ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਜਾਗਰੂਕਤਾ ਰੈਲੀ ਰਵਾਨਾ
ਨਵਾਂਸ਼ਹਿਰ, 18 ਫਰਵਰੀ :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵੱਡੀ ਗਿਣਤੀ ਵਿੱਚ ਵਰਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਸਾਨੂੰ ਆਜ਼ਾਦੀ ਦੇਸ਼ ਦੇ ਮਹਾਨ ਸ਼ਹੀਦਾਂ ਦੇ ਅਣਥੱਕ ਸੰਘਰਸ਼ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਆਪਣੀ ਮਿਹਨਤ ਨਾਲ ਪ੍ਰਾਪਤ ਕੀਤੇ ਗਏ ਵੋਟ ਦੇ ਅਧਿਕਾਰ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਹੈ ਅਤੇ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਸ਼੍ਰੀ ਸਾਰੰਗਲ ਅਤੇ ਸ਼੍ਰੀਮਤੀ ਕੌਰ ਨੇ ਕਿਹਾ ਕਿ ਭਾਰਤ ਨੌਜਵਾਨਾਂ ਦੀ ਬਹੁਲਤਾ ਵਾਲਾ ਦੇਸ਼ ਹੈ ਜਿਸ ਦੀ ਆਬਾਦੀ ਦਾ ਵੱਡਾ ਹਿੱਸਾ 18 ਸਾਲ ਤੋਂ ਉੱਪਰ ਹੈ ਅਤੇ 20 ਫਰਵਰੀ ਨੂੰ ਹਰੇਕ ਵੋਟਰ ਵੱਲੋਂ ਇਮਾਨਦਾਰੀ ਨਾਲ ਆਪਣੀ ਵੋਟ ਪਾਉਣਾ ਯਕੀਨੀ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਅੱਗੇ ਆਉਣ ਅਤੇ ਪੂਰੇ ਦਿਲ ਨਾਲ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵੋਟਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਸਹਾਇਕ ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ।
ਫ਼ੋਟੋ ਕੈਪਸ਼ਨ: ਡੀ ਸੀ ਵਿਸ਼ੇਸ਼ ਸਾਰੰਗਲ ਅਤੇ ਐਸ ਐਸ ਪੀ ਕੰਵਰਦੀਪ ਕੌਰ ਸਵਿਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ।