ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 'ਪ੍ਰੀਕਸ਼ਾ ਪੇ ਚਰਚਾ' ਪ੍ਰੋਗਰਾਮ 1 ਅਪ੍ਰੈਲ ਨੂੰ
ਪ੍ਰੀਕਸ਼ਾ ਪੇ ਚਰਚਾ ਦਾ ਸਿੱਧਾ ਪ੍ਰਸਾਰਣ ਡੀਡੀ ਨੈਸ਼ਨਲ, ਡੀਡੀ ਨਿਊਜ਼, ਡੀਡੀ ਇੰਡੀਆ ਸਮੇਤ ਆਲ ਇੰਡੀਆ ਰੇਡੀਓ ਤੇ ਭਾਰਤ ਸਰਕਾਰ ਦੇ ਸੋਸ਼ਲ ਮੀਡੀਆ ਪਲੇਟਫਾਰਜ਼ 'ਤੇ ਵੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਨੂੰ ਜ਼ਿਲ੍ਹਾ ਪੱਧਰ ਦੇ ਸਕੂਲਾਂ 'ਚ ਸੁਚਾਰੂ ਢੰਗ ਨਾਲ ਚਲਾਉਣ ਲਈ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਫਤਿਹਪਬਰ ਰਾਜਪੁਤਾ ਦੇ ਪ੍ਰਿੰਸੀਪਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਨੇ ਕਿਹਾ ਕਿ 'ਪ੍ਰੀਕਸ਼ਾ ਪੇ ਚਰਚਾ' ਇਮਤਿਹਾਨ ਅਤੇ ਜੀਵਨ ਦੇ ਵੱਖ ਵੱਖ ਪਹਿਲੂਆਂ 'ਤੇ ਗੱਲ ਕਰਨ ਦਾ ਮੌਕਾ ਮੁਹੱਈਆ ਕਰਵਾਉਂਦੀ ਹੈ। ਇਹ ਸਮਾਗਮ 1 ਅਪ੍ਰੈਲ ਨੂੰ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ 1 ਅਪਰੈਲ ਨੂੰ ਹੋਣ ਵਾਲੀ 'ਪ੍ਰੀਕਸ਼ਾ ਪੇ ਚਰਚਾ' ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਨਿਰੀਖਣ
ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਪਾਸੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਮੁਸ਼ਕਲ ਸਬੰਧੀ ਉਨ੍ਹਾਂ ਨਾਲ ਖੁੱਲਕੇ ਗੱਲਬਾਤ ਕੀਤੀ। ਸ੍ਰੀ ਅਗਰਵਾਲ ਨੇ ਚਿਲਡਰਨ ਹੋਮਜ਼ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਕੀਤੀ ਜਾਵੇ।
ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ ਨਾਲ ਜੋੜਨ ਦੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।
ਜ਼ਿਲ੍ਹੇ ਵਿੱਚ ਵਿਧਾਨ ਸਭਾ-2022 ਦੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਆਪਣੇ ਚੋਣ ਖਰਚੇ ਦਾ ਰਿਕਾਰਡ 3 ਅਪ੍ਰੈਲ ਨੂੰ ਜਮ੍ਹਾਂ ਕਰਵਾਉਣ
ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਮੀਦਵਾਰ ਨੂੰ ਭਵਿੱਖ ਵਿੱਚ ਚੋਣ ਲੜਨ ਤੋਂ ਅਯੋਗ ਕਰਾਰ ਵੀ ਦਿੱਤਾ ਜਾ ਸਕਦਾ ਹੈ। ਜ਼ਿਲ੍ਹੇ ਵਿੱਚ ਪੈਂਦੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਵੋਟਾਂ ਮਿਤੀ 20 ਫਰਵਰੀ, 2022 ਨੂੰ ਪਈਆਂ ਸਨ ਅਤੇ ਨਤੀਜਾ ਮਿਤੀ 10 ਮਾਰਚ ਨੂੰ ਜਾਰੀ ਹੋਇਆ ਸੀ। ਜ਼ਿਲ੍ਹਾ ਚੋਣ ਅਫਸਰ ਅਨੁਸਾਰ ਨਾਮਜ਼ਦਗੀ ਦਾਖਲ ਕਰਨ ਸਮੇਂ ਚੋਣ ਖਰਚੇ ਦਾ ਹਿਸਾਬ ਰੱਖਣ ਲਈ ਰਜਿਸਟਰ ਦੇਣ ਤੋਂ ਇਲਾਵਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਇਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਗਈ ਸੀ।
ਜ਼ਿਲ੍ਹਾ ਚੋਣ ਅਫਸਰ ਜੀ ਨੇ ਦੱਸਿਆ ਕਿ ਜਨ ਪ੍ਰਤੀਨਿਧੀ ਐਕਟ 1950 ਦੀ ਧਾਰਾ 78 ਦੇ ਅਨੁਸਾਰ ਚੋਣ ਲੜ ਰਹੇ ਸਾਰੇ ਉਮੀਦਵਾਰ ਆਪਣੇ-ਆਪਣੇ ਚੋਣ ਖਰਚੇ ਦਾ ਹਿਸਾਬ-ਕਿਤਾਬ ਚੋਣ ਨਤੀਜਾ ਆਉਣ ਤੋਂ ਬਾਅਦ, 30 ਦਿਨਾਂ ਦੇ ਅੰਦਰ ਅੰਦਰ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਪਾਬੰਦ ਹੋਣਗੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਆਈ.ਪੀ.ਸੀ. 1860 ਦੀ ਧਾਰਾ 171-1 ਦੇ ਅਧੀਨ ਸਜ਼ਾ ਦੇ ਭਾਗੀਦਾਰ ਹੋਣਗੇ। ਚੋਣ ਖਰਚੇ ਦਾ ਸਹੀ ਰਿਕਾਰਡ ਨਾ ਦੇਣ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਬੰਧਤ ਉਮੀਦਵਾਰ ਨੂੰ ਜਨ ਪ੍ਰਤੀਨਿਧੀ ਐਕਟ 1951 ਦੀ ਧਾਰਾ 10 ਏ ਅਧੀਨ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਕਰਮਚਾਰੀ ਸਨਮਾਨਿਤ
ਵੱਖ ਵੱਖ ਸੰਸਥਾਵਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਕਰਮਚਾਰੀ ਸਨਮਾਨਿਤ
ਫੋਟੋ ਕੈਪਸ਼ਨ : ਵਧੀਆ ਸੇਵਾਵਾਂ ਲਈ ਸਨਮਾਨਿਤ ਕਰਮਚਾਰੀਆਂ ਦੀ ਪ੍ਰਧਾਨ ਹਰਦੇਵ ਸਿੰਘ ਕਾਹਮਾ, ਬਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ. ਕੁਲਵਿੰਦਰ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਹੋਰ ਟਰੱਸਟ ਅਹੁਦੇਦਾਰਾਂ ਨਾਲ ਯਾਦਗਾਰੀ ਤਸਵੀਰ
ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀ ਨਿਗਰਾਨ ਕਮੇਟੀ ਨੇ ਅਧਿਕਾਰੀਆਂ ਨੂੰ ਠੋਸ ਕੂੜਾ ਪ੍ਰਬੰਧਨ ਅਤੇ ਨਿਕਾਸੀ ਪਾਣੀ ਪ੍ਰਬੰਧਨ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
ਇਸ ਮੌਕੇ ਬਾਬਾ ਸੀਚੇਵਾਲ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹੋਰ ਪਲੀਤ ਹੋੋਣ ਤੋਂ ਬਚਾਉਣ ਲਈ ਐਨ ਜੀ ਟੀ ਵੱਲੋਂ ਦਿੱਤੇ ਜਾ ਰਹੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਭਾਵਨਾ ਨਾਲ ਲਾਗੂ ਕਰਨ ਅਤੇ ਮੰਨਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਧਰਤੀ, ਹਵਾ ਅਤੇ ਪਾਣੀ ਦੇ ਸੋਮਿਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਿਆ ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇਗਾ ਨਹੀਂ ਤਾਂ ਅਸੀਂ ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਗੁਨਾਹਗਾਰ ਵਜੋਂ ਜਾਣੇ ਜਾਵਾਂਗੇ।
ਨਿਗਰਾਨ ਕਮੇਟੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਾਲੀਆਂ ਥਾਵਾਂ, ਪਸ਼ੂਆਂ ਦੀਆਂ ਮਿ੍ਰਤਕ ਦੇਹਾਂ ਦੀ ਸੰਭਾਲ ਵਾਲੀਆਂ ਥਾਂਵਾਂ ਦੇ ਆਲੇ-ਦੁਆਲੇ ਹਰੀ ਪੱਟੀ ਅਤੇ ਚਾਰਦੀਵਾਰੀ ਬਣਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ ਅਤੇ ਪੀਜ਼ੋਮੀਟਰ ਡੰਪਿੰਗ ਸਾਈਟਾਂ 'ਤੇ ਵੀ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ।
ਨਿਗਰਾਨ ਕਮੇਟੀ ਦੇ ਮੈਂਬਰਾਂ ਨੇ ਅਧਿਕਾਰੀਆਂ ਨੂੰ ਈ-ਕੂੜਾ ਇਕੱਠਾ ਕਰਨ ਵਾਲੇ ਕੇਂਦਰਾਂ ਦੀ ਨਿਸ਼ਾਨਦੇਹੀ ਕਰਨ ਲਈ ਵੀ ਕਿਹਾ ਤਾਂ ਜੋ ਲੋਕ ਉੱਥੇ ਈ-ਕੂੜਾ ਡੰਪ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ ਦੀ ਨਿਗਰਾਨੀ ਲਈ ਸਟੇਸ਼ਨ ਸਥਾਪਤ ਕਰਨ ਲਈ ਵੀ ਕਿਹਾ।
ਕਮੇਟੀ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਾਤਾਵਰਣ ਦੇ ਸੁਰੱਖਿਅਣ ਨੂੰ 'ਸਭ ਤੋਂ ਵੱਧ ਤਰਜੀਹ' ਦੇਣ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇ ਸਕੀਏ।
ਇਸ ਤੋਂ ਇਲਾਵਾ, ਕਮੇਟੀ ਨੇ ਪੁਲਿਸ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਐਸ ਐਚ ਓ ਕੋਲ ਆਪਣੇ ਖੇਤਰਾਂ ਵਿੱਚ ਸ਼ੋਰ ਪੱਧਰ ਦੀ ਨਿਗਰਾਨੀ ਕਰਨ ਲਈ ਬਾਰੰਬਾਰਤਾ ਮੀਟਰ ਉਪਲਬਧ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਖ਼ਾਮੋਸ਼ ਜ਼ੋਨ ਵਾਲੇ ਖੇਤਰਾਂ ਵਿੱਚ ਸਾਈਨ ਬੋਰਡ ਲਗਾਉਣ ਲਈ ਵੀ ਕਿਹਾ।
ਇਸੇ ਤਰ੍ਹਾਂ ਕਮੇਟੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲੇ ਦੇ ਕੂੜਾ ਡੰਪਿੰਗ ਪੁਆਇੰਟਾਂ ਨੂੰ ਖਤਮ ਕਰਨ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ ਲਈ ਘਰਾਂ ਵਿੱਚ ਹੀ ਰਹਿੰਦ-ਖੂੰਹਦ ਨੂੰ ਗਿੱਲੇ ਅਤੇ ਸੁੱਕੇ ਰੂਪ ਵਿੱਚ ਅਲੱਗ-ਅਲੱਗ ਕਰਨ ਤੋਂ ਬਾਅਦ ਸਫ਼ਾਈ ਸੇਵਕਾਂ ਨੂੰ ਸੌਂਪਣ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਐਨ.ਜੀ.ਟੀ. ਦੁਆਰਾ ਦਿਸ਼ਾ-ਨਿਰਦੇਸ਼ਾਂ ਦੀ ਨਿਰਧਾਰਿਤ ਸਮੇਂ ਵਿੱਚ ਪਾਲਣਾ ਯਕੀਨੀ ਬਣਾਏਗਾ ਅਤੇ ਇਨ੍ਹਾਂ ਹਦਾਇਤਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਲਾਗੂ ਕਰੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਲੀਹ 'ਤੇ ਆਉਣ ਲੱਗੀਆਂ-ਡਾ. ਵਿਜੇ ਸਿੰਗਲਾ
-ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਸੁਧਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਤਰਜੀਹ-ਡਾ. ਵਿਜੇ ਸਿੰਗਲਾ
-ਪੰਜਾਬ ਦੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਡੈਂਟਲ ਕਾਲਜ 'ਚ ਪੁੱਜੇ ਡਾ. ਵਿਜੇ ਸਿੰਗਲਾ ਦਾ ਭਰਵਾਂ ਸਵਾਗਤ
ਪਟਿਆਲਾ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਮੈਡੀਕਲ ਢਾਂਚਾ ਅਤੇ ਸਿਹਤ ਸੇਵਾਵਾਂ ਲੀਹ 'ਤੇ ਆਉਣ ਲੱਗੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਸੁਧਾਰ ਸ੍ਰੀ ਭਗਵੰਤ ਮਾਨ ਦੀ ਮੁਢਲੀ ਤਰਜੀਹ ਹੈ, ਜਿਸ ਲਈ 16 ਹਜ਼ਾਰ ਮੁਹੱਲਾ ਕਲੀਨਿਕ ਬਣਾ ਕੇ ਹਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਮੈਡੀਕਲ ਕਾਲਜਾਂ 'ਚ ਫੈਕਲਟੀ, ਸਿਵਲ ਹਸਪਤਾਲਾਂ 'ਚ ਡਾਕਟਰਾਂ ਸਮੇਤ ਪੈਰਾ ਮੈਡੀਕਲ ਅਮਲੇ ਅਤੇ ਦਵਾਈਆਂ ਆਦਿ ਦੀ ਘਾਟ ਅਗਲੇ 6 ਮਹੀਨਿਆਂ 'ਚ ਪੂਰੀ ਕੀਤੀ ਜਾਵੇਗੀ।
ਸਰਕਾਰੀ ਡੈਂਟਲ ਕਾਲਜ ਪਟਿਆਲਾ ਦੇ 1988 ਬੈਚ ਦੇ ਵਿਦਿਆਰਥੀ ਡਾ. ਵਿਜੇ ਸਿੰਗਲਾ ਨੇ ਆਪਣੇ ਕਾਲਜ ਤੇ ਹਸਪਤਾਲ ਦੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ। ਆਪਣੇ ਕਾਲਜ ਦਿਨਾਂ ਦੀਆਂ ਯਾਦਾਂ ਭਾਵੁਕਤਾ ਨਾਲ ਸਾਂਝੀਆਂ ਕਰਦਿਆਂ ਡਾ. ਸਿੰਗਲਾ ਨੇ ਆਪਣੇ ਅਧਿਆਪਕਾਂ ਅਤੇ ਸਹਿਪਾਠੀਆਂ, ਜਿਨ੍ਹਾਂ 'ਚੋਂ ਕੁਝ ਇਸ ਸਮੇ ਮੌਜੂਦ ਸਨ, ਦਾ ਉਚੇਚਾ ਜ਼ਿਕਰ ਕੀਤਾ। ਡੈਂਟਲ ਕਾਲਜ ਦੀ ਪ੍ਰਿੰਸੀਪਲ ਡਾ. ਜੀਵਨ ਲਤਾ ਵੱਲੋਂ ਕੈਬਨਿਟ ਮੰਤਰੀ ਦੇ ਸਨਮੁੱਖ ਰੱਖੀਆਂ ਮੰਗਾਂ ਬਾਬਤ ਡਾ. ਸਿੰਗਲਾ ਨੇ ਕਿਹਾ ਕਿ ਫੈਕਲਟੀ ਤੇ ਹੋਸਟਲ ਸਮੇਤ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ।
ਡੈਂਟਲ ਕਾਲਜ 'ਚ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਮਗਰੋਂ ਡਾ. ਸਿੰਗਲਾ ਨੇ ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ ਦੀ ਕੈਥ ਲੈਬ ਸਮੇਤ ਸਰਕਾਰੀ ਆਯੁਰਵੈਦਿਕ ਕਾਲਜ ਵਿਖੇ ਪ੍ਰਦਾਨ ਕੀਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਸਮੇਂ ਡਾ. ਵਿਜੇ ਸਿੰਗਲਾ ਦੀ ਸੁਪਤਨੀ ਡਾ. ਅਨੀਤਾ ਸਿੰਗਲਾ, ਪਟਿਆਲਾ ਤੋਂ ਵਿਧਾਇਕ ਡਾ. ਬਲਬੀਰ ਸਿੰਘ ਅਤੇ ਅਜੀਤਪਾਲ ਸਿੰਘ ਕੋਹਲੀ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮਹਿਕਮੇ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਵੀ ਮੌਜੂਦ ਸਨ।
ਆਪਣੇ ਸੰਬੋਧਨ ਦੌਰਾਨ ਮਰਹੂਮ ਰਾਸ਼ਟਰਪਤੀ ਅਬਦੁਲ ਕਲਾਮ ਦੀਆਂ ਸੁਪਨਿਆਂ ਬਾਬਤ ਕਹੇ ਸ਼ਬਦਾਂ ਨੂੰ ਦੁਹਰਾਉਂਦਿਆਂ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਭਾਵੇਂ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਅਤੇ ਮੰਤਰੀ ਰਾਜਨੇਤਾ ਨਹੀਂ ਹੈ ਪਰੰਤੂ ਉਨ੍ਹਾਂ ਨੇ ਸਮਾਜ ਸੇਵਾ ਦਾ ਸੁਪਨਾ 30 ਵਰ੍ਹੇ ਪਹਿਲਾਂ ਇਸੇ ਕਾਲਜ ਦੇ ਸਮਾਗਮ 'ਚ ਪੁੱਜੇ ਤਤਕਾਲੀ ਸਿਹਤ ਮੰਤਰੀ ਨੂੰ ਦੇਖ ਕੇ ਲਿਆ ਸੀ। ਜਿਸ ਕਰਕੇ ਉਨ੍ਹਾਂ ਨੇ ਡੈਂਟਲ ਸਰਜਨ ਵਜੋਂ ਚੰਡੀਗੜ੍ਹ ਜਾਂ ਕਿਸੇ ਵੱਡੇ ਸ਼ਹਿਰ 'ਚ ਪ੍ਰੈਕਟਿਸ ਕਰਨ ਦੀ ਥਾਂ ਮਾਨਸਾ ਵਿਖੇ ਆਪਣੇ ਲੋਕਾਂ ਦੀ ਸੇਵਾ ਕਰਨ ਦਾ ਫੈਸਲਾ ਕੀਤਾ।
ਮੈਡੀਕਲ ਸਿੱਖਿਆ ਤੇ ਸਿਹਤ ਖੇਤਰ 'ਚ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਪ੍ਰਤੀ ਅਫ਼ਸੋਸ ਪ੍ਰਗਟਾਉਂਦਿਆਂ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਾਸੀਆਂ ਨੇ ਇਨਕਲਾਬ ਲਿਆਕੇ ਹੰਕਾਰੀ ਲੋਕਾਂ ਦਾ ਹੰਕਾਰ ਤੋੜਿਆ ਹੈ, ਉਸੇ ਤਰਜ 'ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਸਰਕਾਰ ਨੇ ਹੁਣ ਮੈਡੀਕਲ ਖੇਤਰ ਨੂੰ ਪਾਇਲਟ ਪ੍ਰਾਜੈਕਟ ਵਜੋਂ ਲੈਕੇ ਸਿਹਤ ਸੇਵਾਵਾਂ ਦੇ ਖੇਤਰ 'ਚ ਇਨਕਲਾਬ ਲਿਆਉਣ ਦਾ ਤਹੱਈਆ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਵਿਜੇ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ, ਫਰੀਦਕੋਟ ਅਤੇ ਅੰਮ੍ਰਿਤਸਰ 'ਚ ਸੁਪਰ-ਸਪੈਸ਼ਲਿਟੀ ਬ੍ਰਾਂਚਾਂ ਨੂੰ ਹੋਰ ਵੀ ਬਿਹਤਰ ਬਣਾਉਣ ਸਮੇਤ ਟਰਸ਼ਰੀ ਤੇ ਸੈਕੰਡਰੀ ਕੇਅਰ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਕੰਮ ਕਰਨ ਲਈ ਭੈਅ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਅਤੇ ਬਦਲੀਆਂ ਲਈ ਆਨਲਾਈਨ ਪ੍ਰਣਾਲੀ ਅਪਣਾਈ ਜਾਵੇਗੀ। ਸਰਕਾਰੀ ਡਾਕਟਰਾਂ ਨੂੰ ਨਿਜੀ ਪ੍ਰੈਕਟਿਸ ਤੋਂ ਗੁਰੇਜ਼ ਕਰਨ ਲਈ ਆਖਦਿਆਂ ਡਾ. ਸਿੰਗਲਾ ਨੇ ਕਿਹਾ ਕਿ ਡਾਕਟਰਾਂ ਨੂੰ ਹੁਣ ਸਿਵਲ ਸਰਜਨ, ਡਾਇਰੈਕਟਰ ਹੈਲਥ ਜਾਂ ਸਿਹਤ ਮੰਤਰੀ ਨੂੰ ਕੁਝ ਦੇਣ ਦੀ ਲੋੜ ਨਹੀਂ, ਜਿਸ ਲਈ ਉਹ ਆਪਣੇ ਸਰਕਾਰੀ ਹਸਪਤਾਲ ਅਤੇ ਮਰੀਜਾਂ ਨੂੰ ਹੀ ਵੱਧ ਤੋਂ ਵੱਧ ਸਮਾਂ ਦੇਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਪਟਿਆਲਾ ਵਿਖੇ ਪੁੱਜਣ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਸਵਾਗਤ ਕੀਤਾ ਅਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਨੇ ਡਾ. ਵਿਜੇ ਸਿੰਗਲਾ ਨੂੰ ਗਾਰਡ ਆਫ਼ ਆਨਰ ਭੇਟ ਕਰਕੇ ਸਲਾਮੀ ਦਿੱਤੀ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜ਼ੂਕੇਸ਼ਨ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ ਡਾ. ਪੁਨੀਤ ਗਿਰਧਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਜੀ.ਡੀ.ਸੀ. ਦੇ ਵਾਇਸ ਪ੍ਰਿੰਸੀਪਲ ਡਾ. ਹਰਿੰਦਰ ਗੁਪਤਾ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਪੀ. ਸਿਟੀ ਹਰਪਾਲ ਸਿੰਘ, ਡੀ.ਐਸ.ਪੀ. ਮੋਹਿਤ ਅਗਰਵਾਲ ਸਮੇਤ ਡੈਂਟਲ ਕਾਲਜ ਦੇ ਸਾਬਕਾ ਪ੍ਰਿੰਸੀਪਲ, ਫੈਕਲਟੀ ਦੇ ਪੁਰਾਣੇ ਅਤੇ ਮੌਜੂਦਾ ਮੈਂਬਰਾਂ ਤੋਂ ਇਲਾਵਾ ਵਿਦਿਆਰਥੀ ਵੀ ਮੌਜੂਦ ਸਨ। ਮੰਚ ਸੰਚਾਲਨ ਡਾ. ਨਵਜੋਤ ਸਿੰਘ ਖੁਰਾਣਾ ਅਤੇ ਡਾ. ਜਸਪ੍ਰੀਤ ਟਿਵਾਣਾ ਨੇ ਕੀਤਾ।
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ
ਬੰਗਾ : 28 ਮਾਰਚ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਪੇਂਡੂ ਇਲਾਕੇ ਵਿਚ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰ ਰਹੇ ਅਤੇ ਸੀ.ਬੀ.ਐਸ.ਸੀ. ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਾਲ 2022-23 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ। ਸ਼ੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ, ਸਟਾਫ਼, ਸਕੂਲ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ।ਇਸ ਤੋਂ ਪਹਿਲਾਂ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸ਼ੈਸ਼ਨ ਦੀ ਆਰੰਭਤਾ ਮੌਕੇ ਸਜੇ ਧਾਰਮਿਕ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਕੀਤਾ ਗਿਆ।
ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਕੂਲ ਦੇ ਨਵੇਂ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਵਿਚ ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਜੀ ਦਾ ਪੇਂਡੂ ਇਲਾਕੇ ਵਿਚ ਸਿੱਖਿਆ ਪ੍ਰਦਾਨ ਕਰਵਾ ਕੇ ਨਵੀਂ ਪੀੜੀ ਦਾ ਸੁਨਹਿਰੀ ਭਵਿੱਖ ਬਣਾਉਣ ਦੇ ਸੁਪਨੇ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਪੜ੍ਹਾਈ ਦੀ ਮਹਾਨਤਾ ਬਾਰੇ ਜਾਣੂੰ ਕਰਵਾਇਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਨੇ ਕਿਹਾ ਕਿ ਸਕੂਲ 'ਚ ਆਏ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣਾ ਹੀ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਨਰਲ ਨੇ ਵਿਦਿਆਰਥੀਆਂ ਨੂੰ ਵਿੱਦਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਬਾਖੂਬੀ ਸਟੇਜ ਦੀ ਸੰਚਾਲਨਾ ਕੀਤੀ।
ਨਵੇਂ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ , ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਜਗਜੀਤ ਸਿੰਘ ਸੋਢੀ ਐਗਜ਼ੀਕਿਊਟਿਵ ਮੈਂਬਰ ਟਰੱਸਟ, ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਡਾ. ਰੁਪਿੰਦਰਜੀਤ ਸਿੰਘ ਬੱਲ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਸ. ਸੁਖਵਿੰਦਰ ਸਿੰਘ, ਸ੍ਰੀ ਲਾਲ ਚੰਦ ਔਜਲਾ, ਮੈਡਮ ਅਮਰਜੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਜਸਪਿੰਦਰ ਕੌਰ, ਸ੍ਰੀ ਰਮਨ ਕੁਮਾਰ, ਮੈਡਮ ਅਨੀਤਾ ਰਾਣੀ, ਮੈਡਮ ਰੀਟਾ ਰਾਣੀ, ਮੈਡਮ ਸੁਲੇਖਾ, ਡੀ. ਪੀ. ਈ. ਜਸਬੀਰ ਕੌਰ, ਡੀ. ਪੀ .ਈ, ਮਨਿੰਦਰ, ਸਮੂਹ ਸਕੂਲ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਅਕ ਸ਼ੈਸ਼ਨ 2022-23 ਦੀ ਆਰੰਭਤਾ ਮੌਕੇ ਹੋਏ ਸਮਾਗਮ ਦੀਆਂ ਤਸਵੀਰਾਂ .
