈ ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ।

ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਰ ਰੂਮ ’ਚ ਖੂਨਦਾਨ ਕੈਂਪ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੀਤਾ ਉਦਘਾਟਨ
ਨਵਾਂਸ਼ਹਿਰ 22 ਫਰਵਰੀ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਰੈਡ ਕਰਾਸ ਸੁਸਾਇਟੀ, ਸਿਹਤ ਵਿਭਾਗ ਅਤੇ ਬੱਲਡ ਬੈਂਕ (ਬੀ. ਡੀ. ਸੀ.) ਨਵਾਂਸ਼ਹਿਰ ਦੇ ਸਹਿਯੋਗ ਨਾਲ ਸਵੈ-ਇੱਛੁਕ ਖੂਨਦਾਨ ਕੈਂਪ ਬਾਰ ਰੂਮ ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ ਲਗਾਇਆ ਗਿਆ।
ਇਸ ਕੈਂਪ ਦਾ ਉਦਘਾਟਨ ਸ. ਕਵੰਲਜੀਤ ਸਿੰਘ ਬਾਜਵਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤਾ ਗਿਆ। ਇਸ ਮੌਕੇ ਜੱਜ ਸਾਹਿਬਾਨ, ਵਕੀਲ ਸਾਹਿਬਾਨ ਅਤੇ ਕੋਰਟ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪੁਲਿਸ ਅਧਿਕਾਰਿਆਂ ਵਲੋਂ ਖੂਨਦਾਨ ਕੀਤਾ ਗਿਆ। ਸ. ਕਵੰਲਜੀਤ ਸਿੰਘ ਬਾਜਵਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਖੂਨਦਾਨ ਕਰਕੇ ਕਿੰਨੇ ਹੀ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ  ਕੀਤੀ ਕਿ ਜਿੱਥੇ ਵੀ ਖੂਨਦਾਨ ਕੈਂਪ ਲੱਗਦਾ ਹੈ, ਉਥੇ ਪੁੱਜ ਕੇ ਖੂਨਦਾਨ ਕਰਕੇ, ਸਮਾਜ ਅਤੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੀਮਤੀ ਹਰਪ੍ਰੀਤ ਕੌਰ, ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਣਧੀਰ ਵਰਮਾ ਅਤੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਨ੍ਹਾਂ ਵੱਲੋਂ ਅੱਜ ਪੰਜਵੀ ਵਾਰ ਖੂਨਦਾਨ ਕੀਤਾ ਗਿਆ ਅਤੇ ਇਸ ਖੂਨਦਾਨ ਕੈਂਪ ਦੌਰਾਨ ਕੁੱਲ 50 ਯੂਨਿਟ ਖੂਨਦਾਨ ਹੋਇਆ। ਇਸ ਮੌਕੇ ਜੁਡੀਸ਼ੀਅਲ ਅਧਿਕਾਰੀਆਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਸਕੱਤਰ ਐਡਵੋਕੇਟ ਸ਼੍ਰੀ ਐਸ. ਐਸ. ਝਿੱਕਾ ਅਤੇ ਬਲਾਚੌਰ ਤੋਂ ਪ੍ਰਧਾਨ ਐਡਵੋਕੇਟ ਨਵੀਨ ਭਾਟੀਆ ਅਤੇ ਹੋਰ ਵਕੀਲ ਸਾਹਿਬਾਨ ਹਾਜ਼ਰ ਸਨ।

ਢਾਹਾਂ ਕਲੇਰਾਂ ਹਸਪਤਾਲ ਵਿਖੇ ਮੈਡੀਸਨ ਵਿਭਾਗ ਵਿਚ ਡਾ ਰੋਹਿਤ ਮਸੀਹ ਐਮ ਡੀ (ਮੈਡੀਸਨ) ਨੇ ਕਾਰਜ ਭਾਰ ਸੰਭਾਲਿਆ

ਢਾਹਾਂ ਕਲੇਰਾਂ ਹਸਪਤਾਲ ਵਿਖੇ ਮੈਡੀਸਨ ਵਿਭਾਗ ਵਿਚ  ਡਾ ਰੋਹਿਤ ਮਸੀਹ ਐਮ ਡੀ (ਮੈਡੀਸਨ) ਨੇ ਕਾਰਜ ਭਾਰ ਸੰਭਾਲਿਆ
ਬੰਗਾ : 22 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਚ ਜਨਰਲ ਅਤੇ ਸਰੀਰਿਕ ਬਿਮਾਰੀਆਂ ਦੇ ਮਾਹਿਰ ਡਾ. ਰੋਹਿਤ ਮਸੀਹ ਐਮ ਡੀ (ਮੈਡੀਸਨ) ਨੇ ਕਾਰਜ ਭਾਰ ਸੰਭਾਲ ਲਿਆ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਡਾ. ਰੋਹਿਤ ਮਸੀਹ ਨੇ ਕ੍ਰਿਸਚੀਅਨ ਮੈਡੀਕਲ ਕਾਲਜ (ਸੀ ਐਮ ਸੀ) ਲੁਧਿਆਣਾ ਤੋਂ ਮਾਸਟਰ ਆਫ ਮੈਡੀਸਨ (ਐਮ ਡੀ ) ਦੀ ਪੋਸਟ ਗ੍ਰੈਜ਼ੂਏਸ਼ਨ ਡਿਗਰੀ ਪ੍ਰਾਪਤ ਕੀਤੀ ਹੈ।  ਡਾ. ਰੋਹਿਤ ਮਸੀਹ ਐਮ.ਡੀ. (ਮੈਡੀਸਨ) ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ, ਜ਼ੁਕਾਮ, ਸਿਰ ਦਰਦ, ਬੁਖਾਰ, ਨਮੋਨੀਆ, ਸਾਹ ਦੇ ਰੋਗ, ਟੀ.ਬੀ., ਟਾਈਫਾਈਡ, ਡੇਂਗੂ, ਮਲੇਰੀਆ, ਸ਼ੂਗਰ, ਬਲੱਡ ਪ੍ਰੇਸ਼ਰ, ਦਿਲ ਦੇ ਰੋਗ, ਕਰੋਨਾ ਨਾਲ ਸਬੰਧਿਤ ਰੋਗ, ਜਿਗਰ, ਥਾਇਰਾਇਡ, ਮਿਰਗੀ, ਕਾਲਾ ਪੀਲੀਆ, ਪੇਟ ਗੈਸ, ਕਬਜ਼, ਪਿਸ਼ਾਬ ਦੇ ਰੋਗਾਂ ਅਤੇ ਸੱਪ ਦੇ ਡੱਸੇ ਮਰੀਜ਼ਾਂ ਦਾ ਵਧੀਆ ਇਲਾਜ ਕਰਨ ਦੇ ਮਾਹਿਰ ਅਤੇ ਤਜਰਬੇਕਾਰ ਡਾਕਟਰ ਹਨ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਸਨ ਵਿਭਾਗ ਵਿਚ ਕਾਰਡੀਅਕ ਮੋਨੀਟਰ, ਵੈਂਟੀਲੇਟਰਜ਼, ਇੰਜ਼ਕੈਸ਼ਨ ਪੰਪਜ਼, ਸੱਕਸ਼ਨ ਅਤੇ ਹੋਰ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ ਸੀ ਸੀ ਯੂ, ਆਈ ਸੀ ਯੂ ਅਤੇ ਐਮਰਜੈਂਸੀ ਵਿਭਾਗ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕਾਰਜਸ਼ੀਲ ਰਹਿੰਦੇ ਸਨ।  ਡਾ. ਰੋਹਿਤ ਮਸੀਹ ਐਮ ਡੀ (ਮੈਡੀਸਨ) ਦੇ ਕਾਰਜ ਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ।

ਫ਼ੋਟੋ : ਡਾ ਰੋਹਿਤ ਮਸੀਹ  ਐਮ ਡੀ (ਮੈਡੀਸਨ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਸਨ ਵਿਭਾਗ ਵਿਖੇ ਉ ਪੀ ਡੀ ਵਿਚ 

Virus-free. www.avast.com

ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ, ਜ਼ਿਲ੍ਹੇ ਵਿੱਚ ਮਤਦਾਨ ਦੀ ਪ੍ਰਤੀਸ਼ਤਤਾ 70.75 ਰਹੀ

ਪੁਰਸ਼ਾਂ ਦੇ 67.9 ਫ਼ੀਸਦ ਦੇ ਮੁਕਾਬਲੇ 73.79 ਫ਼ੀਸਦ ਮਹਿਲਾਵਾਂ ਨੇ ਕੀਤੀ ਆਪਣੇ ਵੋਟ ਅਧਿਕਾਰ ਦੀ ਵਰਤੋਂ

ਅੰਤਮ ਅੰਕੜਿਆਂ ਮੁਤਾਬਕ ਬਲਾਚੌਰ 'ਚ ਸਭ ਤੋਂ ਵਧੇਰੇ 73.77 ਫ਼ੀਸਦ ਮਤਦਾਨ ਹੋਇਆ
ਨਵਾਂਸ਼ਹਿਰ, 21 ਫ਼ਰਵਰੀ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕਲ੍ਹ ਮੁਕੰਮਲ ਹੋਏ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਦੌਰਾਨ ਮਹਿਲਾ ਵੋਟਰਾਂ ਨੇ ਮਤਦਾਨ ਕਰਨ ਵਿੱਚ ਪੁਰਸ਼ ਮਤਦਾਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਇਸ ਰੁਝਾਨ ਨੂੰ ਮਹਿਲਾ ਵੋਟਰਾਂ 'ਚ ਹਾਂ-ਪੱਖੀ ਚੇਤਨਾ ਕਰਾਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਲੋਕਤੰਤਰ ਪ੍ਰਤੀ ਅਜਿਹਾ ਹੁੰਗਾਰਾ ਸ਼ੁੱਭ ਸ਼ਗਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1,77,669 ਮਹਿਲਾ ਮਤਦਾਤਾਵਾਂ ਨੇ ਐਤਵਾਰ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ ਜਦਕਿ ਪੁਰਸ਼ਾਂ ਦੀ ਮਤਦਾਨ ਕੇਂਦਰਾਂ 'ਤੇ ਇਹ ਗਿਣਤੀ 1,74,393 ਸੀ। ਇਸ ਤਰ੍ਹਾਂ ਮਹਿਲਾਵਾਂ ਦੀ ਮਤਦਾਨ ਪ੍ਰਤੀਸ਼ਤਤਾ, ਪੁਰਸ ਮਤਦਾਤਾਵਾਂ ਦੀ 67.90 ਫ਼ੀਸਦ ਦੇ ਮੁਕਾਬਲੇ 73.79 ਰਹੀ। ਇਸੇ ਤਰ੍ਹਾਂ ਤੀਸਰੇ ਲਿੰਗ ਦੇ ਜ਼ਿਲ੍ਹੇ 'ਚ ਰਜਿਸਟ੍ਰਡ 22 ਮਤਦਾਤਾਵਾਂ 'ਚੋਂ 18 ਨੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਪ੍ਰਾਪਤ ਹੋਏ ਅੰਤਮ ਮਤਦਾਤਾ ਅੰਕੜਿਆਂ ਮੁਤਾਬਕ ਜ਼ਿਲ੍ਹੇ ਵਿੱਚ ਤਿੰਨਾਂ ਹਲਕਿਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿੱਚ ਕੁੱਲ 70.75 ਫ਼ੀਸਦ ਮਤਦਾਤਾਵਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਬਲਾਚੌਰ ਵਿੱਚ ਸਭ ਤੋਂ ਵਧੇਰੇ 73.77 ਫ਼ੀਸਦ, ਬੰਗਾ ਵਿੱਚ 69.39 ਫ਼ੀਸਦ ਅਤੇ ਨਵਾਂਸ਼ਹਿਰ ਵਿੱਚ 69.37 ਫ਼ੀਸਦ ਮਤਦਾਨ ਦਰਜ ਕੀਤਾ ਗਿਆ।
ਮਹਿਲਾ ਮਤਦਾਤਾਵਾਂ ਦੀ ਲੋਕਤੰਤਰ 'ਚ ਭਾਗੀਦਾਰੀ ਬਾਰੇ ਹਲਕਾਵਾਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਚੌਰ ਵਿੱਚ 57392 ਮਹਿਲਾ ਮਤਦਾਤਾਵਾਂ ਨੇ ਮਤਦਾਨ ਕੀਤਾ ਜਦਕਿ ਪੁਰਸ਼ਾਂ ਦੀ ਗਿਣਤੀ 57050 ਰਹੀ। ਤੀਸਰੇ ਲਿੰਗ ਦੇ 6 ਮਤਦਾਤਾਵਾਂ ਨੇ ਬਲਾਚੌਰ 'ਚ ਮਤਦਾਨ ਕੀਤਾ। ਨਵਾਂਸ਼ਹਿਰ ਹਲਕੇ ਵਿੱਚ 62047 ਮਹਿਲਾ ਮਤਦਾਤਾਵਾਂ ਨੇ ਵੋਟ ਪਾਈ ਜਦਕਿ ਪੁਰਸ਼ ਮਤਦਾਤਾਵਾਂ ਦੀ ਮਤਦਾਨ ਕੇਂਦਰਾਂ 'ਤੇ ਗਿਣਤੀ 60883 ਦਰਜ ਕੀਤੀ ਗਈ। ਇਸ ਹਲਕੇ ਵਿੱਚ ਤੀਸਰੇ ਲਿੰਗ ਨਾਲ ਸਬੰਧਤ 7 ਮਤਦਾਤਾਵਾਂ ਨੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ।
ਬੰਗਾ ਹਲਕੇ ਵਿੱਚ 56460 ਮਰਦ ਮਤਦਾਤਾਵਾਂ ਦੇ ਮੁਕਾਬਲੇ 58230 ਮਹਿਲਾ ਵੋਟਰਾਂ ਨੇ ਲੋਕਤੰਤਰ ਦੇ ਉਤਸਵ ਵਿੱਚ ਆਪਣੀ ਹਾਜ਼ਰੀ ਲਗਵਾਈ ਜਦਕਿ ਪੰਜ ਤੀਸਰੇ ਲਿੰਗ ਦੇ ਮਤਦਾਤਾਵਾਂ ਨੇ ਆਪਣੀ ਵੋਟ ਪਾਈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਰੰਗਲ ਨੇ ਜ਼ਿਲ੍ਹੇ ਦੇ ਮਤਦਾਤਾਵਾਂ ਵੱਲੋਂ ਨਿਰਭੈਅ ਹੋ ਕੇ ਮਤਦਾਨ ਕਰਨ ਦੀ ਪੁਰਾਣੀ ਰਵਾਇਤ ਨੂੰ ਬਰਕਰਾਰ ਰੱਖਣ ਅਤੇ ਮਤਦਾਨ ਦੌਰਾਨ ਸਦਭਾਵਨਾ ਅਤੇ ਭਾਈਚਾਰਾ ਬਣਾਈ ਰੱਖਣ ਲਈ, ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਨੇ ਮਹਿਲਾ ਮਤਦਾਤਾਵਾਂ ਵੱਲੋਂ ਲੋਕਤੰਤਰ ਪ੍ਰਤੀ ਦਿਖਾਏ ਉਤਸ਼ਾਹ ਲਈ ਉਨ੍ਹਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਡਿਪਟੀ ਕਮਿਸ਼ਨਰ ਵੱਲੋਂ ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੀ ਅਪੀਲ

ਨਵਾਂਸ਼ਹਿਰ, 21 ਫ਼ਰਵਰੀ- : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਲਈ ਅੱਗੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿ ਪੰਜਾਬ ਸਰਕਾਰ ਵੱਲੋਂ ਵੀ ਪੰਜਾਬੀ ਨੂੰ ਰਾਜ ਭਾਸ਼ਾ ਵਜੋਂ ਮਾਨਤਾ ਦੇ ਕੇ, ਦਫ਼ਤਰੀ ਕੰਮ ਪੰਜਾਬੀ 'ਚ ਕਰਨ ਦੀ ਦਿੱਤੀ ਹਦਾਇਤ ਦੀ ਜ਼ਿਲ੍ਹੇ ਵਿੱਚ ਹਰ ਪੱਧਰ 'ਤੇ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਕਰਮਚਾਰੀਆਂ ਨੂੰ ਪੰਜਾਬੀ 'ਚ ਕੰਮ ਕਰਨ ਦਾ ਪ੍ਰਣ ਦਿਵਾਉਂਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਵਿੱਚ ਸਭਿਅਤਾ ਅਤੇ ਸੰਸਕਿ੍ਰਤੀ ਦਾ ਪੰਘੂੜਾ ਰਿਹਾ ਹੈ ਅਤੇ ਸਾਡੀ ਮਾਂ-ਬੋਲੀ ਪੰਜਾਬੀ ਵਿਸ਼ਵ ਦੀ ਅਮੀਰ ਅਤੇ ਮਿੱਠੀ ਬੋਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਵਿਸ਼ਵ ਪੱਧਰ 'ਤੇ ਜਿਊਂਦੀ ਰੱਖਣ ਅਤੇ ਇਸ ਦੇ ਪ੍ਰਚਾਰ ਅਤੇ ਪਸਾਰ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਵਿਦਵਾਨਾਂ ਅਤੇ ਅਕਾਦਮੀਸ਼ੀਅਨਾਂ ਨੂੰ ਮਾਂ-ਬੋਲੀ ਦੇ ਪ੍ਰਚਾਰ ਅਤੇ ਪਸਾਰ ਦੀ ਲਹਿਰ ਦੀ ਅਗਵਾਈ ਕਰਦੇ ਹੋਏ, ਨੌਜੁਆਨ ਪੀੜ੍ਹੀ ਨੂੰ ਇਸ ਪ੍ਰਤੀ ਹਾਂ-ਪੱਖੀ ਤੇ ਹਾਂਦਰੂ ਸੋਚ ਦੇ ਧਾਰਨੀ ਬਣਾਉਣ ਦਾ ਸੱਦਾ ਦਿੱਤਾ।  ਉਨ੍ਹਾਂ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਇੰਜੀਨੀਅਰਿੰਗ ਤੇ ਐਮ ਬੀ ਏ ਕਰਨ ਦੇ ਬਾਵਜੂਦ, ਜੋ ਸੰਤੁਸ਼ਟੀ ਉਨ੍ਹਾਂ ਨੂੰ ਪੰਜਾਬੀ 'ਚ ਗੱਲ ਕਰਕੇ ਮਿਲਦੀ ਹੈ, ਉਸ ਵਰਗੀ ਕੋਈ ਮਿਸਾਲ ਨਹੀਂ। ਉਨ੍ਹਾਂ ਨੇ ਨੌਜੁਆਨ ਪੀੜ੍ਹੀ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਆਪਣੀ ਮਾਂ-ਬੋਲੀ ਨਾਲੋਂ ਅਲਹਿਦਗੀ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਲਈ ਵੱਡਾ ਖਤਰਾ ਬਣ ਸਕਦੀ ਹੈ, ਇਸ ਲਈ ਸਾਨੂੰ ਇਸ ਨੂੰ ਵੱਡੇ ਹਿਰਦੇ ਨਾਲ ਅਪਨਾਉਣਾ ਅਤੇ ਸਵੀਕਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਤਾਂ ਆਪਣੇ ਸਿਰੜੀ ਸੁਭਾਅ ਕਰਕੇ ਹੀ ਜਾਣੇ ਜਾਂਦੇ ਹਨ,ਇਸ ਲਈ ਸਾਨੂੰ ਆਪਣੇ ਸਭਿਆਚਾਰ ਅਤੇ ਮਾਤ ਭਾਸ਼ਾ ਪ੍ਰਤੀ ਵੀ ਸੁਹਿਰਦ ਹੋਣ ਦੀ ਲੋੜ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਤੇ ਡੀ ਸੀ ਦਫ਼ਤਰ ਦੇ ਹੋਰ ਕਰਮਚਾਰੀ ਮੌਜੂਦ ਸਨ।

ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਭਾਸ਼ਾ ਲਿਖਣ, ਪੜ੍ਹਨ, ਪੜ੍ਹਾਉਣ ਦੇ ਬੋਲਣ ਦਾ ਲਿਆ ਅਹਿਦ

ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਪੰਜਾਬ ਨੇ ਆਯੋਜਿਤ ਕੀਤਾ ਪ੍ਰਭਾਵਸ਼ਾਲੀ ਸਮਾਗਮ
ਪਟਿਆਲਾ 21 ਫਰਵਰੀ-  ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵੱਡੇ ਪੱਧਰ 'ਤੇ ਮਨਾਇਆ ਗਿਆ। ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਦੇਖ-ਰੇਖ 'ਚ ਹੋਏ ਇਸ ਸਮਾਗਮ ਦੌਰਾਨ ਜਿੱਥੇ ਵਿਦਵਾਨਾਂ ਨੇ ਪੰਜਾਬ ਮਾਂ ਬੋਲੀ ਬਾਰੇ ਵਿਚਾਰ ਚਰਚਾ ਕੀਤੀ ਉੱਥੇ ਨਾਮਵਰ ਕਵੀਆਂ ਨੇ ਉਕਤ ਦਿਹਾੜੇ ਨੂੰ ਸਮਰਪਿਤ ਆਪਣੀਆਂ ਕਵਿਤਾਵਾਂ ਰਾਹੀਂ ਰੰਗ ਬੰਨਿਆ। ਸਮਾਗਮ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਬੋਲਣ, ਲਿਖਣ ਤੇ ਪੜ੍ਹਨ ਸਬੰਧੀ ਅਹਿਦ ਲੈ ਕੇ ਕੀਤੀ ਗਈ। ਦੱਸਣਯੋਗ ਹੈ ਕਿ ਇਸੇ ਸਮੇਂ ਰਾਜ ਦੀਆਂ ਵਿੱਦਿਅਕ ਤੇ ਸਾਹਿਤਕ ਸੰਸਥਾਵਾਂ 'ਚ ਵੀ ਉਕਤ ਅਹਿਦ ਕੀਤਾ ਗਿਆ।
ਇਸ ਮੌਕੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਫੈਸਰ ਤੇ ਮੁਖੀ ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਡਾ. ਭੀਮਇੰਦਰ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ ਅਤੇ ਸਮਾਗਮ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਕਜ਼ਾਕ ਨੇ ਕੀਤੀ। ਕੌਮਾਂਤਰੀ ਪੱਤਰਕਾਰ ਨਿਰਪਾਲ ਸਿੰਘ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਭੀਮਇੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਇਸ ਨੂੰ ਸਰਕਾਰ, ਰੁਜ਼ਗਾਰ, ਬਜ਼ਾਰ ਤੇ ਪਰਿਵਾਰ ਦੀ ਭਾਸ਼ਾ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਿੱਜੀਕਰਨ ਨੇ ਵੀ ਪੰਜਾਬੀ ਭਾਸ਼ਾ ਨੂੰ ਢਾਅ ਲਗਾਈ ਹੈ। ਵਿਸ਼ਵੀਕਰਨ ਦਾ ਰੁਝਾਨ ਜਿਵੇਂ ਹੋਰਨਾਂ ਭਾਸ਼ਾਵਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਵੀ ਇਹ ਅਜੋਕੇ ਦੌਰ 'ਚ ਵੱਡਾ ਖਤਰਾ ਬਣਿਆ ਹੋਇਆ ਹੈ। ਡਾ. ਭੀਮਇੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਖੂਬਸੂਰਤੀ ਇਹ ਹੈ ਕਿ ਇਸ 'ਚ ਹਰ ਭਾਸ਼ਾ ਦੇ ਸ਼ਬਦ ਜ਼ਜਬ ਕਰਨ ਦਾ ਮਾਦਾ ਹੈ, ਇਸ ਕਰਕੇ ਹੀ ਇਸ ਦਾ ਸ਼ਬਦ ਭੰਡਾਰ ਬਹੁਤ ਅਮੀਰ ਹੈ।
  ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਜੁਗੋ ਜੁਗ ਅਟੱਲ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਭਾਸ਼ਾ ਹੈ ਅਤੇ ਇਹ ਜੁਗਾਂ ਤੱਕ ਜਿਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਚੀਨ ਤੇ ਜਪਾਨ ਤੋਂ ਸਬਕ ਲੈਣਾ ਚਾਹੀਦਾ ਹੈ ਕਿਵੇਂ ਇਹ ਦੋਨੋਂ ਮੁਲਕ ਆਪਣੀ ਜੁਬਾਨ ਰਾਹੀਂ ਹੀ ਦੁਨੀਆ ਦੀਆਂ ਵੱਡੀਆਂ ਆਰਥਿਕ ਸ਼ਕਤੀਆਂ ਬਣੇ ਹਨ। ਇਸ ਕਰਕੇ ਸਾਨੂੰ ਵਿਕਾਸ ਲਈ ਹੋਰਨਾਂ ਭਾਸ਼ਾਵਾਂ ਦਾ ਸਹਾਰਾ ਲੈਣ ਦਾ ਬਹਾਨਾ ਬਣਾਕੇ ਆਪਣੀ ਮਾਖਿਓ ਮਿੱਠੀ ਜ਼ੁਬਾਨ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪ ਵੀ ਨਿਰੰਤਰ ਪੰਜਾਬੀ ਸਾਹਿਤ ਪੜ੍ਹੀਏ ਤੇ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਪੜ੍ਹਾਈਏ।
  ਪ੍ਰਧਾਨਗੀ ਭਾਸ਼ਨ 'ਚ ਪ੍ਰੋ. ਕਿਰਪਾਲ ਕਜ਼ਾਕ ਨੇ ਕਿਹਾ ਕਿ ਇਸ ਵਕਤ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਇਸ ਨੂੰ ਸ਼ੁੱਧ ਬੋਲਣਾ, ਸ਼ੁੱਧ ਲਿਖਣਾ ਤੇ ਸ਼ੁੱਧ ਪੜ੍ਹਨਾ ਜਰੂਰੀ ਹੈ। ਜਿਸ ਲਈ ਸਾਨੂੰ ਪੰਜਾਬੀ ਦੇ ਸ਼ਬਦਾਂ ਦੇ ਸਹੀ ਅਰਥਾਂ ਤੇ ਵਰਤੋਂ ਬਾਰੇ ਜਾਣਕਾਰੀ ਹਾਸਲ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਹਰ ਦਿਨ ਨੂੰ ਹੀ ਮਾਤ ਭਾਸਾ ਵਜੋਂ ਮਨਾਈਏ। ਕੌਮਾਂਤਰੀ ਪੱਤਰਕਾਰ ਨਿਰਪਾਲ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਉਨ੍ਹਾਂ ਵਿਦੇਸ਼ 'ਚ ਰਹਿ ਕੇ ਵੀ ਪੰਜਾਬੀ ਬੋਲੀ ਦਾ ਪ੍ਰਚਾਰ/ਪ੍ਰਸਾਰ ਕਰਨ ਲਈ ਨਿਰੰਤਰ ਯਤਨ ਜਾਰੀ ਰੱਖੇ ਹੋਏ ਹਨ। ਤਕਰੀਬਨ ਛੇ ਦਹਾਕਿਆਂ ਤੋਂ ਉਨ੍ਹਾਂ ਨੇ ਮਿਆਰੀ ਪੰਜਾਬੀ ਪੱਤਰਕਾਰੀ ਜ਼ਰੀਏ ਦੁਨੀਆ ਭਰ 'ਚ ਬੈਠੇ ਪੰਜਾਬੀ ਨੂੰ ਆਪਸ 'ਚ ਜੋੜ ਕੇ ਰੱਖਿਆ ਹੈ। ਸਹਾਇਕ ਨਿਰਦੇਸ਼ਕ ਸਤਨਾਮ ਸਿੰਘ ਦੀ ਦੇਖ-ਰੇਖ 'ਚ ਵਿਭਾਗ ਦਾ ਮਾਸਿਕ ਰਿਸਾਲਾ ਜਨ ਸਾਹਿਤ ਦਾ ਮਾਤ ਭਾਸ਼ਾ ਵਿਸ਼ੇਸ਼ ਅੰਕ ਲੋਕ ਅਰਪਣ ਕੀਤਾ ਗਿਆ। ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਵਧੀਆ ਸ਼ਬਦਾਵਲੀ ਰਾਹੀਂ ਸਮਾਗਮ ਦਾ ਸੰਚਾਲਨ ਕੀਤਾ। ਇਸ ਮੌਕੇ ਉੱਘੇ ਲਿਖਾਰੀ ਨਿਰੰਜਣ ਬੋਹਾ, ਡਾ. ਕੁਲਦੀਪ ਦੀਪ, ਸਹਾਇਕ ਨਿਰਦੇਸ਼ਕਾ ਅਲੋਕ ਕੁਮਾਰ, ਅਸ਼ਰਫ ਮਹਿਮੂਦ ਨੰਦਨ, ਹਰਭਜਨ ਸਿੰਘ, ਪ੍ਰਿਤਪਾਲ ਕੌਰ, ਸੁਖਪ੍ਰੀਤ ਕੌਰ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸਮਾਗਮ ਦੇ ਅਖੀਰ 'ਚ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਜਿਲ੍ਹਾ ਭਾਸ਼ਾ ਅਫਸਰ ਪਟਿਆਲਾ ਚੰਦਨਦੀਪ ਕੌਰ ਨੇ ਆਏ ਮਹਿਮਾਨਾਂ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਤਸਵੀਰ-ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜਨ ਸਾਹਿਤ ਰਿਸਾਲੇ ਦਾ ਵਿਸ਼ੇਸ਼ ਅੰਕ ਰਿਲੀਜ਼ ਕਰਦੇ ਹੋਏ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ, ਡਾ. ਭੀਮਇੰਦਰ ਸਿੰਘ

ਪਟਿਆਲਾ ਜ਼ਿਲ੍ਹੇ ਦੇ 8 ਹਲਕਿਆਂ 'ਚ ਕਰੀਬ 72.5 ਫੀਸਦੀ ਮਤਦਾਨ

-ਹਲਕਾ ਘਨੌਰ 'ਚ ਸਭ ਤੋਂ ਵੱਧ 78 ਫ਼ੀਸਦੀ ਮੱਤਦਾਨ
-163 ਦਿਵਿਆਂਗਜਨਾਂ ਤੇ 80 ਸਾਲ ਤੋਂ ਵਧੇਰੇ ਉਮਰ ਦੇ 903 ਵੋਟਰਾਂ ਨੇ ਆਪਣੇ ਘਰਾਂ 'ਚ ਪੋਸਟਲ ਬੈਲੇਟ ਪੇਪਰ ਰਾਹੀਂ ਵੋਟ ਪਾਈ
ਪਟਿਆਲਾ, 20 ਫਰਵਰੀ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਲਈ ਅੱਜ ਸ਼ਾਮ ਮੁਕੰਮਲ ਹੋਈ ਵੋਟਾਂ ਦੀ ਪ੍ਰਕ੍ਰਿਆ ਦੌਰਾਨ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਵਿੱਚ ਕਰੀਬ 72.5 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਵੇਰੇ 8 ਵਜੇ ਸ਼ੁਰੂ ਹੋਇਆ ਚੋਣ ਅਮਲ ਦੇਰ ਸ਼ਾਮ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋਇਆ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 15 ਲੱਖ 15 ਹਜ਼ਾਰ 445 ਵੋਟਰਾਂ 'ਚੋਂ 791776 ਮਰਦ ਅਤੇ 723609 ਮਹਿਲਾ ਵੋਟਰ ਹਨ, ਜਿਨ੍ਹਾਂ 'ਚ 12401 ਦਿਵਿਆਂਗ ਜਨਾਂ ਤੋਂ ਇਲਾਵਾ ਟਰਾਂਸਜੈਂਡਰ 60 ਵੋਟਰ ਹਨ। ਇਨ੍ਹਾਂ 'ਚੋਂ ਕਰੀਬ 72.5 ਫੀਸਦੀ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਾਰੇ ਹਲਕਿਆਂ 'ਚ ਕੁਲ 102 ਉਮੀਦਵਾਰਾਂ ਨੂੰ ਵੋਟਾਂ ਪਾਈਆਂ ਹਨ।
ਸ੍ਰੀ ਸੰਦੀਪ ਹੰਸ ਨੇ ਹਲਕਾਵਾਰ ਪਈਆਂ ਵੋਟਾਂ ਦੀ ਸੂਚਨਾ ਦਿੰਦਿਆਂ ਦੱਸਿਆ ਕਿ ਦੇਰ ਰਾਤ ਤੱਕ ਰਿਟਰਨਿੰਗ ਅਧਿਕਾਰੀਆਂ ਤੋਂ ਹਾਸਲ ਹੋਏ ਅੰਕੜਿਆਂ ਮੁਤਾਬਕ ਵਿਧਾਨ ਸਭਾ ਹਲਕਾ 109-ਨਾਭਾ, ਜਿਥੇ, 09 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਇੱਥੇ ਕੁਲ 1 ਲੱਖ 84 ਹਜ਼ਾਰ 623 ਵੋਟਰ ਹਨ, ਇਸ ਹਲਕੇ ਵਿੱਚ ਕਰੀਬ 76.3 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ 19 ਉਮੀਦਵਾਰ ਚੋਣ ਲੜ ਰਹੇ ਹਨ, ਇਸ ਹਲਕੇ ਵਿੱਚ ਕੁਲ 2 ਲੱਖ 25 ਹਜ਼ਾਰ 639 ਵੋਟਰ, ਇਥੇ ਕਰੀਬ 65 ਫ਼ੀਸਦੀ ਵੋਟਰਾਂ ਨੇ ਮਤਦਾਨ ਕੀਤਾ ਹੈ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ 10 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਇਸ ਹਲਕੇ ਅੰਦਰ ਕੁਲ 1 ਲੱਖ 82 ਹਜ਼ਾਰ 228 ਵੋਟਰ ਹਨ, ਇਨ੍ਹਾਂ 'ਚੋਂ ਕਰੀਬ 74.5 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 10 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਇੱਥੇ 1 ਲੱਖ 64 ਹਜ਼ਾਰ 546 ਵੋਟਰ ਹਨ, ਜ਼ਿਥੇ ਕਿ 78 ਫ਼ੀਸਦੀ ਵੋਟਾਂ ਪਈਆਂ। ਹਲਕਾ 114-ਸਨੌਰ ਵਿਖੇ ਕੁਲ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਇੱਥੇ 2 ਲੱਖ 22 ਹਜ਼ਾਰ 969 ਵੋਟਰ ਹਨ, ਜਿਨ੍ਹਾਂ ਵਿੱਚੋਂ ਕਰੀਬ 72.9 ਫ਼ੀਸਦੀ ਵੋਟਾਂ ਪਈਆਂ। ਜਦੋਂਕਿ ਹਲਕਾ 115-ਪਟਿਆਲਾ ਵਿਖੇ 17 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਅਤੇ ਇਸ ਹਲਕੇ ਵਿੱਚ ਕੁਲ 1 ਲੱਖ 61 ਹਜ਼ਾਰ 399 ਵੋਟਰ ਹਨ। ਅੱਜ ਪਈਆਂ ਵੋਟਾਂ ਦੌਰਾਨ ਇਥੇ ਕਰੀਬ 63.3 ਫ਼ੀਸਦੀ ਮਤਦਾਨ ਹੋਇਆ ਹੈ।
ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ 14 ਉਮੀਦਵਾਰ ਚੋਣਾਂ ਲੜ ਰਹੇ ਹਨ, ਇੱਥੇ ਕੁਲ 1 ਲੱਖ 92 ਹਜ਼ਾਰ 473 ਵੋਟਰ ਹਨ, ਜਿਨ੍ਹਾਂ ਵਿੱਚੋਂ ਕਰੀਬ 75.8 ਫ਼ੀਸਦੀ ਵੋਟਰਾਂ ਨੇ ਵੋਟਾਂ ਪਾਈਆਂ ਹਨ। ਸ੍ਰੀ ਹੰਸ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ 09 ਉਮੀਦਵਾਰ ਚੋਣ ਮੈਦਾਨ 'ਚ ਖੜ੍ਹੇ ਸਨ, ਇਸ ਹਲਕੇ ਵਿਖੇ ਕੁਲ 1 ਲੱਖ 81 ਹਜ਼ਾਰ 568 ਵੋਟਰ ਹਨ ਅਤੇ ਇਥੇ 75.5 ਫ਼ੀਸਦੀ ਮਤਦਾਨ ਹੋਇਆ ਹੈ।
ਸ੍ਰੀ ਹੰਸ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਅੰਦਰ 100 ਸਾਲ ਦੀ ਉਮਰ ਦੇ 518 ਵੋਟਰ, 90 ਤੋਂ 99 ਸਾਲ ਦੇ 5174 ਵੋਟਰ, 80 ਤੋਂ 89 ਸਾਲ ਦੇ 28873 ਵੋਟਰ, 70 ਤੋਂ 79 ਸਾਲ ਦੇ 85851 ਵੋਟਰ, 60 ਤੋਂ 69 ਸਾਲ ਦੇ 1 ਲੱਖ 42 ਹਜ਼ਾਰ 7455 ਵੋਟਰ, 50 ਤੋਂ 59 ਸਾਲ ਦੇ 2 ਲੱਖ 30 ਹਜ਼ਾਰ 498 ਵੋਟਰ, 40 ਤੋਂ 49 ਸਾਲ ਦੇ 3 ਲੱਖ 554, 30 ਤੋਂ 39 ਸਾਲ ਦੇ 4 ਲੱਖ 13 ਹਜ਼ਾਰ 955, 20 ਤੋਂ 29 ਸਾਲ ਦੇ 2 ਲੱਖ 84 ਹਜ਼ਾਰ 154 ਅਤੇ 18 ਤੋਂ 19 ਸਾਲ ਦੇ 23230 ਨੌਜਵਾਨ ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਫੈਸਿਲੀਟੇਸ਼ਨ ਸੈਂਟਰਾਂ 'ਤੇ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਵੱਲੋਂ ਪਾਈਆਂ ਵੋਟਾਂ 2301 ਪੋਸਟਲ ਬੈਲੇਟ ਪੈਪਰਾਂ ਰਾਹੀਂ ਵੋਟਾਂ ਪਾਈਆਂ ਗਈਆਂ। ਇਸ ਤੋਂ ਇਲਾਵਾ ਸਰਵਿਸ ਵੋਟਰਾਂ ਨੂੰ ਭੇਜੇ 4459 ਪੋਸਟਲ ਬੈਲੇਟ ਪੇਪਰਾਂ 'ਚੋਂ 155 ਪ੍ਰਾਪਤ ਹੋ ਚੁੱਕੀਆਂ ਹਨ ਜੋ ਕਿ 9 ਮਾਰਚ ਤੱਕ ਵਾਪਸ ਪਰਤਣਗੀਆਂ। ਜਦੋਂਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਸਰਕਾਰੀ ਕਰਮਚਾਰੀ ਤੇ ਅਧਿਕਾਰੀ, ਜੋ ਹੋਰਨਾਂ ਜ਼ਿਲ੍ਹਿਆਂ 'ਚ ਚੋਣ ਡਿਊਟੀ ਕਰ ਰਹੇ ਹਨ, ਉਨ੍ਹਾਂ ਨੂੰ ਸਬੰਧਤ ਆਰ.ਓਜ ਵੱਲੋਂ ਜਾਰੀ ਬੈਲੇਟ ਪੇਪਰਾਂ 'ਚੋਂ 54 ਵਾਪਸ ਆਏ ਹਨ। ਉਨ੍ਹਾਂ ਹੋਰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 163 ਦਿਵਿਆਂਗਜਨਾਂ ਅਤੇ 80 ਸਾਲ ਤੋਂ ਵਧੇਰੇ ਉਮਰ ਦੇ 903 ਵੋਟਰਾਂ ਨੇ ਆਪਣੇ ਘਰਾਂ 'ਚ ਪੋਸਟਲ ਬੈਲੇਟ ਪੇਪਰ ਰਾਹੀਂ ਵੋਟ ਪਾਈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਦੇਰ ਰਾਤ ਤੱਕ ਈ.ਵੀ.ਐਮਜ ਨੂੰ ਪੋਲਿੰਗ ਪਾਰਟੀਆਂ ਵੱਲੋਂ ਵੱਖ-ਵੱਖ ਸਟਰਾਂਗ ਰੂਮਾਂ ਵਿਖੇ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਜਿਥੇ ਸਖ਼ਤ ਸੁਰੱਖਿਆ ਪ੍ਰਬੰਧ ਦੇ ਇੰਤਜਾਮ ਕਰਦਿਆਂ ਸੀ.ਸੀ.ਟੀ.ਵੀ. ਕੈਮਰੇ ਅਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੀ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ।
ਇਸ ਦੌਰਾਨ ਪਟਿਆਲਾ ਰੇਂਜ ਦੇ ਆਈ.ਜੀ. ਸ੍ਰੀ ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹੰਸ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਮਗਰੋਂ ਵੋਟਾਂ ਪੁਆਉਣ ਦੀ ਪ੍ਰਕ੍ਰਿਆ ਸਮਾਪਤ ਕਰਕੇ ਈ.ਵੀ.ਐਮਜ਼. ਨੂੰ ਪੋਲਿੰਗ ਏਜੰਟਾਂ ਦੀ ਹਾਜ਼ਰੀ 'ਚ ਸੀਲ ਕਰਕੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਪੋਲਿੰਗ ਪਾਰਟੀਆਂ ਕੋਲੋਂ ਜਮ੍ਹਾ ਕਰਵਾ ਕੇ ਸਟਰਾਂਗ ਰੂਮਾਂ 'ਚ ਸੁਰੱਖਿਆ ਬਲਾਂ ਦੇ ਸਖ਼ਤ ਪਹਿਰੇ ਹੇਠ ਰਖਵਾ ਦਿੱਤਾ ਗਿਆ। ਜਦਕਿ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਜ਼ਿਲ੍ਹੇ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਹੋਵੇਗੀ।
***************

ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਨੇ ਸਾਰੇ ਹਲਕਿਆਂ 'ਚ ਬਹੁਤ ਉਤਸ਼ਾਹ ਨਾਲ ਵੋਟਾਂ ਪਾਈਆਂ ਸੰਦੀਪ ਹੰਸ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ
-ਡਿਪਟੀ ਕਮਿਸ਼ਨਰ ਨੇ ਖ਼ੁਦ ਲਾਈਨ 'ਚ ਲੱਗ ਕੇ ਲੋਕਤੰਤਰੀ ਹੱਕ ਦਾ ਇਸਤੇਮਾਲ ਕੀਤਾ
-ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਨੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਲਿਆ ਜਾਇਜਾ
-ਵੋਟਰਾਂ ਨੇ ਲੰਮੀਆਂ ਕਤਾਰਾਂ 'ਚ ਲੱਗ ਕੇ ਵੋਟਰਾਂ ਨੇ ਭਾਰੀ ਉਤਸ਼ਾਹ ਤੇ ਅਮਨ-ਅਮਾਨ ਨਾਲ ਪਾਈਆਂ ਵੋਟਾਂ
-ਆਪਣੇ ਵਿਆਹ ਤੋਂ ਪਹਿਲਾਂ ਕਈ ਲਾੜੇ ਤੇ ਲਾੜੀਆਂ ਨੇ ਵੀ ਪਾਈ ਵੋਟ
-ਨੌਜਵਾਨਾਂ, ਦਿਵਿਆਂਗਜਨਾਂ, ਬਜ਼ੁਰਗਾਂ ਨੇ ਵੋਟ ਪਾਉਣ ਲਈ ਦਿਖਾਇਆ ਉਤਸ਼ਾਹ
-ਕੋਵਿਡ ਤੋਂ ਬਚਾਅ ਲਈ ਮਾਸਕ ਤੇ ਸੈਨੇਟਾਈਜ਼ਰਾਂ ਸਮੇਤ ਲੋੜਵੰਦਾਂ ਲਈ ਵ੍ਹੀਲ ਚੇਅਰਾਂ ਵੀ ਉਪਲਬੱਧ
-ਪਿੰਕ ਬੂਥ, ਮਾਡਲ ਪੋਲਿੰਗ ਬੂਥ, ਸੈਲਫ਼ੀ ਪੁਆਇੰਟ ਤੇ ਛੋਟੇ ਬੱਚਿਆਂ ਲਈ ਕ੍ਰੈਚ ਰਹੇ ਖਿੱਚ ਦਾ ਕੇਂਦਰ
-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ, ਬਜ਼ੁਰਗਾਂ ਤੇ ਦਿਵਿਆਂਗਜਨਾਂ ਨੂੰ ਵੰਡੇ ਪ੍ਰਸੰਸਾ ਪੱਤਰ
- ਵਲੰਟੀਅਰਾਂ ਨੇ ਦਿਵਿਆਂਗ ਵੋਟਰਾਂ, ਛੋਟੇ ਬੱਚਿਆਂ ਦੀਆਂ ਮਾਵਾਂ ਤੇ ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਸੇਵਾਵਾਂ
ਪਟਿਆਲਾ, 20 ਫਰਵਰੀ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਵੋਟਰਾਂ ਨੇ ਭਾਰੀ ਉਤਸ਼ਾਹ ਦਿਖਾਉਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸਮੁੱਚੀ ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਈ।
ਸਵੇਰੇ 8 ਵਜੇ ਸ਼ੁਰੂ ਹੋਏ ਮਤਦਾਨ ਦਾ ਸਮਾਂ ਬੇਸ਼ੱਕ ਸ਼ਾਮ 6 ਵਜੇ ਤੱਕ ਸੀ ਪਰੰਤੂ ਵੋਟਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਈ ਪੋਲਿੰਗ ਲੋਕੇਸ਼ਨਾਂ ਅੰਦਰ ਵੋਟ ਪਰਚੀ ਲੈ ਕੇ ਦਾਖਲ ਹੋਏ ਵੋਟਰਾਂ ਨੇ ਦੇਰ ਸ਼ਾਮ ਤੱਕ ਆਪਣੀਆਂ ਵੋਟਾਂ ਦਾ ਭੁਗਤਾਨ ਕਤਾਰਾਂ 'ਚ ਲੱਗਕੇ ਕੀਤਾ। ਕਈ ਥਾਈਂ ਕੋਵਿਡ ਪਾਜ਼ਿਟਿਵ ਵੋਟਰਾਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਦੇ ਅਖ਼ੀਰ 'ਚ ਆਪਣੀ ਵੋਟ ਪਾਈ।
ਇਸੇ ਦੌਰਾਨ ਜਨਰਲ ਅਬਜ਼ਰਵਰਾਂ ਨੇ ਸਮੂਹ ਹਲਕਿਆਂ ਅੰਦਰ ਚੋਣ ਪ੍ਰਕ੍ਰਿਆ 'ਤੇ ਨਜ਼ਰ ਰੱਖਣ ਲਈ ਵੱਖੋ-ਵੱਖਰੇ ਤੌਰ 'ਤੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਮਿਲ ਕੇ ਉਨ੍ਹਾਂ ਦੇ ਉਤਸ਼ਾਹ ਦੀ ਪ੍ਰਸੰਸਾ ਕੀਤੀ ਅਤੇ ਪੋਲਿੰਗ ਏਜੰਟਾਂ ਤੇ ਚੋਣ ਅਮਲੇ ਨਾਲ ਵੀ ਗੱਲਬਾਤ ਕੀਤੀ। ਜਦੋਂਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਵੀ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਮੁਚੇ ਚੋਣ ਅਮਲ ਦਾ ਜਾਇਜ਼ਾ ਲਿਆ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਵੇਰੇ 8 ਵਜੇ ਹਲਕਾ ਪਟਿਆਲਾ-115 ਦੇ ਆਮਦਨ ਕਰ ਵਿਭਾਗ 'ਚ ਸਥਿਤ ਪੋਲਿੰਗ ਸਟੇਸ਼ਨ ਦੇ ਬੂਥ ਨੰਬਰ 174 ਵਿਖੇ ਆਪਣੀ ਵੋਟ ਦਾ ਭੁਗਤਾਨ ਕੀਤਾ। ਸ੍ਰੀ ਹੰਸ ਨੇ ਕਰੀਬ 25 ਮਿੰਟ ਲਾਈਨ ਵਿੱਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰ ਕੇ ਲੋਕਤੰਤਰ ਦੇ ਵੱਡੇ ਤਿਉਹਾਰ 'ਚ ਹਿੱਸਾ ਲਿਆ। ਵੋਟਾਂ ਪਾਉਣ ਦੌਰਾਨ ਕਈ ਹਲਕਿਆਂ 'ਚ ਆਪਣੇ ਵਿਆਹ ਲਈ ਜਾਣ ਤੋਂ ਪਹਿਲਾਂ ਲਾੜੇ ਅਤੇ ਲਾੜੀਆਂ ਨੇ ਵੀ ਆਪਣੀ ਵੋਟ ਦੀ ਮਹੱਤਤਾ ਸਮਝਦਿਆਂ ਵਿਆਹ ਦੀ ਪੌਸ਼ਾਕ 'ਚ ਹੀ ਪੋਲਿੰਗ ਸਟੇਸ਼ਨਾਂ 'ਤੇ ਪੁੱਜ ਕੇ ਆਪਣੀ ਵੋਟ ਪਾਈ। ਇਸੇ ਦੌਰਾਨ ਨੌਜਵਾਨਾਂ, ਦਿਵਿਆਂਗਜਨਾਂ ਤੇ ਬਜ਼ੁਰਗਾਂ ਸਮੇਤ ਟਰਾਂਸਜੈਂਡਰ ਵੋਟਰਾਂ ਨੇ ਬਹੁਤ ਉਤਸ਼ਾਹ ਨਾਲ ਵੋਟਾਂ ਪਾਈਆਂ। ਜਦੋਂਕਿ ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਤਿਆਰ ਮਸਕਟ ਸ਼ੇਰਾ ਵੀ ਖਿਚ ਦਾ ਕੇਂਦਰ ਬਣਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ, ਸਮੂਹ ਰਿਟਰਨਿੰਗ ਅਧਿਕਾਰੀਆਂ, ਚੋਣ ਅਮਲੇ, ਸੁਰੱਖਿਆ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੋਟਰਾਂ ਨੇ ਜਮਹੂਰੀਅਤ ਪ੍ਰਤੀ ਸ਼ਰਧਾ ਵਿਖਾਉਂਦਿਆਂ ਅਮਨ ਪੂਰਵਕ ਲੰਮੀਆਂ ਕਤਾਰਾਂ 'ਚ ਲੱਗ ਕੇ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਪੂਰਾ ਚੋਣ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਤੋਂ ਕਰੀਬ 11,000 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1784 ਪੋਲਿੰਗ ਸਟੇਸ਼ਨਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰਾਂ ਦੀ ਪਾਰਟੀ ਸਮੇਤ ਸੈਕਟਰ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਜਦਕਿ ਚੋਣ ਪ੍ਰਕ੍ਰਿਆ 'ਤੇ ਤਿੱਖੀ ਨਜ਼ਰ ਰੱਖਣ ਲਈ ਮਾਈਕਰੋ ਅਬਜ਼ਰਵਰ ਵੀ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਪਾਰਟੀਆਂ ਲਈ 21 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣ ਅਮਲੇ ਵੱਲੋਂ ਸਵੇਰੇ 7 ਵਜੇ ਉਮੀਦਵਾਰਾਂ ਦੇ ਚੋਣ ਏਜੰਟਾਂ ਦੀ ਹਾਜ਼ਰੀ 'ਚ ਈ.ਵੀ.ਐਮਜ 'ਤੇ 'ਮੌਕ ਪੋਲ' ਕਰਵਾਈ ਗਈ ਅਤੇ ਸਹੀ 8 ਵਜੇ ਚੋਣ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਸੀ।
ਦਿਵਿਆਂਗ ਵੋਟਰਾਂ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦੇਣ ਸਮੇਤ ਸਥਾਪਤ ਕੀਤੇ ਗਏ ਮਾਡਲ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਲਈ ਸਵਾਗਤੀ ਬੋਰਡ, ਕਾਰਪੈਟ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦੇਣ ਸਮੇਤ ਅੰਗਹੀਣਾਂ ਤੇ ਬਜ਼ੁਰਗਾਂ ਲਈ ਵ੍ਹੀਲ-ਚੇਅਰਾਂ ਲਗਾਈਆਂ ਗਈਆਂ ਸਨ। ਇਸ ਤੋਂ ਬਿਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਜਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰਸੰਸਾ ਪੱਤਰ ਵੀ ਵੰਡੇ ਗਏ। ਜਦੋਂਕਿ ਪਿੰਕ ਪੋਲਿੰਗ ਬੂਥ, ਛੋਟੇ ਬੱਚਿਆਂ ਲਈ ਕ੍ਰੈਚ ਤੇ ਸੈਲਫ਼ੀ ਪੁਆਇੰਟ ਵੀ ਖਿੱਚ ਦਾ ਕੇਂਦਰ ਰਹੇ।
ਇਸ ਦੌਰਾਨ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਹਰ ਪੱਖੋਂ ਯਕੀਨੀ ਬਣਾਇਆ ਗਿਆ ਸੀ। ਸਮੂਹ ਪੋਲਿੰਗ ਬੂਥਾਂ 'ਤੇੇ ਅਰਧ ਸੁਰੱਖਿਆ ਬਲਾਂ, ਆਰਮਡ ਪੁਲਿਸ ਤੇ ਪੀ.ਏ.ਪੀ. ਸਮੇਤ ਜ਼ਿਲ੍ਹਾ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਤੇ ਪੈਟਰੋਲਿੰਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ, ਇਸ ਤੋਂ ਬਿਨ੍ਹਾਂ ਪੁਲਿਸ ਆਬਜ਼ਰਵਰ, ਮਾਈਕਰੋ ਆਬਜ਼ਰਵਰ, ਵੈਬ ਕਾਸਟਿੰਗ ਨਾਲ ਵੀ ਪੋਲਿੰਗ ਸਟੇਸ਼ਨਾਂ 'ਤੇ ਨਿਗ੍ਹਾ ਰੱਖੀ ਗਈ।

ਸ਼ਹੀਦ ਭਗਤ ਸਿੰਘ ਨਗਰ ਵਿੱਚ 70.1 ਪ੍ਰਤੀਸ਼ਤ ਵੋਟਰਾਂ ਨੇ ਪਾਈਆਂ ਵੋਟਾਂ


ਬਲਾਚੌਰ ਵਿੱਚ ਸਭ ਤੋਂ ਵੱਧ 73.8 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਬੰਗਾ 69.4 ਨਾਲ ਦੂਜੇ ਸਥਾਨ 'ਤੇ ਅਤੇ ਨਵਾਂਸ਼ਹਿਰ 67.6 ਨਾਲ ਤੀਜੇ ਸਥਾਨ 'ਤੇ ਰਿਹਾ

ਨਵਾਂਸ਼ਹਿਰ, 20 ਫਰਵਰੀ- :-ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਐਤਵਾਰ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 70.1 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿੱਚ ਹਿੱਸਾ ਲੈ ਕੇ ਆਪਣੀ ਵੋਟ ਪਾਈ। 
ਉੁਨ੍ਹਾਂ ਦੱਸਿਆ ਕਿ ਬਲਾਚੌਰ ਵਿੱਚ ਸਭ ਤੋਂ ਵੱਧ 73.8 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਬੰਗਾ 69.4 ਨਾਲ ਦੂਜੇ ਸਥਾਨ 'ਤੇ ਅਤੇ ਨਵਾਂਸ਼ਹਿਰ 67.6 ਨਾਲ ਤੀਜੇ ਸਥਾਨ 'ਤੇ ਰਿਹਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਾਮ ਨੂੰ ਮਤਦਾਨ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪੋਲਿੰਗ ਪਾਰਟੀਆਂ ਵੱਲੋਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਸਥਾਪਿਤ 'ਈ ਵੀ ਐਮ ਰਿਸੀਵਿੰਗ ਸੈਂਟਰਾਂ' ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ ਵੀ ਪੈਟ) ਮਸ਼ੀਨਾਂ ਇਕੱਠੀਆਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਟਰੌਂਗ ਰੂਮਜ਼ 'ਤੇ ਸਥਾਨਕ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਸਖ਼ਤ ਸੁਰੱਖਿਆ ਘੇਰੇ ਵਿੱਚ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀਂ 24 ਘੰਟੇ ਨਿਗਰਾਨੀ ਹੇਠ ਰੱਖੀਆਂ ਜਾਣਗੀਆਂ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਹੋਵੇਗੀ, ਜਿਸ ਦੌਰਾਨ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ਵਿੱਚ ਲੋੜੀਂਦਾ ਕਾਊਂਟਿੰਗ ਸਟਾਫ਼ ਤਾਇਨਾਤ ਕੀਤਾ ਜਾਵੇਗਾ।   

ਵਿਧਾਨ ਸਭਾ ਚੋਣਾਂ ਦੌਰਾਨ ਸ਼ੇਰਾ ਬਣਿਆ ਖਿੱਚ ਦਾ ਕੇਂਦਰ


-ਰਾਜ ਦੇ ਆਈਕਨ ਅਤੇ ਜ਼ਿਲ੍ਹਾ ਆਈਕਨ ਦਾ ਕੀਤਾ ਫੁੱਲਾਂ ਨਾਲ ਸਨਮਾਨ
ਪਟਿਆਲਾ, 20 ਫਰਵਰੀ:
  ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਪਹੁੰਚਾਉਣ ਲਈ ਵੋਟਾਂ ਵਾਲੇ ਦਿਨ ਤੱਕ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ ਵਿਚ ਸਵੇਰੇ ਸਮੇਂ ਹੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਟੀਮ ਵੱਲੋਂ ਵੱਖ-ਵੱਖ ਤਰ੍ਹਾਂ ਨਾਲ ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਉਪਰਾਲੇ ਕੀਤੇ ਗਏ।
  ਇਸ ਮੌਕੇ ਪੰਜਾਬ ਚੋਣਾਂ ਦੇ ਮਸਕਟ ਸ਼ੇਰਾ ਨੇ ਨੱਚ ਟੱਪ ਕੇ ਭੰਗੜੇ ਪਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ। ਫੁੱਲਾਂ ਨਾਲ ਸਜਾਈ ਬੱਸ ਦੇ ਉਪਰ ਕਦੇ ਟਰੈਕਟਰ ਉਪਰ ਕਦੇ ਦਿਵਿਆਂਗਜਨ ਪਿਕਅਪ ਵਹੀਕਲ ਚਲਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕੀਤਾ।
  ਜ਼ਿਕਰਯੋਗ ਹੈ ਕਿ ਸ਼ੇਰੇ ਦੇ ਰੂਪ ਵਿੱਚ ਲਵਪ੍ਰੀਤ ਸਿੰਘ ਬੋਲਣ ਸੁਨਣ ਤੋਂ ਅਸਮਰਥ ਆਰਟ ਐਂਡ ਕਰਾਫ਼ਟ ਨਾਭਾ ਦਾ ਵਿਦਿਆਰਥੀ ਹੈ। ਬੱਸ ਉੱਤੇ ਭੰਗੜਾ ਪਾਉਂਦੇ ਸ਼ੇਰੇ ਨੂੰ ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਰਵਾਨਾ ਕੀਤਾ। ਗੌਤਮ ਜੈਨ ਨੇ ਦੱਸਿਆ ਕਿ ਵੋਟ ਦੇ ਅਮਲ ਦੌਰਾਨ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦਾ ਪਿੰਕ ਬੂਥ ਅਤੇ ਜ਼ਿਲ੍ਹਾ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਦੇ ਕੰਧ ਚਿੱਤਰਾਂ ਨਾਲ ਸਜਾਇਆ ਮਾਡਲ ਪੋਲਿੰਗ ਬੂਥ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
  ਪ੍ਰੋ ਅੰਟਾਲ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਟੇਟ ਆਈਕਨ ਡਾ ਕਿਰਨ, ਜ਼ਿਲ੍ਹਾ ਆਈਕਨ ਜਗਦੀਪ ਸਿੰਘ, ਸਾਈਕਲਿਸਟ ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ ਨੂੰ ਉਹਨਾਂ ਦੇ ਪੋਲਿੰਗ ਬੂਥ ਉਪਰ ਜਾ ਕੇ ਸਨਮਾਨਿਤ ਕੀਤਾ ਗਿਆ। ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਰਟੀਫਿਕੇਟ ਅਤੇ ਪੈਨ ਵੰਡੇ ਗਏ। ਵੱਖ ਵੱਖ ਬੂਥਾਂ ਉੱਪਰ ਤਾਇਨਾਤ ਵਲੰਟੀਅਰਾਂ ਵੱਲੋਂ ਬਜ਼ੁਰਗਾਂ ਦਿਵਿਆਂਗਜਨ ਵੋਟਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਦੀਆਂ ਵੋਟਾਂ ਪਵਾਈਆਂ ਗਈਆਂ। ਇਸ ਟੀਮ ਵਿਚ ਪੰਡਤ ਧਰਮਪਾਲ ਸ਼ਾਸਤਰੀ, ਮੋਹਿਤ ਕੁਮਾਰ, ਗੀਤਇੰਦਰ ਸਿੰਘ ਅਤੇ ਗਗਨਦੀਪ ਸਿੰਘ ਸਵੀਪ ਸੈੱਲ ਅਤੇ ਵਲੰਟੀਅਰਾਂ ਵਜੋਂ ਰਮਨਦੀਪ ਕੌਰ ਲਖਵੀਰ ਕੌਰ ਬਾਖ਼ੂਬੀ ਭੂਮਿਕਾ ਨਿਭਾ ਰਹੇ ਸਨ।

ਪਿੰਡ ਉੜਾਪੜ ਵਿਚ ਲੱਗਾ ਨੋਟਾ ਦਾ ਬੂਥ

ਨਵਾਂਸ਼ਹਿਰ 20 ਫਰਵਰੀ :- ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਵਲੋਂ ਪਿੰਡ ਉੜਾਪੜ ਵਿਚ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਨਕਾਰਦਿਆਂ  ਨੋਟਾ ਦਾ ਬੂਥ ਲਾਇਆ ਗਿਆ।
      ਪਾਰਟੀ ਦੇ ਸੀਨੀਅਰ ਆਗੂ  ਦਲਜੀਤ ਸਿੰਘ ਐਡਵੋਕੇਟ  ਨੇ ਦੱਸਿਆ ਕਿ  ਚੋਣਾਂ ਲੜ ਰਹੀਆਂ ਸਾਰੀਆਂ ਸਿਆਸੀ ਪਾਰਟੀਆਂ , ਸਿਆਸੀ ਗੱਠਜੋੜ ਅਤੇ ਆਜਾਦ ਉਮੀਦਵਾਰ ਪੰਜਾਬ ਦੇ ਬੁਨਿਆਦੀ ਮਸਲਿਆਂ ਉੱਤੇ ਸੰਬੋਧਤ ਨਹੀਂ ਹੋਏ ਅਤੇ ਨਾ ਹੀ ਇਹਨਾਂ ਦਾ ਹੱਲ ਹੀ ਦੱਸਿਆ ਹੈ।ਉਹਨਾਂ ਕਿਹਾ ਕਿ ਪੰਜਾਬ ਖੇਤੀ -ਪ੍ਰਧਾਨ ਸੂਬਾ ਹੈ।ਖੇਤੀ ਖੇਤਰ ਗੰਭੀਰ ਸੰਕਟ ਦਾ ਸ਼ਿਕਾਰ ਹੈ। ਮੌਜੂਦਾ ਖੇਤੀ ਮਾਡਲ ਨੇ ਧਰਤੀ ਹੇਠਲਾ ਪਾਣੀ ਖਤਮ ਹੋਣ ਕੰਢੇ ਪਹੁੰਚਾ ਦਿੱਤਾ ਹੈ,ਪ੍ਰਦੂਸ਼ਣ ਕਾਰਨ ਪੰਜਾਬੀਆਂ ਨੂੰ ਭਿਆਨਕ ਬਿਮਾਰੀਆਂ ਦਿੱਤੀਆਂ ਹਨ, ਕਿਸਾਨਾਂ ਖਾਸਕਰ ਗਰੀਬ ਅਤੇ ਬੇਜਮੀਨੇ ਕਿਸਾਨਾਂ ਨੂੰ ਕਰਜਈ ਕਰ ਦਿੱਤਾ ਹੈ।ਇਸ ਸਾਮਰਾਜੀ ਖੇਤੀ ਮਾਡਲ ਦੀ ਥਾਂ ਕੁਦਰਤ ਪੱਖੀ ਅਤੇ ਕਿਸਾਨ ਪੱਖੀ ਖੇਤੀ ਮਾਡਲ ਕੋਈ ਪਾਰਟੀ ਨਹੀਂ ਦੇ ਰਹੀ। ਨਾ ਹੀ ਲੈਂਡ ਸੀਲਿੰਗ ਐਕਟ ਲਾਗੂ ਕਰਨ ਦੀ ਗੱਲ ਕਰਦੇ ਹਨ।ਉਹਨਾਂ ਕਿਹਾ ਕਿ ਸਿਆਸੀ ਢਾਂਚੇ ਦੀ ਆਪਾਸ਼ਾਹੀ ਖਤਮ ਕਰਨ ਲਈ ਸਿਵਲ ਅਤੇ ਪੁਲਸ ਦੀ ਅਫਸਰਸ਼ਾਹੀ ਨੂੰ ਲੋਕਾਂ ਅੱਗੇ ਜਵਾਬਦੇਹ ਬਣਾਉਣ,ਪੰਚਾਇਤਾਂ ਤੋਂ ਪਾਰਲੀਮੈਂਟ ਤੱਕ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਨਾ ਉਤਰਨ ਵਾਲੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਾਪਸ ਬੁਲਾਉਣ, ਕੇਂਦਰ ਵਲੋਂ ਗਵਰਨਰ ਨਿਯੁਕਤ ਕਰਨ ਦੀ ਪ੍ਰਣਾਲੀ  ਅਤੇ ਧਾਰਾ 356 ਖਤਮ ਕਰਨ,ਤਸਕਰਾਂ, ਬਲੈਕੀਆਂ,ਗੈਂਗਸਟਰਾਂ ਦਾ ਵੋਟ ਦਾ ਅਧਿਕਾਰ ਖਤਮ ਕਰਨ,ਦਰਿਆਈ ਪਾਣੀਆਂ ਦਾ ਮਸਲਾ ਕੌਮਾਂਤਰੀ ਕਾਨੂੰਨ ਅਨੁਸਾਰ ਅਤੇ ਰਿਪੇਰੀਅਨ ਐਕਟ ਤਹਿਤ ਹੱਲ ਕਰਨ ,ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਪਾਣੀਆਂ ਦੀ ਰਾਇਲਟੀ ਦੇਣ ਅਤੇ ਇਸ ਰਾਇਲਟੀ ਨਾਲ ਪੰਜਾਬ ਸਿਰ ਚੜ੍ਹਿਆ ਕਰਜਾ ਉਤਾਰਨ ਦੀ ਕਿਸੇ ਨੇ  ਗੱਲ ਨਹੀਂ ਕੀਤੀ। ਕੋਈ ਵੀ ਨਿੱਜੀਕਰਨ ਖਤਮ ਕਰਨ ਦੀ ਵੀ ਗੱਲ ਨਹੀਂ ਕੀਤੀ।ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਨੇ ਨੋਟਾ ਦੇ ਬੂਥ ਲਾਕੇ ਨਵ ਜਮਹੂਰੀ ਇਨਕਲਾਬ ਲਈ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਨਰਿੰਦਰ ਸਿੰਘ ਉੜਾਪੜ ਅਤੇ ਹੋਰ ਆਗੂ ਵੀ ਹਾਜਰ ਸਨ।

