ਡੀ ਸੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ-ਨਾਲ ਕਮਜ਼ੋਰ ਥਾਵਾਂ ਦਾ ਦੌਰਾ ਕੀਤਾ
ਨਵਾਂਸ਼ਹਿਰ, 25 ਫਰਵਰੀ : - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਬੰਨ੍ਹ ਦੇ ਕਮਜ਼ੋਰ ਹਿਸਿਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਅਨੁਮਾਨਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ ਅਜੀਤਪਾਲ ਸਿੰਘ ਨੂੰ ਨਾਲ ਲੈ ਕੇ ਪਿੰਡ ਤਾਜੋਵਾਲ, ਧੈਂਗੜਪੁਰ, ਹੁਸੈਨਪੁਰ-ਹਾਦੀਵਾਲ ਆਦਿ ਦਾ ਦੌਰਾ ਕੀਤਾ। ਸ਼੍ਰੀ ਸਾਰੰਗਲ ਨੇ ਬਰਸਾਤ ਦੇ ਮੌਸਮ ਦੇ ਆਗਮਨ ਤੋਂ ਪਹਿਲਾਂ ਹੜ੍ਹ ਨਿਯੰਤਰਣ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਇੱਕ ਵਿਹਾਰਕ ਵਿਧੀ ਨੂੰ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਚੌਕਸੀ ਵਜੋਂ ਹੁਣ ਤੋਂ ਹੀ ਸਾਰੇ ਪ੍ਰਬੰਧ ਦੇਖੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਜ਼ਿਆਦਾ ਪਾਣੀ ਆਉਣ ਦੀ ਸੰਭਾਵਨਾ ਵਿੱਚ ਧੁੱਸੀ ਬੰਨ੍ਹ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਹੜ੍ਹ ਦੀ ਮਾਰ ਹੇਠ ਆਉਣ ਵਾਲੀਆਂ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਪਹਿਲ ਦੇ ਅਧਾਰ 'ਤੇ ਮਜ਼ਬੂਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦਰਿਆ ਦੇ ਨਾਲ-ਨਾਲ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਿਸੇ ਵੀ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੰਮਾਂ ਲਈ 4.5 ਕਰੋੜ ਰੁਪਏ ਦੇ ਪ੍ਰਸਤਾਵਾਂ ਸਬੰਧੀ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਮੌਕਾ ਦੇਖਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਨਾਲ-ਨਾਲ ਦਰਿਆ ਦੀਅਂ ਕਮਜ਼ੋਰ ਥਾਂਵਾਂ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਸਾਰੰਗਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਧੁੱਸੀ ਬੰਨ੍ਹ ਦੇ ਕਮਜ਼ੋਰ ਥਾਵਾਂ ਜਾਂ ਢਾਹ ਲਾਉਣ ਵਾਲੀਆਂ ਥਾਵਾਂ ਦੀ ਪਹਿਲ ਦੇ ਅਧਾਰ 'ਤੇ ਮੌਨਸੂਨ ਸੀਜ਼ਨ ਤੋਂ ਪਹਿਲਾਂ ਮੁਰੰਮਤ ਯਕੀਨੀ ਬਣਾਈ ਜਾਵੇ। ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ ਅਤੇ ਐਸ ਡੀ ਓ ਮਾਈਨਿੰਗ ਅਤੇ ਡਰੇਨੇਜ ਗੁਰਜੀਤ ਸਿੰਘ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨਾਲ ਲੱਗਦੇ ਨਾਜ਼ੁਕ ਹਿੱਸਿਆਂ ਦੀ ਮੁਰੰਮਤ ਲਈ ਅਧਿਕਾਰੀਆਂ ਨਾਲ ਦੌਰਾ ਕਰਦੇ ਹੋਏ।