ਨਵਾਂਸ਼ਹਿਰ ਆਰ ਓ ਨੇ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ ਨੋਟਿਸ ਜਾਰੀ ਕੀਤਾ

ਨਵਾਂਸ਼ਹਿਰ, 1 ਫਰਵਰੀ :- ਨਵਾਂਸ਼ਹਿਰ ਦੇ ਸਬ-ਡਵੀਜ਼ਨਲ ਮੈਜਿਸਟਰੇਟ (ਐੱਸ.ਡੀ.ਐੱਮ.)-ਕਮ-ਰਿਟਰਨਿੰਗ ਅਫਸਰ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ, ਉਸ ਵੱਲੋਂ ਸੋਮਵਾਰ ਨੂੰ ਨਾਮਜ਼ਦਗੀ ਭਰਨ ਸਮੇਂ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਸੋਮਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਦੌਰਾਨ ਆਜ਼ਾਦ ਉਮੀਦਵਾਰ ਅੰਗਦ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਸ਼ਾਮਿਲ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਰਿਟਰਨਿੰਗ ਅਫਸਰ ਨੇ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ, ਵਾਹਨ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਪਾਏ ਗਏ ਹਨ ਅਤੇ ਅੰਗਦ ਸਿੰਘ ਦੇ ਕਾਫਲੇ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦਾ ਖਰਚਾ ਉਮੀਦਵਾਰ ਦੇ ਖਰਚੇ ਵਿੱਚ ਸ਼ਾਮਿਲ ਕੀਤਾ ਜਾਵੇਗਾ।   ਆਰ ਓ ਢਿੱਲੋਂ ਨੇ ਉਮੀਦਵਾਰ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਨਹੀਂ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Virus-free. www.avast.com