ਕੈਪਸ਼ਨ: ਉੜਾਪੜ ਅਤੇ ਵਿਖੇ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਲਾਇਆ ਗਿਆ ਨੋਟਾ ਬੂਥ।

ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਮਹਿਲਾਵਾਂ ਲਈ ਸੱਤ ‘ਪਿੰਕ ਪੋਲਿੰਗ ਬੂਥ’ ਬਣਾਏ

ਦਿਵਿਆਂਗਾਂ ਲਈ ਇੱਕ ਤੇ 45 ਮਾਡਲ ਬੂਥ ਬਣਾਏ

ਪਿੰਕ ਪੋਲਿੰਗ ਬੂਥਾਂ 'ਤੇ ਪੂਰਾ ਸਟਾਫ ਮਹਿਲਾਵਾਂ ਦਾ ਹੋਵੇਗਾ

ਏ ਡੀ ਸੀ ਜਸਬੀਰ ਸਿੰਘ ਅਤੇ ਐਸ ਡੀ ਐਮ ਬਲਜਿੰਦਰ ਢਿੱਲੋਂ ਨੇ ਸਲੋਹ ਮਹਿਲਾ ਪੋਲਿੰਗ ਬੂਥ 'ਤੇ ਪਹੁੰਚ ਕੇ ਸਟਾਫ਼ ਨੂੰ ਮਠਿਆਈਆਂ ਵੰਡੀਆਂ

ਨਵਾਂਸ਼ਹਿਰ, 19 ਫਰਵਰੀ- ਸਮੁੱਚੇ ਚੋਣ ਅਮਲ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਮਹਿਲਾਵਾਂ ਨੂੰ ਸਮਰਪਿਤ ਸੱਤ 'ਪਿੰਕ ਪੋਲਿੰਗ ਬੂਥ' ਸਥਾਪਤ ਕੀਤੇ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਨ੍ਹਾਂ ਸੱਤ ਪੋਲਿੰਗ ਬੂਥਾਂ, ਜਿਨ੍ਹਾਂ ਵਿੱਚ ਬਲਾਚੌਰ ਦੇ ਤਿੰਨ ਅਤੇ ਬੰਗਾ ਅਤੇ ਨਵਾਂਸ਼ਹਿਰ ਦੇ ਦੋ-ਦੋ ਪੋਲਿੰਗ ਬੂਥ ਸ਼ਾਮਿਲ ਹਨ, ਦਾ ਪ੍ਰਬੰਧ ਐਤਵਾਰ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸਿਰਫ਼ ਔਰਤਾਂ ਦੀਆਂ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਜਿਹੇ ਪੋਲਿੰਗ ਬੂਥਾਂ ਵਿੱਚ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਹੀ ਹੋਵੇਗਾ।

ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਇਸ ਦੇ ਗੁਲਾਬੀ ਡਿਜ਼ਾਈਨ ਨਾਲ ਵੱਖਰਾ ਕੀਤਾ ਗਿਆ ਹੈ, ਜਿਸ ਵਿੱਚ ਗੁਲਾਬੀ ਕੰਧਾਂ ਅਤੇ ਟੇਬਲ ਕਵਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਲਿੰਗਕ ਧਾਰਨਾਵਾਂ ਨੂੰ ਤੋੜਨ ਵਿੱਚ ਮਦਦ ਕਰੇਗਾ ਕਿ ਮਹਿਲਾ ਕਰਮਚਾਰੀ ਆਮ ਤੌਰ 'ਤੇ ਚੋਣ ਡਿਊਟੀਆਂ ਕਰਨ ਤੋਂ ਝਿਜਕਦੀਆਂ ਹਨ ਜਦੋਂ ਕਿ ਔਰਤਾਂ ਆਪਣੀ ਮਿਹਨਤ ਅਤੇ ਸਮਰਪਣ ਦੁਆਰਾ ਸਮਾਜ ਦੇ ਹਰ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਵੱਲ ਇੱਕ ਹੋਰ ਛਾਲ ਹੈ।

ਸ੍ਹ੍ਰੀ ਸਾਰੰਗਲ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਵੋਟਰਾਂ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ ਕਰਨ ਲਈ ਜ਼ਿਲ੍ਹੇ ਵਿੱਚ 45 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹਲਕੇ ਦੇ ਹਰੇਕ ਤਿੰਨ ਵਿੱਚ 15 ਸ਼ਾਮਲ ਹਨ।

ਇਸੇ ਦੌਰਾਨ ਸ਼ਨੀਵਾਰ ਸ਼ਾਮ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਤੇ ਐਸ ਡੀ ਐਮ ਨਵਾਂਸ਼ਹਿਰ ਡਾ: ਬਲਜਿੰਦਰ ਸਿੰਘ ਢਿੱਲੋਂ, ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਮਹਿਲਾ ਪੋਲਿੰਗ ਬੂਥ 'ਤੇ ਪੁੱਜੇ ਅਤੇ ਪੋਲਿੰਗ ਪਾਰਟੀ ਦੇ ਮੈਂਬਰਾਂ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣ ਲਈ, ਮਿਠਾਈ ਵੀ ਦਿੱਤੀ ਤਾਂ ਜੋ ਉਹ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾ ਸਕਣ।  

ਫ਼ੋਟੋ ਕੈਪਸ਼ਨ: ਏ ਡੀ ਸੀ ਜਸਬੀਰ ਸਿੰਘ ਤੇ ਐਸ ਡੀ ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਿਲਾਵਾਂ ਲਈ ਸਥਾਪਿਤ ਬੂਥ ਦੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ। 

ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ - ਡੀ ਸੀ ਵਿਸ਼ੇਸ਼ ਸਾਰੰਗਲ

ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿੱਚ 26 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 4,99,025 ਵੋਟਰ ਕਰਨਗੇ

ਪ੍ਰਸ਼ਾਸਨ ਵੱਲੋਂ 45 ਮਾਡਲ ਪੋਲਿੰਗ ਬੂਥ, ਸੱਤ ਪਿੰਕ (ਮਹਿਲਾਵਾਂ ਲਈ) ਬੂਥ ਅਤੇ ਇੱਕ ਬੂਥ ਦਿਵਿਆਂਗਾਂ ਲਈ ਵਿਸ਼ੇਸ਼ ਤੌਰ 'ਤੇ ਕਾਇਮ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੇ 77.40 ਪ੍ਰਤੀਸ਼ਤ ਮਤਦਾਨ ਦੇ ਪਿਛਲੇ ਰਿਕਾਰਡ ਨੂੰ ਤੋੜਨ ਦੀ ਅਪੀਲ ਕੀਤੀ

ਨਵਾਂਸ਼ਹਿਰ, 19 ਫਰਵਰੀ- 
ਜ਼ਿਲ੍ਹੇ ਦੇ 614 ਪੋਲਿੰਗ ਬੂਥਾਂ 'ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਦੌਰਾਨ 4.99 ਲੱਖ ਵੋਟਰ ਵਿਧਾਨ ਸਭਾ ਹਲਕਾ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਚੋਣ ਮੈਦਾਨ 'ਚ ਨਿੱਤਰੇ 26 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਜਿਨ੍ਹਾਂ ਨੇ ਸ਼ਨੀਵਾਰ ਨੂੰ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ, ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 4,99,025 ਵੋਟਰ ਹਨ ਜਿਨ੍ਹਾਂ ਵਿੱਚ ਬੰਗਾ ਵਿੱਚ 1,65,407, ਨਵਾਂਸ਼ਹਿਰ ਵਿੱਚ 1,77,400 ਅਤੇ ਬਲਾਚੌਰ ਵਿੱਚ 1,56,218 ਵੋਟਰ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ 2,58,186 ਪੁਰਸ਼ ਵੋਟਰ, 2,40,817 ਮਹਿਲਾ ਵੋਟਰ ਅਤੇ 22 ਤੀਜੇ ਲਿੰਗ ਦੇ ਵੋਟਰ ਆਪਣੀ ਵੋਟ ਪਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਤੋਂ ਲਏ ਗਏ 3228 ਕਰਮਚਾਰੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਿਭਾਗ ਦੇ ਇੰਨੇ ਹੀ ਸਟਾਫ਼ ਸਮੇਤ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ 614 ਪੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਸਮੁੱਚੇ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਲੋਕ ਆਪਣੀ ਵੋਟ ਆਜ਼ਾਦਾਨਾ ਢੰਗ ਨਾਲ ਪਾ ਸਕਣ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਪੋਲਿੰਗ ਵਾਲੇ ਦਿਨ ਲਈ ਲਗਭਗ 41 ਮਾਈਕ੍ਰੋ ਅਬਜ਼ਰਵਰ ਅਤੇ 44 ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਟੈਂਟ, ਕੁਰਸੀਆਂ, ਪੀਣ ਯੋਗ ਪਾਣੀ, ਵ੍ਹੀਲਚੇਅਰ, ਰੈਂਪ, ਸਮਾਜਿਕ ਦੂਰੀ ਦੇ ਚਿੰਨ੍ਹ, ਮਾਸਕ, ਦਸਤਾਨੇ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 45 ਮਾਡਲ ਪੋਲਿੰਗ ਬੂਥ, ਮਹਿਲਾਵਾਂ ਲਈ ਸੱਤ ਪਿੰਕ ਪੋਲਿੰਗ ਬੂਥ ਅਤੇ ਖਾਸ ਤੌਰ 'ਤੇ ਦਿਵਿਆਂਗ ਵੋਟਰਾਂ ਲਈ ਇੱਕ ਪੋਲਿੰਗ ਬੂਥ ਸਥਾਪਤ ਕੀਤਾ ਗਿਆ ਹੈ। ਸ੍ਰੀ ਸਾਰੰਗਲ ਨੇ ਵੋਟਰਾਂ ਨੂੰ ਐਤਵਾਰ ਨੂੰ ਵੋਟਾਂ ਪਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੋਟਾਂ ਦਾ ਨਵਾਂ ਕੀਰਤੀਮਾਨ ਕਾਇਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਿਲ੍ਹੇ ਵਿੱਚ 77.40 ਫ਼ੀਸਦੀ ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ 66.72 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ।  
ਜ਼ਿਲ੍ਹੇ ਵਿੱਚ ਤਾਇਨਾਤ ਜਨਰਲ ਅਬਜ਼ਰਵਰ ਅਮੋਦ ਕੁਮਾਰ ਅਤੇ ਪੁਲਿਸ ਅਬਜ਼ਰਵਰ ਅਮੋਦ ਕੁਮਾਰ ਵੀ ਇਸ ਮੌਕੇ ਮੌਜੂਦ ਸਨ।
 ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਚੋਣ ਬੂਥਾਂ ਲਈ ਰਵਾਨਾ ਹੋ ਰਹੀਆਂ ਵੱਖ-ਵੱਖ ਪੋਲਿੰਗ ਪਾਰਟੀਆਂ ਨਾਲ ਗੱਲਬਾਤ ਕਰਦੇ ਹੋਏ।

ਜ਼ਿਲ੍ਹੇ ਵਿੱਚ ਮਤਦਾਤਾ ਜਾਗਰੂਕਤਾ ਫੈਲਾਉਣ ਲਈ ‘ਲਾਈਵ ਸ਼ੇਰਾ’ ਨੇ ਕੀਤਾ ਪ੍ਰਚਾਰ

ਡੀ ਸੀ ਨੇ ਵੋਟਰਾਂ ਨੂੰ ਐਤਵਾਰ ਨੂੰ ਮਤਦਾਨ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕੀਤੀ

ਨਵਾਂਸ਼ਹਿਰ, 19 ਫਰਵਰੀ;- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੋਟਰਾਂ ਨੂੰ ਪੰਜਾਬ ਵਿੱਚ ਸਭ ਤੋਂ ਵਧੇਰੇ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਨਵੀਂ ਪਹਿਲਕਦਮੀ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਕਲਾਕਾਰਾਂ ਦੀ ਇੱਕ ਟੀਮ, ਜਿਸ ਦੇ ਦੋ ਮੈਂਬਰਾਂ ਨੇ ਚਮਕੀਲਾ ਪੰਜਾਬੀ ਭੰਗੜਾ ਸੂਟ ਪਹਿਨੇ ਹੋਏ 'ਲਾਈਵ ਸ਼ੇਰਾ' ਦੀ ਪੁਸ਼ਾਕ ਪਹਿਨੀ ਹੋਈ ਸੀ, ਰਾਹੀਂ ਜਨਤਕ ਥਾਵਾਂ, ਬਾਜ਼ਾਰਾਂ ਵਿੱਚ ਵੱਡੀ ਗਿਣਤੀ ਵਿੱਚ ਮਤਦਾਨ ਬਾਰੇ ਜਾਗਰੂਕਤਾ ਪੈਦਾ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਮੁਹਿੰਮ ਪਹਿਲਾਂ ਤੋਂ ਹੀ ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲ੍ਹਿੇ ਵਿੱਚ 77.40 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ 66.72 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ।
ਸ੍ਰੀ ਸਾਰੰਗਲ ਨੇ ਵੋਟਰਾਂ ਨੂੰ ਵੋਟਿੰਗ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਰਾਜ ਪੰਜ ਸਾਲਾਂ ਬਾਅਦ ਚੋਣਾਂ ਦਾ ਸਭ ਤੋਂ ਵੱਡਾ ਤਿਉਹਾਰ ਦੇਖ ਰਿਹਾ ਹੈ ਅਤੇ ਹਰ ਕਿਸੇ ਨੂੰ ਆਪਣੀ ਵੋਟ ਪਾਉਣ ਲਈ ਨਾ ਸਿਰਫ ਬਾਹਰ ਨਿਕਲਣਾ ਚਾਹੀਦਾ ਹੈ ਸਗੋਂ ਦੂਜਿਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵੋਟ ਵੀ ਬਹੁਤ ਵੱਡਾ ਫਰਕ ਲਿਆ ਸਕਦੀ ਹੈ, ਇਸ ਲਈ ਹਰੇਕ ਵੋਟਰ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੀ ਵੋਟ ਸਹੀ ਢੰਗ ਨਾਲ ਪਾਉਣੀ ਚਾਹੀਦੀ ਹੈ।  

25 ਹਜ਼ਾਰ ਕੈਨੇਡੀਅਨ ਡਾਲਰ ਜੇਤੂ ਕਿਤਾਬ ਅਤੇ 10-10 ਹਜ਼ਾਰ 2 ਫਾਇਨਲਿਸਟ ਕਿਤਾਬਾਂ ਨੂੰ ਇਨਾਮ ਪ੍ਰਦਾਨ ਕਰਨ ਵਾਲੇ ਢਾਹਾਂ ਸਾਹਿਤ ਇਨਾਮ - 2022 ਲਈ ਨਾਮਜ਼ਦਗੀਆਂ ਆਰੰਭ

ਫੋਟੋ : ਢਾਹਾਂ ਸਾਹਿਤ ਇਨਾਮ ਦੇ ਸੰਸਥਾਪਕ ਬਰਜਿੰਦਰ ਸਿੰਘ ਢਾਹਾਂ ਅਤੇ ਢਾਹਾਂ ਸਾਹਿਤ ਇਨਾਮ

25 ਹਜ਼ਾਰ ਕੈਨੇਡੀਅਨ ਡਾਲਰ ਜੇਤੂ ਕਿਤਾਬ ਅਤੇ 10-10 ਹਜ਼ਾਰ 2 ਫਾਇਨਲਿਸਟ ਕਿਤਾਬਾਂ ਨੂੰ ਇਨਾਮ ਪ੍ਰਦਾਨ ਕਰਨ ਵਾਲੇ ਢਾਹਾਂ ਸਾਹਿਤ ਇਨਾਮ - 2022 ਲਈ ਨਾਮਜ਼ਦਗੀਆਂ ਆਰੰਭ
 
ਕਿਤਾਬਾਂ ਪਹੁੰਚਾਉਣ ਦੀ ਆਖਰੀ ਤਰੀਕ 31 ਮਾਰਚ 2022

ਬੰਗਾ/ਵੈਨਕੂਵਰ : 19 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ) ਢਾਹਾਂ ਸਾਹਿਤ ਇਨਾਮ ਪੰਜਾਬੀ ਵਿਚ ਰਚੇ ਗਏ ਉੱਤਮ ਸਾਹਿਤ ਦੀ ਪਛਾਣ ਕਰਨ ਅਤੇ ਮੁਲਕੀ ਹੱਦਾਂ ਸਰਹੱਦਾਂ ਤੋਂ ਪਰਾਂਹ ਪੰਜਾਬੀ ਸਾਹਿਤ-ਸਿਰਜਣਾ ਨੂੰ ਉਤਸ਼ਾਹ ਦੇਣ ਦੇ ਮਨੋਰਥ ਨਾਲ ਸ਼ੁਰੂ ਕੀਤਾ ਗਿਆ ਸੀ। ਵਿਸ਼ਵ ਪੱਧਰ ਉੱਤੇ, ਇਹ ਸਾਲਾਨਾ ਇਨਾਮ ਗੁਰਮੁਖੀ ਜਾਂ ਸ਼ਾਹਮੁਖੀ, ਕਿਸੇ ਵੀ ਲਿਪੀ ਵਿਚ ਛਪੀਆਂ ਪੰਜਾਬੀ ਗਲਪ ਜਿਵੇਂ ਨਾਵਲ ਅਤੇ ਕਹਾਣੀ ਸੰਗ੍ਰਹਿ ਦੀਆਂ ਤਿੰਨ ਸਰਵੋਤਮ ਕਿਤਾਬਾਂ ਨੂੰ ਦਿੱਤਾ ਜਾਂਦਾ ਹੈ। ਸਾਲ 2022 ਦੇ ਢਾਹਾਂ ਇਨਾਮ ਲਈ ਨਾਮਜ਼ਦਗੀਆਂ ਹੁਣ ਪ੍ਰਵਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਿਤਾਬਾਂ ਦੇ ਪਹੁੰਚਣ ਦੀ ਆਖਰੀ ਤਰੀਕ 31 ਮਾਰਚ 2022 ਹੈ।ਇਹ ਜਾਣਕਾਰੀ ਸ੍ਰੀ ਬਰਜਿੰਦਰ ਸਿੰਘ ਢਾਹਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2013 ਵਿਚ ਸ਼ੁਰੂ ਕੀਤੇ ਗਏ ਪੰਜਾਬੀ ਸਾਹਿਤ ਵਿੱਚ ਵਿਸ਼ਵ ਦੇ ਹਸਤਾਖਰ ਢਾਹਾਂ ਇਨਾਮ ਦੀ ਰਕਮ 25 ਹਜ਼ਾਰ ਕਨੇਡੀਅਨ ਡਾਲਰ ਜੇਤੂ ਕਿਤਾਬ ਅਤੇ ਦੋ ਹੋਰ ਇਨਾਮਾਂ ਦੀ ਰਕਮ ਦਸ-ਦਸ ਹਜ਼ਾਰ ਕੈਨੇਡੀਅਨ ਡਾਲਰ ਡਾਲਰ ਹੈ। ਇਹ ਤਿੰਨੇ ਇਨਾਮ ਇਸ ਢੰਗ ਨਾਲ ਦਿੱਤੇ ਜਾਂਦੇ ਹਨ ਕਿ ਹਰੇਕ ਲਿਪੀ ਦੇ ਹਿੱਸੇ ਇੱਕ ਇਨਾਮ ਜ਼ਰੂਰ ਆਵੇ। ਸ੍ਰੀ ਢਾਹਾਂ ਨੇ ਕਿਹਾ ਕਿ 2022 ਦੇ ਢਾਹਾਂ ਇਨਾਮ ਲਈ ਨਾਵਲ ਜਾਂ ਕਹਾਣੀਆਂ ਦੀਆਂ ਕਿਤਾਬਾਂ ਨਾਮਜ਼ਦ ਕਰਨ ਦੇ ਚਾਹਵਾਨ ਨਾਮਜ਼ਦਗੀ ਫਾਰਮ submissions@dhahanprize.com ਈਮੇਲ 'ਤੇ ਭਰਨ ਤੋਂ ਬਾਅਦ ਇਸੇ ਹੀ ਈਮੇਲ 'ਤੇ ਕਿਤਾਬ ਦੀ ਇਲੈੱਕਟ੍ਰਾਨਿਕ ਕਾਪੀ ਵੀ ਭੇਜ ਦੇਣ।  ਸੰਬੰਧਿਤ ਕਿਤਾਬ ਦੀਆਂ ਤਿੰਨ ਕਾਪੀਆਂ ਢਾਹਾਂ ਇਨਾਮ ਦੇ ਮੁੱਖ ਦਫ਼ਤਰ Dhahan Prize Book Submission, #1058–2560 Shell Road, Richmond, BC  Canada  V6X 0B8 ਵਿਖੇ ਡਾਕ ਜਾਂ ਕੋਰੀਅਰ ਰਾਹੀਂ ਭੇਜੀਆਂ ਜਾਣ। ਇਸ ਸੰਬੰਧੀ ਹੋਰ ਜਾਣਕਾਰੀ ਗੁਰਮੁਖੀ, ਸ਼ਾਹਮੁਖੀ ਅਤੇ ਅੰਗਰੇਜ਼ੀ ਵਿੱਚ www.dhahanprize.com ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਵਰਨਣਯੋਗ ਹੈ ਕਿ ਢਾਹਾਂ ਇਨਾਮ ਪੰਜਾਬੀ ਭਾਸ਼ਾ ਦਾ ਸਭ ਤੋਂ ਵੱਡਾ ਇਨਾਮ ਹੈ। ਜਿਸ ਦਾ ਮਕਸਦ ਪੂਰੀ ਦੁਨੀਆ ਵਿੱਚ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨਾ, ਸੰਸਾਰ ਦੇ ਵੱਖ-ਵੱਖ ਖਿੱਤਿਆਂ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਆਪਸ ਵਿੱਚ ਜੋੜਨਾ ਅਤੇ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਦਾ ਵਿਸ਼ਵ ਪੱਧਰ 'ਤੇ ਪ੍ਰਚਾਰ ਅਤੇ ਪਸਾਰ ਕਰਨਾ ਹੈ। ਇਹ ਪੁਰਸਕਾਰ ਪੰਜਾਬੀ ਲੇਖਕਾਂ ਨੂੰ ਵੱਡੇ ਪੱਧਰ 'ਤੇ ਪਛਾਣ ਪ੍ਰਦਾਨ ਕਰਦਾ ਹੈ ਅਤੇ ਜੇਤੂ ਲੇਖਕਾਂ ਲਈ ਵਿਸ਼ਵ ਪੱਧਰ 'ਤੇ ਅੱਗੇ ਵਧਣ ਲਈ ਰਾਹ ਖੋਲ੍ਹਦਾ ਹੈ, ਜਿਸ ਰਾਹੀਂ ਉਹ ਬਹੁ-ਭਾਸ਼ੀ ਪਾਠਕਾਂ ਤੱਕ ਵੀ ਪਹੁੰਚ ਸਕਦੇ ਹਨ। ਢਾਹਾਂ ਇਨਾਮ ਦੀ ਸਥਾਪਨਾ ਬਾਰਜ ਢਾਹਾਂ (ਬਰਜਿੰਦਰ ਸਿੰਘ ਢਾਹਾਂ) ਅਤੇ ਰੀਟਾ ਢਾਹਾਂ ਦੁਆਰਾ ਪਰਿਵਾਰ, ਦੋਸਤਾਂ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਵੈਨਕੂਵਰ, ਕੈਨੇਡਾ ਵਿੱਚ ਕੀਤੀ ਗਈ। ਵਰਨਣਯੋਗ ਹੈ ਕਿ ਬਰਜਿੰਦਰ ਸਿੰਘ ਢਾਹਾਂ  ਪ੍ਰਸਿੱਧ ਸਮਾਜ ਸੇਵਕ ਅਤੇ ਗੁਰੂ  ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੇ ਹੋਣਹਾਰ ਸਪੁੱਤਰ ਹਨ।


 

