ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਮਾਸਕ ਪਹਿਨਣ ਬਾਰੇ ਸਲਾਹਕਾਰੀ ਜਾਰੀ ਕੀਤੀ

ਨਵਾਂਸ਼ਹਿਰ, 23 ਅਪ੍ਰੈਲ : - ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਸ਼ਹਿਰ ਵਾਸੀਆਂ ਨੂੰ ਜਨਤਕ ਥਾਵਾਂ ਜਾਂ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਮਾਸਕ ਪਹਿਨਣ ਦੀ ਸਲਾਹ ਜਾਰੀ ਕੀਤੀ।
   ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਹ ਬਾਜ਼ਾਰਾਂ ਵਿੱਚ ਜਾਣ ਤਾਂ ਮਾਸਕ ਪਹਿਨਣ।
            ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ  ਨੇ ਅੱਗੇ ਕਿਹਾ ਕਿ ਜਨਤਕ ਆਵਾਜਾਈ ਜਿਵੇਂ ਕਿ ਬੱਸਾਂ, ਰੇਲ ਗੱਡੀਆਂ, ਏਅਰਕ੍ਰਾਫਟ, ਟੈਕਸੀ, ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰਾਂ, ਕਲਾਸਰੂਮਾਂ, ਦਫਤਰਾਂ ਦੇ ਕਮਰਿਆਂ, ਇਨਡੋਰ ਇਕੱਠਾਂ ਆਦਿ ਵਿੱਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।