ਨਗਰ ਕੌਂਸਲ ਅਧਿਕਾਰੀਆਂ ਨੂੰ ਸੀਵਰੇਜ ਤੇ ਪਾਣੀ ਦੀ ਸਪਲਾਈ ਦੀਆਂ ਪਾਈਪਾਂ ਦੀ ਚੈਕਿੰਗ ਦੀ ਹਦਾਇਤ
ਨਵਾਂਸ਼ਹਿਰ, 4 ਅਪਰੈਲ :- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ ਨੇ ਕਿਲਾ ਮੁਹੱਲਾ, ਨਈ ਅਬਾਦੀ ਅਤੇ ਚਰਚ ਕਲੋਨੀ ਵਿੱਚ ਹੈਪੇਟਾਈਟਸ ਏ ਨਾਲ ਪ੍ਰਭਾਵਿਤ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਪ੍ਰਭਾਵਿਤ ਹਲਕਿਆਂ ਦਾ ਦੌਰਾ ਕਰਕੇ ਤੁਰੰਤ ਸੀਵਰ ਲਾਈਨਾਂ ਦੀ ਸਫ਼ਾਈ ਦੇ ਹੁਕਮ ਦਿੱਤੇ। ਉਨ੍ਹਾਂ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਨ੍ਹਾਂ ਤਿੰਨਾਂ ਇਲਾਕਿਆਂ ਵਿੱਚ ਸਥਿਤ ਸੀਵਰ ਤੇ ਪਾਣੀ ਦੀਆਂ ਪਾਈਪ ਲਾਈਨਾਂ ਦੀ ਜਾਂਚ ਕਰਨ ਅਤੇ ਸੀਵਰ ਲਾਈਨਾਂ ਦੀ ਸਫ਼ਾਈ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲਗਪਗ ਦੋ ਕਿਲੋਮੀਟਰ ਲੰਬੀ ਸੀਵਰ ਲਾਈਨ ਨੂੰ ਜੈਟ ਮਸ਼ੀਨ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਮੇਜਰ ਸਰੀਨ ਨੇ ਨਗਰ ਕੌਂਸਲ ਅਤੇ ਸੀਵਰੇਜ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀਵਰੇਜ ਤੇ ਪਾਣੀ ਦੀ ਸਪਲਾਈ ਲਾਈਨਾਂ ਆਪਸ ਵਿੱਚ ਨਾ ਮਿਲਣ। ਉਨ੍ਹਾਂ ਇਸ ਲਈ ਵਿਸ਼ੇਸ਼ ਚੈਕਿੰਗ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਈ ਆਮ ਲੋਕਾਂ ਦੀ ਸਿਹਤ ਅਤੇ ਸੁਵਿਧਾ ਸਭ ਤੋਂ ਉੱਪਰ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ ਏ ਵੀ ਸਕੂਲ ਨੇੜੇ ਮੂਸਾਪੁਰ ਰੋਡ 'ਤੇ ਚੱਲ ਰਹੇ ਇੰਟਰਲਾਕਿੰਗ ਟਾਈਲਾਂ ਦੇ ਕਾਰਜ ਦਾ ਵੀ ਨਿਰੀਖਣ ਕੀਤਾ ਅਤੇ ਨਿਰਧਾਰਿਤ ਮਿਆਰਾਂ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ।
ਫ਼ੋਟੋ ਕੈਪਸ਼ਨ: ਏ ਡੀ ਸੀ ਮੇਜਰ ਅਮਿਤ ਸਰੀਨ ਨਵਾਂਸ਼ਹਿਰ ਵਿੱਚ ਸੀਵਰ ਲਾਈਨਾਂ ਦੀ ਸਫ਼ਾਈ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ।