ਜ਼ਿਲ੍ਹੇ ਵਿੱਚ ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੌਰਾਨ 18-20 ਫਰਵਰੀ ਤੱਕ ਅਤੇ 10 ਮਾਰਚ ਨੂੰ ਡਰਾਈ ਡੇਅ ਰਹੇਗਾ

ਨਵਾਂਸ਼ਹਿਰ, 11 ਫਰਵਰੀ : 20 ਫਰਵਰੀ ਨੂੰ ਹੋਣ ਜਾ ਰਹੀਆਂ ਵੋਟਾਂ (ਮਤਦਾਨ ਦੇ ਦਿਨ) ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਾਂ ਪੈਣ ਤੱਕ ਡਰਾਈ ਡੇਅ ਐਲਾਨਿਆ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਹੋਣ ਵਾਲੇ ਮਤਦਾਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਮਤਦਾਨ ਮੁਕੰਮਲ ਹੋਣ ਤੱਕ, ਡਰਾਈ ਡੇਅ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਡਰਾਈ ਡੇਅ ਐਲਾਨਿਆ ਗਿਆ ਹੈ।
 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰਾਂ ਨੂੰ ਉਨ੍ਹਾਂ ਦੇ ਅਹਾਤੇ ਵਿੱਚ ਸ਼ਰਾਬ ਵਰਤਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ।  ਉਨ੍ਹਾਂ ਦੱਸਿਆ ਕਿ ਇਹ ਹੁਕਮ ਮਤਦਾਨ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।