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪਰਮਜੀਤ ਕਾਹਮਾ ਨੂੰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਅਤੇ ਭੈਣ ਜੀ ਹਰਿੰਦਰ ਕੌਰ ਦਾ ਢਾਹਾਂ-ਕਲੇਰਾਂ ਪੁੱਜਣ ਮੌਕੇ ਨਿੱਘਾ ਸਵਾਗਤ
ਬੰਗਾ : 27 ਮਾਰਚ : ( ) ਲੋਕ ਸੇਵਾ ਨੂੰ ਸਮਰਪਿਤ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਹੋਣਹਾਰ ਸਪੁੱਤਰ ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਅਤੇ ਸਪੁੱਤਰੀ ਬੀਬੀ ਹਰਿੰਦਰ ਕੌਰ ਜੀ ਦੇ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਟਰੱਸਟ ਨੇ ਸਮੂਹ ਟਰੱਸਟ ਵੱਲੋਂ ਅਤੇ ਟਰੱਸਟ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਟਰੱਸਟ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਬਾਰੇ ਅਤੇ ਆਉਣ ਵਾਲੇ ਸਮੇਂ ਵਿਚ ਆਰੰਭੇ ਜਾ ਰਹੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਟਰੱਸਟ ਅਤੇ ਸਮੂਹ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕੈਨੇਡਾ ਦੀਆਂ ਦਾਨੀ ਸੰਗਤਾਂ ਵੱਲੋਂ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ. ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਟਰੱਸਟ ਅਤੇ ਭੈਣ ਜੀ ਹਰਿੰਦਰ ਕੌਰ ਜੀ ਦਾ ਨਿੱਘਾ ਸਵਾਗਤ ਕਰਨ ਮੌਕੇ ਸਰਵ ਸ੍ਰੀ ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਰਨਲ, ਬੀਬੀ ਜਿੰਦਰ ਕੌਰ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰੇਮ ਪ੍ਰਕਾਸ਼ ਸਿੰਘ, ਜਤਿੰਦਰ ਕੁਮਾਰ, ਰਣਜੀਤ ਸਿੰਘ, ਪਰਮਿੰਦਰ ਕੌਰ, ਉਮ ਬਹਾਦਰ ਵਿਸ਼ਵਕਰਮਾ ਅਤੇ ਵੱਖ ਵਿਭਾਗਾਂ ਦੇ ਮੁਖੀ, ਟਰੱਸਟ ਸਟਾਫ਼ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਅਤੇ ਭੈਣ ਜੀ ਹਰਿੰਦਰ ਕੌਰ ਜੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਜਰਨਲ ਅਤੇ ਹੋਰ ਪਤਵੰਤੇ
ਸਾਡਾ ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ-ਡਾ. ਬਲਬੀਰ ਸਿੰਘ
ਵਿਧਾਇਕ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਖੇਡਾਂ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ 'ਚ ਸ਼ਾਮਲ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਅਰੋਗ ਰਹਿੰਦਾ ਹੈ ਤੇ ਨਾਲ-ਨਾਲ ਸਮਾਜ 'ਚ ਮਿਲਵਰਤਣ ਦੀ ਭਾਵਨਾ ਵੀ ਵਧਦੀ ਹੈ। ਡਾ. ਬਲਬੀਰ ਸਿੰਘ ਨੇ ਸਮਾਰੋਹ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਵਿਸ਼ੇਸ਼ ਮਹਿਮਾਨ ਕਰਨਲ ਜੈਵੇਂਦਰ ਸਿੰਘ (ਰਿਟਾ.) ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਤ ਕੀਤਾ। ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਦੌੜ, ਸ਼ਾਰਟ-ਪੁੱਟ, ਡਿਸਕਸ ਥਰੋ, ਹਾਈ ਜੰਪ, ਲੌਂਗ ਜੰਪ ਆਦਿ ਖੇਡਾ ਵਿੱਚ ਭਾਗ ਲਿਆ ਗਿਆ। ਇਸ ਦੌਰਾਨ ਲੜਕਿਆਂ 'ਚੋਂ ਹਰਜੋਤ ਸਿੰਘ ਤੇ ਲੜਕੀਆਂ 'ਚੋਂ ਸੁਮਨ ਬੈਸਟ ਐਥਲੀਟ ਰਹੇ।
ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਚਰਨਜੀਤ ਕੌਰ, ਬਿਕਰਮ ਕਾਲਜ ਆਫ਼ ਕਾਮਰਸ ਦੇ ਪ੍ਰਿੰਸੀਪਲ ਡਾ. ਕੁਸਮ ਲਤਾ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਮਲੇਰਕੋਟਲਾ ਦੇ ਪ੍ਰਿੰਸੀਪਲ ਡਾ. ਸਤੀਸ਼ ਕੁਮਾਰ, ਸਾਬਕਾ ਪ੍ਰਿੰਸੀਪਲ ਡਾ. ਨੀਲਮਜੀਤ ਕੌਰ, ਸਾਬਕਾ ਐਸੋਸੀਏਟ ਪ੍ਰੋਫੈਸਰ ਵੀਰਦੇਵ ਸਿੰਘ ਜੇਜੀ, ਡਾ. ਕੁਲਦੀਪ ਸਿੰਘ, ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਵੀ ਸ਼ਾਮਿਲ ਹੋਏ। ਖੇਡ ਸਮਾਰੋਹ ਦੇ ਇੰਚਾਰਜ ਡਾ. ਹਰਦੀਪ ਕੌਰ ਸੈਣੀ, ਡਾ. ਕੁਲਜੀਤ ਕੌਰ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਭਾਰਤੀਆਂ ਪੋਸਟਲ ਕਰਮਚਾਰੀ ਫਡਰੇਸ਼ਨ, ਅੰਮ੍ਰਿਤਸਰ ਡਿਵੀਜਨ ਵਲੋਂ ਟਰੇਡ ਯੂਨੀਅਨਾਂ ਵੱਲੋਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ
ਜਿਲ੍ਹਾ ਪੁਲਿਸ ਵੱਲੋਂ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਪੈਸ਼ਲ ਰਾਹਤ ਕੈਪਾਂ ਦਾ ਆਯੋਜਨ
ਆਟੋ ਵਰਕਰ ਹੜਤਾਲ ਕਰਕੇ 28 ਮਾਰਚ ਦੇ ਰੈਲੀ ਅਤੇ ਮੁਜਾਹਰੇ ਵਿਚ ਕਰਨਗੇ ਸ਼ਮੂਲੀਅਤ
ਨਾਭਾ ਪਾਵਰ ਨੇ ਲਗਾਇਆ ਸਿਹਤ ਜਾਂਚ ਕੈਂਪ
ਇਸ ਤੋਂ ਇਲਾਵਾ ਨਾਭਾ ਪਾਵਰ ਨੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਵਿੱਚ ਵਾਧੂ ਕਲਾਸ ਰੂਮਾਂ ਦਾ ਨਵੀਨੀਕਰਨ ਅਤੇ ਨਿਰਮਾਣ ਕੀਤਾ ਹੈ, ਇੱਕ ਸਪੈਸ਼ਲ ਐਜੂਕੇਟਰ ਤਾਇਨਾਤ ਕੀਤਾ ਹੈ, ਇੱਕ ਮਿਡ-ਡੇ-ਮੀਲ ਸ਼ੈੱਡ, ਇੱਕ ਆਂਗਣਵਾੜੀ ਸੈਂਟਰ, ਈਡਬਲਯੂਐਸ ਘਰ, ਸੜਕਾਂ ਅਤੇ ਪੰਚਾਇਤ ਦੀ ਇਮਾਰਤ ਦਾ ਨਿਰਮਾਣ ਵੀ ਕੀਤਾ ਹੈ। ਸਾਲ 19-20 ਵਿੱਚ ਨਾਭਾ ਪਾਵਰ ਨੇ ਪਿੰਡ ਵਿੱਚ ਇੱਕ ਹੁਨਰ ਵਿਕਾਸ ਕੇਂਦਰ ਵੀ ਚਲਾਇਆ ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਹੁਨਰ ਹਾਸਲ ਕਰਨ ਵਿੱਚ ਮਦਦ ਕੀਤੀ ਜਿਸ ਨਾਲ ਉਨ੍ਹਾਂ ਲਈ ਸਨਮਾਨਜਨਕ ਆਮਦਨ ਦੇ ਨਵੇਂ ਰਸਤੇ ਖੁੱਲ੍ਹੇ।
ਨਵਾਂਸ਼ਹਿਰ ਸਖੀ ਵਨ ਸਟਾਪ ਸੈਂਟਰ 93 ਫ਼ੀਸਦੀ ਕੇਸ ਹੱਲ ਕਰਕੇ ਪ੍ਰੇਸ਼ਾਨ ਔਰਤਾਂ ਲਈ ਵਰਦਾਨ ਸਾਬਤ ਹੋਇਆ
ਨਵਾਂਸ਼ਹਿਰ, 25 ਮਾਰਚ :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਸਖੀ-ਵਨ ਸਟਾਪ ਸੈਂਟਰ ਹੁਣ ਤੱਕ ਪ੍ਰਾਪਤ ਹੋਏ 93 ਫੀਸਦੀ ਕੇਸਾਂ ਦਾ ਨਿਪਟਾਰਾ ਕਰਕੇ ਲੋੜਵੰਦ ਔਰਤਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਕੇਂਦਰ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਨ ਸਟਾਪ ਸੈਂਟਰ ਵਿੱਚ ਹੁਣ ਤੱਕ ਘਰੇਲੂ ਹਿੰਸਾ, ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦੇ ਪੀੜਤਾਂ ਦੇ 346 ਆਏ ਹਨ, ਜਿਨ੍ਹਾਂ ਵਿੱਚੋਂ 321 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਘਰੇਲੂ ਹਿੰਸਾ ਦੇ 285 ਅਤੇ ਵੱਖ-ਵੱਖ ਤਰ੍ਹਾਂ ਦੇ 36 ਮਾਮਲੇ ਸ਼ਾਮਲ ਹਨ। ਡੀ ਸੀ ਨੇ ਦੱਸਿਆ ਕਿ ਇੱਥੇ 18 ਪੀੜਤਾਂ ਨੂੰ ਪਨਾਹ ਦਿੱਤੀ ਗਈ ਅਤੇ ਕੇਂਦਰ ਕੋਲ ਸਿਰਫ਼ ਸੱਤ ਕੇਸ ਪੈਂਡਿੰਗ ਹਨ।
ਸ੍ਰੀ ਸਾਰੰਗਲ ਨੇ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਹੋਰ ਸਮੱਸਿਆ ਤੋਂ ਪ੍ਰਭਾਵਿਤ ਔਰਤਾਂ ਨੂੰ ਏਕੀਕਿ੍ਰਤ ਸੇਵਾਵਾਂ ਇੱਕੋ ਛੱਤ ਥੱਲੇ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ/ਕੇਸ ਪ੍ਰਬੰਧਨ, ਮਨੋ-ਰੋਗ ਮਾਹਿਰ ਦੀ ਸਲਾਹ ਅਤੇ ਅਸਥਾਈ ਸਹਾਇਤਾ ਸੇਵਾਵਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀੜਤ ਔਰਤਾਂ ਨਿੱਜੀ ਤੌਰ 'ਤੇ ਜਾਂ ਫ਼ੋਨ 'ਤੇ ਕੇਂਦਰ ਤੱਕ ਪਹੁੰਚ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵਨ ਸਟਾਪ ਸੈਂਟਰ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਹਾਇਤਾ ਅਤੇ ਸਹਾਇਤਾ ਪ੍ਰਦਾਨ ਕਰਦਾ ਹੈ ਅਤੇ ਨਿੱਜੀ ਅਤੇ ਜਨਤਕ ਥਾਵਾਂ 'ਤੇ ਜਿਨਸੀ ਸ਼ੋਸ਼ਣ, ਸਰੀਰਕ ਜਾਂ ਮਾਨਸਿਕ ਤਸ਼ੱਦਦ ਅਤੇ ਹੋਰ ਮਾਮਲਿਆਂ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਪੀੜਤ ਔਰਤਾਂ ਦੀ ਮਦਦ ਲਈ 24 ਘੰਟੇ ਕੰਮ ਕਰ ਰਿਹਾ ਹੈ ਅਤੇ ਪੀੜਤਾਂ ਦੇ ਹਿੱਤਾਂ ਦੀ ਰਾਖੀ ਲਈ ਮਹਿਲਾ ਪੁਲਿਸ ਸਟਾਫ਼ ਸਮੇਤ ਸਮਰਪਿਤ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਮੁੱਢਲਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੀੜਤਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇ ਅਤੇ ਉਹ ਅਧਿਕਾਰੀਆਂ ਵੱਲੋਂ ਯੋਗ ਸਹਾਇਤਾ ਰਾਹੀਂ ਨਿਆਂ ਪ੍ਰਾਪਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਹਿਲਾਵਾਂ ਤੇ ਬੱਚਿਆਂ ਤੇ ਜੁਰਮ ਰੋਕਣ ਲਈ ਤਾਇਨਾਤ ਡੀ.ਐਸ.ਪੀ (ਕ੍ਰਾਈਮ ਅਗੇਂਸਟ ਵਿਮੈਨ ਐਂਡ ਚਾਈਲਡ) ਨੂੰ ਕੇਂਦਰ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਮੀਟਿੰਗ ਵਿੱਚ ਡੀ ਐਸ ਪੀ ਸ਼ਾਹਬਾਜ਼ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਰੰਧਾਵਾ ਤੋਂ ਇਲਾਵਾ ਕੇਂਦਰ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਕਿਸੇ ਵੀ ਦਫਤਰ ਵਿਚ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਧਾਰੀਵਾਲ
