ਜ਼ਿਲ੍ਹੇ ਵਿੱਚ 12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ

ਨਵਾਂਸ਼ਹਿਰ, 4 ਮਾਰਚ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ 12 ਮਾਰਚ,  2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ (ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਮਾਮਲੇ), ਦੀਵਾਨੀ, ਪਾਣੀ ਦੇ ਬਿੱਲਾਂ ਦੇ ਕੇਸ, ਕਿ੍ਰਮੀਨਲ ਕੰਪਾੳੂਂਡੇਬਲ ਕੇਸ, ਚੈਂਕ ਬਾੳੂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿੳੂਨਲ ਨਾਲ ਸਬੰਧਿਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲਾਂ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣੇ ਜਾਣਗੇ।
ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜਿਹੜੇ ਝਗੜੇ-ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ 'ਤੇ ਲਿਖ ਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ ਫੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ, ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਦੀ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਫ਼ੋਟੋ ਕੈਪਸ਼ਨ: ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