ਨਵਾਂਸ਼ਹਿਰ, 1 ਅਪਰੈਲ :- ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਮਿਤੀ 7 ਅਪਰੈਲ 2022 ਤੋਂ ਮਿਤੀ 28 ਅਪਰੈਲ 2022 ਤੱਕ ਕਰਵਾਈਆਂ ਜਾ ਰਹੀਆਂ ਅੱਠਵੀਂ ਸ੍ਰੇਣੀ ਦੀਆਂ ਟਰਮ-2 ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਬਣਾਏ ਗਏ ਜ਼ਿਲ੍ਹੇ ਵਿਚਲੇ ਇਮਤਿਹਾਨ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਤਹਿਤ ਅਣ-ਅਧਿਕਾਰਿਤ ਵਿਅਕਤੀਆਂ ਦੇ ਦਾਖਲੇ 'ਤੇ ਮਨਾਹੀ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਨਕਲ ਅਤੇ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਅਜਿਹੇ 52 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ 'ਤੇ ਇਹ ਮਨਾਹੀ ਦੇ ਹੁਕਮ ਲਾਗੂ ਹੋਣਗੇ।