Virus-free. www.avast.com

ਡੀ ਸੀ ਅਤੇ ਐਸ ਐਸ ਪੀ ਵੱਲੋਂ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਪੀਲ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਜਾਗਰੂਕਤਾ ਰੈਲੀ ਰਵਾਨਾ
ਨਵਾਂਸ਼ਹਿਰ, 18 ਫਰਵਰੀ :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵੱਡੀ ਗਿਣਤੀ ਵਿੱਚ ਵਰਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।  ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਸਾਨੂੰ ਆਜ਼ਾਦੀ ਦੇਸ਼ ਦੇ ਮਹਾਨ ਸ਼ਹੀਦਾਂ ਦੇ ਅਣਥੱਕ ਸੰਘਰਸ਼ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ ਹੈ।   ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਆਪਣੀ ਮਿਹਨਤ ਨਾਲ ਪ੍ਰਾਪਤ ਕੀਤੇ ਗਏ ਵੋਟ ਦੇ ਅਧਿਕਾਰ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਹੈ ਅਤੇ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।   ਸ਼੍ਰੀ ਸਾਰੰਗਲ ਅਤੇ ਸ਼੍ਰੀਮਤੀ ਕੌਰ ਨੇ ਕਿਹਾ ਕਿ ਭਾਰਤ ਨੌਜਵਾਨਾਂ ਦੀ ਬਹੁਲਤਾ ਵਾਲਾ ਦੇਸ਼ ਹੈ ਜਿਸ ਦੀ ਆਬਾਦੀ ਦਾ ਵੱਡਾ ਹਿੱਸਾ 18 ਸਾਲ ਤੋਂ ਉੱਪਰ ਹੈ ਅਤੇ 20 ਫਰਵਰੀ ਨੂੰ ਹਰੇਕ ਵੋਟਰ ਵੱਲੋਂ ਇਮਾਨਦਾਰੀ ਨਾਲ ਆਪਣੀ ਵੋਟ ਪਾਉਣਾ ਯਕੀਨੀ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ।  ਉਨ੍ਹਾਂ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਅੱਗੇ ਆਉਣ ਅਤੇ ਪੂਰੇ ਦਿਲ ਨਾਲ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।  ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵੋਟਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਸਹਾਇਕ ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ। 

ਫ਼ੋਟੋ ਕੈਪਸ਼ਨ: ਡੀ ਸੀ ਵਿਸ਼ੇਸ਼ ਸਾਰੰਗਲ ਅਤੇ ਐਸ ਐਸ ਪੀ ਕੰਵਰਦੀਪ ਕੌਰ ਸਵਿਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ।

ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਬੰਗਾ : 18 ਫਰਵਰੀ: (  ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਗਤਾਂ ਨੂੰ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ  ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਅਤੇ ਸੰਗਤਾਂ ਨੂੰ ਭਗਤ  ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ ।  ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸੰਗਤਾਂ ਨੂੰ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਰੋਮਣੀ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ।
ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਭਾਈ ਗੁਰਜੀਤ ਸਿੰਘ ਸੰਗਤੀਵਾਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਟਰੌਮਾ ਸੈਂਟਰ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਸਮੂਹ ਸਮੂਹ ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸਮੂਹ ਕਰਮਚਾਰੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ

Virus-free. www.avast.com

'ਵਿਧਾਨ ਸਭਾ ਚੋਣਾਂ 2022': ਵਿਧਾਨ ਸਭਾ ਚੋਣਾਂ ਪੂਰੀ ਪਾਰਦਰਸ਼ਤਾ, ਨਿਰਪੱਖ, ਸੁਤੰਤਰ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਸੰਦੀਪ ਹੰਸ

-18 ਫਰਵਰੀ ਦੀ ਸ਼ਾਮ ਨੂੰ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਬਾਹਰੀ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਛੱਡਣ ਦੀ ਹਦਾਇਤ
-ਉਮੀਦਵਾਰ ਤੇ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ-ਜ਼ਿਲ੍ਹਾ ਚੋਣ ਅਫ਼ਸਰ
-ਪਟਿਆਲਾ ਜ਼ਿਲ੍ਹੇ ਨੂੰ ਸਭ ਤੋਂ ਵੱਧ ਵੋਟਾਂ ਪਾਉਣ ਵਾਲੇ ਮੋਹਰੀ ਜ਼ਿਲ੍ਹਿਆਂ 'ਚ ਸ਼ੁਮਾਰ ਕਰਨ ਲਈ ਲੋਕ ਵਧ-ਚੜ੍ਹਕੇ ਵੋਟਾਂ ਪਾਉਣ-ਹੰਸ
-ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ, ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੀਆਂ 38 ਕੰਪਨੀਆਂ ਦੇ 7000 ਅਧਿਕਾਰੀ ਤੇ ਕਰਮਚਾਰੀ ਤਾਇਨਾਤ-ਐਸ.ਐਸ.ਪੀ.
-ਚੋਣਾਂ ਬਿਨ੍ਹਾਂ ਕਿਸੇ ਡਰ-ਭੈਅ ਤੋਂ ਅਮਨ-ਅਮਾਨ ਤੇ ਸੁਤੰਤਰ ਢੰਗ ਨਾਲ ਕਰਵਾਉਣ ਲਈ ਪੁਲਿਸ ਵਚਨਬੱਧ- ਡਾ. ਸੰਦੀਪ ਗਰਗ

ਪਟਿਆਲਾ, 17 ਫਰਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਅੱਜ ਇਥੇ ਕਿਹਾ ਕਿ ਵਿਧਾਨ ਸਭਾ ਚੋਣਾਂ ਪੂਰੀ ਪਾਰਦਰਸ਼ਤਾ, ਨਿਰਪੱਖ, ਸੁਤੰਤਰ, ਬਿਨ੍ਹਾਂ ਕਿਸੇ ਡਰ-ਭੈਅ, ਸ਼ਾਂਤਮਈ, ਆਜ਼ਾਦਾਨਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।
20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਅੰਦਰ ਵੋਟਾਂ ਪੁਆਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦੇਣ ਲਈ ਕੀਤੀ ਸਾਂਝੀ ਪ੍ਰੈਸ ਕਾਨਫਰੰਸ ਮੌਕੇ ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ 18 ਫਰਵਰੀ ਦੀ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਪ੍ਰੀਤ ਸਿੰਘ ਥਿੰਦ ਤੇ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਜ਼ਿਲ੍ਹੇ ਅੰਦਰ ਬਾਹਰੀ ਰਾਜਾਂ ਜਾਂ ਜ਼ਿਲ੍ਹਿਆਂ ਤੋਂ ਉਮੀਦਵਾਰਾਂ ਦੀ ਮਦਦ ਲਈ ਆਏ ਵਿਅਕਤੀ ਤੁਰੰਤ ਜ਼ਿਲ੍ਹਾ ਛੱਡ ਜਾਣ, ਕਿਉਂਕਿ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨੀ ਯਕੀਨੀ ਬਣਾਉਣ।
ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ 1784 ਪੋਲਿੰਗ ਸਟੇਸ਼ਨਾਂ 'ਤੇ 10 ਹਜ਼ਾਰ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਹਰੇਕ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰ, ਹਰ ਬੂਥ 'ਤੇ ਮਾਈਕਰੋ ਆਬਜ਼ਰਵਰ, ਵੈਬਕਾਸਟਿੰਗ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ  ਵੱਖ-ਵੱਖ ਟੀਮਾਂ ਵੀ ਪੂਰੀਆਂ ਸਰਗਰਮ ਹਨ।
ਸ੍ਰੀ ਹੰਸ ਨੇ ਕਿਹਾ ਕਿ ਵੋਟਾਂ ਲਈ ਬਹੁਤ ਘੱਟ ਸਮਾਂ ਰਹਿ ਜਾਣ ਕਾਰਨ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਪੂਰੀ ਚੌਕਸੀ ਵਰਤ ਕੇ ਹਰ ਚੋਣ ਗਤੀਵਿਧੀ 'ਤੇ ਬਾਜ ਅੱਖ ਰੱਖ ਰਹੀ ਹੈ। ਜਦੋਂਕਿ ਐਸ.ਐਸ.ਪੀ. ਨੇ ਦੱਸਿਆ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤੇ ਜ਼ਿਲ੍ਹਾ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੀਆਂ 38 ਕੰਪਨੀਆਂ ਦੇ 7000 ਅਧਿਕਾਰੀ ਤੇ ਕਰਮਚਾਰੀ ਪੂਰੀ ਤਰ੍ਹਾਂ ਮੁਸ਼ਤੈਦ ਹਨ। ਚੋਣਾਂ 'ਚ 48 ਘੰਟੇ ਰਹਿਣ ਦੌਰਾਨ ਹਰਿਆਣਾ ਨਾਲ ਲੱਗਦੇ ਸਾਰੇ ਰਸਤੇ ਸੀਲ ਕੀਤੇ ਜਾਣਗੇ। ਐਸ.ਐਸ.ਪੀ. ਨੇ ਮਾੜੇ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਨੇ ਕਾਨੂੰਨ ਭੰਗ ਕਰਨ ਦੀ ਕੋਸਿਸ ਕੀਤੀ ਤਾਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇੱਕ ਸਵਾਲ ਦੇ ਜਵਾਬ 'ਚ ਸ੍ਰੀ ਸੰਦੀਪ ਹੰਸ ਨੇ ਦੱਸਿਆ ਹਰ ਹਲਕੇ 'ਚ ਮਹਿਲਾਵਾਂ ਵਲੋਂ ਚਲਾਏ ਜਾਣ ਵਾਲੇ 8 ਪਿੰਕ ਪੋਲਿੰਗ ਸਟੇੇਸ਼ਨਾਂ ਤੋਂ ਇਲਾਵਾ ਦਿਵਿਆਂਗਜਨਾਂ ਵੱਲੋਂ ਸੰਚਾਲਤ 6 ਪੋਲਿਗ ਬੂਥਾਂ ਸਮੇਤ 56 ਮਾਡਲ ਪੋਲਿੰਗ ਸਟੇਸ਼ਨ ਵੀ ਵੋਟਰਾਂ ਲਈ ਖਿਚ ਦਾ ਕੇਂਦਰ ਹੋਣਗੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੋਵਿਡ ਦੇ ਮਾਮਲੇ ਹੁਣ ਘੱਟ ਗਏ ਹਨ ਪਰੰਤੂ ਫਿਰ ਵੀ ਕੋਰੋਨਾ ਮਹਾਂਮਾਰੀ ਨੂੰ ਇੱਕ ਚੁਣੌਤੀ ਵਜੋਂ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਵੋਟਾਂ ਵਾਲੇ ਦਿਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਬਿਨ੍ਹਾਂ ਕਿਸੇ ਡਰ ਭੈਅ ਤੋਂ ਨਿਰਪੱਖ ਹੋਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਪਟਿਆਲਾ ਜ਼ਿਲ੍ਹੇ ਨੂੰ ਵੱਧ ਵੋਟਾਂ ਪਾਉਣ ਵਾਲੇ ਜ਼ਿਲ੍ਹਿਆਂ 'ਚ ਸ਼ੁਮਾਰ ਕੀਤਾ ਜਾ ਸਕੇ।
ਐਸ.ਐਸ.ਪੀ. ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਵੋਟ ਪਾਉਣ ਲਈ ਕੋਈ ਲਾਲਚ ਦੇ ਕਰ ਜਾਂ ਡਰਾ-ਧਮਕਾ ਕਰ ਵੋਟ ਪਾਉਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਹ ਇਸ ਦੀ ਸੂਚਨਾ ਜਾਂ ਸ਼ਿਕਾਇਤ ਤੁਰੰਤ ਆਪਣੇ ਨਜਦੀਕੀ ਥਾਣਾ/ਚੌਂਕੀ ਵਿਖੇ ਦੇਵੇ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਕੰਟਰੋਲ ਰੂਮ ਨੰਬਰ 95928-12500 ਅਤੇ 98764-32100 ਅਤੇ ਹੈਲਪਲਾਈਨ ਨੰਬਰ 181 ਜਾਂ 112 'ਤੇ ਵੀ ਸ਼ਿਕਾਇਤ ਜਾਂ ਜਾਣਕਾਰੀ ਦਿੱਤੀ ਜਾ ਸਕਦੀ ਹੈ ਜਾਂ ਐਸ.ਐਸ.ਪੀ. ਦੇ ਨਿੱਜੀ ਵੱਟਸ ਐਪ ਨੰਬਰ 80541-00112 'ਤੇ ਵੱਟਸ ਐਪ ਮੈਸੇਜ ਰਾਂਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਯੋਗ ਵੋਟਰ ਦੀ ਵੋਟ ਬਣਾਉਣ ਸਮੇਤ ਹਰ ਵੋਟਰ ਦੀ ਵੋਟ ਬਿਨ੍ਹਾਂ ਪੁਆਏ ਨਾ ਰਹਿ ਜਾਵੇ, ਇਸ ਲਈ ਸਵੀਪ ਗਤੀਵਿਧੀਆਂ ਬਹੁਤ ਜੋਰ-ਸ਼ੋਰ ਨਾਲ ਚਲਾਈਆਂ ਜਾ ਰਹੀਆਂ ਹਨ। ਇਸ ਵਾਰ ਕੋਵਿਡ ਪਾਜਿਟਿਵ ਮਰੀਜਾਂ ਸਮੇਤ 80 ਸਾਲ ਤੋਂ ਵੱਧ ਉਮਰ ਦੇ ਨਾਗਰਿਕ, ਦਿਵਿਆਂਗ ਜਨਾਂ ਸਮੇਤ ਟਰਾਂਸਜੈਂਡਰਾਂ ਦੀਆਂ ਵੋਟਾਂ ਵੀ ਲਾਜਮੀ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।