ਪਟਿਆਲਾ, 24 ਮਾਰਚ: ਐਸ.ਐਸ.ਪੀ. ਡਾ: ਸੰਦੀਪ ਕੁਮਾਰ ਗਰਗ ਨੇ ਜਾਣਕਾਰੀ ਦਿੰਦਿਆਂ
ਦੱਸਿਆ ਕਿ ਡਰੱਗ ਕੇਸ 'ਚ ਲੋੜੀਂਦੇ ਰਾਜਵੀਰ ਉਰਫ਼ ਰਾਜਾ ਨੂੰ ਪਟਿਆਲਾ ਪੁਲਿਸ ਨੇ ਦੋ
ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ
ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ
ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਅਜੈ ਕੁਮਾਰ ਉਰਫ਼ ਕੰਗਾਰੂ,
ਰਾਜਨ ਤੇ ਮੁਹੰਮਦ ਅਸਰਾਨ ਉਰਫ਼ ਅਸਲਮ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 02 ਕਿੱਲੋ 500
ਗ੍ਰਾਮ ਸਮੈਕ ਅਤੇ 325 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਸ ਤੇ ਮੁਕੱਦਮਾ ਨੰਬਰ
39 ਮਿਤੀ 06.03.2022 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਲਾਹੌਰੀ ਗੇਟ
ਪਟਿਆਲਾ ਦਰਜ ਕਰਕੇ ਮੁਕੱਦਮਾ ਉਕਤ ਦੀ ਤਫ਼ਤੀਸ਼ ਡਾ: ਮਹਿਤਾਬ ਸਿੰਘ, ਆਈ.ਪੀ.ਐਸ, ਕਪਤਾਨ
ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਅਤੇ ਸ੍ਰੀ ਅਜੈਪਾਲ ਸਿੰਘ, ਪੀ.ਪੀ.ਐਸ, ਉਪ ਕਪਤਾਨ
ਪੁਲਿਸ, ਡਿਟੈਕਟਿਵ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ
ਸੀ.ਆਈ.ਏ ਸਟਾਫ਼ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਸੀ।
ਤਫ਼ਤੀਸ਼ ਦੌਰਾਨ ਇਸ ਕੇਸ ਵਿੱਚ ਲੋੜੀਂਦੇ ਦੋਸ਼ੀ ਰਾਜਵੀਰ ਉਰਫ਼ ਰਾਜਾ ਪੁੱਤਰ ਲੇਟ ਲਛਮਣ
ਵਾਸੀ ਗਲੀ ਨੰਬਰ 01 ਨੇੜੇ ਤੀਰਥ ਸਿੰਘ ਦਾ ਲੱਕੜ ਆਰਾ ਦੀ ਬੈਕ ਸਾਈਡ ਨੇੜੇ ਕੁਮਾਰ ਸਭਾ
ਸਕੂਲ,ਭੀਮ ਨਗਰ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਇਸ ਦੇ ਕਬਜ਼ਾ ਵਿਚੋਂ ਦੋ ਹਜ਼ਾਰ ਨਸ਼ੀਲੀਆਂ
ਗੋਲੀਆਂ ਬਿਨਾਂ ਮਾਰਕਾ, ਰੰਗ ਚਿੱਟਾ ਬਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ।
ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 22-03-2022 ਨੂੰ ਸ:ਥ ਜਸਪਾਲ
ਸਿੰਘ ਸੀ.ਆਈ.ਏ.ਪਟਿਆਲਾ ਸਮੇਤ ਪੁਲਿਸ ਪਾਰਟੀ ਨੇ ਰਾਜਵੀਰ ਉਰਫ਼ ਰਾਜਾ ਉਕਤ ਨੂੰ
ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ
ਜਾ ਰਹੀ ਹੈ। ਮੁਢਲੀ ਪੁੱਛਗਿੱਛ ਤੋ ਇਹ ਪਤਾ ਲੱਗਾ ਹੈ ਕਿ ਰਾਜਵੀਰ ਉਰਫ਼ ਰਾਜ ਉਕਤ ਦੇ
ਖ਼ਿਲਾਫ਼ ਜ਼ਿਲ੍ਹਾ ਪਟਿਆਲਾ ਵਿੱਚ 7 ਮੁਕੱਦਮੇ ਲੁੱਟ ਖੋਹ, ਚੋਰੀ ਅਤੇ ਐਨ. ਡੀ.ਪੀ.ਐਸ ਐਕਟ
ਤਹਿਤ ਦਰਜ ਹਨ।ਜਿੰਨਾ ਨੇ ਦੱਸਿਆ ਕਿ ਜਿਹੜਾ ਵੀ ਨਸ਼ਾ ਤਸਕਰ ਨਸ਼ਿਆਂ ਦਾ ਕਾਰੋਬਾਰ ਕਰਦਾ
ਪਾਇਆਂ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।