-ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ, ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ, ਘਨੌਰ ਤੋ ਗੁਰਲਾਲ ਘਨੌਰ, ਰਾਜਪੁਰਾ ਤੋਂ ਨੀਨਾ ਮਿੱਤਲ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਨਾਭਾ ਤੋਂ ਗੁਰਦੇਵ ਸਿੰਘ ਮਾਨ ਤੇ ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ ਜੇਤੂ
-ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਚੋਣ ਪ੍ਰਕ੍ਰਿਆ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਸਹਿਯੋਗ ਦੇਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ
ਪਟਿਆਲਾ, 10 ਮਾਰਚ:
ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਲੰਘੀ 20 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਮਗਰੋਂ ਐਲਾਨੇ ਗਏ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ ਦੇ ਸਮੂਹ 8 ਵਿਧਾਨ ਸਭਾ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।
ਇੱਥੇ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਮੇਤ ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਦੀ ਹਾਜ਼ਰੀ ਵਿੱਚ ਸਮੂਹ ਰਿਟਰਨਿੰਗ ਅਧਿਕਾਰੀਆਂ ਨੇ ਵੋਟਾਂ ਦੀ ਗਿਣਤੀ ਦੀ ਪ੍ਰਕ੍ਰਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ। ਰਿਟਰਨਿੰਗ ਅਧਿਕਾਰੀਆਂ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਸੌਂਪੇਂ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਸਮੁੱਚੀ ਚੋਣ ਪ੍ਰਕ੍ਰਿਆ ਸ਼ਾਂਤਮਈ ਢੰਗ ਨਾਲ ਪੂਰੀ ਕਰਨ ਲਈ ਸਹਿਯੋਗ ਦੇਣ ਲਈ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ।
ਹਲਕਾ ਪਟਿਆਲਾ-115 ਦੀਆਂ ਵੋਟਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਚਰਨਜੀਤ ਸਿੰਘ ਨੇ ਦੱਸਿਆ ਕਿ ਕੁਲ ਪਈਆਂ 103630 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੁਲ 48104 ਵੋਟਾਂ ਪ੍ਰਾਪਤ ਕਰਕੇ ਅਤੇ 19873 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਬਿਨ੍ਹਾਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ 28231 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਪਾਲ ਜੁਨੇਜਾ ਨੂੰ 11835 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵਿਸ਼ਨੂੰ ਸ਼ਰਮਾ ਨੂੰ 9871 ਵੋਟਾਂ ਮਿਲੀਆਂ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਨੌਨਿਹਾਲ ਸਿੰਘ ਨੂੰ 2191 ਵੋਟਾਂ, ਲੋਕ ਇਨਸਾਫ਼ ਪਾਰਟੀ ਦੇ ਪਰਮਜੀਤ ਸਿੰਘ ਨੂੰ 79 ਵੋਟਾਂ ਪਈਆਂ ਅਤੇ ਜਨ ਆਸਰਾ ਪਾਰਟੀ ਦੇ ਯੋਗੇਸ਼ ਕੁਮਾਰ ਨੂੰ 95 ਵੋਟਾਂ ਪਈਆਂ। ਜਦੋਂਕਿ ਆਜ਼ਾਦ ਉਮੀਦਵਾਰ ਸੋਨੂੰ ਨੂੰ 104, ਗੁਰਮੁੱਖ ਸਿੰਘ ਨੂੰ 88 ਵੋਟਾਂ, ਜਸਬੀਰ ਸਿੰਘ ਨੂੰ 100 ਵੋਟਾਂ, ਜਗਦੀਸ਼ ਕੁਮਾਰ ਨੂੰ 572 ਵੋਟਾਂ, ਜੋਤੀ ਤਿਵਾੜੀ ਨੂੰ 140, ਦਵਿੰਦਰ ਸਿੰਘ ਨੂੰ 193, ਪ੍ਰੋ. ਪੰਕਜ ਮਹਿੰਦਰੂ ਨੂੰ 189, ਮੱਖਣ ਸਿੰਘ ਨੂੰ 283 ਵੋਟਾਂ, ਮਾਲਵਿੰਦਰ ਸਿੰਘ ਨੂੰ 352 ਅਤੇ ਰਵਿੰਦਰ ਸਿੰਘ ਨੂੰ 287 ਵੋਟਾਂ ਜਦਕਿ ਨੋਟਾ ਨੂੰ 754 ਵੋਟਾਂ ਪਈਆਂ ਹਨ।
