ਨਵਾਂਸ਼ਹਿਰ, 4 ਫਰਵਰੀ :- ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਬਜ਼ੁਰਗਾਂ ਦੀ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 13394 ਵੋਟਰ 80 ਸਾਲ ਤੋਂ ਉੱਪਰ ਹਨ ਅਤੇ ਉਹ ਪੋਸਟਲ ਬੈਲਟ ਦੀ ਸਹੂਲਤ ਲਈ ਵੀ ਚੋਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਹਰੇਕ ਵੋਟ ਜ਼ਰੂਰੀ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਉਤਸ਼ਾਹ ਨਾਲ ਕਰ ਸਕਣ। ਜਸਬੀਰ ਸਿੰਘ ਨੇ ਕਿਹਾ ਕਿ ਸਾਰੇ ਵੋਟਰਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਰੇਕ ਵੋਟਰ ਮਜ਼ਬੂਤ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ।
ਉਨ੍ਹਾਂ ਕਿਹਾ ਕਿ ਹਰੇਕ ਵੋਟਰ ਮਜ਼ਬੂਤ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ।