ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

*ਬਿਕਰਮ ਚਹਿਲ ਦੇ ਮਾਤਾ-ਪਿਤਾ ਨੇ ਵੀ ਪਿੰਡ ਬਹਿਲ ਵਿਖੇ ਕੀਤਾ ਚੋਣ ਪ੍ਰਚਾਰ*
ਚੰਡੀਗੜ੍ਹ, 8ਫਰਵਰੀ :- ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਅੱਜ ਉਹਨਾਂ ਦੇ ਮਾਤਾ ਪਿਤਾ ਵੀ ਚੋਣ ਪ੍ਰਚਾਰ ਵਿੱਚ ਕੁੱਦ ਪਏ ਹਨ। ਬਿਕਰਮ ਚਹਿਲ ਦੇ ਪਿਤਾ ਭਰਤਇੰਦਰ ਸਿੰਘ ਚਹਿਲ ਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਨੇ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਬਹੁਤ ਸਾਰੇ ਲੋਕ ਹਾਜ਼ਰ ਸਨ। ਦੱਸ ਦੱਈਏ ਕਿ ਬਿਕਰਮ ਚਹਿਲ ਹਲਕਾ ਸਨੌਰ ਵਿਖੇ ਪਹਿਲਾਂ ਹੀ ਆਪਣੇ ਸਮਾਜ ਸੇਵੀ ਕੰਮਾਂ ਕਾਰਨ ਇਕ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਤੇ ਇਕ ਉੱਘੇ ਸਮਾਜ ਸੇਵੀ ਵੱਜੋਂ ਜਾਣੇ ਜਾਂਦੇ ਹਨ। ਉਹਨਾਂ ਦੀ ਚੋਣ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕੇ ਦੇ ਬਜ਼ੁਰਗਾਂ, ਨੌਜਵਾਨਾਂ ਤੇ ਔਰਤਾਂ ਵਿੱਚ ਉਹਨਾਂ ਦੀਆਂ ਚੋਣਾਂ ਮੀਟਿੰਗਾਂ ਦੌਰਾਨ ਉਤਸ਼ਾਹ ਵੇਖਣ ਵਾਲਾ ਹੁੰਦਾ ਹੈ। ਅੱਜ ਪਿੰਡ ਬਹਿਲ ਵਿਖੇ ਵੀ ਉਹਨਾਂ ਦੇ ਮਾਤਾ-ਪਿਤਾ ਵੱਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।
ਫੋਟੋ ਕੈਪਸ਼ਨ:ਵਿਧਾਨ ਸਭਾ ਹਲਕਾ ਸਨੌਰ ਤੋਂ ਆਪਣੇ ਸਪੁੱਤਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕਰਦੇ ਹੋਏ। ਉਨ੍ਹਾਂ ਦੇ ਪਿਤਾ ਸਰਦਾਰ ਭਰਤਇੰਦਰ ਸਿੰਘ ਚਹਿਲ ਅਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਚਹਿਲ।