ਨਵਾਂਸ਼ਹਿਰ 20 ਅਪ੍ਰੈਲ: ਸਿਵਲ ਸਰਜਨ ਡਾਕਟਰ ਦਵਿੰਦਰ ਢਾਂਡਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾਕਟਰ ਗਿਤਾਜ਼ਲੀ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ,ਐਚ,ਸੀ ਮੁਜ਼ੱਫਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਅਪ੍ਰੈਲ ਤੋਂ 25 ਅਪ੍ਰੈਲ 2022 ਤੱਕ ਮਲੇਰੀਆ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਅੱਜ ਪਿੰਡ ਦੌਲਤਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਹੈਲਥ ਵਿਭਾਗ ਦੀ ਟੀਮ ਵੱਲੋਂ ਲੌਕਾਂ ਨੂੰ ਮਲੇਰੀਆ ਬਿਮਾਰੀ ਬਾਰੇ ਦੱਸਿਆ ਗਿਆ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਮਲੇਰੀਆ ਦਿਵਸ ਦਾ ਥੀਮ (Harness Innovation to Reduce Malaria disease burden and Save Lives) ਮਲੇਰੀਆ ਬਿਮਾਰੀ ਦੇ ਬੋਝ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਲਈ ਨਵੀਨਤਾ ਦੀ ਵਰਤੋਂ ਕਰਨਾ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਵਿਸ਼ਵ ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲਾਂ, ਪਿੰਡਾਂ, ਸ਼ਹਿਰਾਂ ਦੇ ਗਲ਼ੀਆਂ ਮਹੁੱਲਿਆ, ਝੁੱਗੀਆਂ ਝੌਂਪੜੀਆਂ, ਭੱਠਿਆਂ ਤੇ ਪ੍ਰਵਾਸੀ ਅਬਾਦੀ ਨੂੰ ਮਲੇਰੀਆ ਬਿਮਾਰੀ, ਇਸ ਦੇ ਲੱਛਣ, ਇਸ ਤੋਂ ਬਚਾਅ ਸਬੰਧੀ ਅਤੇ ਇਸ ਬਿਮਾਰੀ ਦੇ ਇਲਾਜ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਮਲੇਰੀਆ ਬਿਮਾਰੀ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦੀ ਹੈ।ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।ਇਹ ਮੱਛਰ ਰਾਤ ਵੇਲੇ ਕੱਟਦਾ ਹੈ। ਜਿਸ ਨਾਲ ਬਹੁਤ ਤੇਜ਼ ਬੁਖਾਰ ਦਾ ਹੋਣਾ,ਕਾਂਬਾ ਲੱਗਕੇ ਬੁਖਾਰ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਕਮਜ਼ੋਰੀ ਹੋਣਾ ਅਤੇ ਪਸੀਨਾ ਆਉਣਾ ਹੈ। ਇਸ ਬਿਮਾਰੀ ਤੋਂ ਬਚਾਅ ਦਾ ਇਕੋ-ਇਕ ਹੱਲ ਆਪਣੇ ਆਲੇ ਦੁਆਲੇ ਬਿਨਾਂ ਲੋੜ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦਿਓ। ਕੱਪੜੇ ਅਜਿਹੇ ਪਾਓ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ,ਰਾਤ ਨੂੰ ਸੌਣ ਵੇਲੇ ਮੱਛਰਦਾਨੀ ਜਾ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੈੱਕ ਕਰਵਾਉਣਾ ਚਾਹੀਦਾ ਹੈ। ਮਲੇਰੀਆ ਦਾ ਇਲਾਜ ਅਤੇ ਟੈਸਟ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤੇ ਜਾਂਦੇ ਹਨ। ਇਸ ਕੈਂਪ ਵਿੱਚ ਪਿੰਡ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਡਾਕਟਰ ਗੁਰਪ੍ਰੀਤ ਸਿੰਘ ਸੀ, ਐਚ,ਓ ਸੀ੍ਮਤੀ ਸੁਰਜੀਤ ਕੌਰ ਏ, ਐਨ,ਐਮ ਪਰਮਜੀਤ ਕੌਰ, ਜੀਵਨ ਜੌਤੀ ਆਸ਼ਾ ਵਰਕਰ, ਮਨਜੀਤ ਕੌਰ, ਗੁਰਜਿੰਦਰ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।