ਹਲਕਾ ਰਾਜਪੁਰਾ-111 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 135884 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਜਗਦੀਸ਼ ਕੁਮਾਰ ਜੱਗਾ ਨੂੰ 32341 ਵੋਟਾਂ ਪ੍ਰਾਪਤ ਹੋਈਆਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ ਨੂੰ 28589 ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਚਰਨਜੀਤ ਸਿੰਘ ਬਰਾੜ ਨੂੰ 15006 ਵੋਟਾਂ ਮਿਲੀਆਂ।
ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਗਜੀਤ ਸਿੰਘ ਨੂੰ 3344 ਵੋਟਾਂ ਅਤੇ ਲੋਕ ਇਨਸਾਫ਼ ਪਾਰਟੀ ਦੇ ਅਵਤਾਰ ਸਿੰਘ ਹਰਪਾਲਪੁਰ ਨੂੰ 247 ਵੋਟਾਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਆਜਾਦ ਉਮੀਦਵਾਰ ਹਰਿੰਦਰ ਸਿੰਘ ਨੂੰ 154, ਗੁਰਸੇਵਕ ਸਿੰਘ ਨੂੰ 289, ਡਾ. ਭਾਈ ਪਰਮਜੀਤ ਸਿੰਘ ਨੂੰ 661 ਅਤੇ ਪਰਵੀਨ ਕੁਮਾਰ ਨੂੰ 358 ਵੋਟਾਂ ਪਈਆਂ ਜਦਕਿ ਨੋਟਾ ਨੂੰ 936 ਵੋਟਾਂ ਪਈਆਂ ਹਨ।
ਇਸੇ ਤਰ੍ਹਾਂ ਹੀ ਨਾਭਾ-109 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂੰ ਗਰਗ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ ਕੁਲ ਪਈਆਂ 142264 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਬਾਬੂ ਕਬੀਰ ਦਾਸ ਨੂੰ 29453 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ 6444 ਵੋਟਾਂ ਮਿਲੀਆਂ।
ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਦੇ ਕਸ਼ਮੀਰ ਸਿੰਘ ਗਦਾਈਆ ਨੂੰ 895 ਵੋਟਾਂ ਅਤੇ ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ ਨੂੰ 394 ਵੋਟਾਂ ਪ੍ਰਾਪਤ ਹੋਈਆਂ। ਜਦਕਿ ਆਜ਼ਾਦ ਉਮੀਦਵਾਰ ਬਰਿੰਦਰ ਕੁਮਾਰ ਨੂੰ 3014, ਗੁਲਜ਼ਾਰ ਖੰਨਾ ਨੂੰ 474, ਬਲਵੰਤ ਸਿੰਘ ਨੂੰ 417 ਵੋਟਾਂ ਅਤੇ ਨੋਟਾ ਨੂੰ 1424 ਵੋਟਾਂ ਪ੍ਰਾਪਤ ਹੋਈਆ ਹਨ।
ਹਲਕਾ ਸਨੌਰ-114 ਦੇ ਰਿਟਰਨਿੰਗ ਅਧਿਕਾਰੀ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 165017 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ 83893 ਵੋਟਾਂ ਪ੍ਰਾਪਤ ਕਰਕੇ 49122 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ 34771 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ 25408 ਵੋਟਾਂ ਅਤੇ ਪੰਜਾਬ ਲੋਕ ਕਾਂਗਰਸ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ 9223 ਵੋਟਾਂ ਮਿਲੀਆਂ।
ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਿਕਰਮਜੀਤ ਸਿੰਘ ਨੂੰ 4935 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵਜੋਤ ਸਿੰਘ ਨੂੰ 983 ਵੋਟਾਂ ਮਿਲੀਆਂ। ਜਦੋਂਕਿ ਆਜ਼ਾਦ ਉਮੀਦਵਾਰ ਅਜੇ ਕੁਮਾਰ ਨੂੰ 136, ਸੁਰਿੰਦਰ ਸਿੰਘ ਨੂੰ 213, ਹਰਮੀਤ ਸਿੰਘ ਮੁਰਾਦਮਾਜਰਾ ਨੂੰ 338, ਗੁਰਪ੍ਰੀਤ ਸਿੰਘ ਨੂੰ 326, ਜਗਦੇਵ ਸਿੰਘ ਨੂੰ 348, ਜਤਿੰਦਰ ਨੂੰ 727, ਬੂਟਾ ਸਿੰਘ ਸ਼ਾਦੀਪੁਰ ਨੂੰ 1620 ਅਤੇ ਮੋਹਨ ਲਾਲ ਘੜਾਮ ਵਾਲੇ ਨੂੰ 469 ਵੋਟਾਂ ਪ੍ਰਾਪਤ ਹੋਈਆਂ ਜਦਕਿ ਨੋਟਾ ਨੂੰ 1627 ਵੋਟਾਂ ਮਿਲੀਆਂ।
ਹਲਕਾ ਸ਼ੁਤਰਾਣਾ-117 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅੰਕੁਰਜੀਤ ਸਿੰਘ ਨੇ ਹਲਕੇ ਵਿੱਚ ਕੁਲ ਪਈਆਂ 137898 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੇ 81751 ਵੋਟਾਂ ਪ੍ਰਾਪਤ ਕਰਕੇ, 51554 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਨਿੰਦਰ ਕੌਰ ਲੂੰਬਾ ਨੂੰ 30197 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਦਰਬਾਰਾ ਸਿੰਘ ਨੂੰ 11353 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਗੁਰਜੀਤ ਸਿੰਘ ਨੂੰ 5983 ਵੋਟਾਂ, ਪੰਜਾਬ ਲੋਕ ਕਾਂਗਰਸ ਦੇ ਨਰਾਇਣ ਸਿੰਘ ਨਰਸੋਤ ਨੂੰ 3581 ਵੋਟਾਂ, ਸਮਾਜਵਾਦੀ ਪਾਰਟੀ ਦੇ ਸੁਖਵਿੰਦਰ ਸਿੰਘ ਨੂੰ 925 ਵੋਟਾਂ ਪ੍ਰਾਪਤ ਹੋਈਆਂ। ਉਨ੍ਹਾਂ ਹੋਰ ਦੱਸਿਆ ਕਿ ਆਜ਼ਾਦ ਉਮੀਦਵਾਰ ਅਮਰਜੀਤ ਸਿੰਘ ਨੂੰ 1519, ਗੁਰਧਿਆਨ ਸਿੰਘ ਨੂੰ 483 ਜਦਕਿ ਨਰਿੰਦਰ ਨੂੰ 411 ਵੋਟਾਂ ਮਿਲੀਆਂ ਅਤੇ ਨੋਟਾ ਨੂੰ 1536 ਵੋਟਾਂ ਪ੍ਰਾਪਤ ਹੋਈਆਂ ਹਨ।
ਹਲਕਾ ਘਨੌਰ-113 ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਈ.ਟੀ.ਸੀ. ਆਬਕਾਰੀ ਵਿਭਾਗ ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਲਕੇ ਅੰਦਰ ਕੁਲ ਭੁਗਤੀਆਂ 130491 ਵੋਟਾਂ 'ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਨੇ 62783 ਵੋਟਾਂ ਪ੍ਰਾਪਤ ਕਰਕੇ, 31765 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਠੇਕੇਦਾਰ ਮਦਨ ਲਾਲ ਜਲਾਲਪੁਰ ਨੇ 31018 ਵੋਟਾਂ ਪ੍ਰਾਪਤ ਕੀਤੀਆਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 24141 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਵਿਕਾਸ ਸ਼ਰਮਾ ਨੂੰ 5728 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜਗਦੀਪ ਸਿੰਘ ਨੂੰ 1593 ਵੋਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਆਜ਼ਾਦ ਉਮੀਦਵਾਰ ਅਮਰੀਕ ਸਿੰਘ ਨੂੰ 212, ਗੁਰਲਾਲ ਸਿੰਘ ਨੂੰ 450 ਵੋਟਾਂ, ਜਸਪਾਲ ਸਿੰਘ ਨੂੰ 688, ਜਗਨੀਤ ਸਿੰਘ ਨੂੰ 823, ਪ੍ਰੇਮ ਸਿੰਘ ਭੰਗੂ ਨੂੰ 1681 ਵੋਟਾਂ ਅਤੇ ਨੋਟਾ ਨੂੰ 1306 ਵੋਟਾਂ ਪ੍ਰਾਪਤ ਹੋਈਆਂ।
ਹਲਕਾ ਪਟਿਆਲਾ ਦਿਹਾਤੀ-110 ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 148486 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ 77155 ਵੋਟਾਂ ਪ੍ਰਾਪਤ ਕਰਕੇ, 53474 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਹਲਕੇ 'ਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਮੋਹਿਤ ਮਹਿੰਦਰਾ ਨੂੰ 23681 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜਸਪਾਲ ਸਿੰਘ ਬਿੱਟੂ ਚੱਠਾ ਨੂੰ 19996 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰੋ. ਮੋਹਿੰਦਰ ਪਾਲ ਸਿੰਘ ਨੂੰ 5404 ਵੋਟਾਂ, ਪੰਜਾਬ ਲੋਕ ਕਾਂਗਰਸ ਦੇ ਸੰਜੀਵ ਸ਼ਰਮਾ ਬਿੱਟੂ ਨੂੰ 11887 ਵੋਟਾਂ, ਸਮਾਜਿਕ ਸੰਘਰਸ਼ ਪਾਰਟੀ ਦੇ ਹਰਪ੍ਰੀਤ ਕੌਰ ਨੂੰ 320 ਵੋਟਾਂ ਮਿਲੀਆਂ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਜਸਦੇਵ ਸਿੰਘ ਉਰਫ਼ ਜਸਲੀਨ ਪਟਿਆਲਾ ਨੂੰ 127 ਵੋਟਾਂ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਤੇਜਵਿੰਦਰਪਾਲ ਸਿੰਘ ਸੈਣੀ ਨੂੰ 314 ਵੋਟਾਂ ਪ੍ਰਾਪਤ ਹੋਈਆਂ। ਆਜ਼ਾਦ ਉਮੀਦਵਾਰ ਅਭਿਸ਼ੇਕ ਸਿੰਘ ਨੂੰ 212 ਵੋਟਾਂ, ਸ਼ਵੇਤਾ ਜਿੰਦਲ ਨੂੰ 115 ਵੋਟਾਂ, ਸੌਰਭ ਜੈਨ ਨੂੰ 3080, ਕ੍ਰਿਸ਼ਨ ਕੁਮਾਰ ਨੂੰ 121, ਜਸਦੀਪ ਸਿੰਘ ਨਿੱਕੂ ਨੂੰ 1336 ਵੋਟਾਂ, ਜਸ਼ਨਦੀਪ ਸਿੰਘ ਜੋਸ਼ੀ ਨੂੰ 602, ਦਲਬੀਰ ਸਿੰਘ ਨੂੰ 884, ਪ੍ਰੋ. ਧਰਮਿੰਦਰ ਸਿੰਘ ਸਪੋਲੀਆ ਨੂੰ 1071, ਪਰਮਜੀਤ ਸਿੰਘ ਭੁੱਲਰ ਨੂੰ 305, ਬਲਜੀਤ ਸਿੰਘ ਨੂੰ 568 ਅਤੇ ਰਾਜੀਵ ਕੁਮਾਰ ਬੱਬਰ ਨੂੰ 294 ਵੋਟਾਂ ਮਿਲੀਆਂ ਜਦੋਂਕਿ ਨੋਟਾ ਨੂੰ 771 ਵੋਟਾਂ ਪ੍ਰਾਪਤ ਹੋਈਆਂ ਹਨ।
ਹਲਕਾ ਸਮਾਣਾ-116 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਟੀ. ਬੈਨਿਥ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਭੁਗਤੀਆਂ ਵੋਟਾਂ 148473 ਵਿੱਚੋਂ ਆਮ ਆਦਮੀ ਪਾਰਟੀ ਦੇ ਚੇਤੰਨ ਸਿੰਘ ਜੌੜੇਮਾਜਰਾ ਨੇ 74375 ਵੋਟਾਂ ਪ੍ਰਾਪਤ ਕਰਕੇ ਅਤੇ 39713 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੁਰਜੀਤ ਸਿੰਘ ਰੱਖੜਾ ਨੂੰ 34662, ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਜਿੰਦਰ ਸਿੰਘ ਨੂੰ 23576 ਵੋਟਾਂ, ਪੰਜਾਬ ਲੋਕ ਕਾਂਗਰਸ ਦੇ ਸੁਰਿੰਦਰ ਸਿੰਘ ਖੇੜਕੀ ਨੂੰ 5084 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਰਦੀਪ ਸਿੰਘ ਨੂੰ 3833 ਵੋਟਾਂ, ਸੰਯੁਕਤ ਸੰਘਰਸ਼ ਪਾਰਟੀ ਦੇ ਰਛਪਾਲ ਸਿੰਘ ਜੌੜੇਮਾਜਰਾ ਨੂੰ 1484 ਵੋਟਾਂ, ਸਮਾਜਵਾਦੀ ਪਾਰਟੀ ਅਜਾਇਬ ਸਿੰਘ ਬਠੋਈ ਨੂੰ 409 ਵੋਟਾਂ ਅਤੇ ਪੰਜਾਬ ਕਿਸਾਨ ਦਲ ਦੇ ਜਗਨਦੀਪ ਕੌਰ ਨੂੰ 374 ਵੋਟਾਂ ਮਿਲੀਆਂ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਅਸ਼ਵਨੀ ਕੁਮਾਰ ਨੂੰ 429, ਪਰਮਜੀਤ ਸਿੰਘ ਸਹੌਲੀ ਨੂੰ 277, ਪਰਵੀਨ ਕੁਮਾਰ ਨੂੰ 195, ਪੂਨਮ ਰਾਣੀ ਨੂੰ 247, ਰਾਜੂ ਰਾਮ ਨੂੰ 1174 ਅਤੇ ਲਵਪ੍ਰੀਤ ਸਿੰਘ ਨੂੰ 1109 ਵੋਟਾਂ ਅਤੇ ਨੋਟਾ ਨੂੰ 1107 ਵੋਟਾਂ ਮਿਲੀਆਂ।