ਰਾਹੋਂ, 25 ਮਾਰਚ:- ਪ੍ਰਧਾਨ ਮੰਤਰੀ ਕਿ੍ਰਸ਼ੀ ਸਿੰਚਾਈ ਯੌਜਨਾ ਅਧੀਨ ਅੱਜ ਬਲਾਕ ਨਵਾਂਸ਼ਹਿਰ ਦੀ ਕੋਆਪ੍ਰੇਟਿਵ ਸੋਸਾਇਟੀ, ਰਾਹੋਂ ਵਿਖੇ ਬਲਾਕ ਪੱਧਰੀ ਕਿਸਾਨ ਗੋਸ਼ਟੀ ਲਗਾਈ ਗਈ। ਇਸ ਮੌਕੇ ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਫ਼ਸਲਾਂ ਦੀ ਕਾਸ਼ਤ ਕਰਨ ਲਈ ਸਲਾਹ ਦਿੱਤੀ। ਉਹਨਾਂ ਦੱਸਿਆ ਕਿ ਪੰਜਾਬ ਸੂਬੇ ਦਾ ਜਮੀਨ ਹੇਠਲ਼ੇ ਪਾਣੀ ਦਾ ਪੱਧਰ ਹਰ ਸਾਲ ਥੱਲੇ ਜਾ ਰਿਹਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਘੱਟ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਪੀ.ਆਰ-126, ਪੀ.ਆਰ-121, ਪੀ.ਆਰ-124, ਪੀ.ਆਰ-127, ਪੀ.ਆਰ-129 ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ।
ਇਸ ਤੋਂ ਇਲਾਵਾ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਬਿਜਣਾ ਚਾਹੀਦਾ ਹੈ। ਇਸ ਤਕਨੀਕ ਨਾਲ ਰਵਾਇਤੀ ਤਰੀਕੇ ਦੇ ਮੁਕਾਬਲੇ 20% ਪਾਣੀ ਦੀ ਬੱਚਤ ਹੁੰਦੀ ਹੈ। ਉਹਨਾਂ ਇਹ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀ ਇਨਪੁੱਟਸ ਲੈਣ ਸਮੇਂ ਪ੍ਰਾਈਵੇਟ ਡੀਲਰਾਂ ਤੋਂ ਬਿੱਲ ਜਰੂਰ ਲਿਆ ਜਾਵੇ। ਡਾ. ਲਛਮਣ ਦਾਸ ਸਹਾਇਕ ਪੌਦ ਸੁਰੱਖਿਆ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਾਲਾਂ ਦੀ ਬਿਜਾਈ, ਮੱਕੀ ਦੀ ਬਿਜਾਈ ਅਤੇ ਕਣਕ ਦੀ ਫਸਲ ਨੂੰ ਲੱਗਣ ਵਾਲੇ ਕੀੜੇ ਮਕੌੜੇ ਅਤੇ ਬੀਮਾਰੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਚੂਹਿਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇੰਜ. ਚੰਦਨ ਸ਼ਰਮਾ, ਸਹਾਇਕ ਖੇਤੀਬਾੜੀ ਇੰਜ. ਨੇ ਕਿਸਾਨਾਂ ਨੂੰ ਕਣਕ/ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ-ਡਰਿੱਲ ਆਦਿ ਦੀ ਵਰਤੋਂ ਕਰਨ ਅਤੇ ਵਿਭਾਗ ਵੱਲੋ ਨਿੱਜੀ ਕਿਸਾਨਾਂ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਡਾ. ਜਗਦੀਸ਼ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਨੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਡਾ. ਅੱਛਰ ਸਿੰਘ, ਪਸ਼ੂ ਪਾਲਣ ਅਫਸਰ ਨਵਾਂਸ਼ਹਿਰ ਵੱਲੋ ਪਸ਼ੂਆਂ ਨੂੰ ਲੱਗਣ ਵਾਲੀਆ ਬੀਮਾਰੀਆਂ ਅਤੇ ਉਹਨਾਂ ਦੇ ਉਪਾਵਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਂਪ ਦੌਰਾਨ ਸ੍ਰੀ ਸਰਬਜੀਤ ਸਿੰਘ, ਖੇਤੀਬਾੜੀ ਉਪ-ਨਿਰੀਖਕ ਨੇ ਸਟੇਜ ਦਾ ਜਿੰਮਾ ਸੰਭਾਲਿਆ। ਇਸ ਮੌਕੇ ਸ੍ਰੀ ਦਲਜੀਤ ਸਿੰਘ, (ਖੇਤੀਬਾੜੀ ਵਿਸਥਾਰ ਅਫਸਰ), ਕੁਲਜਿੰਦਰ ਕੁਮਾਰ ਅਤੇ ਰੀਤਾ ਰਾਣੀ, ਜਸਵਿੰਦਰ ਕੋਰ (ਏ.ਟੀ.ਐਮ),ਲਾਲ ਚੰਦ,ਰਾਮ ਲੁਭਾਇਆ, ਮਲਕੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ ਅਟਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਕੈਂਪ ਵਿੱਚ ਭਾਗ ਲਿਆ।