ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦੱਸੇ ਗੁਰ
ਨਵਾਂਸ਼ਹਿਰ, 6 ਅਪਰੈਲ:- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ- ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ, ਅੱਜ ਉਮੀਦਵਾਰਾਂ ਦੇ ਦੂਜੇ ਬੈਚ ਦੀ ਡੀ.ਬੀ.ਈ.ਈ. ਵਿਖੇ ਕਾਊਂਸਲਿੰਗ ਕੀਤੀ ਗਈ। ਉਨ੍ਹਾਂ ਵੱਲੋਂ ਉਮੀਦਵਾਰਾਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਦੇ ਸਬੰਧ ਵਿੱਚ ਉਤਸ਼ਾਹਿਤ ਕੀਤਾ ਗਿਆ ਅਤੇ ਉਮੀਦਵਾਰਾਂ ਨੂੰ ਤਿਆਰੀ ਸਬੰਧੀ ਅਖ਼ਬਾਰ, ਸਬੰਧਤ ਕਿਤਾਬਾਂ, ਮੈਗਜ਼ੀਨ ਸਬੰਧੀ ਦੱਸਿਆ ਗਿਆ ਅਤੇ ਨਾਲ ਹੀ ਬਿਊਰੋ ਦੀ ਲਾਇਬ੍ਰੇਰੀ ਦਾ ਲਾਭ ਲੈਣ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਮੀਦਵਾਰਾਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਆਪਣੀਆਂ ਆਦਤਾਂ ਵਿੱਚ ਲੋੜੀਂਦਾ ਸੁਧਾਰ ਅਤੇ ਇੱਕ ਟਾਈਮ ਟੇਬਲ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕੋਚਿੰਗ ਲਈ ਬੈਚ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਕੋਚਿੰਗ ਲਈ ਪ੍ਰਾਰਥੀਆਂ ਦਾ ਘੱਟੋ ਘੱਟ ਗਰੈਜੂਏਟ ਹੋਣਾ ਜਰੂਰੀ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਕੋਚਿੰਗ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਕਲੈਰੀਕਲ, ਸੀਨੀਅਰ ਅਸਿਸਟੈਂਟ ਅਤੇ ਇੰਸਪੈਕਟਰ ਪੱਧਰ ਦੀਆਂ ਅਸਾਮੀਆਂ ਲਈ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ 12 ਅਤੇ 13 ਅਪ੍ਰੈਲ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸ੍ਰੀ ਹਰਮਨਦੀਪ ਸਿੰਘ, ਕਰੀਅਰ ਕਾਊਂਸਲਰ, ਡੀ.ਬੀ.ਈ.ਈ. ਵੱਲੋਂ ਉਮੀਦਵਾਰਾਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਵੱਖ ਵੱਖ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਕਾਬਲੇ ਦੀਆ ਪ੍ਰੀਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।