ਨਵਾਂਸ਼ਹਿਰ, 5 ਮਾਰਚ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਇੱਕ ਵਾਰ ਫਿਰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਵਿੱਚ ਰਾਜ ਦੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ (ਪੈਂਡੈਂਸੀ) ਵਾਲੇ ਜ਼ਿਲ੍ਹੇ ਵਜੋਂ ਨਾਮਣਾ ਖੱਟਿਆ ਹੈ। ਰਾਜ ਸਰਕਾਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰੈਂਕਿੰਗ ਰਿਪੋਰਟ ਅਨੁਸਾਰ 5 ਮਾਰਚ, 2021 ਤੋਂ 4 ਮਾਰਚ, 2022 ਤੱਕ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਵਿੱਚ ਸਿਰਫ਼ 0.08 ਪ੍ਰਤੀਸ਼ਤ ਅਰਜ਼ੀਆਂ ਬਕਾਇਆ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਹਿਲਾਂ ਵੀ 0.04 ਪ੍ਰਤੀਸ਼ਤ ਦੇ ਨਾਲ ਸੂਬੇ ਵਿੱਚ ਪਹਿਲਾ ਦਰਜਾ ਪ੍ਰਾਪਤ ਕਰ ਚੁੱਕਾ ਹੈ। ਪਿਛਲੇ ਮਹੀਨਿਆਂ ਵਿੱਚ ਵੀ 0.09 ਅਤੇ 0.07 ਪ੍ਰਤੀਸ਼ਤ ਬਕਾਇਆ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ 5 ਮਾਰਚ, 2021 ਤੋਂ 4 ਮਾਰਚ, 2022 ਤੱਕ ਸੇਵਾ ਕੇਂਦਰਾਂ ਵਿੱਚ 133811 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਅਤੇ ਇਨ੍ਹਾਂ ਵਿੱਚੋਂ ਹੀ 109 ਦਰਖਾਸਤਾਂ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਬਕਾਇਆ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 697 ਅਰਜ਼ੀਆਂ ਰੱਦ ਹੋਈਆਂ ਅਤੇ 1860 ਨੂੰ ਅਣਉਚਿਤ ਜਾਣਕਾਰੀ ਜਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 1382 ਦਰਖਾਸਤਾਂ ਪ੍ਰਕਿਰਿਆ ਅਧੀਨ ਹਨ ਅਤੇ ਬਾਕੀ ਦਰਖਾਸਤਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਤੈਅ ਸਮਾਂ ਸੀਮਾ ਅੰਦਰ ਕਰਵਾ ਕੇ ਉਨ੍ਹਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡੀ.ਸੀ. ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਪਹੁੰਚਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪ੍ਰਤੀ ਇਸੇ ਤਰ੍ਹਾਂ ਦੇ ਜੋਸ਼ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਹੈ।