ਨਵਾਂਸ਼ਹਿਰ 07 ਮਾਰਚ :- ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ 10 ਮਾਰਚ ਨੂੰ ਪੂਰਨ ਬਹੁਮਤ ਨਾਲ ਆਮ ਲੋਕਾਂ ਦੀ ਆਪਣੀ ਪਾਰਟੀ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਰਕਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਬਹੁਤ ਸੂਝਵਾਨ ਹਨ ਅਤੇ ਇਸ ਵਾਰ ਪੰਜਾਬ ਵਿੱਚ ਰਾਜਨੀਤਕ ਬਦਲਾਅ ਕਰਨ ਲਈ ਪੰਜਾਬੀਆਂ ਵੱਲੋਂ ਆਪ ਪਾਰਟੀ ਨੂੰ ਜੋ ਭਰਪੂਰ ਸਹਿਯੋਗ ਅਤੇ ਸਾਥ ਦਿੱਤਾ ਗਿਆ ਹੈ ਉਸਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਕੇ ਰਹੇਗੀ। ਸੋਸ਼ਲ ਮੀਡੀਆ ਦੇ ਨਿੱਜੀ ਚੈਨਲਾਂ ਅਤੇ ਟੀਵੀ ਚੈਨਲਾਂ ਵੱਲੋਂ ਹਰ ਰੋਜ਼ ਕਰਵਾਏ ਜਾ ਰਹੇ ਵੱਖ-ਵੱਖ ਹਲਕਿਆਂ ਦੇ ਸਰਵੇ ਅਨੁਸਾਰ ਵੀ ਹਰੇਕ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਪਲੜਾ ਭਾਰੀ ਹੈ। ਜਿਸ ਨੂੰ ਵੀ ਪੁੱਛੋ ਉਹ ਇਹੋ ਕਹਿੰਦਾ ਹੈ ਕਿ ਇਸ ਵਾਰ ਇੱਕ ਮੌਕਾ ਆਪ ਨੂੰ ਦੇਣ ਲਈ ਝਾੜੂ ਨੂੰ ਵੋਟ ਪਾਈ ਹੈ।ਇਸ ਵਾਰ ਦਾ ਇਲੈਕਸ਼ਨ ਵੀ ਬਹੁਤ ਸ਼ਾਂਤਮਈ ਤੇ ਨਿਵੇਕਲਾ ਰਿਹਾ ਅਤੇ ਪੰਜਾਬ ਦੇ ਵੋਟਰ ਨੇ ਚੁੱਪੀ ਧਾਰੀ ਰੱਖੀ ਅਤੇ ਕਿਸੇ ਵੀ ਰਵਾਇਤੀ ਪਾਰਟੀਆਂ ਨੂੰ ਉਨ੍ਹਾਂ ਕੋਈ ਭੇਦ ਨਹੀਂ ਦਿੱਤਾ, ਇਹ ਸਾਈਲੈਟ ਵੋਟਰ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਜਿਥੇ 2017 ਵਿੱਚ ਪੰਜਾਬ ਦਾ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੇ ਨਾਲ ਸੀ,ਉਥੇ ਹੁਣ ਨੌਜਵਾਨਾਂ ਦੇ ਨਾਲ ਬਜ਼ੁਰਗਾਂ ਵੱਲੋਂ ਵੀ ਬਾਖੁਬੀ ਸਾਥ ਦਿੱਤਾ ਗਿਆ ਹੈ। ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਵੱਲੋਂ ਗੰਦਲੀ ਹੋ ਚੁੱਕੀ ਰਾਜਨੀਤੀ ਵਿੱਚ ਜੋ ਇਮਾਨਦਾਰੀ ਨਾਲ ਕੰਮ ਕੀਤੇ ਉਸਦੀ ਬਦੌਲਤ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣੀ ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਵਿੱਚ ਸਪੱਸ਼ਟ ਬਹੁਮਤ ਨਾਲ ਮਜ਼ਬੂਤ ਸਰਕਾਰ ਬਣਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਲੀਡਰਾਂ ਵੱਲੋਂ ਭਾਵੇਂ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਭੰਡਣ ਦੀਆਂ ਲੱਖਾਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਆਪਣੇ ਮਤਦਾਨ ਦਾ ਸਹੀ ਇਸਤੇਮਾਲ ਕਰਦਿਆਂ ਆਮ ਆਦਮੀ ਪਾਰਟੀ ਦਾ ਭਰਪੂਰ ਸਹਿਯੋਗ ਕੀਤਾ। ਸਤਨਾਮ ਸਿੰਘ ਜਲਵਾਹਾ ਨੇ ਸਮੂਹ ਪੰਜਾਬ ਵਾਸੀਆਂ ਦਾ ਅਤੇ ਐਨ ਆਰ ਆਈ ਭਰਾਵਾਂ ਦਾ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਤੋਂ ਨਿਜਾਤ ਮਿਲੇਗੀ ਅਤੇ ਜੋ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਵੱਲੋਂ ਗਰੰਟੀਆ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ।