ਸਿਹਤ ਵਿਭਾਗ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ
ਨਵਾਂਸ਼ਹਿਰ, 8 ਮਾਰਚ :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਕੌਮਾਂਤਰੀ ਮਹਿਲਾ ਦਿਵਸ ਮਨਾਇਆ, ਜਿਸਦਾ ਥੀਮ "ਇਕ ਸਥਾਈ ਕੱਲ੍ਹ ਲਈ ਅੱਜ ਲਿੰਗਕ ਬਰਾਬਰੀ ਸੀ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਭਾਵੇਂ ਅੱਜ ਸਾਡੇ ਸਮਾਜ ਵਿੱਚ ਜਾਗਰੂਕ ਆਈ ਹੈ ਪਰ ਔਰਤਾਂ ਦੇ ਅਧਿਕਾਰਾਂ ਦੀ ਲੜਾਈ ਹਾਲੇ ਵੀ ਜਾਰੀ ਹੈ। ਔਰਤਾਂ ਦੇ ਇਨ੍ਹਾਂ ਅਧਿਕਾਰਾਂ ਅਤੇ ਆਤਮ ਸਨਮਾਨ ਦੀ ਪ੍ਰਾਪਤੀ ਲਈ ਸਮਾਜ ਨੂੰ ਹੋਰ ਵਧੇਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ।
ਡਾ ਢਾਂਡਾ ਨੇ ਮਹਿਲਾ ਸਿਹਤ ਅਧਿਕਾਰੀਆਂ ਅਤੇ ਕਰਮਚਾਰਣਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੰਦਿਆਂ ਕਿਹਾ ਕਿ ਮਹਿਲਾ ਸਿਹਤ ਮੁਲਾਜ਼ਮਾਂ ਦੀ ਜ਼ਿੰਦਗੀ ਰੁਝੇਵਿਆਂ ਭਰੀ ਅਤੇ ਸਮਾਜ ਦੀ ਭਲਾਈ ਲਈ ਅਣਥੱਕ ਮਿਹਨਤ ਵਾਲੀ ਹੋਣ ਕਾਰਨ, ਉਹ ਆਮ ਤੌਰ 'ਤੇ ਦੂਜਿਆਂ ਦੀ ਦੇਖਭਾਲ ਕਰਦੇ ਹੋਏ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਜਾਂਦੇ ਹਨ। ਅਜਿਹਾ ਨਹੀਂ ਕਰਨਾ ਚਾਹੀਦਾ ਤੇ ਹਰ ਛੇ ਮਹੀਨੇ ਬਾਅਦ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਤਣਾਅ ਦਾ ਮੁਕਾਬਲਾ ਕਰਨਾ ਉਨ੍ਹਾਂ ਲਈ ਬਹੁਤ ਜ਼ਰੂਰੀ ਹੈ ਅਤੇ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ, ਯੋਗਾ ਜ਼ਰੂਰ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਨੇ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਅੱਜ ਦੇ ਸਮੇਂ ਵਿਚ ਆਤਮ ਨਿਰਭਰ ਹੋਣ ਦੀ ਜ਼ਰੂਰਤ ਹੈ। ਦਾਜ-ਦਹੇਜ ਅਤੇ ਲਿੰਗ ਅਸਮਾਨਤਾ ਜਿਹੀਆਂ ਕੁਰੀਤੀਆਂ ਤਾਂ ਹੀ ਦੂਰ ਹੋ ਸਕਦੀਆਂ ਹਨ, ਜੇਕਰ ਔਰਤਾਂ ਆਪਣੀਆਂ ਸਾਥੀ ਔਰਤਾਂ ਦੇ ਹੱਕ ਵਿਚ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹੋਣ। ਅਜੋਕੇ ਸਮੇਂ ਵਿਚ ਔਰਤਾਂ ਨੇ ਹਰ ਖੇਤਰ 'ਚ ਆਪਣੀ ਕਾਬਲੀਅਤ ਨੂੰ ਸਿੱਧ ਕਰਕੇ ਦਿਖਾਇਆ ਹੈ। ਸਮਾਜ ਵਿੱਚ ਔਰਤਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਔਰਤਾਂ ਜਿੱਥੇ ਪਰਿਵਾਰ ਦੀ ਦੇਖਭਾਲ ਕਰਦੀਆਂ ਹਨ, ਉੱਥੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਵੀ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਮਹਿਲਾਵਾਂ ਨੂੰ ਜ਼ਿੰਦਗੀ ਦੇ ਹਰ ਮੁਕਾਮ 'ਤੇ ਅੱਗੇ ਵਧਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਨੇ ਕਿਹਾ ਕਿ ਅੱਜ ਦੇ ਮਰਦ ਪ੍ਰਧਾਨ ਸਮਾਜ ਵਿਚ ਲੋਕਾਂ ਨੂੰ ਔਰਤਾਂ ਪ੍ਰਤੀ ਆਪਣੀ ਸੋਚ ਚੰਗੀ ਰੱਖਣੀ ਚਾਹੀਦੀ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਉਨ੍ਹਾਂ ਦਾ ਸਨਮਾਨ ਹੋਰ ਵਧੇਗਾ। ਉਨ੍ਹਾਂ ਔਰਤਾਂ ਨੂੰ ਆਪਣੇ ਅਧਿਕਾਰਾਂ ਲਈ ਸੁਚੇਤ ਕੀਤਾ ਤੇ ਕਿਹਾ ਉਹ ਸਰੀਰਕ, ਸਮਾਜਿਕ, ਆਰਥਿਕ ਤੇ ਮਾਨਸਿਕ ਤੌਰ ਉੱਤੇ ਮਜ਼ਬੂਤ ਹੋ ਕੇ ਹੀ ਸਾਡੇ ਸਮਾਜ ਦੀਆਂ ਬੁਰਾਈਆਂ ਨਾਲ ਲੜ ਸਕਦੀਆਂ ਹਨ।
ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸਾਦ ਨੇ ਆਪਣੀ ਕਵਿਤਾ "ਐਵੇਂ ਦੁਨੀਆਂ ਗੱਲਾਂ ਕਰਦੀ ਧੀਆਂ ਕੌਣ ਬਚਾਉਂਦਾ" ਰਾਹੀਂ ਸਮਾਜ ਉੱਤੇ ਵਿਅੰਗ ਕਸਿਆ ਅਤੇ ਕਿਹਾ ਕਿ ਸਮਾਜ ਵਿੱਚ ਔਰਤਾਂ ਤੇ ਮਰਦਾਂ ਵਿਚਾਲੇ ਪਾੜੇ ਨੂੰ ਭਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੇ ਹਰ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਦਿੱਤਾ ਹੈ। ਔਰਤਾਂ ਕਿਸੇ ਖੇਤਰ ਵਿਚ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ ਅਤੇ ਔਰਤ ਨੂੰ ਕਮਜ਼ੋਰੀ ਨਹੀਂ, ਸਗੋਂ ਸ਼ਕਤੀ ਵਜੋਂ ਵੇਖਣਾ ਚਾਹੀਦਾ ਹੈ।
ਇਸ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਵਿਰੁੱਧ ਜੰਗ ਸਮੇਤ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਬਿਹਤਰ ਸੇਵਾਵਾਂ ਦੇਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰਣਾਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਜਿਨ੍ਹਾਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰਣਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਮਨਦੀਪ ਕਮਲ, ਡਾ. ਨਵਦੀਪ ਕੌਰ, ਡਾ. ਰੁਪਿੰਦਰ ਸੰਧੂ, ਨਰਸਿੰਗ ਸਿਸਟਰ ਹਰਮਿੰਦਰ ਕੌਰ, ਐੱਲ ਐੱਚ ਵੀ ਬਲਵਿੰਦਰ ਕੌਰ, ਏ ਐੱਨ ਐੱਮ ਆਸ਼ਾ ਰਾਣੀ, ਅਵਤਾਰ ਕੌਰ, ਅਮਰਜੀਤ ਕੌਰ, ਕੁਲਵਿੰਦਰ ਕੌਰ, ਹਰਜਿੰਦਰ ਕੌਰ ਆਦਿ ਸ਼ਾਮਲ ਸਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਸੀਨੀਅਰ ਅਸਿਸਟੈਂਟ ਅਜੇ ਕੁਮਾਰ ਅਤੇ ਜ਼ਿਲ੍ਹਾ ਅਕਾਊਂਟ ਅਫ਼ਸਰ ਦੀਪਕ ਵਰਮਾ ਸਮੇਤ ਵਿਭਾਗ ਦੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।