ਨਵਾਂਸ਼ਹਿਰ, 3 ਫ਼ਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ ਜੇ ਐਮ ਹਰਪ੍ਰੀਤ ਕੌਰ ਵੱਲੋਂ ਅੱਜ ਬੀ.ਐਸ.ਐਨ.ਐਲ ਦੇ ਅਧਿਕਾਰੀ ਸੁਖਦੇਵ ਸਿੰਘ ਨਾਲ 12 ਮਾਰਚ ਨੂੰ ਜ਼ਿਲ੍ਹੇ ਵਿੱਚ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਸੀ ਜੇ ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 12 ਮਾਰਚ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਤੋਂ ਇਲਾਵਾ ਬੀ.ਐਸ.ਐਨ.ਐਲ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀ ਸੁਖਦੇਵ ਸਿੰਘ ਨੂੰ ਕਿਹਾ ਗਿਆ ਕਿ ਬੀ.ਐਸ.ਐਨ.ਐਲ ਦੇ ਬਿੱਲ ਦੇ ਕੇਸ ਜਾਂ ਹੋਰ ਦਫਤਰ ਨਾਲ ਸਬੰਧਿਤ ਕੇਸ ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕਪਾੳੂਂਡੇਬਲ ਕੇਸ, ਚੈਂਕ ਬਾੳੂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿੳੂਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ।
ਫ਼ੋਟੋ ਕੈਪਸ਼ਨ: ਸੀ ਜੇ ਐਮ ਕਮ ਸਕੱਤਰ ਡੀ ਐਲ ਐਸ ਏ ਹਰਪ੍ਰੀਤ ਕੌਰ ਕੌਮੀ ਲੋਕ ਅਦਾਲਤ ਸਬੰਧੀ ਬੀ ਐਸ ਐਨ ਐਲ ਅਧਿਕਾਰੀ ਸੁਖਦੇਵ ਸਿੰਘ ਨਾਲ ਮੀਟਿੰਗ ਕਰਦੇ ਹੋਏ।