ਨਵਾਂਸ਼ਹਿਰ, 11 ਅਪਰੈਲ:- ਰਸਾਇਣਾਂ ਦੀ ਲੋੜੋਂ ਵਧੇਰੇ ਵਰਤੋਂ ਨਾਲ ਹੋਏ ਮਿੱਟੀ, ਪਸ਼ੂ-ਪੰਛੀਆਂ ਤੇ ਮਨੁੱਖੀ ਸਿਹਤ ਨੂੰ ਹੋਏ ਦੁਸ਼ਪ੍ਰਭਾਵਾਂ ਦੀਆਂ ਉਦਾਹਰਣਾਂ ਸਾਡੇ ਸਾਹਮਣੇ ਹਨ, ਜਿਸਦਾ ਇੱਕ ਹੀ ਬਦਲ ਹੈ ਜੈਵਿਕ ਖੇਤੀ ਤੇ ਇਸੇ ਖੇਤੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਐਗਰੋ ਵੱਲੋਂ 2015 ਤੋਂ ਕੰਮ ਕੀਤਾ ਜਾ ਰਿਹਾ ਹੈ।
ਇਸ ਲੜੀ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਿਸ਼ਨਪੁਰਾ ਵਿਖੇ ਪੰਜਾਬ ਐਗਰੋ ਦੀ ਸ਼ਾਖਾ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਸਤਵਿੰਦਰ ਸਿੰਘ ਪੈਲ਼ੀ (ਜ਼ਿਲ੍ਹਾ ਸੁਪਰਵਾਈਜ਼ਰ) ਨੇ ਦੱਸਿਆ ਕਿ ਵੱਡੇ ਪੱਧਰ 'ਤੇ ਹੁੰਦੀ ਰਸਾਇਣਾਂ ਅਤੇ ਖਾਦਾਂ ਦੀ ਵਰਤੋਂ ਨਾਲ ਭਿਆਨਕ ਬੀਮਾਰੀਆਂ ਦਾ ਵਾਧਾ ਸਾਫ਼ ਹੈ, ਸੋ ਜੈਵਿਕ ਖੇਤੀ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿੱਕਮ ਤੋਂ ਬਾਅਦ ਪੰਜਾਬ ਭਾਰਤ ਦਾ ਦੂਜਾ ਰਾਜ ਹੈ ਜਿੱਥੇ ਸਰਕਾਰੀ ਵਿਭਾਗ ਵਲੋਂ ਤੀਜੀ ਧਿਰ ਦੀ ਜੈਵਿਕ (ਔਰਗੈਨਿਕ) ਖੇਤਾਂ ਦੀ ਸਰਟੀਫੀਕੇਸ਼ਨ ਮੁਫ਼ਤ ਵਿੱਚ ਕੀਤੀ ਜਾਂਦੀ ਹੈ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਇਹ ਸੁਵਿਧਾ ਕਿਸਾਨਾਂ ਨੂੰ ਖੇਤਾਂ ਵਿੱਚ ਪਹੁੰਚ ਕੇ ਮੁੱਹਈਆ ਕਰਵਾਉਂਦੀ ਹੈ।
ਇਸ ਦੌਰਾਨ ਸ਼੍ਰੀ ਸੁਰਿੰਦਰ ਸਿੰਘ (ਨਾਭਾ ਫਾਊਡੇਸ਼ਨ) ਨੇ ਵੀ ਸ਼ਿਰਕਤ ਕੀਤੀ ਤੇ ਕਿਸਾਨਾਂ ਨੂੰ ਜੈਵਿਕ ਅਤੇ ਸਮੂਹ ਵਿੱਚ ਖੇਤੀ ਕਰਨ ਦੇ ਵਿਉਂਤਬੰਦੀ ਅਤੇ ਤਜ਼ਰਬੇ ਸਾਂਝੇ ਕੀਤੇ। ਨਵਾਂਸ਼ਹਿਰ ਆਤਮਾ ਪ੍ਰੋਜੈਕਟ ਡਾਇਰੈਕਟਰ ਡਾ. ਕਮਲਦੀਪ ਸਿੰਘ ਸੰਘਾ , ਬਾਗਵਾਨੀ ਵਿਭਾਗ ਤੋਂ ਡਾ. ਜਗਦੀਸ਼ ਸਿੰਘ ਕਾਹਮਾ ਵੱਲੋਂ ਜੈਵਿਕ ਕਿਸਾਨਾਂ ਨੂੰ ਵਿਭਾਗਾਂ ਵੱਲੋਂ ਵੱਖ ਵੱਖ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਚਾਨਣ ਪਾਇਆ ਅਤੇ ਮੰਡੀਕਰਣ ਦੇ ਨੁਕਤੇ ਸਾਂਝੇ ਕੀਤੇ। ਅੰਤ ਚ ਪੰਜਾਬ ਐਗਰੋ ਦੇ ਅਧਿਕਾਰੀਆਂ ਨੇ ਇਸ ਸੀਜਨ ਦੇ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕਿਸਾਨ ਭਰਾਵਾਂ ਨੂੰ ਪ੍ਰੇਰਿਆ। ਕੈਂਪ ਦੌਰਾਨ ਪੰਜਾਬ ਐਗਰੋ ਦੇ ਅਧਿਕਾਰੀ ਵਿਸ਼ਵਦੀਪ ਸਿੰਘ, ਜਸਪਾਲ ਸਿੰਘ, ਕਿਸਾਨ ਸਤਨਾਮ ਸਿੰਘ, ਚਰਨਜੀਤ ਕੌਰ, ਹਰੀ ਓਮ ਆਦਿ ਹਾਜਰਿ ਸਨ।