ਨਵਾਂਸ਼ਹਿਰ, 4 ਅਪਰੈਲ :- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਵੱਲੋ 14 ਮਈ, 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਸਮੂਹ ਬੈਂਕ ਮੈਨੇਜਰਾਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਜ਼ਿਲੇ ਵਿੱਚ ਮਿਤੀ 14.05.2022 ਨੂੰ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕਪਾਉਂਡੇਬਲ ਕੇਸ, ਚੈਂਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ ਟਿ੍ਰਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਅਧੀਨ ਕੇਸ, ਤਨਖਾਹ, ਭੱਤੇ ਅਤੇ ਰਿਟਾਇਰਮੈਂਟ ਨਾਲ ਸਬੰਧਿਤ ਮਾਮਲੇ, ਮਾਲ ਵਿਭਾਗ ਨਾਲ ਸਬੰਧਿਤ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਪੱਧਰ 'ਤੇ ਲੰਬਿਤ), ਰਕਮ ਵਸੂਲੀ ਦੇ ਮਾਮਲੇ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬੈਂਕ ਮੈਨੇਜਰਾਂ ਅਤੇ ਬੀਮਾ ਕੰਪਨੀਆਂ ਨੂੰ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਨੂੰ ਇਸ ਕੌਮੀ ਲੋਕ ਅਦਾਲਤ ਵਿਚ ਲਗਵਾਉਣ ਲਈ ਕਿਹਾ ਤਾਂ ਜੋ ਇਨ੍ਹਾਂ ਕੇਸਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ ਅਤੇ ਇਸ ਕੌਮੀ ਲੋਕ ਅਦਾਲਤ ਬਾਰੇ ਵੀ ਆਮ ਪਬਲਿਕ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ।