ਨਵਾਂਸ਼ਹਿਰ 26 ਮਾਰਚ:- ਅੱਜ ਨਿਊ ਆਟੋ ਵਰਕਰਜ਼ ਯੂਨੀਅਨ(ਇਫਟੂ)ਨਵਾਂਸ਼ਹਿਰ ਨੇ ਮੀਟਿੰਗ ਕਰਕੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਵਲੋਂ 28,29 ਮਾਰਚ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪ੍ਰੈਸ ਸਕੱਤਰ ਜਸਬੀਰ ਦੀਪ, ਜਿਲਾ ਪ੍ਰਧਾਨ ਪੁਨੀਤ ਕਲੇਰ ਅਤੇ ਬਿੱਲਾ ਗੁੱਜਰ ਨੇ ਕਿਹਾ ਕਿ ਇਹ ਹੜਤਾਲ ਨਿੱਜੀਕਰਨ, ਠੇਕਦਾਰੀ ਪ੍ਰਬੰਧ, ਮਜਦੂਰ ਵਿਰੋਧੀ ਚਾਰ ਕਿਰਤ ਕੋਡ ਅਤੇ ਟਰਾਂਸਪੋਰਟ ਐਕਟ 2019 ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਚਾਰ ਕਿਰਤ ਕੋਡ ਪਹਿਲੀ ਅਪ੍ਰੈਲ ਤੋਂ ਲਾਗੂ ਕਰਨ ਜਾ ਰਹੀ ਹੈ ਜੋ ਕਿਰਤੀਆਂ ਦੇ ਅਧਿਕਾਰਾਂ ਦਾ ਗਲਾ ਘੁੱਟਣ ਵਾਲੇ ਅਤੇ ਪੂੰਜੀਪਤੀਆਂ ਦੇ ਪੱਖੀ ਹਨ।ਮੋਦੀ ਸਰਕਾਰ ਸਰਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ।ਨਵੇਂ ਟਰਾਂਸਪੋਰਟ ਐਕਟ ਰਾਹੀਂ ਟਰਾਂਸਪੋਰਟ ਦੇ ਛੋਟੇ ਕਾਰੋਬਾਰ ਖਤਮ ਕਰਨਾ ਚਾਹੁੰਦੀ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾ ਸਕਦਾ।ਆਟੋ ਵਰਕਰਾਂ ਨੇ ਕਿਹਾ ਕਿ ਉਹ 28 ਮਾਰਚ ਨੂੰ ਹੜਤਾਲ ਕਰਕੇ ਨਵਾਂਸ਼ਹਿਰ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਵਿਚ ਸ਼ਾਮਲ ਹੋਣਗੇ।
ਕੈਪਸ਼ਨ : ਮੀਟਿੰਗ ਵਿਚ ਸ਼ਾਮਲ ਆਟੋ ਵਰਕਰ।