ਜਲਦ ਨਿਪਟਾਰੇ ਲਈ 29 ਕੇਸ ਵੱਖ-ਵੱਖ ਵਿਭਾਗਾਂ ਨੂੰ ਭੇਜੇ
ਨਵਾਂਸ਼ਹਿਰ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਪੈਨਸ਼ਨ ਅਦਾਲਤ ਵਿੱਚ ਸੂਬਾ ਸਰਕਾਰ ਦੇ 29 ਪੈਨਸ਼ਨਰਾਂ ਨੇ ਭਾਗ ਲਿਆ। ਪੈਨਸ਼ਨ ਅਦਾਲਤ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)-ਕਮ-ਜ਼ਿਲ੍ਹਾ ਮਾਲ ਅਫ਼ਸਰ ਅਜੀਤਪਾਲ ਸਿੰਘ ਨੇ ਅੱਜ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੂਬਾ ਸਰਕਾਰ ਦੇ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਪੈਨਸ਼ਨ ਅਦਾਲਤ ਦੀ ਕਾਰਵਾਈ ਦੌਰਾਨ 29 ਕੇਸ ਪ੍ਰਾਪਤ ਹੋਏ ਅਤੇ ਇਹ ਕੇਸ ਯਥਾ ਸਥਿਤੀ ਮੁਤਬਕ ਪੈਨਸ਼ਨਰਾਂ ਦੇ ਪਿੱਤਰੀ ਵਿਭਾਗਾਂ (ਜਿੱਥੋਂ ਉਹ ਸੇਵਾ ਮੁਕਤ ਹੋਏ), ਦਫ਼ਤਰ ਆਡਿਟ ਜਨਰਲ ਪੰਜਾਬ, ਜ਼ਿਲ੍ਹਾ ਖਜ਼ਾਨਾ ਦਫ਼ਤਰ ਅਤੇ ਜ਼ਿਲ੍ਹਾ ਲੀਡ ਬੈਂਕ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੇਸਾਂ ਦੀ ਲਗਾਤਾਰ ਪੈਰਵੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪੈਨਸ਼ਨਰਾਂ ਨੂੰ ਜਲਦੀ ਤੋਂ ਜਲਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਆਪੋ ਆਪਣੇ ਵਿਭਾਗਾਂ ਵਿੱਚ ਕਈ ਦਹਾਕਿਆਂ ਦੀਆਂ ਸੇਵਾਵਾਂ ਨਿਭਾਅ ਚੁੱਕੇ ਇਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲੋਕ ਅਦਾਲਤ ਵਿੱਚ ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਖਜ਼ਾਨਾ ਅਫ਼ਸਰ ਰਾਮ ਪ੍ਰਤਾਪ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਤੇ ਏ ਜੀ ਦਫ਼ਤਰ ਪੰਜਾਬ ਤੋਂ ਆਏ ਦੋ ਪ੍ਰਤੀਨਿਧ ਮੌਜੂਦ ਸਨ।