ਪਟਿਆਲਾ, 15 ਮਾਰਚ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਜ਼ਿਲ੍ਹੇ ਦੇ 940 ਪ੍ਰਾਇਮਰੀ ਸਕੂਲਾਂ 'ਚ ਤਕਰੀਬਨ 157650 ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਵਾਲੇ ਖਾਣੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡੀ.ਈ.ੳ. (ਈ.) ਨੇ ਦੱਸਿਆ ਕਿ ਵਿਭਾਗ ਕੋਲ ਮਾਰਚ ਅੰਤ ਤੱਕ ਦਾ ਸਟਾਕ ਉਪਲਬਧ ਹੈ ਅਤੇ ਖਾਣੇ ਦੀ ਜਾਂਚ ਬਲਾਕ ਪੱਧਰ ਤੇ ਬੀ.ਪੀ.ਈ.ੳ. ਵੱਲੋਂ ਟੀਮਾਂ ਬਣਾਕੇ ਖਾਣੇ ਦੀ ਜਾਂਚ ਕੀਤੀ ਜਾਂਦੀ ਹੈ ਤੇ ਸਕੂਲਾਂ ਦੇ ਮੁਖੀਆਂ ਵੱਲੋਂ ਬਣਾਏ ਗਏ ਖਾਣੇ ਨੂੰ ਰੋਜ਼ਾਨਾ ਚੈੱਕ ਕੀਤਾ ਜਾਂਦਾ ਹੈ।
ਸਿਹਤ ਵਿਭਾਗ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆ ਦੇ ਹੈਲਥ ਚੈੱਕਅਪ ਲਈ ਪਲਾਨ ਤਿਆਰ ਕੀਤਾ ਗਿਆ ਹੈ ਕਿ ਸਾਲ ਵਿਚ ਦੋ ਵਾਰ ਚੈੱਕ ਅੱਪ ਕਰਨ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ। ਪਿੰਡਾਂ ਵਿਚ ਸਥਾਪਤ ਰੂਰਲ ਮੈਡੀਕਲ ਡਿਸਪੈਂਸਰੀਆਂ ਅਤੇ ਸ਼ਹਿਰਾਂ ਵਿਚ ਡਿਸਪੈਂਸਰੀਆਂ ਨਾਲ ਤਾਲਮੇਲ ਕਰਕੇ ਬਚਿਆਂ ਦਾ ਹੈਲਥ ਚੈੱਕਅਪ ਕਰਵਾਇਆ ਜਾਦਾ ਹੈ।
ਸ੍ਰੀਮਤੀ ਪ੍ਰੀਤੀ ਚਾਵਲਾ ਵੱਲੋਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਤੋਂ ਕਣਕ ਵੰਡ ਪ੍ਰਣਾਲੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ, ਜਿਸ 'ਤੇ ਅਧਿਕਾਰੀਆਂ ਨੇ ਦੱਸਿਆ ਕਿ ਸਕੀਮ ਅਧੀਨ 950 ਡਿਪੂ ਹੋਲਡਰਾਂ ਰਾਹੀਂ 9,70,000 ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ। ਡਿਪੂ ਤੇ ਕਣਕ ਦੇਣ ਸਮੇਂ ਬਾਇਓਮੀਟ੍ਰਿਕ ਮਸ਼ੀਨ ਦੀ ਵਰਤੋਂ ਕੀਤੀ ਜਾਂਦੀ ਹੈ।