ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ ਟਰਾਫੀ ਜਿੱਤੀ

ਬੰਗਾ : 23 ਮਾਰਚ : - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਇੰਟਰ ਸਕੂਲ ਕੰਪੀਟੀਸ਼ਨ ਵਿਚ ਫਸਟ ਰਨਰ ਅੱਪ  ਟਰਾਫੀ ਜਿੱਤ ਕੇ ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ ।  ਉਹਨਾਂ ਦੱਸਿਆ ਕਿ ਮਾਤਾ ਗੁਜਰੀ ਜੀ ਖਾਲਸਾ ਕਾਲਜ  ਕਰਤਾਰਪੁਰ ਜਿਲ੍ਹਾ ਜਲੰਧਰ ਦੇ ਵਿਚ ਹੋਏ ਇੰਟਰ ਸਕੂਲ ਮੁਕਾਬਲੇ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਵਿਚ, ਕਵੀਸ਼ਰੀ ਮੁਕਾਬਲੇ ਵਿੱਚ, ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਅਤੇ ਕਲਾਜ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਮੇਂਹੰਦੀ ਦੇ ਮੁਕਾਬਲੇ ਵਿਚ, ਰੰਗੋਲੀ ਮੇਕਿੰਗ ਮੁਕਾਬਲੇ ਵਿਚ, ਕਾਰਟੂਨ ਮੇਕਿੰਗ ਮੁਕਾਬਲੇ ਵਿਚ ਦੂਜਾ ਸਥਾਨ ਅਤੇ ਮਿਮੀਕਰੀ ਦੇ ਮਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।  ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪੱਧਰ ਦੇ ਇਸ ਇੰਟਰ ਸਕੂਲ ਕੰਪੀਟੀਸ਼ਨ ਵਿਚੋਂ ਫਸਟ ਰਨਰ ਅੱਪ ਦੀ ਟਰਾਫੀ ਜਿੱਤ ਕੇ ਸਕੂਲ ਦੀ ਸ਼ਾਨ ਵਿਚ ਵਾਧਾ ਕੀਤਾ ਹੈ। ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਬਰਾਂ ਵੱਲੋਂ ਸਕੂਲ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਵੱਲੋੇਂ ਇੰਟਰ ਸਕੂਲ ਕੰਪੀਟੀਸ਼ਨ ਦੇ ਜੇਤੂ ਵਿਦਿਆਰਥੀਆਂ ਦਾ ਟਰੱਸਟ ਦਫਤਰ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ,  ਭਾਈ ਜੋਗਾ ਸਿੰਘ, ਜੇਤੂ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਇੰਟਰ ਸਕੂਲ ਕੰਪੀਟੀਸ਼ਨ ਵਿਚ ਜੇਤੂ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਪਤਵੰਤੇ ਸੱਜਣ

Virus-free. www.avast.com