ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ ਹੁਣ ਤੱਕ 1504 ਮੀਟਰਿਕ ਟਨ ਕਣਕ ਦੀ ਆਮਦ
ਪਟਿਆਲਾ/ਰਾਜਪੁਰਾ, 5 ਅਪ੍ਰੈਲ: ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼ ਨੂੰ ਲਗਾਤਾਰ ਮੰਡੀਆਂ ਦੀ ਚੈਕਿੰਗ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਵਿੱਚ ਤਾਇਨਾਤ ਨੋਡਲ ਅਫ਼ਸਰ ਰੋਜ਼ਾਨਾ ਖਰੀਦ ਪ੍ਰਬੰਧਾਂ ਦੀ ਰਿਪੋਰਟ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਨਾਲੋਂ ਨਾਲ ਠੀਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਅੱਜ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਸਬੰਧਤ ਸਟਾਫ਼ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੀ ਗਏ। ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਅਨਾਜ ਮੰਡੀ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਰਾਜਪੁਰਾ ਮੰਡੀ ਦੇ ਦੌਰੇ ਦੌਰਾਨ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਵੀ ਵਿਸ਼ੇਸ਼ ਤੌਰ ਮੌਜੂਦ ਰਹੇ ਅਤੇ ਹਲਕੇ ਦੀਆਂ ਮੰਡੀਆਂ 'ਚ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਆਪਣੇ ਸੁਝਾਅ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਥਾਪਤ 109 ਮੰਡੀਆਂ ਵਿੱਚੋਂ 18 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਅੱਜ ਤੱਕ 1504 ਮੀਟਰਿਕ ਟਨ ਕਣਕ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 781 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 1103 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 264 ਮੀਟਰਿਕ, ਮਾਰਕਫੈਡ ਵੱਲੋਂ 238 ਮੀਟਰਿਕ ਟਨ, ਪਨਸਪ ਵੱਲੋਂ 279 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 259 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 77 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 87 ਹਜ਼ਾਰ 743 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।
ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖਰੀਦ ਸਬੰਧੀ ਅਧਿਕਾਰੀ ਨਾਲ ਮੀਟਿੰਗ ਕਰਦੇ ਹੋਏ।