ਕੌਮਾਂਤਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ 'ਚ ਪ੍ਰਤੀਯੋਗਤਾ ਕਰਵਾਈ
ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ
ਬੰਗਾ : 8 ਮਾਰਚ ( ) ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ। ਇਹ ਉਪਰਾਲਾ ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਪ੍ਰਤੀਯੋਗਤਾ 'ਚ ਪਹਿਲੇ ਤਿੰਨ ਸਥਾਨ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ। ਇਹਨਾਂ 'ਚ ਨੀਤਿਕਾ ਵਾਸੀ ਫਗਵਾੜਾ, ਹਰਦੀਪ ਕੌਰ ਵਾਸੀ ਭੂਨੋ ਅਤੇ ਗੁਰਵੀਰ ਕੌਰ ਵਾਸੀ ਗੋਸਲਾਂ ਨੇ ਕ੍ਰਮਵਾਰ ਪਹਿਲਾ, ਦੂਜੇ ਅਤੇ ਤੀਜਾ ਇਨਾਮ ਜਿੱਤਿਆ। ਇਹਨਾਂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਤੀਯੋਗਤਾ 'ਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਏ ਸਨਮਾਨ ਸਮਾਗਮ ਵਿਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਹਰਮਿੰਦਰ ਸਿੰਘ ਤਲਵੰਡੀ ਪ੍ਰਧਾਨ ਸਮਾਜਿਕ ਸਾਂਝ ਸੰਸਥਾ ਬੰਗਾ ਅਤੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਹਰ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਸਥਾਪਤੀ ਹਾਸਲ ਕਰਨ ਲਈ ਹਿੰਮਤ ਅਤੇ ਮਿਹਨਤ ਦਾ ਸੁਮੇਲ ਬਣਾ ਕੇ ਅੱਗੇ ਵਧਣਾ ਚਾਹੀਦਾ ਹੈ।ਇਸ ਮੌਕੇ ਬੁਲਾਰਿਆਂ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਮਹਿਲਾ ਵਰਗ ਨੂੰ ਹੋਰ ਮਜ਼ਬੂਤੀ ਨਾਲ ਸਮਾਜ ਅੰਦਰ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ। ਮੰਚ ਦਾ ਸੰਚਾਲਨ ਸਮਾਜਿਕ ਸਾਂਝ ਸੰਸਥਾ ਦੇ ਸਕੱਤਰ ਸੁਰਜੀਤ ਮਜਾਰੀ ਨੇ ਬਾਖੂਬੀ ਕੀਤਾ।
ਕੌਮਾਂਤਰੀ ਮਹਿਲਾ ਦਿਵਸ ਮੌਕੇ ਹੋਏ ਸਮਾਗਮ ਵਿਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਕਾਰਜਕਾਰੀ ਮੈਂਬਰ, ਸ. ਹਰਮਿੰਦਰ ਸਿੰਘ ਤਲਵੰਡੀ ਪ੍ਰਧਾਨ ਸਮਾਜਿਕ ਸਾਂਝ ਸੰਸਥਾ ਬੰਗਾ, ਸ੍ਰੀ ਸੁਰਜੀਤ ਮਜਾਰੀ ਸਕੱਤਰ ਸਮਾਜਿਕ ਸਾਂਝ ਸੰਸਥਾ, ਸ. ਮਹਿੰਦਰਪਾਲ ਸਿੰਘ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਦਲਜੀਤ ਕੌਰ, ਮੈਡਮ ਪੂਜਾ ਰਾਣੀ, ਕਾਲਜ ਦਾ ਸਮੂਹ ਸਟਾਫ਼, ਨਰਸਿੰਗ ਵਿਦਿਆਰਥੀ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਕੈਪਸ਼ਨ :- ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕਰਨ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