ਡੀ ਸੀ ਨੇ ਬੰਗਾ ਵਿੱਚ ਪੈਂਦੇ 60 ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ, ਸੋਲਰ ਸਟਰੀਟ ਲਾਈਟਾਂ, ਸੋਲਰ ਪੰਪਾਂ ਦੀ ਵਰਤੋਂ ਕਰਨ ਲਈ ਕਿਹਾ
ਨਵਾਂਸ਼ਹਿਰ, 27 ਅਪ੍ਰੈਲ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਨੂੰ ਪੰਜਾਬ ਦੇ ਪਹਿਲੇ ਸੋਲਰ ਬਲਾਕ ਵਜੋਂ ਵਿਕਸਤ ਕੀਤਾ ਜਾਵੇਗਾ। ਅੱਜ ਨਵਾਂਸ਼ਹਿਰ ਵਿਖੇ ਬੰਗਾ ਬਲਾਕ ਵਿੱਚ ਪੈਂਦੇ 60 ਤੋਂ ਵੱਧ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਸੋਲਰ ਸਟਰੀਟ ਲਾਈਟਾਂ, ਸੋਲਰ ਪੰਪ ਅਤੇ ਛੱਤਾਂ 'ਤੇ ਸੋਲਰ ਪਲਾਂਟ, ਪੰਚਾਇਤਾਂ ਨੂੰ ਮੁਹਿੰਮ ਵਿੱਚ ਸ਼ਾਮਲ ਕਰਕੇ ਪੜਾਅਵਾਰ ਸਥਾਪਿਤ ਕੀਤੇ ਜਾਣਗੇ। ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਸਰਪੰਚਾਂ ਨੂੰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਛੱਤਾਂ 'ਤੇ ਸੋਲਰ ਪਲਾਂਟ ਲਗਾ ਕੇ, ਸਟਰੀਟ ਲਾਈਟਾਂ ਦੀ ਥਾਂ ਸੋਲਰ ਲਾਈਟਾਂ ਅਤੇ ਸੋਲਰ ਪੰਪ ਲਗਾ ਕੇ ਸੂਰਜੀ ਊਰਜਾ ਦੀ ਵਰਤੋਂ ਕਰਨ ਲਈ ਇਨ੍ਹਾਂ ਸਕੀਮਾਂ ਦਾ ਲਾਭ ਲੈਣ।
ਉਨ੍ਹਾਂ ਕਿਹਾ ਕਿ ਪੇਡਾ ਦੇ ਅਧਿਕਾਰੀ ਇਸ ਕੰਮ ਵਿੱਚ ਪੰਚਾਇਤਾਂ ਦੀ ਅਗਵਾਈ ਅਤੇ ਮਦਦ ਕਰਨਗੇ ਤਾਂ ਜੋ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਬਸਿਡੀ ਸਕੀਮਾਂ ਤੋਂ ਲਾਭ ਉਠਾ ਕੇ, ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਰੌਸ਼ਨ ਕੀਤਾ ਜਾ ਸਕੇ। ਐਨ ਪੀ ਐਸ ਰੰਧਾਵਾ ਨੇ ਕਿਹਾ ਕਿ ਸੂਰਜੀ ਊਰਜਾ ਨਾ ਸਿਰਫ਼ ਸਸਤੀ ਹੈ ਬਲਕਿ ਬਿਜਲੀ ਅਤੇ ਡੀਜ਼ਲ 'ਤੇ ਪੈਸੇ ਦੀ ਬੱਚਤ ਕਰਨ ਵਿੱਚ ਮਦਦ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਬਲਾਕ ਵਿੱਚ ਬੇਮਿਸਾਲ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਪਾਇਲਟ ਪਿੰਡ ਵਜੋਂ ਲਿਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨੂੰ ਪਲਾਸਟਿਕ ਮੁਕਤ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਦੀਪ ਸਿੰਘ ਬੈਂਸ ਅਤੇ ਡੀ ਡੀ ਪੀ ਓ ਦਵਿੰਦਰ ਸ਼ਰਮਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਸੀਨੀਅਰ ਮੈਨੇਜਰ ਸੁਰਿੰਦਰ ਸਿੰਘ, ਸਹਾਇਕ ਮੈਨੇਜਰ ਚਤਰਪਾਲ ਸਿੰਘ, ਬੀ ਡੀ ਪੀ ਓ ਬੰਗਾ ਹਰਬਿਲਾਸ ਆਦਿ ਹਾਜ਼ਰ ਸਨ।