ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ
ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਇਮਾਰਤ ਦਾ ਉਦਘਾਟਨ
ਬੰਗਾ : 11 ਮਾਰਚ :-( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਇਮਾਰਤ ਦਾ ਉਦਘਾਟਨ ਸ੍ਰੀ ਪ੍ਰਵੀਨ ਮੌਂਗੀਆਂ ਫੀਲਡ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਸ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਬੈਂਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਉਹਨਾਂ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਭਾਰਤ ਦੇ ਸਭ ਤੋਂ ਵੱਧ ਕਾਮਯਾਬ ਬੈਂਕਾਂ ਵਿੱਚੋਂ ਇੱਕ ਹੈ ਤੇ ਬੈਂਕ ਦੀਆਂ ਪੂਰੇ ਭਾਰਤ ਵਿੱਚ 1526 ਬਰਾਂਚਾਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਪਣੇ ਗਾਹਕਾਂ ਨੂੰ ਵੱਧ ਤੋਂ ਵੱਧ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਵਚਨਬੱਧ ਹੈ । ਉਦਘਾਟਨੀ ਸਮਾਗਮ ਵਿੱਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਮੂਹ ਕਰਮਚਾਰੀਆਂ ਅਤੇ ਬੈਂਕ ਦੇ ਸਮੂਹ ਗਾਹਕਾਂ ਨੂੰ ਬੈਂਕ ਦੀ ਨਵੀਂ ਇਮਾਰਤ ਲਈ ਵਧਾਈਆਂ ਦਿੱਤੀ ਅਤੇ ਉਹਨਾਂ ਆਸ ਪ੍ਰਗਟਾਈ ਕਿ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਢਾਹਾਂ ਕਲੇਰਾਂ ਭਵਿੱਖ ਵਿਚ ਹੋਰ ਵੀ ਵਧੀ ਬੈਂਕਿੰਗ ਸੇਵਾਵਾਂ ਦੇ ਕੇ ਲੋਕ ਸੇਵਾ ਦੇ ਖੇਤਰ ਵਿਚ ਪਣਾ ਨਾਮ ਹੋਰ ਵੀ ਉੱਚਾ ਕਰੇਗੀ।
ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ ਸ੍ਰੀ ਏ ਐਨ ਸਿੰਘ ਅਤੇ ਬਰਾਂਚ ਢਾਹਾਂ ਕਲੇਰਾਂ ਦੇ ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਲਾਲ ਬੰਗਾ ਨੇ ਦੱਸਿਆ ਕਿ ਬੈਂਕ ਨਵੀਂ ਇਮਾਰਤ ਵਿਚ ਬਦਲੀ ਹੋਣ ਨਾਲ ਅੱਜ ਤੋਂ ਹੀ ਕਾਰਜਸ਼ੀਲ ਹੋ ਗਈ ਹੈ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਰਾਂਚ ਸਾਲ 1986 ਵਿਚ ਖੋਲ੍ਹੀ ਗਈ ਸੀ ਹੁਣ ਢਾਹਾਂ ਕਲੇਰਾਂ ਬਰਾਂਚ ਬ੍ਰਾਂਚ ਦੇ 35000 ਹਜ਼ਾਰ ਤੋਂ ਵੀ ਵੱਧ ਗਾਹਕ ਹਨ ਅਤੇ ਇਸ ਬ੍ਰਾਂਚ ਕੁੱਲ ਕਾਰੋਬਾਰ 85 ਕਰੋੜ ਰੁਪਏ ਦਾ ਹੈ। ਬੈਂਕ ਵਿਚ ਏਟੀਐਮ ਅਤੇ ਡਿਜੀਟਲ ਬੈਂਕਿੰਗ ਦਾ ਵੀ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਬੈਂਕ ਵਿਚ ਆਉਣ ਵਾਲੇ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਮਕਾਨ, ਸਿੱਖਿਆ, ਖੇਤੀ, ਛੋਟੇ ਕਾਰੋਬਾਰ, ਡੇਅਰੀ, ਪ੍ਰਧਾਨ ਮੰਤਰੀ ਮੁਦਰਾ ਲੋਨ, ਮੋਬਾਈਲ ਬੈਂਕਿੰਗ, ਇੰਟਰਨੈੱਟ ਬੈਂਕਿੰਗ ਅਤੇ ਹੋਰ ਆਧੁਨਿਕ ਬੈਂਕਿੰਗ ਸਹੂਲਤਾਂ ਇਲਾਕਾ ਨਿਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਬੈਂਕ ਉਦਘਾਟਨੀ ਸਮਾਗਮ ਵਿਚ ਸ. ਮਹਿੰਦਰ ਪਾਲ ਸਿੰਘ ਦਫ਼ਤਰ ਸੁਪਰਡੈਂਟ, ਸ. ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਰੋਹਿਤ ਮਸੀਹ, ਸ. ਸੁੱਖਾ ਸਿੰਘ ਢਾਹਾਂ, ਸ੍ਰੀ ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ, ਸ੍ਰੀ ਮਨਿੰਦਰਪਾਲ ਲੋਨ ਅਫਸਰ, ਸ੍ਰੀ ਰਾਜਵੀਰ ਸਿੰਘ ਜਨਰਲ ਬੈਂਕਿੰਗ ਅਫ਼ਸਰ, ਭਾਰਤ ਰਤਨ ਕੈਸ਼ੀਅਰ, ਸ੍ਰੀ ਸ਼ਸ਼ੀ ਕਾਂਤ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬੰਗਾ, ਸ੍ਰੀ ਅਨਿਲ ਕੁਮਾਰ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਬਹਿਰਾਮ, ਸ੍ਰੀ ਰਵਿੰਦਰ ਸ਼ਸ਼ੋਦੀਆ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਨਵਾਂਸ਼ਹਿਰ, ਮੈਡਮ ਪਵਨਜੀਤ ਅਫ਼ਸਰ ਪੰਜਾਬ ਐਂਡ ਸਿੰਧ ਬੈਂਕ ਕੋਠਾਰ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਦੇ ਸਮੂਹ ਕਰਮਚਾਰੀ ਅਤੇ ਬੈਂਕ ਦੇ ਖਾਤਾ ਧਾਰਕ ਹਾਜ਼ਰ ਸਨ ।
ਫੋਟੋ ਕੈਪਸ਼ਨ : - ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਪ੍ਰਵੀਨ ਮੌਂਗੀਆਂ ਫੀਲਡ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਸ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਾਲ ਹਨ ਪਤਵੰਤੇ ਸੱਜਣ