ਡਾ. ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ 'ਤੇ ਵੱਖ-ਵੱਖ ਪ੍ਰੋਗਰਾਮਾਂ 'ਚ ਕੀਤੀ ਸ਼ਮੂਲਿਅਤ
ਬੰਗਾ 14 ਅਪਰੈਲ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਇੱਕ ਮਹਾਨ ਸ਼ਖਸੀਅਤ ਸਨ ਤੇ ਉਹ ਬਤੌਰ ਵਕੀਲ ਅਤੇ ਐਡਵੋਕੇਟ ਉਨ੍ਹਾਂ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਪੜ੍ਹਦੇ ਹਨ, ਤਾਂ ਇਸ ਗੱਲ ਦਾ ਅਹਿਸਾਸ ਹੁੰਦੇ ਹਨ ਕਿ ਉਹ ਕਿੰਨੇ ਮਹਾਨ ਵਿਦਵਾਨ ਹੋਣਗੇ। ਸੰਸਦ ਤਿਵਾੜੀ ਡਾ ਬੀ.ਆਰ.ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਡਾ: ਅੰਬੇਡਕਰ ਇਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਦੇ ਮੁਖੀ ਵਜੋਂ ਸੇਵਾ ਨਿਭਾਈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਐਡਵੋਕੇਟ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਵਿਧਾਨ 'ਤੇ ਬਹਿਸ ਕਰਨ ਤੇ ਪੜ੍ਹਨ ਦਾ ਮੌਕਾ ਮਿਲਦਾ ਹੈ ਅਤੇ ਜਦੋਂ ਵੀ ਉਹ ਸੰਵਿਧਾਨ ਪੜ੍ਹਦੇ ਹਨ ਤਾਂ ਉਨ੍ਹਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਡਾ: ਅੰਬੇਡਕਰ ਕਿਹੋ ਜਿਹੇ ਮਹਾਨ ਵਿਦਵਾਨ ਹੋਣਗੇ, ਜਿਨ੍ਹਾਂ ਨੇ ਇਕ ਜਿਉਂਦਾ ਜਾਗਦਾ ਦਸਤਾਵੇਜ਼ ਤਿਆਰ ਕੀਤਾ ਹੈ। ਇਹ ਸੰਵਿਧਾਨ ਦੇਸ਼ ਦੇ ਸਾਰੇ ਲੋਕਾਂ ਅਤੇ ਖਾਸ ਕਰਕੇ ਪਿਛੜੇ ਸਮਾਜ ਦੇ ਅਧਿਕਾਰਾਂ ਦੀ ਰਾਖੀ ਕਰਦਾ ਹੈ। ਇਸ ਦੌਰਾਨ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਲੋਕਾਂ ਨੂੰ ਵਿਸਾਖੀ ਦੀ ਵੀ ਵਧਾਈ ਦਿੱਤੀ। ਇਸ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸੇ ਤਰ੍ਹਾਂ ਉਨ੍ਹਾਂ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤੋਖ ਸਿੰਘ ਜੱਸੀ ਅਤੇ ਸੰਜੀਵ ਕੁਮਾਰ ਐਮਾਂ ਜੱਟਾਂ ਦੀ ਸੰਪਾਦਕ ਪੁਸਤਕ ''ਸੱਚ ਸੁਮੰਦਰ'' ਦੇ ਰਿਲੀਜ਼ ਸਮਾਰੋਹ ਅਤੇ ਸਵੈ ਇਛੱਕ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਕਿਹਾ ਕਿ ਡਾ: ਅੰਬੇਡਕਰ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਪਵਨ ਦੀਵਾਨ, ਦਰਵਜੀਤ ਸਿੰਘ ਪੁਨੀਆ, ਹਰੀਸ਼ ਸੱਦੀ, ਪਾਲੋ ਬੈਂਸ ਕੌਂਸਲਰ, ਜੈਪਾਲ ਸੁੰਡਾ, ਮਨਜਿੰਦਰ ਮੋਹਨ ਬੌਬੀ ਕੌਂਸਲਰ, ਕੀਮਤੀ ਸੱਦੀ ਕੌਂਸਲਰ, ਤਲਵਿੰਦਰ ਕੌਰ ਕੌਂਸਲਰ, ਮਾਸਟਰ ਵਾਸਦੇਵ ਹੀਰ ਸਾਬਕਾ ਕੌਂਸਲਰ, ਹਰਜੀਤ ਕੌਰ ਸਾਬਕਾ ਕੌਂਸਲਰ, ਪਰਵੀਨ ਗੋਗੀ ਸਾਬਕਾ ਕੌਂਸਲਰ, ਹਰਪਾਲ ਸਾਬਕਾ ਕੌਂਸਲਰ, ਸੋਢੀ ਰਾਮ, ਸਚਿਨ ਘਈ ਸਾਬਕਾ ਕੌਂਸਲਰ ਵੀ ਹਾਜ਼ਰ ਸਨ।