ਸੀ.ਜੇ.ਐਮ. ਹਰਪ੍ਰੀਤ ਕੌਰ ਵੱਲੋ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 5 ਮਾਰਚ :- ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰਪ੍ਰੀਤ ਕੌਰ ਵੱਲੋਂ ਕਲ੍ਹ ਸਬ-ਡਵੀਜ਼ਨ ਲੀਗਲ ਸਰਵਿਸਜ਼ ਅਥਾਰਟੀ, ਤਹਿਸੀਲ ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ,ਬਲਵਿੰਦਰ ਕੌਰ ਧਾਲੀਵਾਲ,  ਸਿਵਲ ਜੱਜ (ਜੂਨੀਅਰ ਡਵੀਜ਼ਨ) ਸੀਮਾ ਅਗਨੀਹੋਤਰੀ, ਜੇ.ਈ. ਬੀ.ਐਸ.ਐਨ. ਐਲ. ਬਲਾਚੌਰ ਸ੍ਰੀ ਹਰੀਸ਼ ਕੁਮਾਰ ਅਤੇ ਸਮੂਹ ਬੈਕ ਮੈਨੇਜਰਾਂ ਨਾਲ ਜ਼ਿਲ੍ਹੇ ਵਿੱਚ 12 ਮਾਰਚ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
  ਇਸ ਮੀਟਿੰਗ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲ੍ਹਿਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 12 ਮਾਰਚ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ. ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕੰਪਾਊਂਡੇਬਲ ਕੇਸ, ਚੈੱਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਤੋਂ ਇਲਾਵਾ ਜੇ.ਈ ਬੀ.ਐਸ.ਐਨ.ਐਲ, ਬਲਾਚੌਰ ਹਰੀਸ਼ ਕੁਮਾਰ ਅਤੇ ਸਮੂਹ ਬੈਕ ਮੈਨੇਜਰਾਂ ਨੂੰ ਕਿਹਾ ਗਿਆ ਕਿ ਟੈਲੀਫੋਨ ਬਿਲ ਨਾਲ ਸਬੰਧਿਤ ਕੇਸ ਅਤੇ ਬੈਕਾਂ ਲੋਨ ਨਾਲ ਸਬੰਧਿਤ ਕੇਸ ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।  
ਫ਼ੋਟੋ ਕੈਪਸ਼ਨ: ਡੀ ਐਲ. ਐਸ. ਏ. ਮੀਟਿੰਗ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ ਜੇ ਐਮ ਹਰਪ੍ਰੀਤ ਕੌਰ ਜ਼ਿਲ੍ਹੇ ਵਿੱਚ 12 ਮਾਰਚ ਨੂੰ ਲੱਗਣ ਵਾਲੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ।