ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਨਾਕਿਆਂ ਦਾ ਨਿਰੀਖਣ ਕੀਤਾ
ਨਵਾਂਸ਼ਹਿਰ, 1 ਫਰਵਰੀ:- ਐਸ ਐਸ ਪੀ ਕੰਵਰਦੀਪ ਕੌਰ ਨੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਕਮਰ ਕੱਸਣ। ਜ਼ਿਲ੍ਹੇ ਵਿੱਚ ਹਥਿਆਰਬੰਦ ਅਰਧ ਸੈਨਿਕ ਬਲਾਂ ਅਤੇ ਪੁਲਿਸ ਦੇ ਵੱਖ-ਵੱਖ ਨਾਕਿਆਂ ਦਾ ਨਿਰੀਖਣ ਕਰਦੇ ਹੋਏ, ਐਸ ਐਸ ਪੀ ਨੇ ਕਿਹਾ ਕਿ ਪੁਲਿਸ ਅਤੇ ਸੀ ਏ ਪੀ ਐਫ ਨੇ ਇਨ੍ਹਾਂ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਤਦਾਨ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੂਰਣ ਹੋ ਸਕੇ। ਉਸ ਨੇ ਕਿਹਾ ਕਿ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਨਾ - ਬਰਦਾਸ਼ਤ ਕਰਨ ਯੋਗ ਹੋਵੇਗੀ। ਐਸ.ਐਸ.ਪੀ. ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਆਪਣੇ ਸਿਵਲ ਹਮਰੁਤਬਾ ਨਾਲ ਪੂਰਨ ਤਾਲਮੇਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਵਲ ਅਧਿਕਾਰੀਆਂ ਨਾਲ ਸਰਗਰਮ ਭਾਗੀਦਾਰੀ ਕਰਕੇ ਸੀ ਵਿਜੀਲ, ਫਲਾਇੰਗ ਸਕੁਐਡ ਟੀਮਾਂ, ਸਟੈਟਿਕ ਸਰਵੀਲੈਂਸ ਟੀਮਾਂ ਆਦਿ ਸਮੇਤ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਨਾਲ ਸਬੰਧਤ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਜਾਣ। ਐਸ ਐਸ ਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰਾ ਧਿਆਨ ਦਿੱਤਾ ਜਾਵੇ। ਸ਼੍ਰੀਮਤੀ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਚੋਣਾਂ ਦੇ ਅਮਨ-ਅਮਾਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇ। ਐਸ ਐਸ ਪੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਤਾਇਨਾਤ ਪੁਲੀਸ ਦੀਆਂ ਗਸ਼ਤ ਪਾਰਟੀਆਂ ਰਾਹੀਂ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ। ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਜ਼ਿਲ੍ਹੇ ਭਰ ਵਿੱਚ ਸ਼ਾਂਤਮਈ ਮਾਹੌਲ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਹਰੇਕ ਯੋਗ ਵੋਟਰ ਆਪਣੀ ਵੋਟ ਆਜ਼ਾਦਾਨਾ ਤੌਰ 'ਤੇ ਪਾ ਸਕੇ ਜਿਸ ਨਾਲ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ।