ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮਜਾਰੀ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 200 ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬੰਗਾ 10 ਅਪ੍ਰੈਲ :()  ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮਜਾਰੀ ਵਿਖੇ  ਸ. ਅਜੀਤ ਸਿੰਘ ਗਿੱਲ ਯੂ ਐਸ ਏ ਤੇ ਸਮੂਹ ਗਿੱਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਵਾਏ ਗਏ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 200 ਤੋ ਵੱਧ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ । ਫਰੀ ਕੈਂਪ ਦੀ ਆਰੰਭਤਾ ਮੌਕੇ ਸ੍ਰੀਮਤੀ ਸ਼ੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਸ. ਅਜੀਤ ਸਿੰਘ ਗਿੱਲ ਯੂ ਐਸ ਏ ਤੇ ਸਮੂਹ ਗਿੱਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕਰਨ ਦੀ ਭਾਰੀ ਸ਼ਲਾਘਾ ਕੀਤੀ । ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਇਆ ਜਾਂਦਾ ਹੈ ਅਤੇ ਪੇਂਡੂ ਇਲਾਕਿਆਂ ਵਿਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਫਰੀ ਮੈਡੀਕਲ ਸੇਵਾ ਦੇਣ ਲਈ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਫਰੀ ਕੈਂਪ ਲਗਾਏ ਜਾਂਦੇ ਹਨ । ਸਮਾਜ ਸੇਵਕ ਦੁਰਗੇਸ਼ ਜੰਡੀ  ਨੇ ਸ. ਅਜੀਤ ਸਿੰਘ ਗਿੱਲ ਯੂ ਐਸ ਏ ਅਤੇ ਗਿੱਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮਜਾਰੀ ਅਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦਾ ਅੱਖਾਂ ਦੇ ਫਰੀ ਚੈਕਐਪ ਕੈਂਪ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਗੁਰਦੁਆਰਾ ਸਿੰਘ ਸ਼ਹੀਦਾਂ ਪਿੰਡ ਮਜਾਰੀ  ਅੱਖਾਂ ਦੇ ਮੁਫ਼ਤ ਚੈੱਕਅੱਪ ਕੈਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਅੱਖਾਂ ਦੇ ਮਾਹਿਰ ਡਾ. ਟੀ ਅਗਰਵਾਲ ਦੀ ਅਗਵਾਈ  ਵਿੱਚ ਅਪਥੈਲਮਿਕ ਅਫਸਰ ਦਲਜੀਤ ਕੌਰ ਨੇ ਆਪਣੀ ਟੀਮ ਨਾਲ ਅੱਖਾਂ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਲੋੜਵੰਦ ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਫਰੀ ਕੀਤੇ ਗਏ। ਅੱਖਾਂ ਦੇ ਮੁਫ਼ਤ ਚੈੱਕਅੱਪ ਕੈਪ ਮੌਕੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਸਰਵ ਸ. ਅਜੀਤ ਸਿੰਘ ਗਿੱਲ ਯੂ ਐਸ ਏ,  ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸਮਾਜ ਸੇਵਕ ਦੁਰਗੇਸ਼ ਜੰਡੀ, ਸ੍ਰੀ ਅਸ਼ੋਕ ਕਟਾਰੀਆ ਮੁਲਾਜ਼ਮ ਆਗੂ, ਸ. ਸਵਰਨ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਪਿੰਡ ਮਜਾਰੀ, ਸ. ਗੁਰਪਾਲ ਸਿੰਘ ਨਾਗਰਾ ਕਨੈਡਾ, ਸ. ਦਲਜੀਤ ਸਿੰਘ ਬੈਂਸ, ਡਾਕਟਰ ਐਚ ਐਸ ਬਾਠ ਪ੍ਰਧਾਨ ਦੁਆਬਾ ਖਾਲਸਾ ਟਰੱਸਟ, ਸ. ਦਾਰਾ ਸਿੰਘ ਪਿੰਡ ਬਿਛੌੜੀ, ਸ. ਸੁਖਜਿੰਦਰ ਸਿੰਘ ਸੁੱਖਾ, ਸ. ਪ੍ਰੇਮ ਸਿੰਘ, ਡਾਕਟਰ ਬਲਹਾਰ ਸਿੰਘ, ਸ. ਬਹਾਦਰ ਸਿੰਘ, ਸ. ਸੁਰਜੀਤ ਸਿੰਘ ਜਗਤਪੁਰ, ਪਿੰਡ ਵਾਸੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :   ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮਜਾਰੀ ਵਿਖੇ ਲੱਗੇ ਫਰੀ ਅੱਖਾਂ ਦੇ ਚੈੱਕਅੱਪ ਕੈਂਪ  ਦੀ ਤਸਵੀਰ