ਡਾ. ਗੁਰਦੇਵ ਸਿੰਘ ਸੈਣੀ ਨੇ ਆਪਣੇ 91ਵੇਂ ਜਨਮ ਦਿਨ ਦੀ ਖੁਸ਼ੀ ਵਿੱਚ
ਢਾਹਾਂ ਕਲੇਰਾਂ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਫਰੀ ਜਾਂਚ ਕਰਵਾਈ
ਢਾਹਾਂ ਕਲੇਰਾਂ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਫਰੀ ਜਾਂਚ ਕਰਵਾਈ
ਬੰਗਾ : 5 ਫਰਵਰੀ : () ਦੁਆਬੇ ਦੇ ਪ੍ਰਸਿੱਧ ਪਿੰਡ ਕਰੀਹਾ ਦੇ ਜੱਦੀ ਅਤੇ ਹਾਲ ਅਮਰੀਕਾ ਵੱਸਦੇ ਡਾ. ਗੁਰਦੇਵ ਸਿੰਘ ਸੈਣੀ ਵੱਲੋਂ ਆਪਣੇ 91ਵੇਂ ਜਨਮ ਦੀ ਖੁਸ਼ੀ ਵਿਚ ਪਿੰਡ ਕਰੀਹਾ ਦੇ ਲੋੜਵੰਦਾਂ ਮਰੀਜ਼ਾਂ ਦੀਆਂ ਅੱਖਾਂ ਦੀ ਫਰੀ ਜਾਂਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਪਿੰਡ ਕਰੀਹਾ ਵਿਖੇ ਸਮੂਹ ਮਰੀਜ਼ਾਂ ਦੀ ਤੰਦਰੁਸਤੀ ਲਈ ਅਤੇ ਸਰਬੱਤ ਦੇ ਭਲੇ ਦੀ ਸੰਗਤੀ ਰੂਪ ਵਿਚ ਅਰਦਾਸ ਕਰਨ ਉਪਰੰਤ ਮਰੀਜ਼ਾਂ ਨੂੰ ਫਰੀ ਜਾਂਚ ਕਰਵਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਆਂਦਾ ਗਿਆ। ਇਸ ਮੌਕੇ ਲੋਕ ਭਲਾਈ ਦੇ ਨੇਕ ਕਾਰਜ ਲਈ ਡਾ. ਗੁਰਦੇਵ ਸਿੰਘ ਸੈਣੀ ਦੇ ਪਰਿਵਾਰਕ ਮੈਂਬਰਾਂ ਨੂੰ ਪਿੰਡ ਵਾਸੀਆਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਉ ਦੇ ਸਨਮਾਨਿਤ ਕੀਤਾ ਗਿਆ। ਸਮਾਜ ਸੇਵਕ ਬਾਬਾ ਦਲਜੀਤ ਸਿੰਘ ਕਰੀਹਾ ਨੇ ਡਾ. ਗੁਰਦੇਵ ਸਿੰਘ ਸੈਣੀ ਯੂ ਐਸ ਏ ਬਾਰੇ ਜਾਣਕਾਰੀ ਸੰਗਤਾਂ ਨੂੰ ਦਿੰਦੇ ਹੋਏ ਡਾ. ਸਾਹਿਬ ਅਤੇ ਸਮੂਹ ਪਰਿਵਾਰ ਵੱਲੋਂ ਪਿੰਡ ਦੀ ਤਰੱਕੀ, ਵਿਕਾਸ ਅਤੇ ਪਿੰਡ ਦੀ ਭਲਾਈ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਡਾ. ਗੁਰਦੇਵ ਸਿੰਘ ਨੂੰ ਉਹਨਾਂ ਦੇ 91ਵੇਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਡਾ. ਸੈਣੀ ਤੇ ਸਮੂਹ ਪਰਿਵਾਰ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਫਰੀ ਜਾਂਚ ਅਤੇ ਅੱਖਾਂ ਦੇ ਚਿੱਟੇ ਮੋਤੀਆ ਦੇ ਅਪਰੇਸ਼ਨ ਕਰਵਾਉਣ ਦੇ ਸੇਵਾ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਕਰੀਹਾ ਦੇ ਆਏ ਮਰੀਜ਼ਾਂ ਦੀਆਂ ਅੱਖਾਂ ਦਾ ਫਰੀ ਚੈੱਕ ਅੱਪ ਕੀਤਾ ਗਿਆ ਅਤੇ ਚਿੱਟਾ ਮੋਤੀਆ ਵਾਲੇ ਮਰੀਜ਼ਾਂ ਦੇ ਅਪਰੇਸ਼ਨ ਵੀ ਫਰੀ ਕੀਤੇ ਜਾਣਗੇ। ਇਸ ਮੌਕੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸਮਾਜ ਸੇਵਕ ਬਾਬਾ ਦਲਜੀਤ ਸਿੰਘ ਕਰੀਹਾ, ਗੁਰਿੰਦਰ ਸਿੰਘ ਜੌਹਲ ਸਾਬਕਾ ਸਰਪੰਚ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਕੁਲਵੀਰ ਸਿੰਘ ਮਾਨ ਪੰਚ, ਭੁਪਿੰਦਰ ਸਿੰਘ (ਭਤੀਜਾ ਡਾ. ਗੁਰਦੇਵ ਸਿੰਘ ਸੈਣੀ), ਸੂਬੇਦਾਰ ਅਵਤਾਰ ਸਿੰਘ, ਬਲਦੇਵ ਸਿੰਘ ਬੰਗਾ, ਗੁਰਮੇਲ ਸਿੰਘ, ਮਹਿੰਦਰ ਸਿੰਘ, ਸੂਬੇਦਾਰ ਜਸਪਾਲ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਕੰਗ, ਮਨਪ੍ਰੀਤ ਸਿੰਘ, ਨਿਰਮਲ ਜੱਸਲ ਸਾਬਕਾ ਸਰਪੰਚ, ਬੀਬੀ ਕਮਲਜੀਤ ਕੌਰ (ਭਤੀਜੀ ਡਾ. ਗੁਰਦੇਵ ਸਿੰਘ ਸੈਣੀ), ਬੀਬੀ ਸੁਰਿੰਦਰ ਕੌਰ, ਬੀਬੀ ਸਤਨਾਮ ਕੌਰ, ਬੀਬੀ ਪਿਆਰ ਕੌਰ, ਬਹਾਦਰ ਸਿੰਘ, ਗੁਰਕਮਲ, ਸੁਰਜੀਤ ਸਿੰਘ ਜਗਤਪੁਰ ਵੀ ਵਿਸ਼ੇਸ਼ ਤੌਰ ਤੇ ਪੁੱਜੇ ਸਨ।
ਫੋਟੋ ਕੈਪਸ਼ਨ : ਗੁਰਦੁਆਰਾ ਸਿੰਘ ਸਭਾ ਕਰੀਹਾ ਤੋਂ ਅੱਖਾਂ ਦੇ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੈੱਕਅਪ ਲਈ ਭੇਜਣ ਮੌਕੇ ਦੀ ਯਾਦਗਾਰੀ ਤਸਵੀਰ
ਫੋਟੋ ਕੈਪਸ਼ਨ : ਗੁਰਦੁਆਰਾ ਸਿੰਘ ਸਭਾ ਕਰੀਹਾ ਤੋਂ ਅੱਖਾਂ ਦੇ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੈੱਕਅਪ ਲਈ ਭੇਜਣ ਮੌਕੇ ਦੀ ਯਾਦਗਾਰੀ ਤਸਵੀਰ