ਢਾਹਾਂ ਕਲੇਰਾਂ ਹਸਪਤਾਲ ਵਿਖੇ 15 ਦਿਨਾਂ ਬੱਚਿਆਂ ਦਾ ਫਰੀ ਚੈੱਕਅਪ ਕੈਂਪ 20 ਅਪ੍ਰੈਲ ਤੋਂ ਆਰੰਭ

ਢਾਹਾਂ ਕਲੇਰਾਂ ਹਸਪਤਾਲ ਵਿਖੇ 15 ਦਿਨਾਂ ਬੱਚਿਆਂ ਦਾ ਫਰੀ ਚੈੱਕਅਪ ਕੈਂਪ 20 ਅਪ੍ਰੈਲ ਤੋਂ ਆਰੰਭ

ਬੰਗਾ : 18 ਅਪਰੈਲ :- ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਬੱਚਿਆਂ ਦੇ ਵਿਭਾਗ ਵਿਚ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ  15 ਦਿਨਾਂ ਬੱਚਿਆਂ ਦਾ ਫਰੀ ਚੈੱਕਅਪ ਕੈਂਪ 20 ਅਪ੍ਰੈਲ 2022 ਤੋਂ 5 ਮਈ 2022 ਤੱਕ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤੀ।ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਕੇ ਦੇ ਲੋੜਵੰਦ ਬਿਮਾਰ ਬੱਚਿਆਂ ਦੀ ਮਦਦ ਕਰਨ ਲਈ ਇਹ 15 ਦਿਨਾਂ ਬੱਚਿਆਂ ਦਾ ਫਰੀ ਚੈੱਕਅਪ ਕੈਂਪ 20 ਅਪ੍ਰੈਲ 2022 ਦਿਨ ਬੁੱਧਵਾਰ ਤੋਂ 05 ਮਈ 2022 ਦਿਨ ਵੀਰਵਾਰ ਤੱਕ  ਚੱਲੇਗਾ ਅਤੇ ਜਿਸ ਵਿਚ ਬੱਚਿਆਂ ਦੀਆਂ ਬਿਮਾਰੀਆਂ ਦਾ ਵਧੀਆ ਇਲਾਜ ਕਰਨ ਦੇ ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ ਰੋਜ਼ਾਨਾ ਸਵੇਰੇ 09 ਤੋਂ 02 ਵਜੇ ਦੁਪਿਹਰ ਤੱਕ ਬੱਚਿਆਂ ਦਾ ਫਰੀ ਚੈੱਕਅਪ ਕਰਿਆ ਕਰਨਗੇ। ਕੈਂਪ ਵਿਚ ਰਜਿਸਟਰੇਸ਼ਨ ਫਰੀ ਕੀਤੀ ਜਾਵੇਗੀ । ਬੱਚਿਆਂ ਦਾ ਐੱਚ ਬੀ ਟੈੱਸਟ ਫਰੀ ਕੀਤਾ ਜਾਵੇਗਾ ਅਤੇ ਲੈਬੋਟਰੀ ਟੈੱਸਟਾਂ ਵਿਚ ਵੀ 50% ਦੀ ਵੱਡੀ ਛੋਟ ਦਿੱਤੀ ਜਾ ਰਹੀ ਹੈ। ਸ. ਕਾਹਮਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਢਾਹਾਂ ਕਲੇਰਾਂ ਹਸਪਤਾਲ ਵਿਖੇ ਲਗਾਏ ਜਾ ਰਹੇ ਇਸ 15 ਦਿਨਾਂ ਫਰੀ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ (ਬੱਚਿਆਂ ਦੀ ਬਿਮਾਰੀਆਂ ਦੇ ਮਾਹਿਰ), ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।  
ਫ਼ੋਟੋ ਕੈਪਸ਼ਨ :-  ਢਾਹਾਂ ਕਲੇਰਾਂ ਹਸਪਤਾਲ ਵਿਖੇ  20 ਅਪ੍ਰੈਲ ਤੋਂ ਆਰੰਭ ਹੋ ਰਹੇ 15 ਦਿਨਾਂ ਬੱਚਿਆਂ ਦੇ ਫਰੀ ਚੈੱਕਅਪ ਕੈਂਪ ਬਾਰੇ ਜਾਣਕਾਰੀ ਦਿੰਦੇ ਹਸਪਤਾਲ ਪ੍ਰਬੰਧਕ ਅਤੇ ਡਾਕਟਰ ਸਾਹਿਬਾਨ