ਧਾਲੀਵਾਲ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਸਬੰਧੀ ਹੋਲੀ ਸਿਟੀ ਵਿਖੇ ਬੁੱਧੀਜੀਵੀਆਂ ਨਾਲ ਕੀਤੀਆਂ ਵਿਚਾਰਾਂ
ਅੰਮ੍ਰਿਤਸਰ, 25 ਮਾਰਚ : - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬੁਲੰਦੀਆਂ ਤੇ ਲਿਜਾਣ ਲਈ ਸਥਾਨਕ ਹੋਲੀ ਸਿਟੀ ਕਾਲੋਨੀ ਵਿਚ ਵੱਖ ਵੱਖ ਮਾਹਿਰਾਂ ਅਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਨਾਲ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਉਹ ਆਪਣਾ ਖੂਨ ਦਾ ਆਖਰੀ ਕਤਰਾਂ ਵਹਾਉਣ ਤੋਂ ਪਿੱਛੇ ਨਹੀਂ ਹੋਣਗੇ।
ਹੋਲੀ ਸਿਟੀ ਵਿਖੇ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਦੇ ਆਗੂ ਰਾਜਨ ਮਾਨ ਦੇ ਗ੍ਰਹਿ ਵਿਖੇ ਬੁੱਧੀਜੀਵੀਆਂ ਨਾਲ ਗੱਲਬਾਤ ਕਰਦੇ ਸ਼੍ਰੀ ਧਾਰੀਵਾਲ ਨੇ ਕਿਹਾ ਕਿ ਅੱਜ ਲੋੜ ਸਰਕਾਰ ਦਾ ਸਾਥ ਦੇਣ ਦੀ ਹੈ ਅਤੇ ਉਹ ਇਥੇ ਮੰਤਰੀ ਦੀ ਹੈਸੀਅਤ ਨਾਲ ਨਹੀਂ ਆਏ ਸਗੋਂ ਇੱਕ ਵਿਦਿਆਰਥੀ ਬਣਕੇ ਕੁਝ ਸਿੱਖਣ ਲਈ ਆਏ ਹਨ ਤਾਂ ਜੋ ਮਿਲਕੇ ਪੰਜਾਬ ਜੋ ਸੋਨੇ ਦੀ ਚਿੜੀ ਸੀ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਕੰਮ ਨਹੀਂ ਕਰ ਸਕਦੀ ਅਸੀਂ ਤੁਹਾਡੇ ਵਿੱਚ ਰਹਿਕੇ ਕੰਮ ਕਰਨੇ ਹਨ ਨਾ ਕੇ ਦਫਤਰਾਂ ਦੇ ਬਾਊਆਂ ਦੇ ਕਹਿਣ ਉਪਰ। ਉਹਨਾਂ ਕਿਹਾ ਕਿ ਪਹਿਲਾਂ ਲੋਕ ਸਰਕਾਰ ਦੇ ਦਰਬਾਰ ਵਿਚ ਕੰਮ ਕਰਵਾਉਣ ਜਾਂਦੇ ਸਨ ਅਤੇ ਉਹਨਾਂ ਨੂੰ ਧੱਕੇ ਮਿਲਦੇ ਸਨ ਪਰ ਹੁਣ ਸਰਕਾਰ ਲੋਕਾਂ ਦੇ ਦਰਬਾਰ ਵਿਚ ਆਪ ਆ ਕੇ ਕੰਮ ਕਰੇਗੀ।
ਉਹਨਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਸਾਡੀ 70 ਫੀਸਦੀ ਤੋਂ ਵੱਧ ਵਸੋਂ ਪਿੰਡਾਂ ਵਿਚ ਹੈ। ਉਨਾਂ ਕਿਹਾ ਕਿ ਇਸ ਵੇਲੇ ਪਿੰਡਾਂ ਵਿਚ ਸਾਫ-ਸੁਥਰਾ ਪੀਣ ਵਾਲਾ ਪਾਣੀ ਪੁੱਜਦਾ ਕਰਨਾ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨੇ ਵੱਡੀਆਂ ਲੋੜਾਂ ਹਨ ਅਤੇ ਇਨਾਂ ਕੰਮਾਂ ਨੂੰ ਤਰਜੀਹੀ ਅਧਾਰ ਉਤੇ ਕੀਤਾ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਕੱਲ ਮੰਤਰੀ ਦਾ ਅਹੁਦਾ ਸੰਭਾਲ ਲੈਣ ਦੇ ਨਾਲ ਹੀ ਮੈਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਛਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਿਕ ਬਰਾਬਰੀ ਵਾਲਾ ਸਮਾਜ ਸਿਰਜਿਆ ਜਾਵੇ।
ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫਤਰ ਵਿਚ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।ਇਸ ਮੌਕੇ 'ਤੇ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਤੇ ਬੁੱਧੀਜੀਵੀਆਂ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਪਣੇ ਸੁਝਾਅ ਦਿੱਤੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਮਦਦ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ 'ਤੇ ਸਾਬਕਾ ਵਾਈਸ ਚਾਂਸਲਰ ਡਾ .ਐਮ ਪੀ ਐਸ ਈਸ਼ਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ ਐਨ ਪੀ ਸਿੰਘ ਸੈਣੀ, ਡਾ ਬਿਕਰਮਜੀਤ ਸਿੰਘ ਬਾਜਵਾ, ਸ ਗੁਰਦੇਵ ਸਿੰਘ ਮਾਹਲ ਸਾਬਕਾ ਜੀ ਐਮ ਮਾਈਨਿੰਗ, ਡਾ ਦਲਬੀਰ ਸਿੰਘ ਸੋਗੀ, ਸਾਬਕਾ ਜੁਆਇੰਟ ਡਿਪਟੀ ਡਾਇਰੈਕਟਰ ਆਈ.ਬੀ. ਐਚ ਐਸ ਘੁੰਮਣ, ਸਾਬਕਾ ਮੈਨੇਜਰ ਸ ਜਗਜੀਤ ਸਿੰਘ ਰੰਧਾਵਾ, ਖੇਤੀਬਾੜੀ ਅਧਿਕਾਰੀ ਸ ਦਿਲਬਾਗ ਸਿੰਘ ਸੋਹਲ, ਸਾਬਕਾ ਡੀ.ਐਮ ਸ ਸਿਕੰਦਰ ਸਿੰਘ ਗਿੱਲ, ਡਾ ਨਵਦੀਪ ਸਿੰਘ ਸੇਖੋਂ, ਅਮੋਲਕ ਸਿੰਘ ਮਾਨ, ਸਾਬਕਾ ਡਿਪਟੀ ਡਾਇਰੈਕਟਰ ਰਣਜੀਤ ਸਿੰਘ ਰਾਣਾ, ਦਿਲਬਾਗ ਸਿੰਘ ਨੌਸ਼ਹਿਰਾ, ਸਤਨਾਮ ਸਿੰਘ ਭੁੱਲਰ ,ਜਸਬੀਰ ਸਿੰਘ, ਮਨਜੀਤ ਸਿੰਘ ਭੁੱਲਰ, ਦਰਸ਼ਨ ਸਿੰਘ ਬਾਠ, ਐਸ ਐਸ ਗੁਰਾਇਆ ਆਦਿ ਹਾਜ਼ਰ ਸਨ।
1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ
ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 25 ਮਾਰਚ :- ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਣੀ ਹੈ, ਸੋ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਸ. ਖਹਿਰਾ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਅਤੇ ਨਮੀ ਦੀ ਮਾਤਰਾ 12 ਪ੍ਰਤੀਸ਼ਤ ਤੱਕ ਦੀ ਆਗਿਆ ਹੈ। ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖਰੀਦ ਸੀਜ਼ਨ ਦੌਰਾਨ ਸਕਾਰਤਮਕ ਭੂਮਿਕਾ ਨਿਭਾਉਣ, ਨਾ ਕਿ ਕਿਸਾਨਾਂ ਨੂੰ ਪਰੇਸ਼ਾਨ ਕਰਨ ਵੱਲ ਧਿਆਨ ਦੇਣ। ਸ. ਖਹਿਰਾ ਨੇ ਕਿਹਾ ਕਿ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿਲ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਚੁਕਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਤਾਂ ਜੋ ਮੰਡੀਆਂ ਵਿਚ ਕਣਕ ਦੇ ਭੰਡਾਰ ਨਾ ਲੱਗਣ। ਸ. ਖਹਿਰਾ ਨੇ ਇਸ ਮੌਕੇ ਭਗਤਾਂਵਾਲਾ, ਜੰਡਿਆਲਾ ਤੇ ਟਾਂਗਰਾ ਦੀਆਂ ਮੰਡੀਆਂ ਤੋਂ ਪੁੱਜੇ ਆੜਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਮੰਡੀਆਂ ਦੇ ਮਸਲੇ ਪੁੱਛੇ। ਉਨਾਂ ਸਾਰੇ ਆੜਤੀਆਂ ਨੂੰ ਕਿਹਾ ਕਿ ਉਹ ਆਪਣੀ ਲੋੜ ਅਨੁਸਾਰ ਆਪਣੇ ਕੋਲ ਤਰਪਾਲਾਂ ਤੇ ਕਣਕ ਦੀ ਸਫਾਈ ਲਈ ਮਸ਼ੀਨਰੀ ਦਾ ਪ੍ਰਬੰਧ ਰੱਖਣ, ਤਾਂ ਜੋ ਮੌਸਮ ਦੀ ਖਰਾਬੀ ਵੇਲੇ ਕਣਕ ਗਿੱਲੀ ਨਾ ਹੋਵੇ। ਸ. ਖਹਿਰਾ ਨੇ ਸਾਰੇ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇਕ ਟੀਮ ਬਣਕੇ ਕੰਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਮੇਰੇ ਸਮੇਤ ਸਾਰੇ ਐਸ ਡੀ ਐਮ ਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਕੰਮ ਵਿਚ ਤੁਹਾਡੇ ਨਾਲ ਹਨ ਅਤੇ ਕਿਸੇ ਵੀ ਲੋੜ ਵੇਲੇ ਤੁਸੀਂ ਸਾਡੀ ਸਹਾਇਤਾ ਲੈ ਸਕਦੇ ਹੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਆਰ ਟੀ ਏ ਸ. ਅਰਸ਼ਦੀਪ ਸਿੰਘ, ਮੁੱਖ ਖੇਤੀਬਾੜੀ ਅਧਿਕਾਰੀ ਡਾ. ਦਲਜੀਤ ਸਿੰਘ ਗਿੱਲ, ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੁਦਰਤੀ ਸੋਮਿਆ ਨੂੰ ਬਚਾਉਣਾ ਸਮੇਂ ਦੀ ਲੋੜ- ਡਾ.ਰਾਜ ਕੁਮਾਰ, ਖੇਤੀਬਾੜੀ ਅਫਸਰ
ਇਸ ਤੋਂ ਇਲਾਵਾ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਬਿਜਣਾ ਚਾਹੀਦਾ ਹੈ। ਇਸ ਤਕਨੀਕ ਨਾਲ ਰਵਾਇਤੀ ਤਰੀਕੇ ਦੇ ਮੁਕਾਬਲੇ 20% ਪਾਣੀ ਦੀ ਬੱਚਤ ਹੁੰਦੀ ਹੈ। ਉਹਨਾਂ ਇਹ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀ ਇਨਪੁੱਟਸ ਲੈਣ ਸਮੇਂ ਪ੍ਰਾਈਵੇਟ ਡੀਲਰਾਂ ਤੋਂ ਬਿੱਲ ਜਰੂਰ ਲਿਆ ਜਾਵੇ। ਡਾ. ਲਛਮਣ ਦਾਸ ਸਹਾਇਕ ਪੌਦ ਸੁਰੱਖਿਆ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਾਲਾਂ ਦੀ ਬਿਜਾਈ, ਮੱਕੀ ਦੀ ਬਿਜਾਈ ਅਤੇ ਕਣਕ ਦੀ ਫਸਲ ਨੂੰ ਲੱਗਣ ਵਾਲੇ ਕੀੜੇ ਮਕੌੜੇ ਅਤੇ ਬੀਮਾਰੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਚੂਹਿਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇੰਜ. ਚੰਦਨ ਸ਼ਰਮਾ, ਸਹਾਇਕ ਖੇਤੀਬਾੜੀ ਇੰਜ. ਨੇ ਕਿਸਾਨਾਂ ਨੂੰ ਕਣਕ/ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ-ਡਰਿੱਲ ਆਦਿ ਦੀ ਵਰਤੋਂ ਕਰਨ ਅਤੇ ਵਿਭਾਗ ਵੱਲੋ ਨਿੱਜੀ ਕਿਸਾਨਾਂ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਡਾ. ਜਗਦੀਸ਼ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਨੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਡਾ. ਅੱਛਰ ਸਿੰਘ, ਪਸ਼ੂ ਪਾਲਣ ਅਫਸਰ ਨਵਾਂਸ਼ਹਿਰ ਵੱਲੋ ਪਸ਼ੂਆਂ ਨੂੰ ਲੱਗਣ ਵਾਲੀਆ ਬੀਮਾਰੀਆਂ ਅਤੇ ਉਹਨਾਂ ਦੇ ਉਪਾਵਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਂਪ ਦੌਰਾਨ ਸ੍ਰੀ ਸਰਬਜੀਤ ਸਿੰਘ, ਖੇਤੀਬਾੜੀ ਉਪ-ਨਿਰੀਖਕ ਨੇ ਸਟੇਜ ਦਾ ਜਿੰਮਾ ਸੰਭਾਲਿਆ। ਇਸ ਮੌਕੇ ਸ੍ਰੀ ਦਲਜੀਤ ਸਿੰਘ, (ਖੇਤੀਬਾੜੀ ਵਿਸਥਾਰ ਅਫਸਰ), ਕੁਲਜਿੰਦਰ ਕੁਮਾਰ ਅਤੇ ਰੀਤਾ ਰਾਣੀ, ਜਸਵਿੰਦਰ ਕੋਰ (ਏ.ਟੀ.ਐਮ),ਲਾਲ ਚੰਦ,ਰਾਮ ਲੁਭਾਇਆ, ਮਲਕੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ ਅਟਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਕੈਂਪ ਵਿੱਚ ਭਾਗ ਲਿਆ।
ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਹਰਭਜਨ ਸਿੰਘ
ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਪਹੁੰਚ ਕੇ ਲਿਆ ਅਸ਼ੀਰਵਾਦ
ਅੰਮ੍ਰਿਤਸਰ, 24 ਮਾਰਚ:- ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣਨ ਮਗਰੋਂ
ਪਹਿਲੀ ਵਾਰ ਆਪਣੇ ਜਿਲ੍ਹੇ ਵਿਚ ਪੁੱਜੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ
ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ
ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਕੱਲ ਸਰਦਾਰ ਭਗਤ ਸਿੰਘ
ਹੁਰਾਂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਇਸ ਕੋਹੜ ਨੂੰ ਖਤਮ ਕਰਨ ਦੀ
ਰਸਮੀ ਸ਼ੁਰੂਆਤ ਵੱਟਸਐਪ ਨੰਬਰ ਸ਼ੁਰੂ ਕਰਕੇ ਕਰ ਦਿੱਤੀ ਹੈ, ਜਿਸ ਨੂੰ ਅੰਜ਼ਾਮ ਤੱਕ
ਪਹੁੰਚਾਉਣਾ ਤੁਹਾਡਾ ਸਾਰਿਆਂ ਦਾ ਫਰਜ਼ ਹੈ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ
ਉਹ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਫੋਨ ਨੰਬਰ 9501200200 ਉਤੇ ਦੇਣ,
ਤਾਂ ਜੋ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ।
ਸ. ਹਰਭਜਨ ਸਿੰਘ ਨੇ ਕਿਹਾ ਕਿ ਮੈਂ ਖ਼ੁਦ ਸਰਕਾਰੀ ਵਿਭਾਗ ਵਿਚ ਸੇਵਾ ਕਰਦਾ ਰਿਹਾ
ਹਾਂ, ਜਿਸ ਕਾਰਨ ਮੈਨੂੰ ਤੁਹਾਡੀਆਂ ਲੋੋੜਾਂ, ਸਮੱਸਿਆਵਾਂ ਦਾ ਵੀ ਬਾਖੂਬੀ ਪਤਾ ਹੈ, ਇਸ
ਲਈ ਮੇਰੇ ਵੱਲੋਂ ਤੁਹਾਡੇ ਉਤੇ ਕੋਈ ਦਬਾਅ ਨਹੀਂ ਰਹੇਗਾ ਅਤੇ ਤਹਾਨੂੰ ਕਾਨੂੰਨ ਅਨੁਸਾਰ
ਕੰਮ ਕਰਨ ਦੀ ਅਜ਼ਾਦੀ ਰਹੇਗੀ। ਉਨਾਂ ਕਿਹਾ ਕਿ ਜਿਸ ਤਰਾਂ ਲੋਕਾਂ ਨੇ ਆਮ ਆਦਮੀ ਪਾਰਟੀ
ਦੇ ਹੱਕ ਵਿਚ ਵੱਡਾ ਫਤਵਾ ਦਿੱਤਾ ਹੈ, ਉਸ ਨਾਲ ਲੋਕਾਂ ਦੀਆਂ ਆਸਾਂ ਵੀ ਬਹੁਤ ਵੱਧ ਗਈਆਂ
ਹਨ, ਜੋ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਬਿਨਾਂ ਪੂਰੀਆਂ ਨਹੀਂ ਹੋ
ਸਕਦੀਆਂ। ਉਨਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖੋ ਕਿ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ
ਖੱਜਲ-ਖੁਆਰੀ ਨਾ ਹੋਵੇ, ਲੋਕਾਂ ਦੇ ਬੈਠਣ ਤੇ ਪੀਣ ਲਈ ਪਾਣੀ ਆਦਿ ਦੇ ਪ੍ਰਬੰਧ ਹੋਣ। ਇਸ
ਤੋਂ ਇਲਾਵਾ ਦਫਤਰ ਵਿਚ ਕੋਈ ਵੀ ਕੰਮ ਲੰਮਾ ਸਮਾਂ ਲਟਕਣ ਨਾ ਬਲਕਿ ਉਨਾਂ ਦਾ ਨਾਲੋ-ਨਾਲ
ਹੱਲ ਕਰਦੇ ਰਹੋ। ਉਨਾਂ ਖੁਰਾਕ ਸਪਲਾਈ ਵਿਭਾਗ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਰਿਆਇਤੀ
ਮੁੱਲ ਤੇ ਵੰਡੀ ਜਾ ਰਹੀ ਕਣਕ ਨੂੰ ਕਿਸੇ ਪੰਚ-ਸਰਪੰਚ ਦੇ ਘਰ ਕਰਨ ਦੀ ਥਾਂ ਸਰਕਾਰੀ
ਦਫਤਰ ਜਾਂ ਹੋਰ ਕਿਸੇ ਸਾਂਝੇ ਥਾਂ ਤੋਂ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਣਕ ਦੀ
ਮਿਕਦਾਰ ਹਰ ਪਰਿਵਾਰ ਨੂੰ ਉਸਦੇ ਕੋਟੇ ਅਨੁਸਾਰ ਮਿਲਣੀ ਚਾਹੀਦੀ ਹੈ, ਨਾ ਕਿ ਡੀਪੂ
ਹੋਲਡਰ ਦੀ ਮਰਜ਼ੀ ਨਾਲ।
ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਸ.
ਹਰਭਜਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਾਡੇ ਜਿਲ੍ਹੇ ਦੇ ਸਾਰੇ ਕਰਮਚਾਰੀ ਸਰਕਾਰ ਦੇ
ਆਸ਼ੇ ਅਨੁਸਾਰ ਹਰ ਟੀਚੇ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਗੇ। ਉਨਾਂ ਕਿਹਾ ਕਿ ਅਸੀਂ
ਜਿੱਥੇ ਚੰਗੇ ਕਰਮਚਾਰੀਆਂ ਦਾ ਸਨਮਾਨ ਕਰਾਂਗੇ, ਉਥੇ ਭ੍ਰਿਸ਼ਟ ਕਰਮਚਾਰੀਆਂ ਨੂੰ ਸਜ਼ਾ ਵੀ
ਦਿਵਾਈ ਜਾਵੇਗੀ। ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋੋੋਂ ਕੈਬਨਿਟ ਮੰਤਰੀ ਸ. ਹਰਭਜਨ ਨੂੰ
ਜੀ ਆਇਆਂ ਕਿਹਾ ਗਿਆ। ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਪਹਿਲੀ ਵਾਰ
ਬਤੌਰ ਕੈਬਨਿਟ ਮੰਤਰੀ ਜਿਲ੍ਹੇ ਵਿਚ ਆਉਣ ਉਤੇ ਸਲਾਮੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ
ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਜਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ, ਵਧੀਕ
ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ
ਸੰਜੀਵ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਆਰ ਟੀ ਏ ਸ. ਅਰਸ਼ਦੀਪ ਸਿੰਘ, ਸ: ਹਰਵੰਤ
ਸਿੰਘ ਉਮਰਾਂਨੰਗਲ, ਐਸ ਡੀ ਐਮ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮਗਰੋਂ
ਸ. ਹਰਭਜਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ
ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।
ਪਟਿਆਲਾ ਪੁਲਿਸ ਵੱਲੋਂ ਡਰੱਗ ਕੇਸ ਵਿੱਚ ਲੋੜੀਂਦਾ ਦੋਸ਼ੀ ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਦੱਸਿਆ ਕਿ ਡਰੱਗ ਕੇਸ 'ਚ ਲੋੜੀਂਦੇ ਰਾਜਵੀਰ ਉਰਫ਼ ਰਾਜਾ ਨੂੰ ਪਟਿਆਲਾ ਪੁਲਿਸ ਨੇ ਦੋ
ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ
ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ
ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਅਜੈ ਕੁਮਾਰ ਉਰਫ਼ ਕੰਗਾਰੂ,
ਰਾਜਨ ਤੇ ਮੁਹੰਮਦ ਅਸਰਾਨ ਉਰਫ਼ ਅਸਲਮ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 02 ਕਿੱਲੋ 500
ਗ੍ਰਾਮ ਸਮੈਕ ਅਤੇ 325 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਸ ਤੇ ਮੁਕੱਦਮਾ ਨੰਬਰ
39 ਮਿਤੀ 06.03.2022 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਲਾਹੌਰੀ ਗੇਟ
ਪਟਿਆਲਾ ਦਰਜ ਕਰਕੇ ਮੁਕੱਦਮਾ ਉਕਤ ਦੀ ਤਫ਼ਤੀਸ਼ ਡਾ: ਮਹਿਤਾਬ ਸਿੰਘ, ਆਈ.ਪੀ.ਐਸ, ਕਪਤਾਨ
ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਅਤੇ ਸ੍ਰੀ ਅਜੈਪਾਲ ਸਿੰਘ, ਪੀ.ਪੀ.ਐਸ, ਉਪ ਕਪਤਾਨ
ਪੁਲਿਸ, ਡਿਟੈਕਟਿਵ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ
ਸੀ.ਆਈ.ਏ ਸਟਾਫ਼ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਸੀ।
ਤਫ਼ਤੀਸ਼ ਦੌਰਾਨ ਇਸ ਕੇਸ ਵਿੱਚ ਲੋੜੀਂਦੇ ਦੋਸ਼ੀ ਰਾਜਵੀਰ ਉਰਫ਼ ਰਾਜਾ ਪੁੱਤਰ ਲੇਟ ਲਛਮਣ
ਵਾਸੀ ਗਲੀ ਨੰਬਰ 01 ਨੇੜੇ ਤੀਰਥ ਸਿੰਘ ਦਾ ਲੱਕੜ ਆਰਾ ਦੀ ਬੈਕ ਸਾਈਡ ਨੇੜੇ ਕੁਮਾਰ ਸਭਾ
ਸਕੂਲ,ਭੀਮ ਨਗਰ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਇਸ ਦੇ ਕਬਜ਼ਾ ਵਿਚੋਂ ਦੋ ਹਜ਼ਾਰ ਨਸ਼ੀਲੀਆਂ
ਗੋਲੀਆਂ ਬਿਨਾਂ ਮਾਰਕਾ, ਰੰਗ ਚਿੱਟਾ ਬਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ।
ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 22-03-2022 ਨੂੰ ਸ:ਥ ਜਸਪਾਲ
ਸਿੰਘ ਸੀ.ਆਈ.ਏ.ਪਟਿਆਲਾ ਸਮੇਤ ਪੁਲਿਸ ਪਾਰਟੀ ਨੇ ਰਾਜਵੀਰ ਉਰਫ਼ ਰਾਜਾ ਉਕਤ ਨੂੰ
ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ
ਜਾ ਰਹੀ ਹੈ। ਮੁਢਲੀ ਪੁੱਛਗਿੱਛ ਤੋ ਇਹ ਪਤਾ ਲੱਗਾ ਹੈ ਕਿ ਰਾਜਵੀਰ ਉਰਫ਼ ਰਾਜ ਉਕਤ ਦੇ
ਖ਼ਿਲਾਫ਼ ਜ਼ਿਲ੍ਹਾ ਪਟਿਆਲਾ ਵਿੱਚ 7 ਮੁਕੱਦਮੇ ਲੁੱਟ ਖੋਹ, ਚੋਰੀ ਅਤੇ ਐਨ. ਡੀ.ਪੀ.ਐਸ ਐਕਟ
ਤਹਿਤ ਦਰਜ ਹਨ।ਜਿੰਨਾ ਨੇ ਦੱਸਿਆ ਕਿ ਜਿਹੜਾ ਵੀ ਨਸ਼ਾ ਤਸਕਰ ਨਸ਼ਿਆਂ ਦਾ ਕਾਰੋਬਾਰ ਕਰਦਾ
ਪਾਇਆਂ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਸੀ ਪੀ ਆਈ ਮਾਲੇ ਵਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਇਨਕਲਾਬੀ ਬਦਲ ਉਸਾਰਨ ਦਾ ਸੱਦਾ
ਨਵਾਂਸ਼ਹਿਰ 23 ਮiਰਚ : - ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊਡੈਮੋਕ੍ਰੇਸੀ ਵਲੋਂ ਖਟਕੜ ਕਲਾਂ ਵਿਖੇ ਸਿਆਸੀ ਕਾਨਫਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਸ਼ਹੀਦ ਭਗਤ ਸਿੰਘ ਦੇ ਬੁਤ ਤੇ ਫੁੱਲ ਪੱਤੀਆਂ ਭੇਟ ਕਰਨ ਉਪਰੰਤ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਲੋਕਾਂ ਨੂੰ ਇਨਕਲਾਬੀ ਬਦਲ ਉਸਾਰਨ ਦਾ ਸੱਦਾ ਦਿੱਤਾ।ਪਾਰਟੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ,ਜਿਲਾ ਆਗੂਆਂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਦੇਸ਼ ਦੇ ਨੇਤਾਵਾਂ ਦੇ ਚਿਹਰੇ ਬਦਲਣ ਨਾਲ ਦੇਸ਼ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ ਇਸਦੇ ਲਈ ਬਰਾਬਰਤਾ ਵਾਲਾ ਨਵਾਂ ਸਿਆਸੀ -ਆਰਥਿਕ ਢਾਂਚਾ ਉਸਾਰਨ ਲਈ ਇਨਕਲਾਬ ਕਰਨਾ ਪਵੇਗਾ ।ਸ਼ਹੀਦ ਭਗਤ ਸਿੰਘ ਦੀ ਸੋਚ ਅਨੁਸਾਰ ਭਾਰਤ ਵਿਚੋਂ ਸਾਮਰਾਜੀਆਂ ਦੀ ਦਖਲਅੰਦਾਜ਼ੀ ਪੂਰੀ ਤਰ੍ਹਾਂ ਖਤਮ ਕਰਨੀ ਹੋਵੇਗੀ।ਭਗਤ ਸਿੰਘ ਨੇ ਇਨਕਲਾਬ ਜਿੰਦਾਬਾਦ ਦੇ ਨਾਲ ਸਾਮਰਾਜਵਾਦ ਮੁਰਦਾਬਾਦ ਦਾ ਨਾਹਰਾ ਲਾਇਆ ਸੀ।ਆਗੂਆਂ ਨੇ ਕਿਹਾ ਕਿ ਹਾਕਮਾਂ ਵਲੋਂ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਬੀ ਆਰ ਅੰਬੇਡਕਰ ਨੂੰ ਹਾਈ ਜੈਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਦਕਿ ਸਰਕਾਰਾਂ ਦੀਆਂ ਨੀਤੀਆਂ ਵਿਚ ਇਹਨਾਂ ਦੀ ਸੋਚ ਕਿਧਰੇ ਵੀ ਨਜਰ ਨਹੀਂ ਆਉਂਦੀ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫਾਸ਼ਵਾਦੀ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਪੱਖੀ ਸਰਕਾਰ ਹੈ ਜੋ ਇਕ ਤੋਂ ਬਾਅਦ ਇਕ ਸਰਕਾਰੀ ਅਦਾਰੇ ਵੇਚ ਰਹੀ ਹੈ। ਇਹ ਸਰਕਾਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਵਿਰੋਧੀ ਸਰਕਾਰ ਹੈ।ਮੋਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਰੋਲਣ ਦਾ ਕੰਮ ਕਰ ਰਹੀ ਹੈ। ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਤਾਜਾ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਗੱਲਾਂ ਦਾ ਕੜਾਹ ਬਣਾ ਰਹੀ ਹੈ।ਆਪ ਪੰਜਾਬ ਵਲੋਂ ਰਾਜ ਸਭਾ ਵਿਚ ਭੇਜੇ ਗਏ ਮੈਂਬਰਾਂ ਤੋਂ ਕਾਫੀ ਕੁਝ ਸਪੱਸ਼ਟ ਹੋ ਗਿਆ ਹੈ।ਇਕ ਨਿੱਜੀ ਯੂਨੀਵਰਸਿਟੀ ਦੇ ਮਾਲਕ ਅਤੇ ਇਕ ਕੈਂਸਰ ਹਸਪਤਾਲ ਦੇ ਮਾਲਕ ਅਤੇ ਸਨਅਤਕਾਰ ਨੂੰ ਰਾਜ ਸਭਾ ਵਿਚ ਭੇਜਿਆ ਗਿਆ ਹੈ ਇਹ ਦੋਵੇਂ ਨੁਮਾਇੰਦੇ ਸਿੱਖਿਆ ਅਤੇ ਸਿਹਤ ਦੇ ਵਿਰੋਧੀ ਹਨ।ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਜਾਦੀ ਦੀ ਇਕ ਹੋਰ ਲੜਾਈ ਲੜਨੀ ਪਵੇਗੀ। ਇਸ ਕਾਨਫਰੰਸ ਨੂੰ ਗੁਰਬਖਸ਼ ਕੌਰ ਸੰਘਾ, ਹਰੀ ਰਾਮ ਰਸੂਲਪੁਰੀ ਅਤੇ ਸ਼ਹੀਦ ਭਗਤ ਸਿੰਘ ਦੇ ਦੋਸਤ ਅਮਰਚੰਦ ਦੇ ਬੇਟੇ ਰਜਿੰਦਰ ਲਖਣਪਾਲ ਜਾਡਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾਨਵਤਾ ਕਲਾ ਕੇਂਦਰ ਨਗਰ ਵਲੋਂ ਆਜਾਦੀ, ਦੁੱਲਾ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।
ਕੈਪਸ਼ਨ: ਸੀ ਪੀ ਆਈ ਐਮ ਐਲ ਵਲੋਂ ਖਟਕੜ ਕਲਾਂ ਵਿਖੇ ਕੀਤੀ ਸਿਆਸੀ ਕਾਨਫਰੰਸ ਦੀਆਂ ਤਸਵੀਰਾਂ।
ਸ਼ਹੀਦ ਭਗਤ ਸਿੰਘ ਦੀ ਸੋਚ ਦੇ ਉਲਟ ਕਾਰਪੋਰੇਟ ਪੱਖੀ ਰਾਸ਼ਟਰੀ ਸਿੱਖਿਆ ਨੀਤੀ-2020 ਦਾ ਵਿਰੋਧ
ਇਸ ਮੌਕੇ ਅਧਿਆਪਕ ਆਗੂਆਂ ਕੁਲਦੀਪ ਸਿੰਘ ਦੌੜਕਾ, ਜਸਵਿੰਦਰ ਔਜਲਾ, ਮੁਲਖ ਰਾਜ ਸ਼ਰਮਾਂ ਅਤੇ ਕਰਨੈਲ ਸਿੰਘ ਰਾਹੋਂ ਨੇ ਦੱਸਿਆ ਕਿ ਆਨਲਾਈਨ ਸਿੱਖਿਆ ਨੂੰ ਜਮਾਤ ਸਿੱਖਿਆ ਦੇ ਬਦਲ ਵਜੋਂ ਪੇਸ਼ ਕਰਨ ਅਤੇ ਪੱਕੀ ਭਰਤੀ ਦੀ ਥਾਂ ਵਲੰਟੀਅਰ ਰੱਖਣ ਦੀ ਪੈਰਵੀ, ਅਸਲ ਵਿੱਚ ਅਧਿਆਪਕਾਂ ਦੀਆਂ ਲੱਖਾਂ ਅਸਾਮੀਆਂ ਖਤਮ ਕਰਨ, ਸਿਆਸੀ ਦਖਲਅੰਦਾਜ਼ੀ ਵਧਾਉਣ ਅਤੇ ਸਿੱਖਿਆ ਨੂੰ ਸਾਧਨ ਵਿਹੁਣੇ ਬੱਚਿਆਂ ਤੋਂ ਦੂਰ ਕਰਨ ਵੱਲ ਸੇਧਿਤ ਹੈ। ਨਵੀਂ ਸਿੱਖਿਆ ਨੀਤੀ- 2020 , 'ਕੰਪਲੈਕਸ ਸਕੂਲ' ਰੂਪੀ ਸਿੱਖਿਆ ਦੇ ਕਾਰਪੋਰੇਟੀ ਮਾਡਲ ਰਾਹੀਂ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ 'ਚੋਂ 70 ਫੀਸਦੀ ਨੂੰ ਮਰਜਿੰਗ ਦੇ ਨਾਂ ਹੇਠ ਬੰਦ ਕਰਨ ਅਤੇ ਅਧਿਆਪਕਾਂ ਤੋਂ 5 - 10 ਕਿਲੋਮੀਟਰ ਦੇ ਖਿੱਲਰੇ ਦਾਇਰੇ ਵਿੱਚ ਕੰਮ ਲੈਣ ਵੱਲ ਸੇਧਿਤ ਹੈ। ਤਿੰਨ ਸਾਲਾ ਡਿਗਰੀ ਕੋਰਸ ਨੂੰ ਚਾਰ ਸਾਲਾ ਕਰਨਾ ਵਿਦਿਆਰਥੀਆਂ 'ਤੇ ਆਰਥਿਕ ਬੋਝ ਹੈ। ਡਿਗਰੀ ਦੀ ਲਚਕਤਾ ਦੇ ਨਾਂ ਹੇਠ ਇੱਕ ਸਾਲ-ਸਰਟੀਫਿਕੇਟ, ਦੋ ਸਾਲ-ਡਿਪਲੋਮਾ, ਤਿੰਨ ਸਾਲ-ਡਿਗਰੀ ਅਤੇ ਚਾਰ ਸਾਲ-ਸੰਪੂਰਨ ਕੋਰਸ ਦਾ ਵਿਕਲਪ, ਆਰਥਿਕ ਤੌਰ 'ਤੇ ਪਿਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਡਰਾਪ ਆਊਟ ਦਰ ਨੂੰ ਹੋਰ ਵਧਾਏਗਾ। ਸਿੱਖਿਆ ਨੂੰ ਵਧੇਰੇ ਵਿਗਿਆਨਕ, ਅਗਾਂਹਵਧੂ ਅਤੇ ਜਮਹੂਰੀ ਬਨਾਉਣ ਦੀ ਥਾਂ, ਸੰਘ ਦੇ ਫਾਸ਼ੀਵਾਦੀ ਅਜੰਡੇ ਤਹਿਤ ਸਿੱਖਿਆ ਦੇ ਭਗਵੇਂਕਰਨ ਰਾਹੀਂ ਇਸ ਨੂੰ ਪਿਛਾਖੜੀ, ਗੈਰ ਵਿਗਿਆਨਕ, ਗੈਰ ਜਮਹੂਰੀ ਅਤੇ ਮੱਧਯੁਗੀ ਬਣਾਉਣ ਵੱਲ ਸੇਧਿਤ ਹੈ, ਜਿਸ ਲਈ ਸਿਲੇਬਸ ਵਿੱਚ ਤਬਦੀਲੀ ਵੀ ਕੀਤੀ ਜਾ ਰਹੀ ਹੈ। ਭਾਰਤ ਵਰਗੇ ਬਹੁ-ਭਾਸ਼ਾਈਂ, ਬਹੁ-ਧਰਮੀ, ਬਹੁ-ਸੱਭਿਆਚਾਰ ਵਾਲੇ ਮੁਲਕ ਵਿੱਚ ਇੱਕ ਰਾਸ਼ਟਰ-ਇੱਕ ਭਾਸ਼ਾ-ਇੱਕ ਵਿਚਾਰਧਾਰਾ ਲਾਗੂ ਕਰਨ ਦੀ ਇੱਛਾ ਤਹਿਤ, ਵੱਖ-ਵੱਖ ਮਾਤ ਭਾਸ਼ਾਵਾਂ ਨੂੰ ਬਾਰਬਰ ਮਾਨਤਾ ਦੇਣ ਦੀ ਥਾਂ ਹਿੰਦੀ ਸੰਸਕ੍ਰਿਤ 'ਤੇ ਲੋੜ ਤੋਂ ਵਧੇਰੇ ਜੋਰ ਦੇਣ ਵੱਲ ਸੇਧਿਤ ਹੈ ਅਤੇ ਘੱਟ ਗਿਣਤੀਆਂ/ਦੱਬੇ ਕੁੱਚਲੇ ਵਰਗਾਂ ਨੂੰ ਮਿਲਣਯੋਗ ਵਜੀਫੇ ਜਾਂ ਰਾਖਵਾਂਕਰਨ ਤੋਂ ਵੀ ਇਨਕਾਰੀ ਹੈ। ਇਸ ਲਈ ਜੇਕਰ ਨਿੱਜੀਕਰਨ, ਕੇਂਦਰੀਕਰਨ, ਕਾਰਪੋਰੇਟੀਕਰਨ ਅਤੇ ਭਗਵੇਂਕਰਨ ਦੀ ਇਹ ਸਿੱਖਿਆ ਨੀਤੀ ਕੇਂਦਰ ਵਲੋਂ ਰੱਦ ਨਾ ਕੀਤੀ ਤਾਂ ਸਾਂਝੇ ਅਧਿਆਪਕ ਮੋਰਚੇ ਵਲੋਂ ਵਿਆਪਕ ਪੱਧਰ ਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੀ ਅਜੇ ਕੁਮਾਰ ਚਾਹੜ ਮਜਾਰਾ, ਗੁਰਦੀਸ਼ ਸਿੰਘ, ਚੰਦਰ ਸ਼ੇਖਰ, ਅਮਰਜੀਤ ਸਿੰਘ, ਬਲਵੀਰ ਰੱਕੜ, ਬਲਵੀਰ ਭੁੱਲਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਮੀਰਪੁਰੀ, ਗੁਰਦਿਆਲ ਸਿੰਘ, ਵਿਨਾਇਕ ਲਖਨਪਾਲ, ਅਮਨਦੀਪ ਕੌਰ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।
ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ
ਖਟਕੜ ਕਲਾਂ, (ਸ.ਬ. ਨਗਰ), 23 ਮਾਰਚ :- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਲੋਕਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਰਾਜ ਨੂੰ ਸ਼ਾਂਤਮਈ, ਬਰਾਬਰੀ ਵਾਲਾ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਅਤੇ ਸ਼ਹਾਦਤ ਦੇ ਰਿਣੀ ਹਾਂ ਜਿਨ੍ਹਾਂ ਨੇ ਸਾਡੇ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਉਨ੍ਹਾਂ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵੀ ਕਿਹਾ। ਪਿੰਡ ਦੀ ਪੰਚਾਇਤ ਵੱਲੋਂ ਰੱਖੀ ਗਈ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਖਟਕੜ ਕਲਾਂ ਬੱਸ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਰੋਕਣ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣਗੇ।
ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ: ਸੰਸਦ ਮੈਂਬਰ ਮਨੀਸ਼ ਤਿਵਾੜੀ
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਯਤਨ ਕਰਨ ਦਾ ਐਲਾਨ
ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਜੱਦੀ ਪਿੰਡ ਖਟਕੜ ਕਲਾਂ ਵਿਖੇ ਦਿੱਤੀ ਸ਼ਰਧਾਂਜਲੀ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ।
ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਸ੍ਰੀਮਤੀ ਤੇਜੀ ਸੰਧੂ, ਸ੍ਰੀ ਅਭੈ ਸੰਧੂ ਦੀ ਪੁੱਤਰੀ ਸ੍ਰੀਮਤੀ ਅਨੁਸ਼ ਪ੍ਰਿਆ, ਸ੍ਰੀ ਪ੍ਰਭਦੀਪ ਸਿੰਘ ਬੈਨੀਵਾਲ, ਸ੍ਰੀ ਹਕੂਮਤ ਸਿੰਘ ਮੱਲ੍ਹੀ, ਸ੍ਰੀ ਜ਼ੋਰਾਵਰ ਸਿੰਘ ਸੰਧੂ, ਸ੍ਰੀ ਗੌਰਵ ਸੰਧੂ, ਸ੍ਰੀਮਤੀ ਸ੍ਰੀਮਤੀ ਕੰਨਗੀ ਸੰਧੂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰੇਗੀ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੁਹਿਰਦ ਸੋਚ `ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨ੍ਹਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨ੍ਹਾਂ ਦੇ ਮੂਲ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੇ ਲੰਮੇ ਅਜ਼ਾਦੀ ਸੰਘਰਸ਼ ਤੋਂ ਬਾਅਦ ਦੇਸ਼ ਤੋਂ ਬਾਹਰ ਕੱਢਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ `ਆਪ` ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, "ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।"
ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ `ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨ੍ਹਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ,ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਡਵੀਜ਼ਨਲ ਕਮਿਸ਼ਨਰ ਸ੍ਰੀ ਮਨਵੇਸ਼ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਕੰਵਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ , ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ, ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ, `ਆਪ` ਆਗੂ ਸ੍ਰੀ ਲਲਿਤ ਮੋਹਨ ਪਾਠਕ ਅਤੇ ਸ੍ਰੀ ਕੁਲਜੀਤ ਸਿੰਘ ਸਰਹਾਲ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤੀ
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਪਤਵੰਤੇ ਸੱਜਣ
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤੀ
ਬੰਗਾ : 23 ਮਾਰਚ :- () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤ ਕੇ ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ । ਉਹਨਾਂ ਦੱਸਿਆ ਕਿ ਮਾਤਾ ਗੁਜਰੀ ਜੀ ਖਾਲਸਾ ਕਾਲਜ ਕਰਤਾਰਪੁਰ ਜਿਲ੍ਹਾ ਜਲੰਧਰ ਦੇ ਵਿਚ ਹੋਏ ਇੰਟਰ ਸਕੂਲ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਵਿਚ, ਕਵੀਸ਼ਰੀ ਮੁਕਾਬਲੇ ਵਿੱਚ, ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਅਤੇ ਕਲਾਜ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਮੇਂਹੰਦੀ ਦੇ ਮੁਕਾਬਲੇ ਵਿਚ, ਰੰਗੋਲੀ ਮੇਕਿੰਗ ਮੁਕਾਬਲੇ ਵਿਚ, ਕਾਰਟੂਨ ਮੇਕਿੰਗ ਮੁਕਾਬਲੇ ਵਿਚ ਦੂਜਾ ਸਥਾਨ ਅਤੇ ਮਿਮੀਕਰੀ ਦੇ ਮਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪੱਧਰ ਦੇ ਇਸ ਇੰਟਰ ਸਕੂਲ ਕੰਪੀਟੀਸ਼ਨ ਵਿਚੋਂ ਫਸਟ ਰਨਰ ਅੱਪ ਦੀ ਟਰਾਫੀ ਜਿੱਤ ਕੇ ਸਕੂਲ ਦੀ ਸ਼ਾਨ ਵਿਚ ਵਾਧਾ ਕੀਤਾ ਹੈ। ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਵੱਲੋੇਂ ਇੰਟਰ ਸਕੂਲ ਕੰਪੀਟੀਸ਼ਨ ਦੇ ਜੇਤੂ ਵਿਦਿਆਰਥੀਆਂ ਦਾ ਟਰੱਸਟ ਦਫਤਰ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਜੇਤੂ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਪਤਵੰਤੇ ਸੱਜਣ
ਪੋਸ਼ਣ ਪਖਵਾੜਾ ਅਧੀਨ ਪੋਸ਼ਨ ਜਾਗਰੁਕਤਾ ਗਤੀਵਿਧੀਆ
ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਵਿੱਚ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਸਾਈਕਲ ਰੈਲੀ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਜਾਗਰੂਕਤਾ ਸਾਈਕਲ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ 'ਬੇਟੀ ਬਚਾਓ ਬੇਟੀ ਪੜ੍ਹਾਓ, ਰੁੱਖ ਲਗਾਓ, ਨਸ਼ਿਆਂ ਨੂੰ ਰੋਕਣ' ਦੀ ਮੁਹਿੰਮ ਨੂੰ ਅੱਗੇ ਵਧਾਣਾ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਸਾਰਿਆ ਨੇ ਇਹ ਫੈਸਲਾ ਕੀਤਾ ਹੈ ਕਿ ਅਸੀ ਸਾਰੇ ਹਫ਼ਤੇ ਵਿੱਚ ਇੱਕ ਵਾਰੀ 'ਨੋ ਕਾਰ ਡੇਅ' ਰੱਖਾਂਗੇ ਜਿਸ ਤਹਿਤ ਕਾਰਾਂ ਨੂੰ ਛੱਡ ਕੇ ਪੈਦਲ ਜਾਂ ਸਾਈਕਲ ਰਾਹੀ ਦਫ਼ਤਰ ਆਇਆ ਜਾਵੇਗਾ ਤਾਂ ਜੋ ਇਸ ਨਾਲ ਦੇਸ਼ ਦੀ ਉਨਤੀ ਵਿੱਚ ਕੁੱਝ ਨਾ ਕੁੱਝ ਯੋਗਦਾਨ ਪਾਇਆ ਜਾ ਸਕੇ। ਇਸ ਤੋਂ ਇਲਾਵਾ ਆਮ ਲੋਕਾਂ ਨੂੰ 'ਬੇਟੀਆ ਵੀ ਅਣਮੁੱਲਾ ਧਨ ਹਨ' ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅੱਗੇ ਲੈ ਕੇ ਜਾਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੇਟੀਆ ਨੂੰ ਵੱਧ ਤੋ ਵੱਧ ਪੜ੍ਹਾ ਕੇ ਹੀ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਵੱਧ ਤੋ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਇਸ ਸਮਾਜ ਵਿੱਚੋਂ ਖਤਮ ਕਰਨਾ ਤੇ ਨੌਜੁਆਨ ਪੀੜ੍ਹੀ ਨੂੰ ਬਚਾਉਣਾ ਵੀ ਇਸ ਰੈਲੀ ਦਾ ਤੀਸਰਾ ਪ੍ਰਮੁੱਖ ਉਦੇਸ਼ ਹੈ। ਇਸ ਤੋਂ ਇਲਾਵਾ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਇੱਕ ਸੁਰੱਖਿਅਤ ਵਾਤਾਵਰਣ ਵਿੱਚ ਪੈਦਲ ਚੱਲਣ ਅਤੇ ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕਰਨਾ ਵੀ ਸ਼ਾਮਲ ਹੈ ਅਤੇ ਉਥੇ ਹੀ ਸਿਹਤ ਦੀ ਤੰਦਰੁਸਤੀ ਸਬੰਧੀ ਵੀ ਲੋਕਾਂ ਨੂੰ ਸੁਚੇਤ ਕਰਨਾ ਵੀ ਇਸ ਰੈਲੀ ਦਾ ਉਦੇਸ਼ ਹੈ। ਉਨਾਂ ਨੇ ਕਿਹਾ ਕਿ ਚੰਗੀ ਸਿਹਤ ਨਾਲ ਹੀ ਜੀਵਨ ਦੀਆਂ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਿਆ ਜਾ ਸਕਦਾ ਹੈ।
ਇੰਨ-ਸੀਟੂ (ਸੀ.ਆਰ.ਐਮ) ਸਕੀਮ ਸਾਲ 2021-22 ਅਧੀਨ ਖਰੀਦੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 24 ਮਾਰਚ ਤੋਂ
ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਜਸਵੰਤ ਰਾਏ ਨੇ ਦੱਸਿਆ ਕਿ 24 ਮਾਰਚ ਨੂੰ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਤੇ ਮਿਤੀ 25 ਮਾਰਚ ਨੂੰ ਬਾਕੀ ਹੋਰ ਰਹਿੰਦੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰਾਂ ਜਾਂ ਬਲਾਕ ਅਫ਼ਸਰਾਂ ਵੱਲੋਂ ਨਿਸ਼ਚਿਤ ਕੀਤੀਆਂ ਥਾਵਾਂ ਉੱਤੇ ਕੀਤੀ ਜਾਵੇਗੀ। ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਕਾਰੀਆਂ ਦੀ ਡਿਊਟੀ ਲਗਾਂ ਕੇ ਵੈਰੀਫਿਕੇਸ਼ਨ ਸੈਂਟਰਾਂ ਤੇ ਆਉਣ ਵਾਲੇ ਕਿਸਾਨਾਂ ਲਈ ਯੋਗ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮਸ਼ੀਨ ਖਰੀਦ ਲਈ ਹੈ ਅਤੇ ਮਸ਼ੀਨ ਦੀ ਫਿਜ਼ੀਕਲ ਵੈਰੀਫਿਕੇਸ਼ਨ ਨਹੀਂ ਹੋਈ ਹੈ ਉਹ ਆਪਣੇ ਬਲਾਕ ਦਫ਼ਤਰ ਨਾਲ ਸੰਪਰਕ ਕਰਕੇ ਨਿਸ਼ਚਿਤ ਮਿਤੀ ਨੂੰ ਆਪਣੀ ਮਸ਼ੀਨ ਦੀ ਵੈਰੀਫਿਕੇਸ਼ਨ ਕਰਵਾ ਲੈਣ।
ਪ੍ਰਸ਼ਾਸਨ ਨੇ ਈ ਗਿਰਦਾਵਰੀ ਤਹਿਤ 4.5 ਲੱਖ ਖਸਰਾ ਐਂਟਰੀਆਂ ਆਨਲਾਈਨ ਕੀਤੀਆਂ
ਨਵਾਂਸ਼ਹਿਰ, 22 ਮਾਰਚ "- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਦੀ ਈ-ਗਿਰਦਾਵਰੀ ਦੇ ਤਹਿਤ 4.5 ਲੱਖ ਖਸਰਾ ਐਂਟਰੀਆਂ ਆਨਲਾਈਨ ਕੀਤੀਆਂ ਹਨ।
ਉਨ੍ਹਾਂ ਨੇ ਬਕਾਇਆ ਪਈਆਂ 1.80 ਲੱਖ ਐਂਟਰੀਆਂ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਲਈ 25 ਮਾਰਚ ਤੱਕ ਦੀ ਸਮਾਂ ਸੀਮਾ ਨੀਯਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਸਬ-ਡਵੀਜ਼ਨਾਂ ਵਿੱਚ ਵਾਧੂ ਮਾਨਵੀ ਸ਼ਕਤੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਾਕੀ ਰਹਿੰਦੀਆਂ ਐਂਟਰੀਆਂ 25 ਮਾਰਚ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਫਸਲਾਂ ਦੀ ਈ-ਗਿਰਦਾਵਰੀ 2020 ਵਿੱਚ ਸ਼ੁਰੂ ਕੀਤੀ ਗਈ ਸੀ ਤਾਂ ਜੋ ਵਧੇਰੇ ਕੁਸ਼ਲਤਾ, ਸ਼ੁੱਧਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਮਾਲੀਆ ਰਿਕਾਰਡਾਂ ਦੀ ਡਿਜੀਟਾਈਜ਼ੇਸ਼ਨ ਪ੍ਰਕਿਰਿਆ ਨੂੰ ਅਗਲੇ ਪੜਾਅ 'ਤੇ ਪਹੁੰਚਾਇਆ ਜਾ ਸਕੇ।
ਸ਼੍ਰੀ ਸਾਰੰਗਲ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਵਿੱਚ 6.3 ਲੱਖ ਦੇ ਕਰੀਬ ਖਸਰਾ ਨੰਬਰ ਹਨ ਅਤੇ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੇ ਇੱਕ ਸਾਫਟਵੇਅਰ ਅਤੇ 'ਈ-ਗਿਰਦਾਵਰੀ' ਮੋਬਾਈਲ ਐਪ ਤਿਆਰ ਕੀਤੀ ਹੈ ਤਾਂ ਜੋ ਖੇਤਾਂ ਵਿੱਚ ਉਗਾਈ ਜਾ ਰਹੀ ਫਸਲ ਦੇ ਵੇਰਵੇ ਹਾਸਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਨਾਲ ਸਰਕਾਰ ਵਲੋਂ ਫ਼ਸਲਾਂ ਦੀ ਆਨਲਾਈਨ ਅਦਾਇਗੀ ਨੂੰ ਲਿੰਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਇਸ ਕਾਰਜ ਨੂੰ ਤੈਅ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।
ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਡਾਟਾ ਐਂਟਰੀ ਆਪਰੇਟਰਾਂ ਅਤੇ ਹੋਰ ਸ਼ਾਖਾਵਾਂ ਦੇ ਸਟਾਫ ਦੁਆਰਾ ਡਾਟਾ ਅਪਲੋਡ ਕਰਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੀ ਕਿਹਾ।
ਸ਼ੰਭੂ ਨੇੜੇ ਹਾਈਵੇਅ ਤੋਂ ਵਰਨਾ ਕਾਰ ਖੋਹਣ ਵਾਲੇ 3 ਕਾਬੂ, 2 ਪਿਸਤੌਲ ਤੇ 8 ਰੌਂਦ ਬਰਾਮਦ
ਕਾਰ ਖੋਹ ਦੀ ਵਾਰਦਾਤ ਹੱਲ ਤੇ ਵਿਊਂਤੀ ਇੱਕ ਹੋਰ ਵੱਡੀ ਵਾਰਦਾਤ ਤੋਂ ਹੋਇਆ ਬਚਾਅ-ਐਸ.ਐਸ.ਪੀ.
ਪਟਿਆਲਾ, 21 ਮਾਰਚ:- ਪਟਿਆਲਾ ਪੁਲਿਸ ਨੇ ਜੇਲ 'ਚ ਬੰਦ ਅਪਰਾਧੀਆਂ ਨਾਲ ਸਬੰਧ ਰੱਖਣ ਵਾਲੇ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਨੇ ਪਿਛਲੇ ਦਿਨੀਂ ਸ਼ੰਭੂ ਨੇੜੇ ਹਾਈਵੇਅ 'ਤੇ ਪਿਸਤੌਲ ਦੀ ਨੌਕ 'ਤੇ ਵਰਨਾ ਕਾਰ ਖੋਹੀ ਸੀ। ਇਹ ਜਾਣਕਾਰੀ ਦੇਣ ਲਈ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਕਾਬੂ ਕੀਤੇ ਜਾਣ ਨਾਲ ਜਿੱਥੇ ਕਾਰ ਖੋਹ ਦੀ ਵਾਰਦਾਤ ਹੱਲ ਹੋਈ ਹੈ, ਉਥੇ ਹੀ ਨੇੜ ਭਵਿੱਖ ਵਿੱਚ ਇਨ੍ਹਾਂ ਵੱਲੋਂ ਵਿਊਂਤੀ ਗਈ ਵੱਡੀ ਵਾਰਦਾਤ ਤੋਂ ਵੀ ਬਚਾਅ ਹੋ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ, ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਦੇ ਇੰਚਾਰਚ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ 27 ਸਾਲਾ 12ਵੀਂ ਪਾਸ ਤੇ ਖੇਤੀਬਾੜੀ ਕਰਦਾ, ਪਵਨਦੀਪ ਸਿੰਘ ਪਵਨ ਗਰਚਾ ਪੁੱਤਰ ਪ੍ਰਧਾਨ ਸਿੰਘ ਵਾਸੀ ਪਿੰਡ ਬਿਲਗਾ, ਲੁਧਿਆਣਾ, ਜਿਸ ਵਿਰੁੱਧ ਪਹਿਲਾਂ ਵੀ 3 ਮਾਮਲੇ ਦਰਜ ਹਨ ਤੋਂ ਇਲਾਵਾ 10ਵੀਂ ਪਾਸ 23 ਸਾਲਾ ਲੇਬਰ ਦਾ ਕੰਮ ਕਰਦਾ ਮਨਵਿੰਦਰ ਸਿੰਘ ਉਰਫ ਚਮਕੌਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਖਾਪੜ ਖੇੜੀ ਥਾਣਾ ਘਰਿੰਡਾ ਅੰਮ੍ਰਿਤਸਰ, ਜਿਸ ਵਿਰੁੱਧ ਪਹਿਲਾਂ 5 ਮਾਮਲੇ ਦਰਜ ਹਨ, ਸਮੇਤ 35 ਸਾਲਾ ਅਨਪੜ੍ਹ ਤੇ ਡਰਾਇਵਰੀ ਕਰਦੇ ਰਣਯੋਧ ਸਿੰਘ ਜੋਤੀ ਪੁੱਤਰ ਨਾਇਬ ਸਿੰਘ ਵਾਸੀ ਪਿੰਡ ਜਵਾਹਰ ਸਿੰਘ ਵਾਲਾ ਥਾਣਾ ਨਿਹਾਲ ਸਿੰਘ ਵਾਲਾ ਮੋਗਾ, ਜਿਸ ਵਿਰੁੱਧ ਪਹਿਲਾਂ ਵੀ 3 ਮਾਮਲੇ ਦਰਜ ਹਨ, ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਖੋਹ ਕੀਤੀ ਵਰਨਾ ਕਾਰ ਤੇ 6 ਰੌਂਦਾਂ ਸਮੇਤ 32 ਬੋਰ ਪਿਸਟਲ 32 ਬੋਰ ਅਤੇ ਇੱਕ ਹੋਰ ਪਿਸਤੌਲ 315 ਬੋਰ ਤੇ 2 ਰੌਂਦਾਂ ਸਮੇਤ ਵਾਰਦਾਤ 'ਚ ਵਰਤੀ ਸਵਿਫ਼ਟ ਕਾਰ ਵੀ ਬ੍ਰਾਮਦ ਕੀਤੀ ਹੈ।
ਐਸ.ਐਸ.ਪੀ. ਨੇ ਵਾਰਦਾਤ ਦਾ ਵੇਰਵਾ ਦਿੰਦਿਆਂ ਦੱਸਿਆ ਕਿ 28 ਫਰਵਰੀ 2022 ਨੂੰ ਆਈ.ਸੀ.ਆਈ.ਸੀ.ਬੈਕ ਬ੍ਰਾਚ ਰਾਜਪੁਰਾ ਵਿੱਚ ਬਤੌਰ ਡਿਪਟੀ ਮੇਨੈਜਰ/ਕੈਸ਼ੀਅਰ ਕੰਮ ਕਰਦੇ ਅਜੈਬ ਸਿੰਘ ਵਾਸੀ ਦੇਵੀਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਸ ਰਾਤ ਕਰੀਬ ਸਾਢੇ 7 ਵਜੇ ਜਦੋਂ ਉਹ ਸ਼ੰਭੂ ਨੇੜੇ ਘੱਗਰ ਸਰਾਏ ਪੁਲ ਵਿਖੇ ਖੜ੍ਹਾ ਸੀ ਤਾਂ ਇੱਕ ਸਵੀਫਟ ਕਾਰ ਉਸਦੀ ਕਾਰ ਪਿੱਛੇ ਆਕੇ ਰੁਕੀ ਜਿਸ ਵਿਚੋਂ ਦੋ ਨੌਜਵਾਨ ਥੱਲੇ ਉਤਰਕੇ ਆਏ ਅਤੇ ਇੱਕ ਨੇ ਰਸਤਾ ਪੁੱਛਣ ਦੇ ਬਹਾਨੇ ਪਿਸਟਲ ਪੁਆਇਟ 'ਤੇ ਉਸ ਨੂੰ ਤਾਕੀ 'ਚੋਂ ਬਾਹਰ ਖਿਚ ਲਿਆ ਅਤੇ ਦੂਸਰੇ ਨੇ ਜਮੀਨ ਵੱਲ ਫਾਇਰ ਮਾਰ ਕੇ ਉਸ ਦੀ ਵਰਨਾ ਕਾਰ ਖੋਹ ਲਈ। ਇਸ ਸਬੰਧੀ ਮੁਕੱਦਮਾ ਨੰਬਰ 29 ਮਿਤੀ 01-03-2022 ਅ/ਧ 379ਬੀ/392,34 ਹਿੰ:ਦਿੰ: 25 ਅਸਲਾ ਐਕਟ ਥਾਣਾ ਸ਼ੰਭੂ ਵਿਖੇ ਦਰਜ ਕੀਤਾ ਗਿਆ ਸੀ।
ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਇੱਕ ਵਿਸ਼ੇਸ਼ ਉਪਰੇਸ਼ਨ ਚਲਾਇਆ ਜਿਸ ਤਹਿਤ 20 ਮਾਰਚ ਨੂੰ ਏ.ਐਸ.ਆਈ.ਸੁਖਵਿੰਦਰ ਸਿੰਘ ਤੇ ਹੌਲਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਮਰਦਾਪੁਰ ਤੋਂ ਸ਼ੰਭੂ ਜਾਂਦੀ ਰੋਡ ਨੇੜੇ ਰੇਲਵੇ ਲਾਇਨ 'ਤੇ ਨਾਕਾਬੰਦੀ ਦੌਰਾਨ ਘਨੌਰ ਤੋਂ ਆਉਂਦੀ ਕਾਰ ਚਾਲਕਾਂ ਨੂੰ ਕਾਬੂ ਕਰਕੇ ਕੀਤਾ, ਜਿਨ੍ਹਾਂ ਦੀ ਪਛਾਣ, ਉਕਤ ਵਾਰਦਾਤ 'ਚ ਸ਼ਾਮਲ ਵਿਅਕਤੀਆਂ ਵਜੋਂ ਹੋਈ। ਇਨ੍ਹਾਂ ਕੋਲੋਂ ਹਥਿਆਰ ਬ੍ਰਾਮਦ ਹੋਏ ਅਤੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਖੋਹੀ ਵਰਨਾ ਕਾਰ ਵੀ ਬਰਾਮਦ ਕਰ ਲਈ ਗਈ।
ਡਾ. ਗਰਗ ਨੇ ਅੱਗੇ ਦੱਸਿਆ ਕਿ ਇਹ ਸਾਰੇ ਅਪਰਾਧਕ ਪਿਛੋਕੜ ਵਾਲੇ ਵਿਅਕਤੀ ਹਨ, ਜਿਨ੍ਹਾਂ ਦੇ ਜੇਲਾਂ 'ਚ ਬੰਦ ਵੱਡੇ ਤੇ ਖ਼ਤਰਨਾਕ ਅਪਰਾਧੀਆਂ ਨਾਲ ਸਬੰਧ ਸਾਹਮਣੇ ਆਏ ਹਨ, ਜੋਕਿ ਹਰਿਆਣਾ ਤੋਂ ਸ਼ਰਾਬ ਲਿਆ ਕੇ ਚੰਡੀਗੜ੍ਹ ਵੇਚਦੇ ਸਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ ਜਿਸ ਲਈ ਇੰਨ੍ਹਾਂ ਨੇ ਵਰਨਾ ਖੋਹੀ ਸੀ। ਉਨ੍ਹਾਂ ਕਿਹਾ ਕਿ ਪਵਨਦੀਪ ਸਿੰਘ ਦੀ ਦੁਸ਼ਮਨੀ ਉਸ ਦੇ ਪਿੰਡ ਵਾਸੀ ਮਨਪ੍ਰੀਤ ਸਿੰਘ ਮੰਨਾ ਨਾਲ ਹੈ, ਜਿਸ ਨੇ ਉਸਦੇ ਸੱਟਾਂ ਮਾਰੀਆਂ ਸਨ, ਜਿਸ ਸਬੰਧੀ ਥਾਣਾ ਸਾਹਨੇਵਾਲ ਇੱਕ ਮਾਮਲਾ ਵੀ ਦਰਜ ਹੈ ਤੇ ਹੁਣ ਪਵਨਦੀਪ ਸਿੰਘ ਇਸ ਦਾ ਬਦਲਾ ਲੈਣ ਲਈ ਮਨਪ੍ਰੀਤ ਸਿੰਘ ਮੰਨਾ ਦਾ ਵੱਡਾ ਨੁਕਸਾਨ ਕਰਨਾ ਚਾਹੁੰਦਾ ਸੀ, ਜਿਸ ਲਈ ਉਸਨੇ ਆਪਣੇ ਰਿਸ਼ਤੇਦਾਰ ਰਣਯੋਧ ਸਿੰਘ ਜੋਤੀ ਅਤੇ ਮਨਵਿੰਦਰ ਸਿੰਘ ਨੂੰ ਆਪਣੇ ਨਾਲ ਲਾ ਲਿਆ ਸੀ।
ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਕਿਹਾ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੀ ਵਾਰਦਾਤ ਤੋਂ ਬਚਾਅ ਤਾਂ ਹੋਇਆ ਹੀ ਹੈ, ਸਗੋਂ ਵਾਰਦਾਤ ਵੀ ਹੱਲ ਹੋਈ ਹੈ। ਉਨ੍ਹਾਂ ਦੱਸਿਆ ਕਿ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵਧੇਰੇ ਪੜਤਾਲ ਕੀਤੀ ਜਾ ਰਹੀ ਹੈ।